Dari

Punjabi: NT

Luke

2

1در آن روزها به منظور یک سرشماری عمومی در سراسر دنیای روم فرمانی از طرف امپراطور اوغُسطُس صادر شد.
1ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।
2وقتی دور اول این سرشماری انجام گرفت، کرینیوس فرماندار کل سوریه بود.
2ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ।
3پس برای انجام سرشماری هرکس به شهر خود می رفت
3ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।
4و یوسف نیز از شهر ناصرۀ جلیل به یهودیه آمد تا در شهر داود، که بیت لِحِم نام داشت نامنویسی کند، زیرا او از خاندان داود بود.
4ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।
5او مریم را که در این موقع در عقد او و حامله بود همراه خود برد.
5ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।
6هنگامی که در آنجا اقامت داشتند وقت تولد طفل فرا رسید
6ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਨੂੰ ਪ੍ਰਸੂਤ ਪੀਡ਼ਾਂ ਸ਼ੁਰੂ ਹੋਈਆਂ।
7و مریم اولین فرزند خود را که پسر بود بدنیا آورد. او را در قنداق پیچیده در آخوری خوابانید، زیرا در مسافرخانه جائی برای آنها نبود.
7ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ।
8در همان اطراف در میان مزارع، چوپانانی بودند که در وقت شب از گلۀ خود نگهبانی می کردند.
8ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜਡ਼ੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
9فرشتۀ خداوند در برابر ایشان ایستاد و شکوه و جلال خداوند در اطراف شان درخشید و ایشان بسیار ترسیدند.
9ਪ੍ਰਭੂ ਦਾ ਦੂਤ ਆਜਡ਼ੀਆਂ ਦੇ ਸਾਮ੍ਹਣੇ ਆਕੇ ਖਢ਼ਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜਡ਼ੀ ਬਹੁਤ ਡਰ ਗਏ।
10اما فرشته گفت: «نترسید، من برای شما مژده ای دارم: خوشی بزرگی شامل حال تمامی این قوم خواهد شد.
10ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਨੂੰ ਖੁਸ਼ ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
11امروز در شهر داود نجات دهنده ای برای شما به دنیا آمده است که مسیح و خداوند است.
11ਖੁਸ਼ ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹ ਪ੍ਰਭੂ ਹੈ।
12نشانی آن برای شما این است که نوزاد را در قنداقه پیچیده و در آخور خوابیده خواهید یافت.»
12ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
13ناگهان با آن فرشته فوج بزرگی از سپاه آسمانی ظاهر شد که خدا را ستایش کرده، می گفتند:
13ਉਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖਢ਼ੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
14«خدا را در برترین آسمان ها جلال و بر زمین در بین مردمی که مورد پسند او می باشند صلح و سلامتی باد.»
14“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
15بعد از آنکه فرشتگان آنها را ترک کردند و به آسمان رفتند، چوپانان به یکدیگر گفتند: «بیائید، به بیت لِحِم برویم و واقعه ای را که خداوند ما را از آن آگاه ساخته است ببینیم.»
15ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
16پس با تیزی و شتاب رفتند و مریم و یوسف و آن کودک را که در آخور خوابیده بود پیدا کردند.
16ਉਹ ਛੇਤੀ ਹੀ ਚਲੇ ਗਏ ਅਤੇ ਉਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।
17وقتی کودک را دیدند آنچه را که دربارۀ او به آنها گفته شده بود نقل کردند.
17ਜਦੋਂ ਆਜਡ਼ੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹਡ਼ਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।
18همۀ شنوندگان از آنچه چوپانان می گفتند تعجب می کردند.
18ਉਹ ਸਾਰੇ ਲੋਕ ਜਿਨ੍ਹਾਂ ਨੇ ਆਜਡ਼ੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।
19اما مریم تمام این چیزها را بخاطر می سپرد و دربارۀ آن ها عمیقاً فکر می کرد.
19ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
20چوپانان برگشتند و بخاطر آنچه شنیده و دیده بودند خدا را حمد و سپاس می گفتند، زیرا آنچه به ایشان گفته شده بود واقع شده بود.
20ਆਜਡ਼ੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪ੍ਰਭੂ ਦਾ ਸ਼ੁਕਰਾਨਾ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁਡ਼ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦਸਿਆ ਗਿਆ ਸੀ।
21یک هفته بعد که وقت سنت کودک فرا رسید او را عیسی نامیدند، همان نامی که فرشته پیش از جایگزینی او در رَحِم تعیین کرده بود.
21ਜਦੋਂ ਬਾਲਕ ਅਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।
22بعد از آنکه روزهای پاک شدن مطابق شریعت موسی تمام شد کودک را به اورشلیم آوردند تا به خداوند تقدیم نمایند.
222ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
23چنانکه در شریعت خداوند نوشته شده است: هر پسر اولباری از خداوند شمرده می شود
23ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’
24و نیز مطابق آنچه در شریعت خداوند نوشته شده است قربانی ای تقدیم کنند، یعنی یک جفت فاخته و یا دو چوچه کبوتر.
24ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋਡ਼ਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।
25در اورشلیم مردی به نام شمعون زندگی می کرد که درستکار و پارسا بود و در انتظار نجات اسرائیل بسر می برد و روح القدس بر او بود.
25ਉਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪ੍ਰਭੂ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।
