Dari

Punjabi: NT

Luke

21

1عیسی به چهار طرف دید و ملاحظه فرمود که دولتمندان هدایای خود را به صندوق بیت المال عبادتگاه می ریزند.
1ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
2همچنین متوجه بیوه زن بسیار فقیری شد که دو روپیه به داخل آن انداخت.
2ਤਦ ਉਸਨੇ ਇੱਕ ਗਰੀਬ ਵਿਧਵਾ ਵੇਖੀ।
3عیسی فرمود: «بدانید که در واقع این بیوه زن فقیر بیش از همه پول داده است
3ਉਸਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸਨੇ ਅਮੀਰ ਲੋਕਾਂ ਨਾਲੋਂ ਵਧ ਪਾਇਆ ਹੈ।
4چون آنها از آنچه که برای آن مصرفی نداشتند دادند اما او با وجود تنگدستی، تمام دارائی خود را داده است.»
4ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋਡ਼ੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸਨੂੰ ਜਿਉਣ ਵਾਸਤੇ ਚਾਹੀਦੇ ਸਨ।”
5عده ای دربارۀ عبادتگاه صحبت می کردند و از سنگ های زیبا و هدایای که با آن ها تزئین شده بود تعریف می کردند. عیسی فرمود:
5ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬਡ਼ਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।
6«و اما دربارۀ این چیز های که در اینجا می بینید، زمانی خواهد آمد که هیچ یک از سنگ های آن روی سنگ دیگری نخواهد ماند، همه زیر و زبر خواهد شد.»
6ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
7آن ها پرسیدند: «ای استاد، این کی واقع می شود و علامت نزدیک بودن وقوع این امور چه خواهد بود؟»
7ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹਡ਼ਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
8عیسی فرمود: «احتیاط کنید که گمراه نشوید، بسیاری به نام من خواهند آمد و خواهند گفت: «من او هستم» و «آن زمان موعود رسیده است.» با آنها همراه مشوید.
8ਯਿਸੂ ਨੇ ਕਿਹਾ, “ਸਾਵਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿਛੇ ਨਾ ਲਗਿਓ।
9وقتی دربارۀ جنگ ها و شورش ها چیزی می شنوید نترسید. این چیز ها باید اول واقع شود اما آخر کار به این زودی ها نمی رسد.»
9ਪਰ ਜਦੋਂ ਤੁਸੀਂ ਲਡ਼ਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
10و افزود: «قومی با قوم دیگر و حکومتی با حکومت دیگر جنگ خواهد کرد.
10ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁਧ ਕਰਨਗੇ।
11زلزله های سخت پدید می آید و در بسیاری از نقاط خشکسالی و بلا ها و در آسمان، علامت های وحشت آور و شگفتی های بزرگ دیده خواهد شد.
11ਇਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵਖ-ਵਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਸਵਰਗ ਤੋਂ ਆਉਣਗੇ।
12اما پیش از وقوع این همه شما را دستگیر خواهند کرد و به شما آزار خواهند رسانید. شما را برای محاکمه به کنیسه ها خواهند کشانید و به زندان خواهند انداخت. شما را به خاطر این که نام من بر شما است پیش پادشاهان و فرمانروایان خواهند برد
12“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਣਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਮ੍ਹਣੇ ਖਢ਼ੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
13و این فرصتی برای شهادت دادن شما خواهد بود.
13ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
14لازم نیست که جواب های خود را قبلاً حاضر کنید
14ਪਰ ਆਪਣੇ ਮਨਾਂ ਨੂੰ ਪਕਿਆਂ ਕ੍ਕਰੋ’ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।
15چون خود من به شما قدرت بیان و حکمتی می دهم که هیچ یک از مدعیان قدرت مقاومت و تکذیب را نداشته باشند.
15ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋ ਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸਕੇ।
16حتی والدین و برادران و خویشاوندان و دوستان تان شما را به دام خواهند انداخت. آن ها عده ای از شما را خواهند کشت
16ਇਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
17و بخاطر نام من که برخود دارید همه از شما روی گردان خواهند شد.
17ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿਛੇ ਤੁਰੇ।
18اما مویی از سر شما کم نخواهد شد.
18ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾਡ਼ ਸਕਦੀਆਂ।
19با پایداری، جانهای تان را رهایی خواهید داد.
19ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕਡ਼ੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
