Dari

Punjabi: NT

Luke

17

1عیسی به شاگردان خود فرمود: «از روبرو شدن با وسوسه ها گریزی نیست اما وای بحال آن کس که سبب وسوسه می شود.
1ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।
2برای او بهتر است که با سنگ آسیابی به دور گردن خود به دریا انداخته شود از این که یکی از این کوچکان را گمراه کند.
2ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲ ਵਿੱਚ ਚਕ੍ਕੀ ਦਾ ਪੁਡ਼ ਬੰਨ੍ਹਕੇ ਉਸਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
3متوجه باشید! اگر برادرت به تو بدی کند او را سرزنش کن و اگر توبه کند او را ببخش.
3ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸਨੂੰ ਦੱਸੋ ਕਿ ਉਹ ਗਲਤ ਹੈ।’ ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸਨੂੰ ਮਾਫ਼ ਕਰ ਦਿਉ।
4حتی اگر روزی هفت بار به تو بدی کند و هفت بار پیش تو بیاید و بگوید: «توبه کردم»، او را ببخش.»
4ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।”
5رسولان به عیسی خداوند عرض کردند: «ایمان ما را زیاد کن.»
5ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵਧਾ।”
6خداوند جواب داد: «اگر شما به اندازۀ دانۀ اوری ای ایمان می داشتید می توانستید به این درخت توت بگویید: «از ریشه در بیا و در دریا کاشته شو.» و از شما اطاعت می کرد.
6ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾਡ਼ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
7فرض کنید یکی از شما غلامی دارد که قلبه می کند یا از گوسفندان پاسداری می کند. وقتی از مزرعه برگردد آیا او به آن غلام خواهد گفت: «فورأ بیا و بنشین؟»
7“ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’
8آیا به عوض آن نخواهد گفت: «نان مرا حاضر کن، کمرت را ببند و تا من می خورم و می نوشم خدمت کن، بعد می توانی غذای خودت را بخوری؟»
8ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪਡ਼ੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸਕਦਾ ਹੈਂ।
9و آیا او از آن غلام به خاطر آنکه اوامرش را اجراء کرده است ممنون خواهد بود؟
9ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।
10در مورد شما هم همینطور است، هرگاه تمام اوامری را که به شما داده شده بجا آورید بگوئید: ما غلامانی بیش نیستیم، فقط وظیفۀ خود را انجام داده ایم.»
10ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਅਧਿਕਾਰੀ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।”‘
11عیسی در سفر خود به سوی اورشلیم از سرحد بین سامره و جلیل می گذشت.
11ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।
12هنگامی که می خواست به دهکده ای وارد شود با ده نفر جذامی روبرو شد. آنها دور ایستادند
12ਜਦੋਂ ਉਹ ਇੱਕ ਪਿੰਡ ਵਿੱਚ ਵਡ਼ ਰਿਹਾ ਸੀ, ਉਥੇ ਉਸ ਨੂੰ ਦਸ ਕੋਢ਼ੀ ਮਿਲੇ। ਉਹ ਉਸ ਤੋਂ ਥੋਡ਼ੀ ਦੂਰੀ ਤੇ ਖਢ਼ੇ ਹੋ ਗਏ।
13و فریاد کردند: «ای عیسی، ای استاد، به ما رحم کن.»
13ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”
14وقتی عیسی آنها را دید فرمود: «بروید و خود را به کاهنان نشان بدهید.» و همچنانکه می رفتند پاک گشتند.
14ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
15یکی از ایشان وقتی دید شفا یافته است در حالی که خدا را با صدای بلند حمد می گفت بازگشت
15ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪ੍ਰਭੂ ਦੀ ਉਸਤਤਿ ਕਰਨ ਲੱਗਾ।
16و خود را پیش پاهای عیسی انداخت و از او سپاسگزاری کرد. این شخص یک سامری بود.
16ਉਸਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਸ਼ੁਕਰਾਨਾ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
17عیسی در این خصوص فرمود: «مگر هر ده نفر پاک نشدند؟ پس آن نُه نفر دیگر کجا هستند؟
17ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿਥੇ ਹਨ?
18آیا غیر از این بیگانه کسی نبود که برگردد و خدا را حمد گوید؟»
18ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”
19به آن مرد فرمود: «برخیز و برو، ایمانت تو را شفا داده است.»
