1عیسی از آنجا براه افتاد و به سرزمین یهودیه و به جانب شرقی دریای اُردن رفت. باز هم جمعیتی به دور او جمع شد و او به عادت همیشگی خود به تعلیم آنها شروع کرد.
1ਫ਼ੇਰ ਯਿਸੂ ਉਥੋਂ ਉਠਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉਥੇ ਫ਼ਿਰ ਲੋਕ ਇਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2عده ای از پیروان فرقۀ فریسی پیش او آمدند و برای امتحان از او پرسیدند: «آیا مرد اجازه دارد که زن خود را طلاق بدهد؟»
2ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
3عیسی در جواب آن ها پرسید: «موسی در این باره چه امر کرده است؟»
3ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”
4آن ها جواب دادند: «موسی اجازه داده است که مرد با دادن طلاق نامه به زن خود از او جدا شود.»
4ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।”
5عیسی به ایشان فرمود: «بخاطر سنگدلی شما بود که موسی این اجازه را به شما داد.
5ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।
6وگرنه خدا از اول خلقت، انسان را به صورت مرد و زن آفرید.
6ਜਦੋਂ ਪਰਮੇਸ਼ੁਰ ਨੇ ਇਹ ਦਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਮਾਦਾ ਬਣਾਇਆ।’
7به این دلیل مرد، پدر و مادر خود را ترک می کند و به زن خود می پیوندد
7‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁਡ਼ ਜਾਵੇਗਾ।
8و این دو یک تن واحد می شوند. یعنی دیگر آن ها دو نفر نیستند، بلکه یک تن می باشند.
8ਅਤੇ ਉਹ ਇੱਕ ਹੋ ਜਾਵਣਗੇ। ‘ਇਸ ਲਈ ਉਹ ਦੋ ਲੋਕ ਨਹੀਂ ਸਗੋਂ ਇੱਕ ਹੋਣਗੇ।’
9آنچه را خدا به هم پیوسته است، انسان نباید جدا سازد.»
9ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵਖਰਾ ਨਹੀਂ ਕਰਨਾ ਚਾਹੀਦਾ।
10در منزل، شاگردان بازهم دربارۀ این موضوع از عیسی سؤال کردند.
10ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸਨੂੰ ਤਲਾਕ ਬਾਰੇ ਪੁੱਛਿਆ ਤਾਂ
11او به ایشان فرمود: «هر که زن خود را طلاق دهد و با زنی دیگر ازدواج کند، نسبت به زن خود مرتکب زنا شده است.
11ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
12همینطور اگر زنی از شوهر خود جدا شود و با مرد دیگری ازدواج کند مرتکب زنا شده است.»
12ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
13کودکان را پیش عیسی می آوردند تا بر آن ها دست بگذارد ولی شاگردان، آن ها را سرزنش می کردند
13ਲੋਕੀ ਆਪਣੇ ਛੋਟੇ ਬਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
14وقتی عیسی این را دید ناراحت شده به ایشان فرمود: «بگذارید کودکان پیش من بیایند، مانع آن ها نشوید چون پادشاهی خدا به چنین کسانی تعلق دارد.
14ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾਡ਼ਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬਚਿਆਂ ਵਰਗੇ ਹਨ।
15بیقین بدانید که اگر کسی پادشاهی خدا را مانند کودک نپذیرد، هیچ وقت وارد آن نخواهد شد.»
15ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”
16سپس عیسی کودکان را در آغوش گرفت و دست بر آنها گذاشته برای شان دعای خیر کرد.
16ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛਡ਼ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
17وقتی عیسی عازم سفر شد، شخصی دوان دوان آمده در برابر او زانو زد و عرض کرد: «ای استاد نیکو، من برای به دست آوردن زندگی ابدی چه باید بکنم؟»
17ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
18عیسی به او فرمود: «چرا مرا نیکو می گویی؟ هیچ کس جز خدا نیکو نیست.
18ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪ੍ਰਭੂ ਹੀ ਸਤਿ ਹੈ।
19احکام را می دانی ـ قتل نکن، زنا نکن، دزدی نکن، شهادت نادرست نده، تقلب نکن، پدر و مادر خود را احترام کن.»
19ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।”‘
20آن شخص در جواب گفت: «ای استاد، من از جوانی همۀ اینها را رعایت کرده ام.»
20ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
21عیسی با محبت به او نگاه کرده فرمود: «یک چیز کم داری، برو آنچه داری بفروش و به فقرا بده که در عالم بالا گنجی خواهی داشت و بعد بیا و از من پیروی کن.»
21ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
22آن شخص چون صاحب ثروت فراوان بود، با چهره ای محزون و با ناراحتی از آنجا رفت.
22ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
23عیسی به چهار طرف دید و به شاگردان فرمود: «چه مشکل است ورود توانگران به پادشاهی خدا!»
23ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
24شاگردان از سخنان او تعجب کردند، اما عیسی باز هم به آنها فرمود: «ای فرزندان، داخل شدن به پادشاهی خدا چقدر مشکل است!
24ਯਿਸੂ ਨੇ ਇਸ ਕਥਨ ਤੇ ਚੇਲੇ ਬਡ਼ੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
25گذشتن شتر از سوراخ سوزن آسانتر است از داخل شدن شخص توانگر به پادشاهی خدا.»
25ਸੂਈ ਦੇ ਨਕ੍ਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
26آنها بی اندازه تعجب کرده و به یکدیگر می گفتند: «پس چه کسی می تواند نجات یابد؟»
26ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਾਣ ਲੱਗੇ, “ਤਾਂ ਫ਼ੇਰ ਕੌਣ ਬਚ ਸਕਦਾ ਹੈ?”
27عیسی به آنها دید و فرمود: «برای انسان غیرممکن است، اما نه برای خدا، زیرا برای خدا همه چیز امکان دارد.»
27ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
28پِترُس در جواب عیسی شروع به صحبت کرده گفت: «ببین، ما از همه چیز خود دست کشیده و پیرو تو شده ایم.»
28ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
29عیسی فرمود: «بیقین بدانید که هرکس بخاطر من و انجیل، خانه و یا برادران یا خواهران یا مادر یا پدر یا فرزندان و املاک خود را ترک نماید،
29ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ।
30در این دنیا صد برابر خانه و برادر و خواهر، مادر و فرزندان و املاک ـ و همچنین رنج ها ـ و در آخرت زندگی ابدی نصیب او خواهد شد.
30ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।
31اما بسیاری از آنها که اکنون اولین هستند آخرین خواهند شد و بسیاری هم که آخرین هستند اولین خواهند شد.»
31ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬਡ਼ਾ ਉੱਚਾ ਹੈ, ਭਵਿਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬਡ਼ੇ ਉੱਚੇ ਰੁਤਬੇ ਦੇ ਹੋਣਗੇ।”
32عیسی و شاگردان در راه اورشلیم بودند و عیسی پیشاپیش شاگردان حرکت می کرد. شاگردان حیران بودند و کسانی که از عقب آن ها می آمدند بسیار می ترسیدند. عیسی دوازده شاگرد خود را به کناری برد و دربارۀ آنچه که می باید برایش واقع شود با آن ها شروع به صحبت کرد
32ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹਡ਼ੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬ੍ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦਸਿਆ ਕਿ ਉਸ੍ਸ ਨਾਲ ਕੀ ਵਾਪਰ ਸਕਦਾ ਹੈ।
33و به آن ها فرمود: «ما اکنون به اورشلیم می رویم و پسر انسان به دست سران کاهنان و علمای دین سپرده خواهد شد. آن ها او را محکوم به مرگ خواهند کرد و به دست بیگانگان خواهند سپرد.
33ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
34آن ها او را مسخره خواهند نمود و به رویش آب دهان خواهند انداخت، او را تازیانه خواهند زد و خواهند کشت، اما پس از سه روز دوباره زنده خواهد شد.»
34ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
35یعقوب و یوحنا ـ پسران زَبدی ـ پیش عیسی آمده گفتند: «ای استاد، ما می خواهیم که آنچه که از تو درخواست می کنیم برای ما انجام دهی.»
