1یک روز سَبَت عیسی از میان کشتزارهای گندم می گذشت. شاگردان او خوشه های گندم را می چیدند و در کف دستهای خود پاک می کردند و می خوردند.
1ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸਦੇ ਕੁਝ ਚੇਲੇ ਕਣਕ ਦੇ ਸਿੱਟੇ ਤੋਡ਼ਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
2بعضی از پیروان فرقۀ فریسی گفتند: «چرا شما کاری را که در روز سَبَت جایز نیست انجام می دهید؟»
2ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
3عیسی جواب داد: «مگر نخوانده اید داود در وقتی که خود و یارانش گرسنه بودند چه کرد؟
3ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸਦੇ ਸਾਥੀ ਭੁਖੇ ਸਨ।
4او به خانۀ خدا وارد شد و نان تقدیس شده را برداشت و خورد و به یاران خود نیز داد، در صورتیکه خوردن آن نانها برای هیچکس جز کاهنان جایز نیست.»
4ਕੀ ਤੁਸੀਂ ਨਹੀਂ ਪਢ਼ਿਆ ਕਿ ਉਹ ਪਰਮੇਸ਼ੁਰ ਦੇ ਘਰ ਵਡ਼ਿਆ, ਤੇ ਉਸਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸਕਦਾ ਹੈ।”
5همچنین به ایشان فرمود: «پسر انسان صاحب اختیار روز سَبَت است.»
5ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
6عیسی در روز سَبَت دیگر، به کنیسه رفت و مشغول تعلیم شد. و مردی در آنجا بود که دست راستش خشک شده بود.
6ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।
7علمای دین و فریسی ها متوجه بودند که ببینند آیا عیسی او را در روز سَبَت شفا خواهد داد تا مدرکی برضد او به دست آورند.
7ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸਨੂੰ ਸਬਤ ਦੇ ਦਿਨ ਰਾਜੀ ਕਰ ਸਕਦਾ ਹੈ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸਨੂੰ ਦੋਸ਼ੀ ਠਹਿਰਾ ਸਕਣ।
8اما عیسی به افکار آنها پی برد و به مردی که دستش خشک شده بود فرمود: «برخیز و در میان بایست.» او برخاست و آنجا ایستاد.
8ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੋ। ਅਤੇ ਉਸਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉਠ ਅਤੇ ਵਿਚਾਲੇ ਆਕੇ ਖਢ਼ਾ ਹੋ ਜਾ।”ਤਾਂ ਉਸਨੇ ਇੰਝ ਹੀ ਕੀਤਾ।
9عیسی به ایشان فرمود: «سؤالی از شما دارم: آیا در روز سَبَت نیکی کردن رواست یا بدی کردن؟ جان انسان را نجات دادن یا نابود کردن؟»
9ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
10دور تا دور به همۀ آن ها دید و به آن مرد فرمود: «دستت را دراز کن.» او دست خود را دراز کرد و دستش خوب شد.
10ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕਢਿਆ ਤਾਂ ਉਹ ਬਿਲਕੁਲ ਠੀਕ ਸੀ।
11اما آنها بسیار خشمگین شده در میان خود به گفتگو پرداختند که با عیسی چه می توانند بکنند.
11ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬਡ਼ੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
12در آن روزها عیسی برای دعا به کوهستان رفت و شب را با دعا به درگاه خدا به صبح رسانید.
12ਉਨ੍ਹੀ ਦਿਨੀ ਯਿਸੂ ਇੱਕ ਪਹਾਡ਼ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
13وقتی سپیدۀ صبح دمید شاگردان خود را خواست و از میان آنها دوازده نفر را انتخاب کرد و آن ها را رسولان نامید:
13ਅਗਲੀ ਸਵੇਰ ਉਸਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ।
14شَمعون که به او لقب پِترُس داد و اندریاس برادر او، یعقوب و یوحَنا، فیلیپُس و بارتولما،
14ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ: ਸ਼ਮਊਨ, ਜਿਸਨੂੰ ਯਿਸੂ ਨੇ ਪਤਰਸ ਨਾਂ ਦਿੱਤਾ ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
15مَتی و توما، یعقوب پسر حَلفی و شَمعون معروف به فدایی، یهودا پسر یعقوب
15ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹਡ਼ਾ ਕਨਾਨੀ ਕਹਾਉਂਦਾ ਸੀ।
16و یهودای اسخریوطی که به وی خیانت کرد.
16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸਦੇ ਦੁਸ਼ਮਣਾਂ ਦੇ ਹੱਥ ਫ਼ਡ਼ਵਾਉਂਦਾ ਹੈ।
17عیسی با آنها از کوه پایین آمد و در زمین همواری ایستاد. اجتماع بزرگی از شاگردان او و گروه کثیری از تمام نقاط یهودیه و اورشلیم و اطراف صور و صیدون حضور داشتند.
