Dari

Punjabi: NT

Luke

19

1عیسی وارد اریحا شد و از میان شهر می گذشت.
1ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।
2مردی در آنجا بود بنام زَکی که سرپرست جزیه گیران و بسیار ثروتمند بود.
2ਯਰੀਹੋ ਵਿੱਚ ਜ਼ਕ੍ਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।
3او می خواست ببیند که عیسی چه نوع شخصی است، اما به علت کوتاهی قامت و ازدحام مردم نمی توانست او را ببیند.
3ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬਡ਼ੇ ਲੋਕ ਉਥੇ ਸਨ ਜਿਹਡ਼ੇ ਕਿ ਉਸਨੂੰ ਵੇਖਣਾ ਚਾਹੁਦੇ ਸਨ। ਕਿਉਂਕਿ ਜ਼ਕ੍ਕੀ ਮਧਰਾ ਸੀ, ਉਹ ਭੀਡ਼ ਵਿੱਚ ਯਿਸੂ ਨੂੰ ਨਾ ਵੇਖ ਸਕਿਆ।
4پس پیش دوید و از درخت چناری بالا رفت تا او را ببیند، چون قرار بود عیسی از آن راه بگذرد.
4ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚਢ਼ ਗਿਆ।
5وقتی عیسی به آن محل رسید به بالا نگاه کرد و فرمود: «ای زَکی، زود شو، پایین بیا زیرا باید امروز در خانۀ تو مهمان باشم.»
5ਜਦੋਂ ਯਿਸੂ ਉਸ ਥਾਵੇਂ ਅੱਪਡ਼ਿਆ, ਉਸ ਉੱਪਰ ਤਕਿਆ ਅਤੇ ਜ਼ਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸਨੂੰ ਆਖਿਆ, “ਜ਼ਕੀ, ਜਲਦੀ ਹੇਠਾਂ ਉੱਤਰ ਆ! ਅੱਜ ਰਾਤ ਮੈਂ ਤੇਰੇ ਘਰ ਰੁਕਣਾ ਹੈ।”
6او به سرعت پایین آمد و با خوشرویی عیسی را پذیرفت.
6ਜਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।
7وقتی مردم اینرا دیدند زمزمۀ نارضایی از آن ها برخاست. آن ها می گفتند: «او مهمان یک خطاکار شده است.»
7ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”
8زَکی ایستاد و به عیسی خداوند گفت: «ای آقا، اکنون نصف دارایی خود را به فقرا می بخشم و مال هر کس را که به ناحق گرفته باشم چهار برابر به او پس می دهم.»
8ਪਰ ਜ਼ਕੀ ਉੱਪਰ ਉਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋਡ਼ਾਂਗਾ।”
9عیسی به او فرمود: «امروز رستگاری به این خانه روی آورده است چون این مرد هم پسر ابراهیم است.
9ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।
10زیرا پسر انسان آمده است تا گمشده را پیدا کند و نجات دهد.»
10ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲਭਣ ਅਤੇ ਬਚਾਉਣ ਲਈ ਆਇਆ ਹੈ।”
11عیسی چون در نزدیکی اورشلیم بود برای کسانی که این سخنان را شنیده بود مَثَلی آورد زیرا آن ها گمان می کردند که هر لحظه پادشاهی خدا ظاهر خواهد شد.
11ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇਡ਼ੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਡੀ ਆਵੇਗਾ।
12او فرمود: «اربابی سفر دور و درازی به خارج کرد تا مقام پادشاهی را به دست آورد و باز گردد.
12ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿਥੇ ਉਸਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸਨੇ ਆਪਣੇ ਦੇਸ਼ ਵਾਪਸ ਆਉਣਾ ਸੀ।
13اما اول ده نفر از غلامان خود را خواست و به هر کدام یک سکۀ طلا داد و گفت: «تا بازگشت من به این پول خرید و فروش کنید.»
13ਇਸਲਈ ਉਸਨੇ ਆਪਣੇ ਦਸ ਨੋਕਰਾਂ ਨੂੰ ਇਕਠਿਆਂ ਕੀਤਾ। ਉਸਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁਡ਼ਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’
14هموطنانش که از او دل خوشی نداشتند پشت سر او نمایندگانی فرستادند تا بگویند: «ما نمی خواهیم این مرد بر ما حکومت کند.»