35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
36به ایشان گفت: «چه می خواهید برای تان بکنم؟»
36ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
37آن ها جواب دادند: «به ما اجازه بده تا در جلال تو یکی در دست راست و دیگری در دست چپ تو بنشینیم.»
37ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
38عیسی به ایشان فرمود: «شما نمی فهمید چه می خواهید. آیا می توانید از پیاله ای که من می نوشم، بنوشید و یا تعمیدی را که من می گیرم، بگیرید؟»
38ਉਸਨੇ ਕਿਹਾ, “ਤੁਹਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?”
39آن ها جواب دادند: «می توانیم.» عیسی فرمود: «از پیاله ای که من می نوشم، خواهید نوشید و تعمیدی را که من می گیرم، خواهید گرفت،
39ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹਡ਼ਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
40اما نشستن در دست راست و یا چپ من با من نیست. این به کسانی تعلق دارد که از پیش برای شان تعیین شده است.»
40ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
41وقتی ده شاگرد دیگر این را شنیدند از یعقوب و یوحنا دلگیر شدند.
41ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
42عیسی ایشان را پیش خود خواست و فرمود: «می دانید که در بین مردم کسانی که فرمانروا محسوب می شوند، بر زیر دستان خود فرمانروایی می کنند و بزرگان شان نیز بر آن ها ریاست می نمایند.
42ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
43ولی در بین شما نباید چنین باشد؛ بلکه هرکه می خواهد در میان شما بزرگ شود، باید خادم شما باشد
43ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
44و هرکه می خواهد اول شود، باید غلام همه باشد.
44ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
45چون پسر انسان نیامده است تا خدمت شود، بلکه تا به دیگران خدمت کند و جان خود را در راه بسیاری فدا سازد.»
45ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
46آن ها به شهر اریحا رسیدند و وقتی عیسی همرای شاگردان خود و جمعیت بزرگی از شهر بیرون می رفت، یک گدای نابینا به نام بارتیماؤس ـ پسر تیماؤس ـ در کنار راه نشسته بود.
46ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
47وقتی شنید که عیسی ناصری است، شروع به فریاد کرد و گفت: «ای عیسی، پسر داود، بر من رحم کن.»
47ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
48عدۀ زیادی او را سرزنش کردند و از او خواستند تا خاموش شود. ولی او هرچه بلندتر فریاد می کرد: «ای پسر داود، بر من رحم کن.»
48ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
49عیسی ایستاد و فرمود: «به او بگویید اینجا بیاید.» آن ها آن کور را صدا کردند و به او گفتند: «خوشحال باش، برخیز، تو را می خواهد.»
49ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
50بارتیماؤس فوراً ردای خود را به کناری انداخت و از جای خود بلند شد و پیش عیسی آمد.
50ਅੰਨ੍ਹਾ ਆਦਮੀ ਫ਼ਟਾ-ਫ਼ਟ ਖਡ਼ਾ ਹੋਇਆ, ਉਸਨੇ ਆਪਣਾ ਕੱਪਡ਼ਾ ਉਥੇ ਹੀ ਛਡਿਆ ਤ੍ਤੇ ਉਸ ਕੋਲ ਆ ਗਿਆ।
51عیسی به او فرمود: «چه می خواهی برایت بکنم؟» آن کور عرض کرد: «ای استاد، می خواهم بار دیگر بینا شوم.»عیسی به او فرمود: «برو، ایمانت تو را شفا داده است.» او فوراً بینایی خود را بازیافت و به دنبال عیسی براه افتاد.
51ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁਡ਼ ਤੋਂ ਵੇਖਣਾ ਚਾਹੁੰਦਾ ਹਾਂ।”
52عیسی به او فرمود: «برو، ایمانت تو را شفا داده است.» او فوراً بینایی خود را بازیافت و به دنبال عیسی براه افتاد.
52ਉਸਨੇ ਕਿਹਾ, “ਜਾ, ਤੇਰੀ ਆਸਥਾ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।