1عیسی در ایام زمامداری هیرودیسِ پادشاه، در بیت لِحِمِ یهودیه تولد یافت. پس از تولد او ستاره شناسان از مشرق زمین به اورشلیم آمده
1ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
2پرسیدند: «پادشاه نوزاد یهودیان کجاست؟ ما طلوع ستارۀ او را دیده و برای پرستش او آمده ایم.»
2ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
3وقتی هیرودیس پادشاه این را شنید، بسیار پریشان شد و تمام مردم اورشلیم نیز به تشویش افتادند.
3ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
4او جلسه ای با شرکت سرانِ کاهنان و علمای دین قوم یهود تشکیل داد و دربارۀ محل تولد مسیح وعده شده از ایشان پرسید.
4ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿਥੇ ਜੰਮੇਗਾ?
5آن ها جواب دادند: «در بیت لِحِمِ یهودیه، زیرا در نوشته های انبیا چنین آمده است:
5ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
6ای بیت لِحِم، در سرزمین یهودیه، تو به هیچ وجه از دیگر فرمانروایان یهودا کمتر نیستی، زیرا از تو پیشوائی ظهور خواهد کرد که قوم من اسرائیل را رهبری خواهد نمود.»
6‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬਡ਼ਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹਡ਼ਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।”‘ ਮੀਕਾਹ 5:2
7آنگاه هیرودیس از ستاره شناسان خواست بطور خصوصی با او ملاقات کنند و به این ترتیب از وقت دقیق ظهور ستاره آگاه شد.
7ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
8و بعد از آن آن ها را به بیت لِحِم فرستاده گفت: «بروید و با دقت به دنبال آن کودک بگردید و همین که او را یافتید به من خبر دهید تا من هم بیایم و او را پرستش نمایم.»
8ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
9آنها بنا به فرمان پادشاه حرکت کردند و ستاره ای که طلوعش را دیده بودند پیشاپیش آنها می رفت تا در بالای مکانی که کودک در آن بود توقف کرد.
9ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹਡ਼ਾ ਉਨ੍ਹਾਂ ਨੇ ਚਢ਼ਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿਥੇ ਉਹ ਬਾਲਕ ਸੀ।
10وقتی ستاره را دیدند، بی نهایت خوشحال شدند.
10ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।
11پس به آن خانه داخل شدند و کودک را با مادرش مریم دیده و به روی در افتاده او را پرستش کردند. آنگاه صندوق های خود را باز کردند و هدایایی شامل طلا و کُندُر و مُر به او تقدیم نمودند.
11ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹਡ਼ੀਆਂ ਉਹ ਬਾਲਕ ਵਾਸਤੇ ਲਿਆਏ ਸਨ।
12چون در عالم خواب به آنها گفته شد، که به نزد هیرودیس باز نگردند، از راهی دیگر به وطن خود برگشتند.
12ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁਡ਼ ਗਏ।
13پس از رفتن آنها فرشتۀ خداوند در خواب به یوسف ظاهر شده گفت: «برخیز، کودک و مادرش را بگیر و به مصر فرار کن و تا وقتی که به تو می گویم در آنجا بمان، زیرا هیرودیس می خواهد کودک را پیدا کند و به قتل برساند.»
13ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲਭੇਗਾ।”
14پس یوسف برخاست و مادر و طفل را گرفته در همان شب عازم مصر شد.
14ਤਾਂ ਯੂਸੁਫ ਉਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਮਿਸਰ ਵੱਲ ਤੁਰ ਪਿਆ।
15و تا وقت مرگ هیرودیس در آنجا ماند و به این وسیله سخنی که خداوند به زبان نبی فرموده بود، تمام شد که: «پسر خود را از مصر فرا خواندم.»
15ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹਡ਼ਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।”
16وقتی هیرودیس متوجه شد که ستاره شناسان او را فریب داده اند بسیار غضبناک شد و فرمان قتل عام پسران دو ساله و کمتر را در بیت لحم و تمام اطراف آن مطابق تاریخی که از ستاره شناسان جویا شده بود صادر کرد.
16ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬਡ਼ਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
17به این ترتیب کلماتی که به وسیله ارمیای پیامبر بیان شده بود به حقیقت پیوست:
17ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:
18«صدایی در رامه به گوش رسید. صدای گریه و ماتم بزرگ. راحیل برای فرزندان خود گریه می کرد و تسلی نمی پذیرفت زیرا آنها از بین رفته اند.»
18“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬਚਿਆਂ ਨੂੰ ਰੋਂਦੀ ਹੈ ਅਤੇ ਤਸਲ੍ਲੀ ਨਹੀਂ ਚਾਹੁੰਦੀ, ਕਿਉਂਕਿ ਉਸਦੇ ਬੱਚੇ ਮਰ ਚੁੱਕੇ ਹਨ।”ਯਿਰਮਿਯਾਹ 31:15
19پس از مرگ هیرودیس، فرشته خداوند در مصر در عالم خواب به یوسف ظاهر شده
19ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
20به او گفت: «برخیز و کودک و مادرش را بگیر و به سرزمین اسرائیل روانه شو زیرا آن کسانی که قصد جان کودک را داشتند مرده اند.»
20ਦੂਤ ਨੇ ਆਖਿਆ, “ਉਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹਡ਼ੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
21پس او برخاسته کودک و مادرش را گرفت و به سرزمین اسرائیل برگشت.
21ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਇਸਰਾਏਲ ਦੇਸ਼ ਨੂੰ ਚਲਿਆ ਗਿਆ।
22ولی وقتی شنید که آرکلائوس به جای پدر خود هیرودیس در یهودیه به فرمانروائی رسیده است، ترسید که به آنجا برود و چون در خواب به او وحی رسید، به سرزمین جلیل رفتو درآنجا در شهری به نام ناصره ساکن شد. بدین طریق پیشگوئی پیغمبران که گفته بودند: «او ناصری خوانده خواهد شد» تمام شد.
22ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚਲਿਆ ਗਿਆ।
23و درآنجا در شهری به نام ناصره ساکن شد. بدین طریق پیشگوئی پیغمبران که گفته بودند: «او ناصری خوانده خواهد شد» تمام شد.
23ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹਡ਼ਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।