Dari

Punjabi: NT

Luke

13

1در همان هنگام عده ای در آنجا حضور داشتند که داستان جَلیلیانی را که پیلاطُس خون شان را با قربانیهای شان در آمیخته بود ذکر کردند.
1ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸਨੂੰ ਦਸਿਆ ਕਿ ਗ੍ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹਡ਼ੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
2عیسی به آنها جواب داد: «آیا تصور می کنید این جَلیلیان که دچار آن سرنوشت شدند از دیگر جَلیلیان خطاکار تر بودند؟
2ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵਧ ਪਾਪ ਕੀਤੇ?
3یقیناً نخیر، اما بدانید که اگر توبه نکنید همۀ شما مانند آنها نابود خواهید شد.
3ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
4و یا آن هجده نفری که در موقع فرو ریختن برجی در سیلوحا کشته شدند، خیال می کنید که از دیگر مردمانی که در اورشلیم زندگی می کردند گناهکارتر بودند؟
4ਤੁਸੀਂ ਉਨ੍ਹਾਂ ਅਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹਡ਼ੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵਧ ਪਾਪੀ ਸਨ?
5نخیر، بلکه مطمئن باشید اگر توبه نکنید، همۀ شما مانند آنها نابود خواهید شد.»
5ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”
6عیسی برای آنها این مَثَل را آورده گفت: «مردی در تاکستانش درخت انجیری داشت و برای چیدن میوه به آنجا رفت ولی چیزی پیدا نکرد.
6ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸਨੂੰ ਕੋਈ ਫ਼ਲ ਨਜ਼ਰ ਨਾ ਆਇਆ।
7پس به باغبان گفت: «ببین حالا سه سال است که من می آیم و در این درخت دنبال میوه می گردم ولی چیزی پیدا نکرده ام. آن را ببر، چرا بی سبب زمین را اشغال کند؟»
7ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸਨੂੰ ਵਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?
8اما او جواب داد: «ارباب، این یک سال هم بگذار بماند تا من دورش را بکنم و کود بریزم.
8ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।
9اگر در موسم آینده میوه آورد، چه بهتر و گرنه امر کن تا آن را ببرند.»»
9ਹੋ ਸਕਦਾ ਹੈ ਅਗਲੇ ਸਾਲ ਤੀਕ ਇਸਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸਨੂੰ ਕਟਵਾ ਸੁੱਟਣਾ।”
10یک روز سَبَت عیسی در کنیسه ای به تعلیم مشغول بود.
10ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।
11در آنجا زنی بود که روحی ناپاک او را مدت هجده سال رنجور کرده بود. پشتش خمیده شده بود و نمی توانست راست بایستد.
11ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।
12وقتی عیسی او را دید به او فرمود: «ای زن، تو از بیماری خود شفا یافتی.»
12ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”
13بعد دستهای خود را بر او گذاشت و فوراً قامت او راست شد و به شکرگزاری پرودگار پرداخت.
13ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿਧੀ ਖਡ਼ੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
14اما در عوض سرپرست کنیسه از اینکه عیسی در روز سَبَت شفا داده بود، دلگیر شد و به جماعت گفت: «شش روز تعیین شده است که باید کار کرد، در یکی از آن روزها بیائید و شفا بیابید، نه در روز سَبَت.»
14ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇਥੇ ਨਾ ਆਵੇ।”
15عیسی خداوند در جواب او فرمود: «ای منافقان! آیا کسی در میان شما پیدا می شود که در روز سَبَت گاو یا الاغ خود را از آخور باز نکند و برای آب دادن بیرون نبرد؟
15ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਣ ਨਹੀਂ ਲਿਜਾਂਦੇ?
16پس چه عیب دارد اگر این زن که دختر ابراهیم است و هجده سال گرفتار شیطان بود، در روز سَبَت از این بندها آزاد شود؟»
16ਇਹ ਔਰਤ ਜਿਸਨੂੰ ਮੈਂ ਠੀਕ ਕੀਤਾ ਹੈ, ਇੱਕ ਯਹੂਦੀ ਭੈਣ ਹੈ ਅਤੇ ਇਹ ਅਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
17وقتی عیسی این سخنان را فرمود مخالفان او خجل گشتند، در حالی که عموم مردم از اعمال شگفت انگیزی که انجام می داد خوشحال بودند.
17ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹਡ਼ੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀਡ਼ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬਡ਼ੇ ਖੁਸ਼ ਸਨ।
18عیسی به سخنان خود ادامه داد و فرمود: «پادشاهی خدا مانند چیست؟ آن را به چه چیز تشبیه کنم؟
18ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?
19مانند دانۀ اوری است که شخصی آن را در باغ خود کاشت، آن دانه رشد کرد و درختی شد و پرندگان آمدند و در میان شاخه هایش آشیانه گرفتند.»
19ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
