1عیسی به سخن خود ادامه داده و در قالب مَثَل به ایشان گفت: «مردی تاکستانی احداث کرد و دور آن دیواری کشید. در داخل آن چرخُشتی برای گرفتن آب انگور کند و یک برج هم برای آن ساخت، بعد آن را به باغبانان سپرد و خود به سفر رفت.
1ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾਡ਼ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ।
2در موسم انگور، غلامی را پیش باغبانان فرستاد تا حصه خود را از حاصل تاکستان بگیرد.
2ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ।
3اما آن ها آن غلام را گرفته لت و کوب کردند و دست خالی بازگردانیدند.
3ਪਰ ਉਨ੍ਹਾਂ ਨੇ ਉਸਨੂੰ ਫ਼ਡ਼ਕੇ ਕੁਟਿਆ ਅਤੇ ਬਿਨਾ ਕੁਝ ਦਿੱਤੇ ਵਾਪਸ ਭੇਜ ਦਿੱਤਾ।
4صاحب تاکستان غلام دیگری نزد ایشان فرستاد. او را هم سنگسار کردند و سرش را شکستند و با بی احترامی برگردانیدند.
4ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।
5باز غلام دیگری فرستاد، او را هم کشتند. بسیاری از کسان دیگر را نیز همینطور، بعضی را زدند و بعضی را کشتند.
5ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।
6صاحب باغ فقط یک نفر دیگر داشت که بفرستد و آن هم پسر عزیز خودش بود، آخر او را فرستاد و پیش خود گفت: «آن ها احترام پسرم را نگاه خواهند داشت.»
6“ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਮਾਲੀ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
7اما باغبانان به یکدیگر گفتند: «این وارث است، بیایید او را بکشیم تا ملک او از ما شود.»
7“ਪਰ ਕਿਸਾਨਾਂ ਨੇ ਆਪਸ ‘ਚ ਵਿਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’
8پس پسر را گرفتند و او را کشتند و از تاکستان بیرون انداختند.
8ਤਾਂ ਉਨ੍ਹਾਂ ਨੇ ਉਸਦੇ ਪੁੱਤਰ ਨੂੰ ਵੀ ਫਡ਼ਿਆ ਅਤੇ ਜਾਨੋ ਮਾਰਕੇ ਖੇਤੋਂ ਪਾਰ ਸੁੱਟ ਦਿੱਤਾ।
9صاحب تاکستان چه خواهد کرد؟ او می آید این باغبان را می کشد و تاکستان را به دیگران واگذار می کند.
9ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ।
10مگر در کلام خدا نخوانده اید: «آن سنگی که معماران رد کردند، به صورت سنگ اصلی بنا درآمده است،
10ਤੁਸੀਂ ਇਹ ਅਵਸ਼ ਪੋਥੀ ਵਿੱਚ ਪਢ਼ਿਆ ਹੋਵੇਗਾ: ‘ਜਿਸ ਪੱਥਰ ਨੂੰ ਉਸਾਰੀਏ ਨੇ ਰੱਦ ਕਿਤਾ ਸੋ ਖੂਂਜੇ ਦਾ ਸਿਰਾ ਹੋ ਗਿਆ।
11این کار خداوند است و به چشم ما عجیب می نماید!»»
11ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।”‘ ਜ਼ਬੂਰ 118:22-23
12رهبران یهود خواستند عیسی را دستگیر کنند، چون فهمیدند روی سخن او با آن ها بود، اما از مردم می ترسیدند. پس او را ترک کردند و رفتند.
12ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸਨੂੰ ਉਥੇ ਹੀ ਛੱਡਕੇ ਚਲੇ ਗਏ। ਯਹੂਦੀ ਆਗੂਆਂ ਨੇ ਉਸ ਨਾਲ ਚਾਲ ਖੇਡਣ ਦੀ ਕੋਸ਼ਿਸ਼ ਕੀਤੀ
13عده ای از پیروان فرقۀ فریسی و طرفداران هیرودیس فرستاده شدند تا عیسی را با سؤالات خویش به دام بیندازند.
13ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲਭ ਸਕਣ।
14آن ها نزد او آمده گفتند: «ای استاد، می دانیم که تو شخص درستی هستی و از کسی طرفداری نمی کنی، چون به ظاهر اشخاص نگاه نمی کنی بلکه با راستی راه خدا را تعلیم می دهی. آیا دادن مالیات به امپراطور روم جایز است یا نه؟ آیا باید مالیات بدهیم یا نه؟»
14ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
15عیسی به دسیسۀ ایشان پی برد و فرمود: «چرا مرا امتحان می کنید؟ یک سکۀ نقره بیاورید تا ببینم.»
15ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
16آن ها برایش آوردند. او به ایشان فرمود: «نقش و عنوان چه کسی روی آن است؟» جواب دادند: «نقش و عنوان امپراطور.»
16ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
17پس عیسی فرمود: «بسیار خوب، آنچه را از امپراطور است به امپراطور و آنچه را از خداست به خدا بدهید.» و آنها از سخنان او تعجب کردند.
17ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸਨੂੰ ਦੇਵੋ ਅਤੇ ਜੋ ਪ੍ਰਭੂ ਦੀਆਂ ਹਨ ਉਹ ਪ੍ਰਭੂ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।
18بعد پیروان فرقۀ صدوقی پیش او آمدند. (این فرقه معتقد بودند که پس از مرگ رستاخیزی وجود ندارد.) آن ها از عیسی پرسیدند:
18ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁਡ਼ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
19«ای استاد، موسی برای ما نوشته است اگر مردی بمیرد و زنش بدون اولاد باشد برادرش مجبور است، آن زن را بگیرد تا برای او فرزندانی بیاورد.
