1عیسی آنجا را ترک کرد و به شهر خود آمد، شاگردانش نیز بدنبال او آمدند.
1ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸਦੇ ਚੇਲੇ ਉਸਦੇ ਨਾਲ ਸਨ।
2در روز سَبَت عیسی در کنیسه شروع به تعلیم دادن کرد. جمعیت زیادی که صحبت های او را شنیدند با تعجب می گفتند: «این چیزها را از کجا یاد گرفته است؟ این چه حکمتی است که به او داده شده، که می تواند چنین معجزاتی را انجام دهد؟
2ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ?
3این مگر آن نجار، پسر مریم و برادر یعقوب و یوسف و یهودا و شمعون نیست؟ مگر خواهران او در بین ما نیستند؟» به این سبب آن ها از او روی گردان شدند.
3ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ।
4عیسی به آن ها فرمود: «یک نبی در همه جا مورد احترام است، جز در وطن خود و در میان خانوادۀ خویش.»
4ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸੇਦੇ ਆਪਣੇ ਰਿਸ਼ਤੇਦਾਰ ਅਤੇ ਆਪਣ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”
5او نتوانست در آنجا هیچ معجزه ای انجام دهد. فقط دست خود را روی چند بیمار گذاشت و آن ها را شفا داد
5ਯਿਸੂ ਉਥੇ ਕੋਈ ਕਰਿਸ਼ਮਾ ਨਾ ਕਰ ਸਕਿਆ ਉਸਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।
6و از بی ایمانی آن ها در حیرت بود.
عیسی برای تعلیم مردم به تمام دهکده های آن اطراف رفت.
6ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।
7بعد دوازده شاگرد خود را فراخواند و آن ها را دو دو نفر فرستاد و به آن ها قدرت داد تا بر ارواح ناپاک پیروز شوند.
7ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕਠਿਆਂ ਸਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕਢਣ ਦੀ ਸ਼ਕਤੀ ਵੀ ਦਿੱਤੀ।
8همچنین به آن ها امر کرده گفت: «برای سفر به جز یک عصا چیزی برندارید ـ نه نان و نه خورجین و نه پول در کمربندهای خود ـ
8ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈਕੇ ਜਾਣਾ।
9فقط چپلی به پا کنید و بیش از یک پیراهن نپوشید.»
9ਜੁੱਤੀ ਪਾਓ ਅਤੇ ਜਿਹਡ਼ੇ ਕੱਪਡ਼ੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ।
10عیسی همچنین به آن ها گفت: «هرگاه شما را در خانه ای قبول کنند تا وقتی که در آن شهر هستید در آنجا بمانید
10ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾ ਚਿਰ ਉਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।
11و هرجا که شما را قبول نکنند و یا به شما گوش ندهند، از آنجا بروید و گرد پاهای خود را هم برای عبرت آن ها بتکانید.»
11ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਨ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂਡ਼ ਝਾਡ਼ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”
12پس آن ها براه افتادند و در همه جا اعلام می کردند که مردم باید توبه کنند.
12ਤਾਂ ਚੇਲੇ ਉਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।
13آن ها ارواح ناپاک زیادی را بیرون کردند و بیماران بسیاری را با روغن مسح کرده شفا دادند.
13ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।
14هیرودیس پادشاه از این جریان باخبر شد، چون شهرت عیسی در همه جا پیچیده بود. بعضی می گفتند: «یحیای تعمید دهنده زنده شده است و به همین جهت معجزات بزرگی از او دیده می شود.»
14ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸਕਦਾ ਹੈ।”
15دیگران می گفتند: «او الیاس است.» عده ای هم می گفتند: «او پیامبری مانند سایر پیغمبران است.»
15ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
16اما وقتی هیرودیس این را شنید گفت: «این همان یحیی است که من سرش را از تن جدا کردم، او زنده شده است.»
16ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।”
17هیرودیس به درخواست زن خود هیرودیا امر کرد یحیای تعمید دهنده را دستگیر کنند و او را در بند نهاده به زندان بیندازند. هیرودیا قبلاً زن فیلیپُس برادر هیرودیس بود.
17ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
18یحیی به هیرودیس گفته بود: «تو نباید با زن برادر خود ازدواج کنی.»
18ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
19هیرودیا این کینه را در دل داشت و می خواست او را به قتل برساند اما نمی توانست.
19ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵਸ੍ਸ ਨਹੀਂ ਸੀ ਚੱਲਦਾ।
20هیرودیس از یحیی می ترسید؛ زیرا می دانست او مرد راستکار و مقدسی است و به این سبب او را بسیار احترام می کرد و دوست داشت به سخنان او گوش دهد. هرچند هروقت سخنان او را می شنید ناراحت می شد.
20ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰਖ ਸੀ, ਇਸ ਲਈ ਉਸਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬਡ਼ੇ ਅਨੰਦ ਨਾਲ ਸੁਣਦਾ ਸੀ। ਪਰ ਉਸਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।
21بالاخره هیرودیا فرصت مناسبی به دست آورد. هیرودیس در روز تولد خود دعوتی ترتیب داد و وقتی تمام بزرگان و امرا و اشراف جلیل حضور داشتند،
21ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।
22دختر هیرودیا وارد مجلس شد و رقصید. هیرودیس و مهمانانش از رقص او بسیار لذت بردند به طوری که پادشاه به دختر گفت: «هرچه بخواهی به تو خواهم داد.»
22ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨਚ੍ਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁਡ਼ੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
23و برایش سوگند یاد کرده گفت: «هرچه از من بخواهی حتی نصف مملکتم را به تو خواهم داد.»
23ਉਸਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅਧਾ ਰਾਜ ਹੀ ਕਿਉਂ ਨਾ ਹੋਵੇ।”
24دختر بیرون رفت و به مادر خود گفت: «چه بخواهم؟» مادرش جواب داد: «سر یحیای تعمید دهنده را.»
24ਤਾਂ ਕੁਡ਼ੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
25دختر فوراً پیش پادشاه برگشت و گفت: «از تو می خواهم که در همین ساعت سر یحیای تعمید دهنده را در داخل یک پطنوس به من بدهی.»
25ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
26پادشاه بسیار متأسف شد، اما بخاطر سوگند خود و به احترام مهمانانش صلاح ندانست که خواهش او را رد کند.
26ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸਨੇ ਸੌਂਹ ਖਾਕੇ ਉਸ ਕੁਡ਼ੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸਨੂੰ ਇਨਕਾਰ ਨਹੀਂ ਸੀ ਕਰ ਸਕਦਾ।
27پس فوراً جلاد را فرستاد و امر کرد که سر یحیی را بیاورد. جلاد رفت و در زندان سر او را برید
27ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇਕੇ ਭੇਜਿਆ ਕਿ ਉਹ ਯੂਹੰਨਾ ਦਾ ਸਿਰ ਲੈਕੇ ਆਵੇ ਤਾਂ ਸਿਪਾਹੀ ਕੈਦਖਾਨੇ ਨੂੰ ਗਿਆ ਅਤੇ ਯੂਹੰਨਾ ਦਾ ਸਿਰ ਵਢ ਦਿੱਤਾ।
28و آن را در داخل یک پطنوس آورد و به دختر داد و دختر آن را به مادر خود داد.
28ਤਦ ਸਿਪਾਹੀ ਥਾਲੀ ਵਿੱਚ ਉਸਦਾ ਸਿਰ ਧਰਕੇ ਲਿਆਇਆ ਅਤੇ ਉਹ ਸਿਰ ਉਸਨੇ ਕੁਡ਼ੀ ਅੱਗੇ ਪੇਸ਼ ਕੀਤਾ ਅਤੇ ਉਸ ਕੁਡ਼ੀ ਨੇ ਉਹ ਸਿਰ ਆਪਣੀ ਮਾਂ ਨੂੰ ਦੇ ਦਿੱਤਾ।
29وقتی این خبر به شاگردان یحیی رسید آن ها آمدند و جنازۀ او را برداشتند و در مقبره ای دفن کردند.
29ਜਦੋਂ ਯੂਹੰਨਾ ਦੇ ਚੇਲਿਆਂ ਨੂੰ ਇਹ ਪਤਾ ਲੱਗਾ, ਉਹ ਆਏ ਅਤੇ ਉਸਦਾ ਸ਼ਰੀਰ ਲੈ ਜਾਕੇ ਕਬਰ ਵਿੱਚ ਰਖ ਦਿੱਤਾ।
30رسولان پیش عیسی برگشتند و گزارش همه کارها و تعلیمات خود را به عرض او رسانیدند.
30ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
31و چون آمد و رفت مردم آنقدر زیاد بود که آن ها حتی فرصت غذا خوردن هم نداشتند، عیسی به ایشان فرمود: «خود تان تنها بیایید که بجای خلوتی برویم تا کمی استراحت کنید.»
31ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋਡ਼ੇ ਸਮੇਂ ਲਈ ਅਰਾਮ ਕਰ ਸਕੀਏ।”
32پس آن ها به تنهایی با کشتی بطرف جای خلوتی رفتند،
32ਤਾਂ ਯਿਸੂ ਅਤੇ ਉਸਦੇ ਚੇਲੇ ਇਕੱਲੇ ਨਿਕਲ ਗਏ। ਉਹ ਕਿਸ਼ਤੀ ਦੁਆਰਾ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ।
33اما عدۀ زیادی آن ها را دیدند که آنجا را ترک می کردند. مردم آن ها را شناختند و از تمام شهرها از راه خشکی به طرف آن محل دویدند و پیش از آن ها به آنجا رسیدند.
33ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉਥੇ ਪਹੁੰਚੇ ਜਿਥੇ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਗਿਆ ਸੀ। ਸਗੋਂ ਲੋਕ ਉਸਦੇ ਉਥੇ ਪਹੁੰਚਣ ਤੋਂ ਪਹਿਲਾਂ ਹੀ ਉਥੇ ਮੌਜੂਦ ਸਨ।
34وقتی عیسی به خشکی رسید، جمعیت زیادی را دید و دلش برای آن ها سوخت چون مثل گوسفندان بی چوپان بودند. پس به تعلیم آنها شروع کرد و مطالب زیادی بیان کرد.
34ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
35چون نزدیک غروب بود شاگردانش نزد او آمده گفتند: «اینجا بیابان است و روز هم به پایان رسیده است.
35ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾਡ਼ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
36مردم را رخصت بده تا به مزرعه ها و دهکده های اطراف بروند و برای خود شان خوراک بخرند.»
36ਇਸ ਲਈ ਇਨ੍ਹਾਂ ਲੋਕਾਂ ਨੂੰ ਜਾਣ ਦਿਉ ਤਾਂ ਜੋ ਇਹ ਆਲੇ-ਦੁਆਲੇ ਦੇ ਖੇਤਾਂ ਤੇ ਨਗਰਾਂ ਵਿੱਚੋਂ ਆਪਣੇ ਲਈ ਭੋਜਨ ਦਾ ਇੰਤਜ਼ਾਮ ਕਰ ਸਕਣ।”
37اما او جواب داد: «خود تان به آن ها خوراک بدهید.» آن ها گفتند: «آیا می خواهی برویم و تقریباً دوصد دینار نان بخریم تا غذایی به آن ها بدهیم؟»
37ਪਰ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦੇਵੋ।” ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਕੀ ਸਾਨੂੰ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਵਾਸਤੇ ਭੋਜਨ ਖਰੀਦਣਾ ਚਾਹੀਦਾ ਹੈ? ਜੇਕਰ ਇਨ੍ਹਾਂ ਸਾਰਿਆਂ ਲੋਕਾਂ ਨੂੰ ਭੋਜਨ ਦੇਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਕਾਫ਼ੀ ਪੈਸਾ ਕਮਾਉਣ ਲਈ ਇੱਕ ਮਹੀਨਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਲੋਕਾਂ ਨੂੰ ਭੋਜਨ ਖਰੀਦ ਕੇ ਦੇਣ ਦੇ ਯੋਗ ਹੋ ਸਕੀਏ।”
38عیسی از آن ها پرسید: «چند نان دارید؟ بروید ببینید.» شاگردان تحقیق کردند و گفتند: «پنج نان و دو ماهی.»
38ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
39عیسی امر کرد که شاگردانش مردم را دسته دسته روی علف ها بنشانند.
39ਤਾਂ ਯਿਸੂ ਨੇ ਚੇਲਿਆਂ ਨੂੰ ਕਿਹਾ, “ਉਨ੍ਹਾਂ ਨੂੰ ਆਖੋ ਕਿ ਸਭ ਕੁੰਡਲੀਆਂ ਬਣਾਕੇ ਹਰੀ ਘਾਹ ਉੱਤੇ ਬੈਠ ਜਾਣ।”
40مردم در دسته های صد نفری و پنجاه نفری روی زمین نشستند.
40ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
41بعد عیسی پنج نان و دو ماهی را گرفت، چشم به آسمان دوخت و خدا را شکر نموده نانها را پاره کرد و به شاگردان داد تا بین مردم تقسیم کنند. او همچنین آن دو ماهی را میان آن ها تقسیم کرد.
41ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
42همه خوردند و سیر شدند
42ਸਭ ਲੋਕਾਂ ਨੇ ਆਪਣੀ ਭੁਖ ਮੁਤਾਬਕ ਖਾਧਾ।
43و شاگردان دوازده سبد پُر از باقی ماندۀ نان و ماهی جمع کردند.
43ਫ਼ੇਰ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਅਤੇ ਮਛੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
44در میان کسانی که از نانها خوردند پنج هزار مرد بودند.
44ਉਸ ਭੋਜਨ ਵਿੱਚ ਪੰਜ ਹਜ਼ਾਰ ਦੇ ਕਰੀਬ ਆਦਮੀ ਸਨ।
45بعد از این کار، عیسی فوراً شاگردان خود را سوار کشتی کرد تا پیش از او به بیتسَیدا در آن طرف بحیره بروند تا خودش مردم را رخصت بدهد.
45ਫ਼ਿਰ ਉਸਨੇ ਆਪਣੇ ਚੇਲਿਆਂ ਨੂੰ ਬੇਡ਼ੀ ਵਿੱਚ ਚਢ਼ਨ ਦੀ ਤਗੀਦ ਕੀਤੀ। ਯਿਸੂ ਨੇ ਉਨ੍ਹਾਂ ਨੂੰ ਝੀਲ ਦੇ ਦੂਜੇ ਕੰਢੇ ਬੈਤਸੈਦਾ ਨਾਉਂ ਦੀ ਥਾਂ ਤੇ ਜਾਣ ਨੂੰ ਕਿਹਾ ਅਤੇ ਖੁਦ ਉਥੇ ਹੀ ਰਹਿ ਪਿਆ। ਯਿਸੂ ਆਪ ਉਥੇ ਹੀ ਰੁਕ ਗਿਆ ਅਤੇ ਆਖਿਆ ਕਿ ਉਸਨੂੰ ਆਉਣ ਵਿੱਚ ਦੇਰੀ ਹੋ ਸਕਦੀ ਹੈ। ਅਤੇ ਉਸਨੇ ਬਾਕੀ ਲੋਕਾਂ ਨੂੰ ਵੀ ਵਾਪਿਸ ਘਰਾਂ ਨੂੰ ਮੁਡ਼ ਜਾਣ ਲਈ ਕਿਹਾ।
46پس از آنکه عیسی با مردم خداحافظی کرد، برای دعا به بالای کوهی رفت.
46ਜਦੋਂ ਉਸਨੇ ਲੋਕਾਂ ਨੂੰ ਵਿਦਾ ਕੀਤਾ ਤਾਂ ਉਹ ਆਪ ਪਹਾਡ਼ੀ ਉੱਤੇ ਪ੍ਰਾਰਥਨਾ ਲਈ ਚਲਾ ਗਿਆ।
47وقتی شب شد، کشتی به وسط بحیره رسید و عیسی در ساحل تنها بود.
47ਆਥਣ ਤੱਕ, ਬੇਡ਼ੀ ਝੀਲ ਦੇ ਵਿਚਕਾਰ ਸੀ ਪਰ ਇਕੱਲਾ ਯਿਸੂ ਹਾਲੇ ਵੀ ਕੰਢੇ ਉੱਤੇ ਖਢ਼ਾ ਸੀ।
48بین ساعت سه و شش صبح بود که دید شاگردانش گرفتار باد مخالف شده و با زحمت زیاد پارو می زنند. پس قدم زنان در روی آب بطرف آن ها رفت و می خواست از کنار آن ها تیر شود.
