Dari

Punjabi: NT

Luke

14

1در یک روز سَبَت عیسی برای صرف غذا به منزل یکی از بزرگان فرقۀ فریسی رفت. آنها با دقت مراقب او بودند.
1ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉਥੇ ਸਭ ਲੋਕ ਬਡ਼ੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।
2آنجا در برابر او مردی دیده می شد که مبتلا به مرض آب گرفتگی بود.
2ਇੱਕ ਆਦਮੀ ਜਿਸਨੂੰ ਜਲੋਧਰੀ ਸੀ ਉਸਦੇ ਸਾਮ੍ਹਣੇ ਕੀਤਾ ਗਿਆ।
3عیسی از معلمان شریعت و فریسی ها پرسید: «آیا شفای بیماران در روز سَبَت جایز است یا نه؟»
3ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
4آن ها چیزی نگفتند. پس عیسی آن مرد را شفا داد و رخصت داد.
4ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ਡ਼ਕੇ, ਰਾਜੀ ਕੀਤਾ ਅਤੇ ਉਸਨੂੰ ਭੇਜ ਦਿਤਾ।
5بعد رو به آنها کرد و فرمود: «اگر پسر یا گاو یکی از شما در چاه بیفتد آیا بخاطر این که روز سَبَت است در بیرون آوردنش دچار تردید خواهید شد؟»
5ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸਨੂੰ ਖੂਹ ਵਿੱਚੋਂ ਕਢ੍ਢ ਲਵੋਂਗੇ।”
6و آن ها برای این سؤال جوابی نیافتند.
6ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਉਸਦਾ ਜਵਾਬ ਨਾ ਦੇ ਸਕੇ, ਜੋ ਯਿਸੂ ਨੇ ਕਿਹਾ ਸੀ।
7وقتی عیسی دید که مهمانان چطور صدر مجلس را برای خود اختیار می کردند برای ایشان مَثَلی آورده گفت:
7ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸਨੇ ਇਹ ਦ੍ਰਿਸ਼ਟਾਂਤ ਦਿੱਤਾ,
8«وقتی کسی شما را به یک مجلس عروسی دعوت می کند در صدر مجلس ننشینید، زیرا امکان دارد که شخصی مهمتر از شما دعوت شده باشد
8“ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।
9و میزبان بیاید و به شما بگوید: «جای خود را به این آقا بده.» در آن صورت باید با شرمساری در پایین مجلس بنشینی.
9ਜਦੋਂ ਤੁਸੀਂ ਸਭ ਤੋਂ ਵਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
10نخیر، وقتی دعوت از تو می شود برو و در پایین مجلس بنشین تا وقتی میزبان تو آمد، بگوید: «دوست من، بفرما بالا تر.» پس تمام مهمانان احترامی را که به تو می شود خواهند دید.
10ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।
11چون هرکه خود را بزرگ سازد، خوار خواهد شد و هرکه خود را فروتن سازد سرافراز خواهد گردید.»
11ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸਨੂੰ ਮਹਾਨ ਬਣਾਇਆ ਜਾਵੇਗਾ।”
12بعد به میزبان خود گفت: «وقتی مهمانی شام یا چاشت ترتیب می دهی دوستان، برادران و دیگر خویشان یا همسایگان ثروتمند خود را دعوت نکن مبادا آنها هم متقابلاً از تو دعوت کنند و به این ترتیب عوض خود را بگیری،
12ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
13بلکه وقتی مهمانی می دهی بینوایان و مفلوجان و لنگان و کورها را دعوت کن
13ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗਡ਼ਿਆਂ, ਟੁਂਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।
14و خوشبخت خواهی بود چون آنها هیچگونه وسیلۀ عوض دادن ندارند و تو در آن روزی که عادلان زنده می شوند عوض خواهی گرفت.»
14ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੌਤ ਤੋਂ ਵਾਪਸ ਆਉਣਗੇ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”
15یکی از حاضران، بعد از شنیدن این سخنان به او عرض کرد: «خوشا به حال آن کسی که در پادشاهی خدا سر دسترخوان بنشیند.»
15ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹਡ਼ਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
16اما عیسی جواب داد: «مردی مهمانی شام بزرگی ترتیب داد و عدۀ زیادی را دعوت کرد.
16ਯਿਸੂ ਨੇ ਉਸਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਵਤ ਦਿੱਤੀ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।
17در وقت شام غلام خود را با پیغامی پیش مهمانان فرستاد که حالا بیائید، همه چیز حاضر است.
17ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’
18اما همه شروع به عذر آوردن کردند. اولی گفت: «من قطعه زمینی خریده ام و باید بروم آن را ببینم. لطفاً عذر مرا بپذیر.»
18ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
19دومی گفت: «من پنج جفت گاو خریده ام و حالا می روم آن ها را امتحان کنم. لطفاً مرا معذور بدار.»
19ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋਡ਼ੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
20نفر بعدی گفت: «من نو عروسی کرده ام و به این سبب نمی توانم بیایم.»
20ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸਕਦਾ।’
21وقتی آن غلام برگشت و موضوع را به اطلاع ارباب خود رسانید، ارباب عصبانی شد و به او گفت: «زود به کوچه ها و پس کوچه های شهر برو و بینوایان و مفلوجان و کورها و لنگان را پیش من بیاور.»
21ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
22بعداً غلام گفت: «ارباب، امر تو اطاعت شد و هنوز هم جا هست.»
22ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।
23ارباب جواب داد: «به سرکها و کوچه باغها برو و با اصرار همه را دعوت کن که بیایند تا خانۀ من پُر شود.
23ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸਡ਼ਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
24بدانید که هیچیک از آن کسانی که دعوت کرده بودم مزۀ این مهمانی را نخواهد چشید.»»
24ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।”‘
25در بین راه جمعیت بزرگی همراه عیسی بود. او به آنها رو کرد و فرمود:
25ਯਿਸੂ ਨਾਲ ਵੱਡੀ ਭੀਡ਼ ਚੱਲ ਰਹੀ ਸੀ, ਅਤੇ ਯਿਸੂ ਉਨ੍ਹਾਂ ਵੱਲ ਮੁਡ਼ਿਆ ਅਤੇ ਆਖਿਆ।
26«اگر کسی پیش من بیاید و از پدر و مادر، زن و فرزند، برادران و خواهران و حتی جان خود دست نشوید نمی تواند شاگرد من باشد.
26“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
27کسی که صلیب خود را بر ندارد و با من نیاید نمی تواند شاگرد من باشد.
27ਕੋਈ ਵੀ ਮਨੁੱਖ ਜਿਹਡ਼ਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸਕਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
28اگر کسی از شما به فکر ساختن یک برج باشد، آیا اول نمی نشیند و مخارج آن را برآورد نمی کند تا ببیند آیا استطاعت تمام کردن آن را دارد یا نه؟
28ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
29در غیر اینصورت اگر پایۀ آن را بگذارد و بعد نتواند آن را تمام کند همۀ کسانی که آن را ببینند به او خواهند خندید
29ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰਥ ਨਾ ਹੋਵੋ। ਜੇਕਰ ਤੁਸੀਂ ਇਸਨੂੰ ਪੂਰਾ ਨਹੀਂ ਕਰ ਸਕਦੇ, ਤਾਂ ਜੋ ਕੋਈ ਇਸਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।
30و خواهند گفت: «این مرد ساختمانی را شروع کرد ولی نتوانست آن را تمام کند.»
30ਉਹ ਆਖਣਗੇ ‘ਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸਨੂੰ ਮੁਕੰਮਲ ਕਰਨ ਦੇ ਕਾਬਿਲ ਨਹੀਂ।’
31یا کدام پادشاهی است که به جنگ پادشاه دیگری برود بدون آنکه اول بنشیند و مطالعه کند که آیا با ده هزار سپاهی می تواند با یک لشکر بیست هزار نفری مقابله کند؟
31“ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?
32و اگر نتواند، او خیلی زودتر از اینکه دشمن سر برسد سفیری می فرستد و تقاضای صلح می کند.
32“ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
33همچنین اگر شما حاضر نیستید تمام هستی خود را از دست بدهید نمی توانید شاگرد من باشید.
33ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸਕਦੇ।
34نمک چیز خوبی است اما اگر خود نمک بی مزه شود به چه وسیله مزۀ اصلی خود را باز یابد؟دیگر نه برای زمین مصرفی دارد و نه می توان بصورت کود از آن استفاده کرد. آن را فقط باید دور ریخت. اگر گوش شنوا دارید بشنوید.»
34“ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਨਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸਨੂੰ ਸਲੂਣਾ ਨਹੀਂ ਕਰ ਸਕਦੇ।
35دیگر نه برای زمین مصرفی دارد و نه می توان بصورت کود از آن استفاده کرد. آن را فقط باید دور ریخت. اگر گوش شنوا دارید بشنوید.»
35ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ। ਲੋਕ ਇਸਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”