20باز فرمود: «پادشاهی خدا را به چه چیز تشبیه کنم؟
20ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?
21مانند خمیرمایه ای است که زنی آن را با سه پیمانه آرد مخلوط کرد تا تمام خمیر برسد.»
21ਇਹ ਉਸ ਖਮੀਰ ਵਾਂਗ ਹੈ ਜਿਸਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
22عیسی به سفر خود در شهرها و دهات ادامه داد و در حالی که بسوی اورشلیم می رفت به مردم تعلیم می داد.
22ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।
23شخصی از او پرسید: «ای آقا، آیا فقط عدۀ کمی نجات می یابند؟» عیسی به ایشان گفت:
23ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,
24«سخت بکوشید تا خود را به داخل دروازۀ تنگ برسانید و بدانید که عدۀ بسیاری برای ورود کوشش خواهند کرد ولی توفیق نخواهند یافت.
24“ਤੁਸੀਂ ਭੀਡ਼ੇ ਦਰਵਾਜੇ ਤੋਂ ਵਡ਼ਨ ਦਾ ਵੱਡਾ ਯਤਨ ਕਰੋ ਜਿਹਡ਼ਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵਡ਼ਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
25بعد از آن که صاحب خانه برخیزد و در را قفل کند شما خود را بیرون خواهید دید و در آن موقع در را می کوبید و می گویید: «ای آقا، اجازه بفرما به داخل بیائیم.» اما جواب او فقط این خواهد بود: «من نمی دانم شما از کجا آمده اید.»
25ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖਡ਼ੇ ਹੋਕੇ ਦਰਵਾਜਾ ਖਡ਼ਕਾਉਂਗੇ। ਤੁਸੀਂ ਆਖ ਸਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿਥੋਂ ਆਏ ਹੋ।’
26بعد شما خواهید گفت: «ما با تو سر یک دسترخوان خوردیم و نوشیدیم و تو در کوچه های ما تعلیم می دادی.»
26ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’
27اما او باز به شما خواهد گفت: «نمی دانم شما از کجا آمده اید. ای بدکاران همه از پیش چشم من دور شوید.»
27ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿਥੋਂ ਆਏ ਹੋ? ਮੇਰੇ ਕੋਲੋਂ ਦੂਰ ਚਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
28در آن زمان شما که ابراهیم و اسحاق و یعقوب و تمام پیامبران را در پادشاهی خدا می بینید در حالی که خود تان محروم هستید، چقدر گریه خواهید کرد و دندان بر دندان خواهید فشرد.
28ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
29مردم از مشرق و مغرب و شمال و جنوب خواهند آمد و در پادشاهی خدا بر سر دسترخوان خواهند نشست.
29ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪਛਮ, ਦਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
30بلی، آنها که اکنون آخرین هستند، اولین و آنها که اکنون اولین هستند، آخرین خواهند بود.»
30ਵੇਖੋ! ਜਿਹਡ਼ੇ ਇਥੇ ਪਿਛਲੇ ਹਨ ਸੋ ਉਥੇ ਪਹਿਲੇ ਹੋਣਗੇ ਅਤੇ ਜਿਹਡ਼ੇ ਇਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿਛਲੇ ਹੋਣਗੇ।”
31در آن موقع عده ای از پیروان فرقۀ فریسی پیش او آمدند و گفتند: «اینجا را ترک کن و به جای دیگری برو. هیرودیس قصد جان تو را دارد.»
31ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸਨੂੰ ਕਿਹਾ, “ਇਸ ਥਾਂ ਤੋਂ ਦੂਰ ਚਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
32عیسی جواب داد: «بروید و به آن روباه بگویید: من امروز و فردا ارواح ناپاک را بیرون می رانم و شفا می دهم و در روز سوم به هدف خود می رسم.
32ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂਂਬਡ਼ ਨੂੰ ਕਹੋ ਕਿ ਵੇਖ ਮੈਂ ‘ਅੱਜ ਅਤੇ ਕੱਲ ਦੋ ਦਿਨ ਇਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
33اما باید امروز و فردا و پس فردا به سفر خود ادامه دهم زیرا این محال است که پیامبر در جایی جز اورشلیم بمیرد.
33ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
34ای اورشلیم، ای اورشلیم، ای شهری که پیامبران را می کشی و آنانی را که پیش تو فرستاده می شوند سنگسار می کنی! چه بسیار آرزو داشته ام مانند مرغی که جوجه های خود را زیر پر و بالش می گیرد فرزندان تو را به دور خود جمع کنم اما نخواستی.اینک خانۀ شما به خود تان ویران واگذاشته می شود! و بدانید که دیگر مرا نخواهید دید تا آن زمان که بگویید: متبارک است آن کسی که به نام خداوند می آید.»
34“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇੱਕਠਿਆ ਕਰਾ ਜਿਵੇਂ ਕੋਈ ਕੁਕਡ਼ੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇੱਕਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
35اینک خانۀ شما به خود تان ویران واگذاشته می شود! و بدانید که دیگر مرا نخواهید دید تا آن زمان که بگویید: متبارک است آن کسی که به نام خداوند می آید.»
35ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹਡ਼ਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ “