1یک روز وقتی عیسی مردم را در عبادتگاه تعلیم می داد و مژدۀ نجات را به ایشان اعلام می کرد سران کاهنان و علمای دین با بزرگان یهود پیش او آمدند
1ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਮ੍ਹਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
2و گفتند: «به ما بگو به چه اختیاری این کار ها را می کنی؟ کی به تو این اختیار را داده است؟»
2ਉਨ੍ਹਾਂ ਨੇ ਉਸਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”
3عیسی به آنها جواب داد: «من هم از شما سؤالی دارم، به من بگویید
3ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।
4آیا تعمید یحیی از جانب خدا بود یا از جانب بشر؟»
4ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”
5آن ها بین خود بحث کرده گفتند: «اگر بگوییم از جانب خدا بود، او خواهد گفت: چرا به او ایمان نیاوردید؟
5ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਤੁਸੀਂ ਕਿਹਾ ਕਿ ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
6و اگر بگوییم: از جانب بشر، همۀ مردم ما را سنگباران خواهند کرد چون یقین دارند که یحیی یک پیامبر بود.»
6ਪਰ ਜੇਕਰ ਅਸੀਂ ਆਖਦੇ ਹਾਂ ਕਿ, ‘ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।’
7پس گفتند: «ما نمی دانیم از کجاست.»
7ਇਸ ਲਈ ਉਨ੍ਹਾਂ ਨੇ ਆਖਿਆ, ‘ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”
8عیسی به ایشان گفت: «من هم به شما نمی گویم که با چه اختیاری این کارها را می کنم.»
8ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹਡ਼ਾ ਅਧਿਕਾਰ ਇਸਤੇਮਾਲ ਕਰਦਾ ਹਾਂ?”
9عیسی به سخن خود ادامه داد و برای مردم مَثَلی آورده گفت: «مردی تاکستانی احداث کرد و آنرا به باغبانان سپرد و مدت درازی به سفر رفت.
9ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚਲਿਆ ਗਿਆ।
10در موسم انگور، غلامی را پیش باغبانان فرستاد تا حصۀ خود را از محصول تاکستان بگیرد. اما آن ها غلام را لت و کوب کردند و دست خالی باز گردانیدند.
10ਸਮਾਂ ਆਉਣ ਤੇ ਰੁੱਤ ਸਿਰ ਉਸਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁਟਿਆ ਅਤੇ ਉਸਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।
11صاحب تاکستان غلام دیگری فرستاد، او را هم لت و کوب کرده و با او بد رفتاری کردند و دست خالی برگردانیدند.
11ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸਨੂੰ ਖਾਲੀ ਹੱਥੀ ਭੇਜ ਦਿੱਤਾ।
12غلام سوم را فرستاد. این یکی را هم زخمی کردند و بیرون انداختند.
12ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸਨੂੰ ਬਾਹਰ ਸੁੱਟ ਦਿੱਤਾ।
13پس صاحب تاکستان گفت: «چه باید بکنم؟ پسر عزیز خود را می فرستم، شاید حرمت او را نگهدارند.»
13ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’
14اما باغبانان وقتی او را دیدند با هم بحث کردند و گفتند: «این وارث است، بیایید او را بکشیم تا ملک به خود ما برسد.»
14ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’
15پس او را از تاکستان بیرون انداختند و کشتند.
حالا صاحب تاکستان با آنها چه خواهد کرد؟
15ਇਸ ਲਈ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?
16او می آید و این باغبانان را می کشد و تاکستان را به دست دیگران می سپارد.» وقتی مردم اینرا شنیدند گفتند: «خدا نکند!»
16ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।”ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਨਹੀਂ! ਪ੍ਰਭੂ ਨਾ ਕਰੇ ਕਿ ਅਜਿਹਾ ਹੋਵੇ।”
17اما او طرف شان دیده گفت: «پس معنی این قسمت از کتاب مقدس چیست؟ «آن سنگی که معماران رد کردند به صورت سنگ اصلی بنا در آمده است.»
17ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦ ਕੀਤਾ ਉਹ ਖੂਂਜੇ ਦਾ ਪੱਥਰ ਬਣ ਗਿਆ।’ਜ਼ਬੂਰ 118:22
18هر که بر آن سنگ بیفتد پارچه پارچه خواهد شد و اگر آن سنگ بر کسی بیفتد او را کاملاً نرم خواهد کرد.»
18ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕਡ਼ੇ-ਟੁਕਡ਼ੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਕੁਚਲਿਆ ਜਾਵੇਗਾ।”
19علمای یهود و سران کاهنان می خواستند در همان لحظه او را بگیرند، چون پی بردند که مقصد آن مَثَل خود آن ها است اما از مردم ترسیدند.
19ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸਨੂੰ ਉਸ ਵੇਲੇ ਫਡ਼ਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
20پس به دنبال فرصت می گشتند و مأموران مخفی که خود را دیندار نشان می دادند پیش او فرستادند تا حرفی از دهان او بگیرند و آنرا دست آویزی برای تسلیم او به حَکَم و حوزۀ اختیارات والی رومی قرار دهند.
20ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ਡ਼ਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
21پس از او پرسیدند: «ای استاد، ما می دانیم آنچه تو می گویی و تعلیم می دهی درست و بجاست. تو در مورد هیچ کس فرق نمی گذاری بلکه با راستی و درستی راه خدا را تعلیم می دهی.
21ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
22آیا ما اجازه داریم که به امپراطور روم مالیه بدهیم یا نه؟»
22ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”
23عیسی به نیرنگ آنها پی برد و فرمود:
23ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸਨੇ ਉਨ੍ਹਾਂ ਨੂੰ ਕਿਹਾ,
24«یک سکۀ نقره به من نشان بدهید. نقش و عنوان چه کسی روی آن است؟» جواب دادند: «امپراطور.»
24“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”
25عیسی فرمود: «پس آنچه از امپراطور است به امپراطور و آنچه از خدا است به خدا بدهید.»
25ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
26به این ترتیب کوشش آنها برای به دست آوردن دلیلی به مقابل او در برابر مردم بی اثر ماند و در حالی که از جواب او حیرت کرده بودند خاموش ماندند.
26ਲੋਕ ਉਸਦੇ ਇੰਨੇ ਬੁਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸਕੇ। ਉਹ ਭੀਡ਼ ਅੱਗੇ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣ ਵਿੱਚ ਅਸਮਰਥ ਸਨ।
27بعد چند نفر از پیروان فرقۀ صدوقی که منکر رستاخیز پس از مرگ بودند پیش آمدند و از او پرسیدند:
27ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉਥਾਨ ਹੈ।
28«ای استاد، موسی این امر را برای ما نوشت: چنانچه مردی زنی بگیرد ولی بدون اولاد بمیرد برادرش مجبور است آن زن را بگیرد تا برای برادر خود فرزندانی بیاورد.
28ਉਨ੍ਹਾਂ ਉਸਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸਕੇ।
29حالا هفت برادر بودند، اولی زنی گرفت و بدون فرزند مُرد.
29ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸਦੇ ਕੋਈ ਉਲਾਦ ਨਾ ਹੋਈ।
30بعد دومی او را گرفت
30ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।
31و سپس سومی و همین طور هر هفت نفر مردند و هیچ اولادی به جا نگذاشتند.
31“ਉਸਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।
32بعد از همه آن زن هم مُرد.
32ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,
33پس در روز رستاخیز، او زن کدام یک باشد؟ چون هر هفت نفر با او ازدواج کردند.»
33ਹੁਣ, ਪੁਨਰ ਉਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”
34عیسی به ایشان فرمود: «زنان و مردان این جهان ازدواج می کنند،
34ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।
35اما کسانی که شایسته رسیدن به جهان آینده و رستاخیز از مردگان بشوند، زن نمی گیرند و شوهر نمی کنند،
35ਪਰ ਉਹ ਲੋਕ ਜਿਹਡ਼ੇ ਮੌਤ ਤੋਂ ਉਭਾਰੇ ਜਾਣ ਦੇ ਯੋਗ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।
36زیرا آن ها مانند فرشتگان هستند. دیگر مرگ برای آنها محال است و چون در رستاخیز شرکت دارند فرزندان خدا هستند.
36ਅਤੇ ਉਹ ਹੋਰ ਨਹੀਂ ਮਰ ਸਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।
37این مطلب که مردگان بار دیگر زنده می شوند مطلبی است که خود موسی در داستان بوتۀ سوزان، آنجا که خداوند را خدای ابراهیم، خدای اسحاق و خدای یعقوب، خطاب می کند نشان داده است.
37ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਉਭਾਰੇ ਜਾਣਗੇ। ਉਸਨੇ ਅਜਿਹਾ ਮਚਦੀ ਹੋਈ ਝਾਡ਼ੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।
38خدا، خدای مردگان نیست بلکه خدای زندگان است چون پیش او همه زنده اند.»
38ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”
39در این مورد بعضی از علما گفتند: «ای استاد، عالی جواب دادی.»
39ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”
40و پس از آن دیگر جرأت نکردند که از او چیزی بپرسند.
40ਉਸ ਵੇਲੇ ਤੋਂ, ਕੋਈ ਵੀ ਇੰਨਾ ਨਿਡਰ ਨਹੀਂ ਸੀ ਕਿ ਉਸਨੂੰ ਕੋਈ ਹੋਰ ਸਵਾਲ ਕਰ ਸਕੇ।
41عیسی به ایشان فرمود: «چطور می توان گفت که مسیح پسر داود است؟
41ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
42چون خود داود در کتاب زبور می گوید: «خداوند به خداوند من فرمود: در دست راست من بنشین
42ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
43تا دشمنانت را زیر پای تو اندازم.»
43ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’ ਜ਼ਬੂਰ 110:1
44باری، داود او را «خداوند» خطاب می کند، پس چطور او می تواند پسر داود باشد؟»
444ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”
45عیسی در حضور همه مردم به شاگردان فرمود:
45ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸਨੇ ਆਪਣੇ ਚੇਲਿਆਂ ਨੂੰ ਕਿਹਾ,
46«از علما که دوست دارند با چپن های دراز بیایند و بروند و علاقۀ شدیدی به سلام های احترام آمیز در بازار ها و بهترین جا ها در کنیسه ها و دعوت ها نشان می دهند احتیاط کنید.آنها مال بیوه زنان را می خورند حال آنکه محض خودنمایی دعای خود را طول می دهند. آن ها شدیدترین جزا ها را خواهند دید.»
46“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹਡ਼ੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।
47آنها مال بیوه زنان را می خورند حال آنکه محض خودنمایی دعای خود را طول می دهند. آن ها شدیدترین جزا ها را خواهند دید.»
47ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾਵਾਂ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਲੋਕਾਂ ਦਾ ਨਿਰਣਾ ਵਧੇਰੇ ਗੰਭੀਰਤਾ ਨਾਲ ਕੀਤਾ ਜਾਵੇਗਾ।”