14ਪਰ ਉਸਦੇ ਰਾਜ ਵਿੱਚ ਲੋਕਾਂ ਨੇ ਉਸਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ੍ਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
15پس از مدتی او با عنوان فرمانروایی مراجعت کرد و دنبال غلامانی که با آنها پول داده بود فرستاد تا ببیند هر کدام چقدر سود برده است.
15“ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁਡ਼ ਆਇਆ, ਉਸਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
16اولی آمد و گفت: «ارباب، پول تو ده برابر شده است.»
16ਪਹਿਲਾ ਨੋਕਰ ਆਇਆ ਤੇ ਆਖਿਆ, “ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।
17جواب داد: «آفرین، تو غلام خوبی هستی، خودت را در امر بسیار کوچکی درستکار نشان داده ای، پس حاکم ده شهر شو.»
17ਬਾਦਸ਼ਾਹ ਨੇ ਉਸਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
18دومی آمد و گفت: ارباب، پول تو پنج برابر شده است.»
18ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।
19به او هم گفت: «تو هم حاکم پنج شهر باش.»
19ਬਾਦਸ਼ਾਹ ਨੇ ਉਸਨ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
20سومی آمد و گفت: «ارباب، بفرما، این پول تو است. آنرا در دستمالی پیچیده کنار گذاشتم.
20ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸਨੂੰ ਵੱਡੇ ਕੱਪਡ਼ੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।
21از تو می ترسیدم چون مرد سختگیری هستی. آنچه را که اصلاً نگذاشته ای بر می داری و آنچه را که نکاشته ای درو می کنی.»
21ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
22ارباب جواب داد: «ای غلام پست نهاد، ترا با حرف های خودت ملامت می کنم. تو که می دانستی من مرد سختگیری هستم که نگذاشته را بر می دارم و نکاشته را درو می کنم،
22ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
23پس چرا پول مرا سر سود ندادی تا بتوانم در موقع مراجعت آنرا با سودش دریافت کنم؟»
23ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹਟ੍ਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।
24به حاضران گفت: «پول را از او بگیرید و به غلامی که ده سکه دارد بدهید.»
24ਤਦ ਜਿਹਡ਼ੇ ਆਦਮੀ ਖਡ਼ੇ ਇਹ ਸਭ ਵੇਖ ਰਹੇ ਸਨ ਉਸਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’
25آن ها جواب دادند: «اما ای آقا، او که ده سکه دارد!»
25ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’
26او گفت: «بدانید، هر که دارد، بیشتر به او داده می شود و اما آنکسی که ندارد حتی آنچه را هم که دارد از دست خواهد داد.
26ਫ਼ੇਰ ਰਾਜੇ ਨੇ ਆਖਿਆ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
27و اما آن دشمنان من که نمی خواستند بر آنها حکومت نمایم، ایشان را اینجا بیآورید و در حضور من گردن بزنید.»
27ਹੁਣ ਕਿਥੇ ਹਨ ਮੇਰੇ ਵੈਰੀ? ਕਿਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।”‘
28عیسی اینرا فرمود و پیشتر از آن ها راه اورشلیم را در پیش گرفت.
28ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
29وقتی که به بیت فاجی و بیت عنیا واقع در کوه زیتون نزدیک شد دو نفر از شاگردان خود را به این امر روانه کرد:
29ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾਡ਼ ਤੇ ਹੈ, ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
30«به دهکده رو به رو بروید. همین که وارد آن شدید کره الاغی را در آنجا بسته خواهید دید که هنوز کسی بر آن سوار نشده است. آنرا باز کنید و به این جا بیآورید.
30“ਉਹ ਸ਼ਹਿਰ, ਜੋ ਤੁਹਾਨੂੰ ਇਥੋਂ ਨਜ਼ਰ ਆ ਰਿਹਾ ਹੈ, ਉਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
31اگر کسی پرسید: «چرا آنرا باز می کنید؟» بگویید: «خداوند آنرا به کار دارد.»»
31ਜੇਕਰ ਤੁਹਾਨੂੰ ਕੋਈ ਪੁਛੇ, ‘ਤੁਸੀਂ ਇਸਨੂੰ ਕਿਉਂ ਲਿਜਾ ਰਹੇ ਹੋ?’ ਉਸਨੂੰ ਆਖੋ, ‘ਸੁਆਮੀ ਨੂੰ ਇਸਦੀ ਲੋਡ਼ ਹੈ।’
32آن دو نفر رفتند و همه چیز را همانطور که عیسی گفته بود دیدند.