20اما هر وقت اورشلیم را در محاصره لشکر ها می بینید، بدانید ویرانی آن نزدیک است.
20“ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
21در آن موقع کسانی که در یهودیه هستند به کوهستان ها بگریزند و آنانی که در خارج شهر هستند نباید وارد شهر شوند.
21ਉਸ ਵੇਲੇ, ਉਹ ਜਿਹਡ਼ੇ ਯਹੂਦਿਯਾ ਵਿੱਚ ਹਨ, ਪਹਾਰਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਰਿਆਂ ਨੂੰ, ਜਿਹਡ਼ੇ ਯਰੂਸ਼ਲਮ ਵਿੱਚ ਹਨ ਉਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵਡ਼ੋ।
22چون این است آن زمان مکافات، در آن زمان که تمام نوشته های کتاب مقدس به حقیقت خواهد پیوست.
22ਨਬੀਆਂ ਨੇ ਉਸ ਸਮੇਂ ਬਾਰੇ ਬਡ਼ੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
23وای به حال زنانی که در آن روز ها حامله یا شیر ده هستند چون پریشان حالی شدیدی در این زمین رخ خواهد داد و این قوم مورد خشم و غضب واقع خواهد شد.
23“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬਡ਼ਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾਡ਼ਾ ਸਮਾਂ ਆਉਣ ਵਾਲਾ ਹੈ। ਪ੍ਰਭੂ ਇਨ੍ਹਾਂ ਲੋਕਾਂ ਨਾਲ ਬਡ਼ੇ ਕਰੋਧ ਵਿੱਚ ਹੋਵੇਗਾ।
24آنها به دم شمشیر خواهند افتاد و به اسیری به تمام کشور ها خواهند رفت و اورشلیم تا آن زمان که دوران مردم بیگانه به پایان نرسد پایمال آنها خواهد بود.
24ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸਨੂੰ ਪੈਰਾਂ ਥੱਲੇ ਮਿਧਣਗੇ।
25در آفتاب و مهتاب و ستارگان علامت ها ظاهر خواهد شد. در روی زمین ملت ها از غرش دریا و خروش امواج آن پریشان و نگران خواهند شد.
25“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
26آدمیان از ترس خیال آنچه برسر دنیا آمد، از هوش خواهند رفت و قدرت های آسمانی به لرزه خواهند افتاد.
26ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
27آن وقت پسر انسان را خواهند دید که با قدرت و جلال زیاد بر ابری می آید.
27ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28وقتی این چیز ها شروع شود شما راست بایستید و سرهای تانرا راست نگه دارید چون رستگاری شما نزدیک است.»
28ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖਢ਼ੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇਡ਼ੇ ਹੈ।”
29عیسی برای آنها این مَثَل را آورد و گفت: «درخت انجیر و یا درختان دیگر را ببینید:
29ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵਧੀਆ ਮਿਸਾਲ ਹੈ।
30به محض این که می بینید جوانه می زند می دانید که تابستان نزدیک است.
30ਜਦੋਂ ਇਸ ਉੱਪਰ ਹਰੇ ਪਤ੍ਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇਡ਼ੇ ਆ ਗਈ ਹੈ।
31به همان طریق وقتی که وقوع همه این چیز ها را ببینید مطمئن باشید که پادشاهی خدا نزدیک است،
31ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
32به یقین بدانید که پیش از درگذشت نسل حاضر همۀ اینها رخ خواهد داد.
32“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।
33آسمان و زمین از بین خواهد رفت اما سخنان من هرگز از بین نخواهد رفت.
33ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”
34احتیاط کنید و نگذارید دلهای شما با پُر خوری و مستی و اندیشه های دنیوی تیره و تار شود چون آن روز بزرگ ناگهان می رسد.
34“ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।
35آن روز مانند دامی برسر همه آدمیان در سراسر دنیا خواهد افتاد.
35ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
36پس بیدار باشید و در تمام اوقات دعا کنید تا قدرت آنرا داشته باشید که همه رنج های را که به زودی پیش می آید پشت سر بگذارید و در حضور پسر انسان بایستید.»
36ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹਡ਼ੀਆਂ ਹੋਣ ਵਾਲੀਆਂ ਹਨ, ਬਚ ਸਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਮ੍ਹਣੇ ਖਡ਼ਨ ਦੇ ਯੋਗ ਹੋਵੋਂ।”
37عیسی روز ها را به تعلیم در عبادتگاه تعین کرده بود و شب ها از شهر خارج می شد و شب را در کوه زیتون به صبح می آوردو صبحگاهان مردم برای شنیدن سخنان او در عبادتگاه جمع می شدند.
37ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾਡ਼ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।
38و صبحگاهان مردم برای شنیدن سخنان او در عبادتگاه جمع می شدند.
38ਹਰ ਸਵੇਰ ਲੋਕ ਤਡ਼ਕਸਾਰ ਉਠਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।