1عیسی همچنین به شاگردان فرمود: «شخصی ثروتمند ناظری داشت و شکایاتی به او رسید که آن ناظر از دارائی اش سوء استفاده می کند.
1ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬਡ਼ਾ ਧਨਵਾਨ ਆਦਮੀ ਸੀ। ਉਸਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸਨੂੰ ਪਤਾ ਚਲਿਆ ਕਿ ਉਸ੍ਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
2پس او را خواسته گفت: «این چه حرفهایی است که دربارۀ تو می شنوم. حسابهایت را پس بده چون دیگر نمی توانی در اینجا ناظر باشی.»
2ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, “ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।”
3آن ناظر پیش خود گفت: «حالا که ارباب من می خواهد کار ناظری را از من بگیرد چه باید بکنم؟ من که نه توان بیل زدن دارم و نه روی گدایی کردن.
3ਬਾਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
4بلی می دانم چه کنم تا مطمئن شوم که وقتی مرا از این کار برکنار کرد اشخاصی باشند که در خانه های خود را بر روی من باز کنند.»
4ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।
5پس قرضداران ارباب را یک به یک حاضر کرد. به اولی گفت: «چقدر از ارباب من قرضدار هستی؟»
5ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।
6جواب داد: «صد پیمانۀ روغن زیتون.» گفت: «بیا، این صورت حساب توست. بنشین و به جای آن بنویس پنجاه پیمانه، زود شو.»
6ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।
7بعد به دیگری گفت: «تو چقدر قرضدار هستی؟» گفت: «صد خروار گندم.» به او گفت: «صورت حسابت را بگیر و به جای آن بنویس هشتاد خروار.»
7ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ? ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸਠ ਹਜ਼ਾਰ ਪੌਂਡ ਦੇਣਦਾਰ ਹਾਂ, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
8آن ارباب، ناظر نادرست را به خاطر اینکه چنان زیرکانه عمل کرده بود آفرین گفت، زیرا مردم این دنیا در مناسبات با همنوعان خود از ایمانداران زیرکتر هستند.
8ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
9پس به شما می گویم که مال دنیا را برای به دست آوردن دوستان مصرف کنید تا وقتی پول تان به آخر می رسد شما را در خانه های جاودانی بپذیرند.
9“ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
10کسی که در امور کوچک درستکار باشد، در کارهای بزرگ هم درستکار خواهد بود و کسی که در امور کوچک نادرست باشد، در کارهای بزرگ هم نادرست خواهد بود.
10ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
11پس اگر شما در خصوص مال دنیا امین نباشید، چه کسی در مورد آن ثروت حقیقی به شما اعتماد خواهد کرد؟
11ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
12و اگر شما در مورد آنچه به دیگری تعلق دارد امین نباشید، کی آنچه را که مال خود شماست به شما خواهد داد؟
12ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?
13هیچ نوکری نمی تواند غلام دو ارباب باشد، چون یا از اولی بدش می آید و دومی را دوست دارد یا به اولی ارادت دارد و دومی را حقیر می شمارد. شما نمی توانید هم بندۀ خدا باشید و هم در بند پول.»
13“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
14فریسی ها این سخنان را شنیدند و او را مسخره کردند زیرا پول دوست بودند.
14ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
15عیسی به آنها فرمود: «شما کسانی هستید که نیکوئیهای خود را به رُخ مردم می کشید، اما خدا از باطن تان آگاه است چون آنچه در نظر آدمیان ارزش بسیار دارد، پیش خدا ناپاک است.
15ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
16تا زمان یحیی، تورات و نوشته های پیامبران در کار بود. از آن پس مژدۀ پادشاهی خدا اعلام شده است و همۀ مردم می خواهند با تلاش داخل آن شوند.
16“ਪ੍ਰਭੂ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।
17آسانتر است که آسمان و زمین از بین برود تا نقطه ای از تورات بیفتد.
17ਸ਼ਰ੍ਹਾ ਦੇ ਇੱਕ ਅਖ੍ਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਸਵਰਗ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।
18هر مردی که زن خود را طلاق بدهد و زن دیگری بگیرد مرتکب زنا می شود و هر کسی زن طلاق داده شده را بگیرد زنا می کند.
18“ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
19مرد ثروتمندی بود که همیشه لباسی ارغوانی و از کتان نازک می پوشید و با خوشگذرانی فروان زندگی می کرد.
19ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
20در پیش در خانۀ او گدای زخم آلودی به نام ایلعازَر خوابیده بود،
20ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
21که آرزو داشت با پس مانده های دسترخوان آن ثروتمند شکم خود را پُر کند. حتی سگها می آمدند و زخمهای او را می لیسیدند.
21ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ।
22یک روز آن فقیر مُرد و فرشتگان او را به آغوش ابراهیم بردند. آن ثروتمند هم مُرد و به خاک سپرده شد.
22ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
23او که در دنیای مردگان در عذاب بود، به بالا دید و از دور، ابراهیم را با ایلعازَر که در کنار او بود دید.
23ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।
24فریاد زد: «ای پدر من ابراهیم، به من رحم کن. ایلعازَر را بفرست تا سر انگشت خود را به آب بزند و زبان مرا تر کند چون من در این آتش عذاب می کشم.»
24ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
25اما ابراهیم گفت: «فرزندم، به خاطر بیاور که وقتی زنده بودی همۀ چیزهای خوب نصیب تو و همۀ بدیها نصیب ایلعازَر شد. حالا او در اینجا آسوده است و تو در عذاب هستی.
25ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
26اما کار به اینجا تمام نمی شود شکاف عمیقی میان ما و شما قرار دارد. هر که از این طرف بخواهد به شما برسد نمی تواند از آن بگذرد و کسی هم نمی تواند از آن طرف پیش ما بیاید.»
26ਇਸਤੋਂ ਇਲਾਵਾ ਤੇਰੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਇਥੋਂ ਪਾਰ ਲੰਘਕੇ ਸਾਡੇ ਪਾਸੇ ਆ ਸਕਦਾ ਹੈ।’
27او جواب داد: «پس ای پدر، التماس می کنم ایلعازَر را به خانۀ پدر من،
27ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।
28که در آن پنج برادر دارم، بفرست تا آنها را با خبر کند مبادا آنها هم به این محل عذاب بیایند.»
28ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’
29اما ابراهیم گفت: «آن ها موسی و انبیاء را دارند، به سخنان ایشان گوش بدهند.»
29ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।
30آن مرد جواب داد: «نه، ای پدر، اگر کسی از مردگان پیش ایشان برود، توبه خواهند کرد.»ابراهیم در جواب فرمود: «اگر به سخنان موسی و انبیاء گوش ندهند، حتی اگر کسی هم پس از مرگ زنده شود، باز باور نخواهند کرد.»»
30ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
31ابراهیم در جواب فرمود: «اگر به سخنان موسی و انبیاء گوش ندهند، حتی اگر کسی هم پس از مرگ زنده شود، باز باور نخواهند کرد.»»
31ਪਰ ਅਬਰਾਹਾਮ ਨੇ ਉਸਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਤੋਂ ਉਭਰਦਾ ਹੈ।”‘