26از طرف روح القدس به او خبر داده شده بود که تا مسیح وعده شدۀ خداوند را نبیند نخواهد مرد.
26ਸਿਮਓਨ ਨੂੰ ਪਵਿੱਤਰ ਆਤਮਾ ਨੇ ਦਸਿਆ ਕਿ ਜ੍ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸਕਦਾ।
27او به هدایت روح به داخل عبادتگاه آمد و هنگامیکه والدین عیسی، طفل را به داخل آوردند تا آنچه را که مطابق شریعت مقرر بود انجام دهند،
27ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।
28شمعون، طفل را در آغوش گرفت و خدا را حمدکنان گفت:
28ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨ ਲੱਗਾ:
29«حال ای خداوند، مطابق وعدۀ خود بنده خود را بسلامت رخصت بده،
29“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।
30چون چشمانم نجات تو را دیده است،
30ਮੈਂ ਤੇਰੇ ਮੁਕਤੀ ਦਾਤਾ ਨੂੰ ਆਪਣੀ ਅਖ੍ਖੀ ਵੇਖਿਆ ਹੈ।
31نجاتی که تو در حضور همۀ ملتها آماده ساخته ای،
31ਤੂੰ ਉਸਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ।
32نوری که افکار ملتهای بیگانه را روشن سازد و مایۀ سربلندی قوم تو اسرائیل گردد.»
32ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”
33پدر و مادر آن طفل از آنچه دربارۀ او گفته شد حیران گشتند.
33ਉਸਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।
34شمعون بر آنها دعای خیر کرد و به مریم مادر عیسی، گفت: «این کودک برای سقوط و یا سرافرازی بسیاری در اسرائیل تعیین شده است و نشانه ای است که در رد کردن او
34ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉਠਣਗੇ। ਉਹ ਪ੍ਰਭੂ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
35افکار پنهانی عدۀ کثیری آشکار خواهد شد و در دل تو نیز خنجری فرو خواهد رفت.»
35ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”
36در آنجا همچنین زنی نبیه به نام حَنّه زندگی می کرد که دختر فَنوئیل از طایفۀ اَشیر بود، او زنی بود بسیار سالخورده، که بعد از ازدواج مدت هفت سال با شوهرش زندگی کرده
36ਅਨ੍ਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬਡ਼ੀ ਬਜ਼ੁਰਗ ਸੀ।
37و تا هشتاد و چهار سالگی بیوه مانده بود. او هرگز از عبادتگاه خارج نمی شد، بلکه شب و روز با دعا و روزه، خدا را عبادت می کرد.
37ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸਨੇ ਕਦੇ ਮੰਦਰ ਨਹੀਂ ਸੀ ਛਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।
38او در همان موقع پیش آمد، به درگاه خدا شکرگزاری نمود و برای همۀ کسانی که در انتظار نجات اورشلیم بودند دربارۀ آن طفل صحبت کرد.
38ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।
39بعد از آنکه همۀ کارهایی را که در شریعت خداوند مقرر است انجام دادند، به شهر خود، ناصرۀ جلیل برگشتند.
39ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।
40و کودک، پُر از حکمت، کلان و قوی می گشت و لطف خدا با او بود.
40ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸਦੇ ਨਾਲ ਸੀ।
41والدین عیسی همه ساله برای عید فِصَح به اورشلیم می رفتند.
41ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
42وقتی او به دوازده سالگی رسید آن ها مثل همیشه برای آن عید به آنجا رفتند.
42ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਦਾਵਤ ਤੇ ਗਏ।
43وقتی ایام عید به پایان رسید و آنها عازم شهر خود شدند، عیسی نو جوان در اورشلیم ماند ولی والدینش این را نمی دانستند
43ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।
44و به گمان اینکه او در بین کاروان است یک روز تمام به سفر ادامه دادند و آن وقت در میان دوستان و خویشان خود به جستجوی او پرداختند.
44ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲਭਣਾ ਸ਼ੁਰੂ ਕੀਤਾ।
45چون او را پیدا نکردند ناچار به اورشلیم برگشتند تا بدنبال او بگردند.
45ਫ਼ੇਰ ਜਦੋਂ ਉਹ ਉਸਨੂੰ ਨਾ ਲਭ ਸਕੇ ਤਾਂ ਉਹ ਉਸਨੂੰ ਲਭਦੇ ਹੋਏ ਯਰੂਸ਼ਲਮ ਵਾਪਸ ਚਲੇ ਗਏ।
46بعد از سه روز او را در عبادتگاه پیدا کردند ـ درحالیکه در میان معلمان نشسته بود و به آنها گوش می داد و از ایشان سؤال می کرد.
46ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸਨੂੰ ਮੰਦਰ ਵਿੱਚ ਗੁਰੂਆਂ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁਛਦਿਆਂ ਲਭਿਆ।
47همۀ شنوندگان از هوش او و از جواب های که می داد در حیرت بودند.
47ਸਭ ਸੁਣਨ ਵਾਲੇ ਉਸਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।
48والدین عیسی از دیدن او تعجب کردند و مادرش به او گفت: «پسرم، چرا با ما چنین کردی؟ من و پدرت با پریشانی زیاد دنبال تو می گشتیم.»
48ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।”
49او گفت: «برای چه دنبال من می گشتید؟ مگر نمی دانستید که من وظیفه دارم در خانۀ پدرم باشم؟»
49ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਤੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
50اما آنها نفهمیدند که مقصد او چیست.
50ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸਕੇ।
51عیسی با ایشان به ناصره بازگشت و تابع آنها بود. مادرش همۀ این چیزها را در دل خود نگه می داشت.عیسی در حکمت و قامت رشد می کرد و به پسند خدا و مردم بود.
51ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
52عیسی در حکمت و قامت رشد می کرد و به پسند خدا و مردم بود.
52ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵਧਿਆ, ਅਤੇ ਉਸਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।