Dari

Punjabi: NT

Matthew

18

1در آن وقت شاگردان نزد عیسی آمده از او پرسیدند: «چه کسی در پادشاهی آسمانی از همه بزرگتر است؟»
1ਉਸੇ ਘਡ਼ੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
2عیسی کودکی را صدا کرد و از او خواست در برابر آنها بایستد
2ਤਦ ਉਸਨੇ ਇੱਕ ਛੋਟੇ ਬੱਚੇ ਨੂੰ ਸਦਿਆ ਅਤੇ ਉਸਨੂੰ ਚੇਲਿਆਂ ਦੇ ਸਾਮ੍ਹਣੇ ਖਡ਼ਾ ਕਰਕੇ ਆਖਿਆ,
3و سپس به آنها گفت: «در حقیقت به شما می گویم که اگر شما تغییر نکنید و مانند کودکان نگردید هرگز داخل پادشاهی آسمانی نخواهید شد.
3“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
4در پادشاهی آسمانی، آن کسی از همه بزرگتر است که خود را فروتن سازد و مانند این کودک بشود.
4ਇਸਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
5و کسی که چنین کودکی را به نام من بپذیرد، مرا پذیرفته است.
5“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।”
6وای بحال کسی که باعث لغزش یکی از این کوچکان که به من ایمان دارند بشود. برای او بهتر می بود که سنگ آسیابی به گردنش آویخته شود و در اعماق دریا غرق گردد.
6“ਅਤੇ ਜਿਹਡ਼ਾ ਕੋਈ ਵੀ ਇਨ੍ਹਾਂ ਛੋਟਿਆਂ ਬਚਿਆਂ ਕ੍ਕੋਲੋਂ, ਜਿਹਡ਼ੇ ਮੇਰੇ ਵਿੱਚ ਨਿਹਚਾ ਰਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲੇ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹਕੇ ਉਸਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
7وای بر دنیا که باعث چنین لغزش هایی می شود! حتماً لغزش هایی پیش خواهد آمد، اما وای بر کسی که باعث این لغزش ها شود.
7ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਨਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਨਦਾ ਹੈ।
8بنابراین اگر دست یا پای تو، تو را به گناه بکشاند آن را قطع کن و دور بینداز، زیرا برای تو بهتر است که بدون دست یا پا به زندگی راه یابی تا با دو دست و دو پا به داخل آتش ابدی افگنده شوی.
8“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸਨੂੰ ਵਢਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
9و اگر چشم تو، تو را به گناه می کشاند، آن را بکش و دور بینداز، زیرا بهتر است که با یک چشم به زندگی راه یابی تا با دو چشم به آتش دوزخ افگنده شوی.
9ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸਨੂੰ ਕਢਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
10هرگز این کوچکان را حقیر نشمارید. بدانید که آنها در عالم بالا فرشتگانی دارند که پیوسته روی پدر مرا که در آسمان است، می بینند.
10“ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
11[زیرا پسر انسان آمده است تا گمشده را نجات بخشد.]
11[This verse may not be a part of this translation]
12عقیدۀ شما چیست؟ اگر مردی صد گوسفند داشته باشد و یکی از آن ها گم شود، آیا او نود و نُه گوسفند دیگر را در کوهسار رها نمی کند و به جستجوی گوسفندِ گمشده نمی رود؟
12“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾਡ਼ ਤੇ ਛੱਡਕੇ ਉਸ ਗੁਆਚੀ ਹੋਈ ਭੇਡ ਨੂੰ ਲਭਣ ਨਹੀਂ ਜਾਵੇਗਾ?
13و هرگاه آن را پیدا کند برای آن یک گوسفند بیشتر شاد می شود تا برای آن نود و نُه گوسفند دیگر که گم نشده اند.
13ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹਡ਼ੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ।
14به همین طور پدر آسمانی شما نمی خواهد که حتی یکی از این کوچکان از دست برود.
14ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹਡ਼ਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
15اگر برادرت به تو بدی کند، برو و با او در تنهایی دربارۀ آن موضوع صحبت کن. اگر به سخن تو گوش دهد برادر خود را باز یافته ای
15“ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
16و اگر به سخن تو گوش ندهد، یک یا دو نفر دیگر را با خود ببر تا از زبان دو یا سه شاهد این موضوع تأیید شود.
16ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ।
17اگر حاضر نیست سخنان آنها را بشنود موضوع را به اطلاع کلیسا برسان و اگر حاضر نشود به کلیسا گوش دهد، با او مثل یک بیگانه یا جزیه گیر رفتار کن.
17ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।
18بدانید که چیزی را که شما در روی زمین ببندید در آسمان هم بسته می شود و چیزی را که در روی زمین باز نمائید در آسمان باز می شود.