19ਤਦ ਯਿਸੂ ਨੇ ਉਸਨੂੰ ਆਖਿਆ, “ਖਢ਼ਾ ਹੋ! ਅਤੇ ਜਾ। ਤੇਰੀ ਆਸਥਾ ਨੇ ਹੀ ਤੈਨੂੰ ਰਾਜੀ ਕੀਤਾ ਹੈ।”
20پیروان فرقۀ فریسی از او سؤال کردند که پادشاهی خدا کی خواهد آمد. عیسی در جواب فرمود: «پادشاهی خدا طوری نمی آید که بتوان آن را مشاهده کرد
20ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ? ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।
21و کسی نخواهد گفت که، آن در اینجا یا در آنجا است، چون در حقیقت پادشاهی خدا در میان خود شماست.»
21ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇਥੇ ਹੈ’, ਜਾਂ ‘ਇਹ ਉਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
22به شاگردان فرمود: «زمانی خواهد آمد که شما آرزوی دیدن یکی از روزهای پسر انسان را خواهید داشت اما آن را نخواهید دید.
22ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।
23به شما خواهند گفت که به اینجا یا آنجا نگاه کنید. شما به دنبال آنها نروید،
23ਲੋਕ ਤੁਹਾਨੂੰ ਦੱਸਣਗੇ, ‘ਵੇਖੋ, ‘ਇਹ ਉਥੇ ਹੈ।’ ਜਾਂ ‘ਵੇਖੋ, ਉਹ ਇਥੇ ਹੈ।’ ਤੁਸੀਂ ਜਿਥੇ ਹੋ ਉਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।
24زیرا پسر انسان در روز خود مانند برق که از این سر آسمان تا آن سر آسمان می درخشد خواهد بود.
24“ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।
25اما لازم است که او اول رنجهای بسیار را بکشد و از طرف مردم این روزگار رد شود.
25ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸਨੂੰ ਇਸ ਪੀਢ਼ੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
26زمان پسر انسان مانند روزگار نوح خواهد بود.
26ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
27مردم تا روزی که نوح وارد کشتی شد و سیل آمده همه را نابود کرد می خوردند و می نوشیدند، زن می گرفتند و شوهر می کردند.
27ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹਢ਼ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
28همچنین مانند زمان لوط خواهد بود که مردم می خوردند و می نوشیدند و به خرید و فروش و کشت و کار و خانه سازی مشغول بودند.
28“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
29اما در روزی که لوط از سدوم بیرون آمد آتش و سنگ گوگرد از آسمان بارید و همه را از بین برد.
29ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
30روزی که پسر انسان ظهور کند مانند آن روزگار خواهد بود.
30ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।
31در آن روز مردی که در پشت بام است و دارائی اش در خانه می باشد نباید برای بردن آن ها پایین بیاید. همچنین کسی که در مزرعه است نباید برگردد.
31“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
32زن لوط را بیاد داشته باشید!
32ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?
33هر که برای نجات جان خود بکوشد آن را از دست می دهد و هر که جان خود را فدا کند آن را نجات خواهد داد.
33ਜਿਹਡ਼ਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸਨੂੰ ਗੁਆ ਬੈਠੇਗਾ ਅਤੇ ਜਿਹਡ਼ਾ ਕੋਈ ਉਸਨੂੰ ਗੁਆਵੇ ਉਸਨੂੰ ਵਾਪਸ ਪਾ ਲਵੇਗਾ।
34بدانید که در آن شب از دو نفر که در یک بستر هستند یکی را می برند و دیگری را می گذارند.
34ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
35از دو زن که با هم دستاس می کنند یکی را می برند و دیگری را می گذارند.
35ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਿਤ੍ਤੀ ਜਾਵੇਗੀ।”
36از دو مردی که در مزرعه باشند یکی برداشته می شود و دیگری در جای خود می ماند.»وقتی آن ها این را شنیدند پرسیدند: «کجا ای خداوند؟» او فرمود: «هر جا لاشه ای باشد لاشخورها جمع می شوند.»
36[This verse may not be a part of this translation]
37وقتی آن ها این را شنیدند پرسیدند: «کجا ای خداوند؟» او فرمود: «هر جا لاشه ای باشد لاشخورها جمع می شوند.»
37ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿਥੇ ਹੋਵੇਗਾ?” ਯਿਸੂ ਨੇ ਆਖਿਆ, “ਜਿਥੇ ਕਿਤੇ ਵੀ ਮੁਰਦਾ ਸ਼ਰੀਰ ਹੈ, ਉਥੇ ਗਿਰਝ ਇਕਠ੍ਠੇ ਹੋਕੇ ਆਉਣਗੇ।”