48ਉਸਨੇ ਵੇਖਿਆ ਕਿ ਦੂਰ ਬੇਡ਼ੀ ਅਜੇ ਝੀਲ ਵਿਚਕਾਰ ਹੈ ਅਤੇ ਚਪ੍ਪੂ ਚਲਾਉਣ ਲਈ ਚੇਲੇ ਬਡ਼ਾ ਜ਼ੋਰ ਲਗਾ ਰਹੇ ਹਨ ਕਿਉਂਕਿ ਹਵਾ ਉਲਟੀ ਦਿਸ਼ਾ ਵੱਲ ਦੀ ਸੀ। ਰਾਤ ਦੇ ਪਿਛਲੇ ਪਹਿਰ ਤਕਰੀਬਨ ਤਿੰਨ ਤੋਂ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਪਰੋਂ ਦੀ ਤੁਰਦਿਆਂ ਉਨ੍ਹਾਂ ਦੀ ਬੇਡ਼ੀ ਵੱਲ ਆਇਆ, ਅਤੇ ਉਹ ਬੇਡ਼ੀ ਤੋਂ ਥੋਡ਼ਾ ਅਗਾਂਹ ਤੁਰਿਆ।
49وقتی شاگردان او را دیدند که روی آب راه می رود خیال کردند که یک سایه است و فریاد می زدند،
49ਪਰ ਜਦੋਂ ਚੇਲਿਆਂ ਨੇ ਯਿਸੂ ਨੂੰ ਪਾਣੀ ਤੇ ਤੁਰਦਿਆਂ ਵੇਖਿਆ, ਉਨ੍ਹਾਂ ਨੇ ਸਮਝਿਆ ਕਿ ਉਹ ਕੋਈ ਭੂਤ ਹੈ ਅਤੇ ਉਹ ਡਰ ਨਾਲ ਚੀਕਣ ਲੱਗੇ।
50چون همه او را دیده و ترسیده بودند. اما عیسی فورأ صحبت کرده فرمود: «جرأت داشته باشید، من هستم، نترسید.»
50ਸਾਰੇ ਚੇਲੇ ਉਸਨੂੰ ਵੇਖਕੇ ਬਹੁਤ ਘਬਰਾਏ ਪਰ ਉਹ ਚੇਲਿਆਂ ਨੂੰ ਬੋਲਿਆ, “ਹੌਂਸਲਾ ਰਖੋ! ਇਹ ਮੈਂ ਹੀ ਹਾਂ! ਤੁਸੀਂ ਡਰੋ ਨਹੀਂ!”
51بعد سوار کشتی شد و باد ایستاد و آن ها بی اندازه تعجب کردند.
51ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇਡ਼ੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
52ذهن آن ها کند شده بود و از موضوع نانها هم چیزی نفهمیده بودند.
52ਉਨ੍ਹਾਂ ਨੇ ਯਿਸੂ ਨੂੰ ਰੋਟੀਆਂ ਵਾਲਾ ਕਰਿਸ਼ਮਾ ਕਰਦਿਆਂ ਵੇਖਿਆ ਵੀ ਸੀ ਪਰ ਉਹ ਇਹ ਨਾ ਸਮਝ ਸਕੇ ਕਿਉਂਕਿ ਉਹ ਪੱਥਰ ਦਿਲ ਸਨ।
53آن ها از بحیره گذشتند و به سرزمین جنیسارت رسیده و در آنجا توقف کردند.
53ਜਦੋਂ ਉਨ੍ਹਾਂ ਨੇ ਝੀਲ ਪਾਰ ਕਰ ਲਈ ਤਾਂ ਉਹ ਗੰਨੇਸਰਤ ਦੇ ਕੰਢੇ ਪਹੁੰਚੇ ਅਤੇ ਉਥੇ ਜਾਕੇ ਬੇਡ਼ੀ ਨੂੰ ਬੰਨ੍ਹ ਦਿੱਤਾ।
54وقتی از کشتی بیرون آمدند، مردم فوراً عیسی را شناختند
54ਜਦੋਂ ਉਹ ਬੇਡ਼ੀ ਤੋਂ ਬਾਹਰ ਨਿਕਲੇ ਤਾਂ ਲੋਕਾਂ ਨੇ ਯਿਸੂ ਨੂੰ ਵੇਖਿਆ। ਉਹ ਜਾਣਦੇ ਸਨ ਕਿ ਇਹ ਕੌਣ ਹੈ।
55و با عجله به تمام آن حدود رفتند و مریضان را بر روی بستر های شان به جایی که می شنیدند عیسی بود بردند.به هر شهر و ده و مزرعه ای که عیسی می رفت، مردم بیماران خود را به آنجا می بردند و در سر راه او می گذاشتند و از او التماس می کردند که به بیماران اجازه دهد، دامن لباس او را لمس کنند و هرکس که لمس می کرد شفا می یافت.
55ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌਡ਼ੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
56به هر شهر و ده و مزرعه ای که عیسی می رفت، مردم بیماران خود را به آنجا می بردند و در سر راه او می گذاشتند و از او التماس می کردند که به بیماران اجازه دهد، دامن لباس او را لمس کنند و هرکس که لمس می کرد شفا می یافت.
56ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁਡ਼ਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸਨੂੰ ਛੋਹਿਆ ਚੰਗੇ ਹੋ ਗਏ।