19“ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ।
20هفت برادر بودند، اولی زنی گرفت و بدون اولاد مرد،
20ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸਦੇ ਕੋਈ ਔਲਾਦ ਨਹੀਂ ਸੀ,
21بعد دومی آن زن را گرفت و او هم بی اولاد مرد. همینطور سومی.
21ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।
22تا بالاخره هر هفت نفر مردند و هیچ اولادی بجا نگذاشتند. بعد از همه آن زن هم مرد.
22ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ।
23در روز رستاخیز وقتی آن ها دوباره زنده می شوند او زن کدام یک از آن ها خواهد بود؟ چون هر هفت نفر با او ازدواج کردند.»
23ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
24عیسی به ایشان فرمود: «آیا گمراهی شما به این علت نیست که نه از کلام خدا خبر دارید و نه از قدرت خدا!
24ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ?” ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ!
25وقتی انسان از عالم مردگان قیام می کند، دیگر نه زن می گیرد و نه شوهر می کند، بلکه مانند فرشتگان آسمانی است.
25ਜਦ ਲੋਕ ਮੌਤ ਤੋਂ ਉਭਰਨਗੇ, ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
26و اما دربارۀ قیامت مردگان، مگر تا بحال در کتاب موسی در داستان بوتۀ سوزان نخوانده اید که خدا چطور با او صحبت کرد و فرمود: «من خدای ابراهیم و خدای اسحاق و خدای یعقوب هستم.»
26ਪਰ ਮੁਰਦਿਆਂ ਦੇ ਉਭਰਨ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ‘ਮੱਚਦੀ ਹੋਈ ਝਾਡ਼ੀ’ ਬਾਰੇ ਨਹੀਂ ਪਢ਼ਿਆ। ਉਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’
27خدا، خدای مردگان نیست، بلکه خدای زندگان است. شما سخت گمراه هستید.»
27ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
28یکی از علمای دین که بحث آنها را شنید و پی برد که عیسی جواب عالی به آن ها داده است، پیش آمد و پرسید: «مهمترین حکم شریعت کدام است؟»
28ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”
29عیسی جواب داد: «اول این است: ای اسرائیل بشنو، خداوند، خدای ما، خداوند یکتا است
29ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
30و خداوند، خدای خود را با تمام دل و تمام جان و تمام ذهن و تمام قوّت خود دوست بدار.
30ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’
31و دوم این است: همسایه ات را مانند خود محبت نما. هیچ حکمی بزرگتر از این دو وجود ندارد.»
31ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵਧ ਮਹੱਤਵਪੂਰਣ ਹਨ।”
32آن شخص به او گفت: «ای استاد، درست است، حقیقت را فرمودی ـ خدا یکی است و به جز او خدایی نیست
32ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।
33و دوست داشتن او با تمامی دل و تمام عقل و تمام قدرت و دوست داشتن همسایه مثل خود از همۀ هدایای سوختنی و قربانی ها بالا تر است.»
33ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”
34وقتی عیسی دید که جوابی عاقلانه داده است، به او فرمود: «تو از پادشاهی خدا دور نیستی.» بعد از آن دیگر کسی جرأت نمی کرد از عیسی سؤالی بکند.
34ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
35عیسی ضمن تعالیم خود در عبادتگاه چنین گفت: «علمای دین چطور می توانند بگویند که مسیح، پسر داود است؟
35ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
36در حالی که خود داود با الهام روح القدس گفت: «خداوند به خداوند من گفت: در دست راست من بنشین تا دشمنانت را زیر پای تو اندازم.»
36ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ।’ ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।ਜ਼ਬੂਰ 110:1
37پس وقتی خود داود او را خداوند می خواند، چطور او می تواند پسر داود باشد؟» جمعیت کثیری با علاقه به سخنان او گوش می دادند.
37ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀਡ਼ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ।
38عیسی در ضمن تعالیم خود به آن ها فرمود: «از علمای دین که دوست دارند، با چپن های دراز بیایند و بروند و علاقه شدیدی به سلام های احترام آمیز دیگران در بازار ها دارند احتیاط کنید.
38ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।
39آن ها بهترین جاها را در کنیسه ها، و صدر مجالس را در مهمانی ها اشغال می کنند،
39ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ।
40مال بیوه زنان را می خورند و محض خودنمایی دعای خود را طول می دهند. جزای آن ها سخت تر خواهد بود.»
40ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪ੍ਰਭੂ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
41عیسی در برابر صندوق بیت المال عبادتگاه نشسته بود و می دید که چگونه اشخاص به آن صندوق پول می انداختند. بسیاری از دولتمندان پول های زیادی دادند.
41ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
42بیوه زن فقیری هم آمد و دو سکه که تقریباً دو روپیه می شد در صندوق انداخت.
42ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁਲ੍ਲ ਵੀ ਨਹੀਂ ਸਨ।
43عیسی شاگردان خود را پیش خود خواند و فرمود: «بیقین بدانید که این بیوه زن فقیر بیش از همۀ کسانی که در صندوق پول انداختند، پول داده است.چون آن ها از آنچه که برای آن مصرفی نداشتند دادند، اما او با وجود تنگدستی، هرچه داشت یعنی تمام دارایی خود را داد.»
43ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ।
44چون آن ها از آنچه که برای آن مصرفی نداشتند دادند، اما او با وجود تنگدستی، هرچه داشت یعنی تمام دارایی خود را داد.»
44ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”