17ਯਿਸੂ ਅਤੇ ਰਸੂਲ ਪਹਾਡ਼ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
18آن ها آمده بودند تا سخنان او را بشنوند و از امراض خود شفا یابند. آن کسانی که گرفتار ارواح ناپاک بودند، شفا یافتند
18ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾ ਤੋਂ ਚਗੇ ਹੋਣ ਲਈ ਉਸ ਕੋਲ ਆਏ ਸਨ। ਜਿਹਡ਼ੇ ਲੋਕ ਭਰਿਸ਼ਟ ਆਤਮਿਆਂ ਤੋਂ ਪੀਡ਼ਿਤ ਸਨ ਉਹ ਵੀ ਰਾਜੀ ਕੀਤੇ ਗਏ।
19و هر کسی در میان جمعیت کوشش می کرد دست خود را به عیسی بزند چون قدرتی که از او صادر می شد، همه را شفا می داد.
19ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
20بعد به شاگردان خود چشم دوخت و گفت:
«خوشا بحال شما که فقیر هستید، پادشاهی خدا از آن شماست.
20ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
21خوشا بحال شما که اکنون گرسنه اید، شما سیر خواهید شد. خوشا بحال شما که اکنون اشک می ریزید، شما خندان خواهید شد.
21ਤੁਸੀਂ ਜੋ ਹੁਣ ਭੁਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
22خوشا بحال شما هرگاه بخاطر پسر انسان مردم از شما روی گردانند و شما را از بین خود بیرون کنند و شما را خوار سازند و یا به شما بد گویند.
22“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇਜ੍ਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
23در آن روز شاد باشید و از خوشی پایکوبی کنید چون بدون شک اجر بزرگ در عالم بالا خواهید داشت، زیرا پدران ایشان نیز درست به همینطور با پیامبران رفتار می کردند.
23ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
24اما وای بحال شما ای ثروتمندان، شما ایام کامرانی خود را پشت سر گذاشته اید.
24“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁਖ ਹਨ।
25وای بحال شما که اکنون سیر هستید، گرسنگی خواهید کشید. وای بحال شما که اکنون می خندید، شما ماتم خواهید گرفت و اشک خواهید ریخت.
25ਤੁਹਾਡੇ ਤੇ ਲਾਹਨਤ, ਜਿਹਡ਼ੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
26وای بحال شما وقتی همه از شما تعریف می کنند. پدران ایشان درست همین کار را با پیامبران دروغین کردند.
26“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
27اما به شما که سخن مرا می شنوید می گویم: به دشمنان خود محبت نمایید، به آنانی که از شما نفرت دارند نیکی کنید.
27“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹਡ਼ੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਚਿਤਵਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
28برای آنانی که به شما دشنام می دهند دعای خیر کنید. برای آنانی که با شما بدرفتاری می کنند دعا کنید.
28ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
29وقتی کسی به صورت تو می زند طرف دیگر صورت خود را هم پیش او ببر. وقتی کسی چپن تو را می برد، بگذار پیراهنت را هم ببرد.
29ਜੇਕਰ ਕੋਈ ਤੁਹਾਡੀ ਇੱਕ ਗਲ੍ਹ ਤੇ ਚਪੇਡ਼ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ੍ਹ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
30به هر که چیزی از تو بخواهد ببخش و وقتی کسی آنچه را که مال توست می برد، آن را باز مخواه.
30ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸਨੂੰ ਵਾਪਸ ਨਾ ਮੰਗੋ।
31با دیگران آنچنان رفتار کنید که می خواهید آن ها با شما رفتار کنند.
31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
32اگر فقط کسانی را دوست بدارید که شما را دوست دارند برای شما چه افتخاری دارد؟ حتی خطاکاران هم دوستان خود را دوست دارند.
32ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
33و اگر فقط به کسانی که به شما نیکی می کنند نیکی کنید برای شما چه افتخاری دارد؟ چون خطاکاران هم چنین می کنند.
33ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਾਡ਼ੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
34و اگر فقط به کسی قرض بدهید که توقع پس گرفتن دارید دیگر چه افتخاری برای شما دارد؟ حتی خطاکاران هم، اگر بدانند تمام آن را پس خواهند گرفت، به یکدیگر قرض خواهند داد.
34ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸਕਣ।
35اما شما به دشمنان خود محبت نمایید و نیکی کنید و بدون توقع عوض، قرض بدهید که اجر بزرگ خواهید داشت و فرزندان خدای متعال خواهید بود، زیرا او نسبت به ناسپاسان و خطاکاران مهربان است.
35ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁਡ਼ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
36پس همانطور که پدر شما رحیم است، رحیم باشید.
36ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।
37دیگران را بد نگویید تا شما را بد نگویند. ملامت نکنید تا ملامت نشوید. دیگران را ببخشید تا بخشیده شوید.