18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਰਣਾ ਤੁਸੀ ਇਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿਤ੍ਤੋ ਹੋਈ ਮਾਫ਼ੀ ਹੋਵੇਗੀ।
19و نیز بدانید که هرگاه دو نفر از شما در روی زمین دربارۀ آنچه که از خدا می خواهند یکدل باشند، پدر آسمانی من آن را به ایشان خواهد بخشید،
19“ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸਕ੍ਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।
20زیرا هرجا که دو یا سه نفر بنام من جمع شوند، من آنجا در میان آنها هستم.»
20ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕਠੇ ਹੋਣ, ਤਾਂ ਮੈਂ ਉਥੇ ਉਨ੍ਹਾਂ ਦੇ ਨਾਲ ਹਾਂ।”
21در این وقت پِترُس پیش عیسی آمده از او پرسید: «خداوندا، اگر برادر من نسبت به من خطا بکند، تا چند بار باید او را ببخشم؟ تا هفت بار؟»
21ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰਖੇ, ਤਾਂ ਕਿੰਨੀ ਵਾਰੀ ਮੈਂ ਉਸਨੂੰ ਮਾਫ਼ ਕਰਾਂ? ਕੀ ਮੈਂ ਉਸਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”
22عیسی در جواب گفت: «نمی گویم هفت بار، بلکه هفتاد مرتبه هفت بار.
22ਯਿਸੂ ਨੇ ਉਸਨੂੰ ਕਿਹਾ, “ਤੂੰ ਸੱਤ ਵਾਰ ਤੋਂ ਵਧ ਮਾਫ਼ ਕਰ। ਤੂੰ ਉਸਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤਤ੍ਤਰ ਵਾਰ ਗਲਟੀ ਕਰੇ।”
23چون پادشاهی آسمانی مانند پادشاهی است که تصمیم گرفت از خادمان خود حساب بخواهد.
23“ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸਦੇ ਨੌਕਰ ਉਸਨੂੰ ਦੇਣਦਾਰ ਸਨ।
24وقتی این کار را شروع کرد شخصی را نزد او آوردند که ده هزار قنطار از او قرضدار بود، [ارزش یک قنطار بیش از معاش پانزده سال یک کارگر بود]
24ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸਦੇ ਇੱਕ ਨੋਕਰ ਨੂੰ, ਜੋ ਉਸਨੂੰ ਚਾਂਦੀ ਦੇ ਕਈ ਹਜ਼ਾਰ ਸਿਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।
25اما چون او نمی توانست آن را بپردازد، اربابش امر کرد او را با زن و فرزندان و تمام هستی اش بفروشند تا قرض خود را بپردازد.
25ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।
26آن شخص پیش پای ارباب خود افتاده گفت: «ای آقا، به من مهلت بده و من تمام آن را تا پول آخر به تو خواهم پرداخت.»
26ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋਡ਼ ਦੇਵਾਂਗਾ।’
27دل ارباب به حال او سوخت. به طوریکه قرض او را بخشید و به او اجازه داد برود.
27ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸਨੂੰ ਵੀ ਛੱਡ ਦਿੱਤਾ।
28اما او وقتی از آنجا رفت در راه با یکی از همکاران خود روبرو شد که تقریباً صد دینار [برابر با معاش صد روز] از او قرضدار بود، او را گرفت و گلویش را فشرده گفت: «قرض مرا به من بپرداز.»
28“ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
29آن شخص به پای همکار خود افتاد و به او التماس کرده گفت: «به من مهلت بده، پول تو را می پردازم.»
29“ਤਾਂ ਉਸਦੇ ਨਾਲ ਦਾ ਨੋਕਰ ਉਸਦੇ ਗੋਡੀ ਪੈ ਗਿਆ ਅਤੇ ਉਸਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।
30اما او قبول نکرد و آن مرد را به زندان انداخت تا قرض خود را بپردازد.
30ਪਰ ਉਸਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।
31خادمان دیگر که این ماجرا را دیدند بسیار جگرخون شدند و به نزد ارباب خود رفته تمام جریان را به اطلاع او رسانیدند.
31ਪਰ ਜਦੋਂ ਉਸਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬਡ਼ੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
32او آن مرد را خواسته به او گفت: «ای غلام شریر، بخاطر خواهشی که از من کردی من همۀ قرض تو را به تو بخشیدم.
32“ਤਦ ਮਾਲਕ ਨੇ ਉਸ ਨੌਕਰ ਨੂੰ ਸਦਿਆ ਅਤੇ ਆਖਿਆ, “ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।
33آیا نمی باید همینطور که من دلم برای تو سوخت، تو هم به همکار خود دلسوزی می کردی؟»
33ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
34ارباب آنقدر خشمگین شد که آن غلام را به زندان انداخت و امر کرد، که تا وقتی تمام قرض خود را نپرداخته است، آزاد نشود.پدر آسمانی من هم با شما همینطور رفتار خواهد کرد، اگر همۀ شما برادر خود را از دل نبخشید.»
34ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।
35پدر آسمانی من هم با شما همینطور رفتار خواهد کرد، اگر همۀ شما برادر خود را از دل نبخشید.»
35“ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”