32ਦੋਨੋ ਚੇਲੇ ਸ਼ਹਿਰ ਅੰਦਰ ਚਲੇ ਗਏ। ਉਨ੍ਹਾਂ ਨੇ ਉਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦਸਿਆ ਸੀ।
33وقتی کره الاغ را باز می کردند صاحبانش پرسیدند: «چرا آن کره را باز می کنید؟»
33ਜਿਵੇਂ ਹੀ ਉਹ ਇਸਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”
34جواب دادند: «خداوند آنرا به کار دارد.»
34ਚੇਲਿਆਂ ਨੇ ਜਵਾਬ ਦਿੱਤਾ, “ਸੁਆਮੀ ਨੂੰ ਇਸਦੀ ਲੋਡ਼ ਹੈ।”
35پس کره الاغ را پیش عیسی آوردند. بعد لباسهای خود را روی آن کره الاغ انداختند و عیسی را بر آن سوار کردند
35ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
36و همین طور که او می رفت جاده را با لباسهای خود فرش می کردند.
36ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵਧਿਆ, ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਖਿਲਾਰ ਦਿੱਤੇ।
37در این هنگام که او به دامنۀ کوه زیتون نزدیک می شد تمام شاگردان با خوشی برای همه معجزاتی که دیده بودند با صدای بلند شروع به حمد و سپاس خدا کردند
37ਉਹ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾਡ਼ੀ ਦੀ ਉਤਰਾਈ ਤੇ ਪਹੁੰਚਿਆ। ਸ਼ਰਧਲੂਆਂ ਦੀ ਸਾਰੀ ਭੀਡ਼ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ।
38و می گفتند: «مبارک باد آن پادشاهی که بنام خداوند می آید. سلامتی در آسمان و جلال در عرش برین باد.»
38ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਮ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ਜ਼ਬੂਰ 118:26 ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
39چند نفر فریسی که در میان مردم بودند به او گفتند: «ای استاد، به شاگردانت امر کن که خاموش شوند.»
39ਭੀਡ਼ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”
40عیسی جواب داد: «بدانید که اگر اینها خاموش بمانند سنگها به فریاد خواهند آمد.»
40ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉਠਣਗੇ।”
41عیسی به شهر نزدیک تر شد و وقتی شهر از دور دیده شد بخاطر آن گریه کرد
41ਜਦੋਂ ਯਿਸੂ ਯਰੂਸ਼ਲਮ ਦੇ ਨੇਡ਼ੇ ਆਇਆ, ਉਸਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
42و گفت: «کاش که امروز سرچشمه صلح و سلامتی را می شناختی. اما نه، این از چشمان تو پنهان است
42ਉਸਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹਡ਼ੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸਨੂੰ ਨਹੀਂ ਜਾਣ ਸਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
43و زمانی خواهد آمد که دشمنانت به مقابل تو سنگربندی خواهند کرد و به دور تو حلقه خواهند زد و ترا از همه طرف محاصره خواهند کرد
43ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
44و تو و ساکنانت را در میان دیوار هایت به خاک خواهند کوفت و در تو، سنگی را روی سنگ دیگر باقی نخواهند گذاشت، چون تو وقت دیدار پُر فیض خدا را درک نکردی.»
44ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸਨੂੰ ਮਹਿਸੂਸ ਨਾ ਕੀਤਾ।”
45بعد از آن عیسی وارد عبادتگاه شد و به بیرون راندن فروشندگان پرداخت و گفت:
45ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।
46«نوشته شده است که: خانۀ من جای عبادت خواهد بود، اما شما آن را خانه دزدان ساخته اید.»
46ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸਨੂੰ ਡਾਕੂਆਂ ਦੇ ਲੁਕਣ ਦੀ ਜਗ੍ਹਾ ਵਿੱਚ ਬਦਲ ਦਿੱਤਾ ਹੈ।”‘
47همه روزه عیسی در عبادتگاه تعلیم می داد و سران کاهنان و علمای دین کوشش می کردند که با کمک بزرگان شهر او را از بین ببرنداما دیدند که کاری از دست شان بر نمی آید چون همۀ مردم با علاقه زیاد به سخنان او گوش می دادند.
47ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਦੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾਡ਼ ਰਹੇ ਸਨ।
48اما دیدند که کاری از دست شان بر نمی آید چون همۀ مردم با علاقه زیاد به سخنان او گوش می دادند.
48ਪਰ ਉਹ ਉਸਨੂੰ ਮਾਰਨ ਦਾ ਰਾਹ ਨਾ ਲਭ ਸਕੇ ਕਿਉਂਕਿ ਸਭ ਲੋਕ ਬਡ਼ੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।