37“ਦੂਜਿਆਂ ਦਾ ਨਿਰਣਾ ਨਾ ਕਰੋ ਤਾਂ ਤੁਹਾਡਾ ਵੀ ਨਿਰਣਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
38بدهید که به شما داده خواهد شد، پیمانۀ درست و فشرده و تکان داده شده و لبریز در دامن شما ریخته خواهد شد، زیرا با هر پیمانه ای که به دیگران بدهید با همان پیمانه، عوض خواهید گرفت.»
38ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸਨੂੰ ਫ਼ਡ਼ਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਆਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
39همچنین مَثَلی برای ایشان آورد: «آیا یک کور می تواند عصا کش کور دیگری باشد؟ مگر هر دو در چاه نخواهند افتاد؟
39ਉਸਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
40شاگرد، بالا تر از استاد خود نیست اما وقتی تحصیلات خود را به پایان برساند به پایۀ استاد خود خواهد رسید.
40ਕੋਈ ਵੀ ਚੇਲਾ ਆਪਣੇ ਗੁਰੂ ਤੋਂ ਉਚੇਰਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿਖ੍ਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
41چرا به پَرِ کاهی که در چشم برادرت هست نگاه می کنی و هیچ در فکر چوبی که در چشم خود داری نیستی؟
41“ਤੁਸੀਂ ਉਸ ਕਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹਡ਼ਾ ਤੁਹਾਡੇ ਭਰਾ ਦੀ ਅਖ੍ਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹਡ਼ਾ ਤੁਹਾਡੀ ਆਪਣੀ ਅਖ੍ਖ ਵਿੱਚ ਹੈ?
42چطور می توانی به برادرت بگویی: «ای برادر، اجازه بده آن پَرِ کاه را از چشمت بیرون بیاورم»، در صورتی که چوب داخل چشم خود را نمی بینی؟ ای ریاکار، اول چوب را از چشم خود بیرون بیاور، آن وقت درست خواهی دید که پَرِ کاه را از چشم برادرت بیرون بیاوری.
42ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸਕਦੇ ਹੋਂ, ‘ਵੀਰ, ਮੈਨੂੰ ਤੇਰੀ ਅਖ੍ਖ ਚੋਂ ਕਖ ਦਾ ਕਣ ਕਢ੍ਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅਖ੍ਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅਖ੍ਖ ਵਿੱਚੋਂ ਸ਼ਤੀਰ ਨੂੰ ਕਢ੍ਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅਖ੍ਖ ਵਿੱਚ ਉਸ ਕਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸਕਦੇ ਹੋ।
43هرگز درخت خوب میوه بد و یا درخت بد میوه خوب ببار نیاورده است،
43“ਇੱਕ ਚੰਗਾ ਰੁੱਖ ਮਾਡ਼ਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾਡ਼ਾ ਰੁੱਖ ਵਧੀਆ ਫ਼ਲ ਦਿੰਦਾ ਹੈ।
44هر درختی از میوه اش شناخته می شود. از بوته های خار، انجیر جمع نمی کنند و از خاربن انگور نمی چینند.
44ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋਡ਼ਦੇ ਅਤੇ ਨਾ ਹੀ ਝਾਡ਼ੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸਕਦੇ ਹਨ।
45مرد نیکو از خزانۀ نیک درون خود نیکی ببار می آورد و مرد بد از خزانۀ بد درون خود بدی ببار می آورد، چون زبان از آنچه دل را پُر ساخته است سخن می گوید.
45ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕਢ੍ਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸਦੇ ਦਿਲ ਵਿੱਚ ਇਕਤ੍ਰਿਤ ਹਨ।
46چرا پیوسته به من خداوندا خداوندا می گوئید ولی آنچه را که به شما می گویم انجام نمی دهید؟
46“ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?
47هرکه پیش من بیاید و آنچه را که می گویم بشنود و به آن ها عمل کند به شما نشان می دهم مانند چه کسی است.
47ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
48او مانند آن مردی است که برای ساختن خانۀ خود زمین را عمیق کند و تهداب آن را روی سنگ قرار داد. وقتی سیل آمد، دریا طغیان کرد و به آن خانه زد اما نتوانست آن را از جا بکند چون محکم ساخته شده بود.اما هرکه سخنان مرا بشنود و به آن عمل نکند مانند مردی است که خانۀ خود را روی خاک بدون تهداب ساخت. وقتی که سیل به آن خانه زد، خانه غلتید و به کلی ویران شد!»
48ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹਢ਼ ਆਉਂਦਾ ਹੈ ਅਤੇ ਹਢ਼ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹਢ਼ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
49اما هرکه سخنان مرا بشنود و به آن عمل نکند مانند مردی است که خانۀ خود را روی خاک بدون تهداب ساخت. وقتی که سیل به آن خانه زد، خانه غلتید و به کلی ویران شد!»
49ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”