Dari

Punjabi: NT

Luke

24

1در روز اول هفته (یکشنبه) صبح وقت سرقبر آمدند و حنوطی را که تهیه کرده بودند، با خود آوردند.
1ਹਫਤੇ ਦੇ ਪਹਿਲੇ ਦਿਨ ਅਮ੍ਰਿਤ ਵੇਲੇ, ਜੋ ਅਤਰ ਉਨ੍ਹਾਂ ਨੇ ਤਿਆਰ ਕੀਤੇ ਸਨ ਉਹ ਲੈਕੇ ਔਰਤਾਂ ਕਬਰ ਤੇ ਆਈਆਂ।
2آن ها دیدند که سنگ از در مقبره به کنار غلطانیده شده
2ਉਨ੍ਹਾਂ ਨੇ ਵੇਖਿਆ ਕਿ ਜਿਹਡ਼ਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।
3و وقتی به داخل رفتند از جسد عیسی اثری نبود.
3ਉਹ ਅੰਦਰ ਗਈਆਂ, ਪਰ ਉਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲਭੀ।
4پریشان و نگران در آنجا ایستاده بودند که ناگهان دو مرد با لباس های نورانی در پهلوی شان ایستادند.
4ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪਡ਼ੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖਢ਼ੇ ਹੋ ਗਏ।
5زنان سخت ترسیدند و در حالی که سرهای خود را به زیر انداخته بودند ایستادند. آن دو مرد گفتند: «چرا زنده را در میان مردگان می جویید؟
5ਡਰ ਦੇ ਕਾਰਣ ਉਨ੍ਹਾਂ ਨੇ ਆਪਣੇ ਸਿਰ ਝੁਕਾ ਲਏ। ਉਨ੍ਹਾਂ ਦੂਤਾਂ ਨੇ ਉਨ੍ਹਾਂ ਔਰਤਾਂ ਨੂੰ ਆਖਿਆ, “ਤੁਸੀਂ ਜਿਉਂਦਿਆਂ ਹੋਇਆਂ ਨੂੰ ਮੋਇਆਂ ਵਿੱਚ ਕਿਉਂ ਲਭ ਰਹੀਆਂ ਹੋ?
6او اینجا نیست بلکه زنده شده است. آنچه را در وقت بودن در جلیل به شما گفت به یاد بیاورید
6ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
7که چطور پسر انسان می بایست به دست خطاکاران تسلیم گردد و مصلوب شود و در روز سوم زنده شود.»
7ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”
8آن وقت زنان سخنان او را به خاطر آوردند
8ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।
9و وقتی از سر قبر برگشتند تمام موضوع را به یازده حواری و دیگران گزارش دادند.
9ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।
10آن زنان عبارت بودند از مریم مجدلیه، یونا و مریم مادر یعقوب. زنان دیگر هم که با آنها بودند، جریان را به رسولان گفتند.
10ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
11اما موضوع به نظر آنها پوچ و بی معنی آمد و سخنان آنها را باور نمی کردند
11ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰਖਤਾ ਵਾਲੀਆਂ ਗੱਲਾਂ ਵਾਂਗ ਸਨ।
12اما پِترُس برخاست و به سوی قبر دوید و خم شده نگاه کرد، ولی چیزی جز کفن ندید. سپس در حالی که از این واقعه در حیرت بود به خانه برگشت.
12ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌਡ਼ਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪਡ਼ਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।
13همان روز دو نفر از آنها به سوی دهکده ای به نام عِمائوس که تقریباً در دو فرسنگی اورشلیم واقع شده است می رفتند.
13ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
14آن دو دربارۀ همه این واقعات صحبت می کردند.
14ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।
15همینطور که سرگرم صحبت و مباحثه بودند خود عیسی نزدیک شد و با آنها همراه شد.
15ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।
16اما چیزی پیش چشمان آن ها را گرفت، بطوریکه او را نشناختند.
16ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸਨੂੰ ਪਛਾਨਣ ਨਹੀਂ ਦਿੱਤਾ।
17عیسی از آنها پرسید: «موضوع بحث شما در بین راه چیست؟» آن ها در جای خود ایستادند. غم و اندوه از چهره های ایشان پیدا بود.
17ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬਡ਼ੇ ਉਦਾਸ ਨਜ਼ਰ ਆ ਰਹੇ ਸਨ।
18یکی از آن دو که نامش کلِیوپاس بود جواب داد: «گویا در میان مسافران ساکن اورشلیم تنها تو از وقایع چند روز اخیر بی خبر هستی!»
18ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸਨੂੰ ਇਹ ਨਹੀਂ ਪਤਾ ਕਿ ਉਥੇ ਪਿਛਲੇ ਕੁਝ ਦਿਨੀ ਕੀ ਵਾਪਰਿਆ ਸੀ।”
19عیسی پرسید: «موضوع چیست؟» جواب دادند: «عیسی ناصری مردی بود که در گفتار و کردار در پیشگاه خدا و پیش همۀ مردم پیامبری توانا بود،
19ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
20اما سران کاهنان و حکمرانان ما او را تسلیم کردند تا به مرگ محکوم شود و او را به صلیب میخکوب کردند.
20ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸਨੂੰ ਸਲੀਬ ਉੱਪਰ ਠੋਕ ਦਿੱਤਾ।
21امید ما این بود که او آن کسی باشد که می بایست اسرائیل را رهایی دهد. از آن گذشته حالا سه روز است که این کار انجام شده است.
21ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।
22علاوه براین، چند نفر زن از نفر های ما، ما را حیران کرده اند. ایشان سحرگاه امروز به سر قبر رفتند،
22ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।
23اما موفق به پیدا کردن جنازه نشدند. آن ها برگشته اند و می گویند در رؤیا فرشتگانی را دیدند که به آنها گفته اند او زنده است.
23ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸ਼ਰੀਰ ਉਸ ਵਿੱਚ ਨਾ ਲਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।
24پس عده ای از نفرهای ما سر قبر رفتند و اوضاع را همانطور که زنان گفته بودند دیدند، اما او را ندیدند.»
24ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉਥੇ ਯਿਸੂ ਨਾ ਲਭਿਆ।
25سپس عیسی به آنها فرمود: «شما چقدر دیر فهم و در قبول کردن گفته های انبیاء کند ذهن هستید.
25ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿਲ੍ਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਆਸਥਾ ਰੱਖਣੀ ਚਾਹੀਦੀ ਹੈ।
26آیا نمی باید که مسیح پیش از ورود به جلال خود همینطور رنج ببیند؟»
26ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
27آن وقت از تورات موسی و نوشته های انبیاء شروع کرد و در هر قسمت آیاتی را که دربارۀ خودش بود برای آنها بیان فرمود.
27ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
28در این هنگام نزدیک دهکده ای که به طرف آن می رفتند رسیدند و گویا او می خواست به راه خود ادامه دهد.
28ਜਦੋਂ ਉਹ ਇੰਮਊਸ ਸ਼ਹਿਰ ਦੇ ਨੇਡ਼ੇ ਪਹੁੰਚੇ ਤਾਂ ਉਸਨੇ ਉਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।
29اما به او اصرار کردند: «پیش ما بمان چون غروب نزدیک است و روز تقریباً به پایان رسیده.» بنابراین عیسی داخل خانه شد تا پیش ایشان بماند.
29ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।
30وقتی با آنها سر دسترخوان نشست نان را برداشت و پس از دعای سپاسگزاری آنرا پاره کرد و به ایشان داد.
30ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ਡ਼ਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋਡ਼ੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
31در این وقت چشمان ایشان باز شد و او را شناختند، ولی فوراً از نظر آن ها ناپدید شد.
31ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
32آن ها به یکدیگر گفتند: «دیدی وقتی در راه با ما صحبت می کرد و کتب را تفسیر می کرد، چطور دل های ما می طپید!»
32ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।”
33آن ها فوراً حرکت کردند و به اورشلیم بازگشتند. در آنجا دیدند که آن یازده حواری همراه دیگران دور هم جمع شده
33ਉਹ ਤੁਰੰਤ ਹੀ ਉਠੇ ਅਤੇ ਯਰੂਸ਼ਲਮ ਨੂੰ ਮੁਡ਼ੇ। ਉਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕਠ੍ਠੇ ਹੋਏ ਦੇਖਿਆ।
34می گفتند: «بلی، در واقع خداوند زنده شده است. شمعون او را دیده است.»
34ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
35آن دو نفر نیز وقایع سفر خود را بیان کردند و گفتند که چطور او را در وقت پاره کردن نان شناختند.
35ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋਡ਼ ਰਿਹਾ ਸੀ।
36در حالی که شاگردان دربارۀ این چیزها صحبت می کردند عیسی در بین ایشان ایستاده به آن ها گفت: «صلح و سلامتی بر شما باد.»
36ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖਢ਼ਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
37آن ها با ترس و وحشت، گمان کردند که شبحی می بینند.
37ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।
38او فرمود: «چرا اینطور آشفته حال هستید؟ چرا شک و شبهه به دل های شما رخنه می کند؟
38ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
39دستها و پاهای مرا ببینید، خودم هستم، به من دست بزنید و ببینید، شبح مانند من گوشت و استخوان ندارد.»
39ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦ ਆਤਾਂ ਨਹੀਂ ਹੁੰਦਾ।”
40این را گفت و دستها و پاهای خود را به ایشان نشان داد.
40ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।
41از خوشی و تعجب نتوانستند این چیزها را باور کنند. آنگاه عیسی از آنها پرسید: «آیا در اینجا خوراکی دارید؟»
41ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”
42یک تکه ماهی بریان پیش او آوردند.
42ਉਨ੍ਹਾਂ ਨੇ ਉਸਨੂੰ ਭੁਜ੍ਜੀ ਮਛੀ ਦਾ ਟੁਕਡ਼ਾ ਦਿੱਤਾ।
43آن را برداشت و پیش چشم آنها خورد.
43ਯਿਸੂ ਨੇ ਉਨ੍ਹਾਂ ਕੋਲੋਂ ਲੈਕੇ ਉਨ੍ਹਾਂ ਦੇ ਸਾਮ੍ਹਣੇ ਉਹ ਖਾ ਲਿਆ।
44و به ایشان فرمود: «وقتی هنوز با شما بودم و می گفتم که هر چه در تورات موسی و نوشته های انبیاء و زبور دربارۀ من نوشته شده باید به انجام برسد، مقصدم همین چیزها بود.»
44ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
45بعد ذهن ایشان را باز کرد تا کلام خدا را بفهمند،
45ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸਕਣ।
46و فرمود: «این است آنچه نوشته شده، که مسیح باید عذاب مرگ را ببیند و در روز سوم دوباره زنده شود
46ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।
47و به نام او توبه و آمرزش گناهان به همه ملت ها اعلام گردد و شروع آن از اورشلیم باشد.
47[This verse may not be a part of this translation]
48شما بر همۀ اینها شاهد هستید.
48[This verse may not be a part of this translation]
49خود من بخشش وعده شدۀ پدرم را بر شما می فرستم. پس تا زمانی که قدرت خدا از عالم بالا بر شما نازل شود در این شهر بمانید.»
49ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
50بعد آنها را تا نزدیکی بیت عَنیا بُرد و با دست های برافراشه ایشان را برکت داد.
50ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਮ੍ਹਣੇ ਲੈ ਗਿਆ। ਉਸਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
51در حالی که آنها را برکت می داد از آنها جدا و به عالم بالا برده شد
51ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
52و ایشان او را پرستش کردند و سپس با خوشی بزرگ به اورشلیم برگشتندو تمام اوقات خود را در عبادتگاه صرف حمد و سپاس خدا کردند.
52ਉਸਦੇ ਚੇਲੇ ਉਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁਡ਼ ਆਏ। ਉਹ ਬਹੁਤ ਖੁਸ਼ ਸਨ।
53و تمام اوقات خود را در عبادتگاه صرف حمد و سپاس خدا کردند.
53ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।