Dari

Punjabi: NT

Matthew

21

1وقتی عیسی و شاگردان به نزدیکی های اورشلیم و به دهکدۀ بیت فاجی واقع در کوه زیتون رسیدند عیسی دو نفر از شاگردان خود را فرستاد
1ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
2و به آن ها گفت: «به دهکدۀ مقابل بروید. نزدیک دروازۀ آن، الاغی را با کره اش بسته خواهید یافت. آن ها را باز کنید و پیش من بیاورید.
2ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਮ੍ਹਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵਡ਼ਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਗਧੇ ਨਾਲ ਬੰਨ੍ਹਿਆ ਪਾਵੋਂਗੇ, ਉਸਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
3اگر کسی به شما حرفی زد بگویید که خداوند به آن ها احتیاج دارد و او به شما اجازه خواهد داد که آن ها را فوراً بیاورید.»
3ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋਡ਼ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।”‘
4و به این وسیله پیشگویی پیغمبر تمام شد که می فرماید:
4ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
5«به دختر سهیون بگویید: اینک پادشاه تو است که بر الاغی نشسته و بر کره چهار پایی سوار است و با شکستگی نزد تو می آید.»
5“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।”‘ਜਕਰਯਾਹ 9:9
6آن دو شاگرد رفتند و آنچه به آن ها گفته شده بود انجام دادند.
6ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।
7و آن الاغ و کره اش را آوردند و آنگاه لباسهای خود را بر پشت آن ها انداختند و عیسی سوار شد.
7ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪਡ਼ੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
8جمعیت زیادی جاده را با لباسهای خود فرش کردند و بعضی، شاخه های درختان را می بریدند و در راه می گسترانیدند.
8ਭੀਡ਼ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪਡ਼ੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ।
9آنگاه جمعیتی که پیش روی می رفتند و آن ها که از عقب می آمدند فریاد می زدند و می گفتند: «مبارک باد پسر داود، فرخنده باد آن کسی که به نام خداوند می آید. خدای متعال او را مبارک سازد.»
9ਭੀਡ਼ ਜਿਹਡ਼ੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ਉਹ ਧੰਨ ਹੈ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”ਜਬੂਰ 118:26 “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!”
10همین که عیسی داخل اورشلیم شد تمام مردم شهر به هیجان آمدند و عده ای می پرسیدند: «این شخص کیست؟»
10ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
11جمعیت جواب می دادند: «این عیسی پیامبر است که از ناصرۀ جلیل آمده است.»
11ਯਿਸੂ ਨਾਲ ਜਾ ਰਹੀ ਭੀਡ਼ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
12آنگاه عیسی به داخل عبادتگاه رفت و همۀ کسانی را که در عبادتگاه به خرید و فروش مشغول بودند بیرون راند. او میزهای صرافان و جایگاه های کبوتر فروشان را چپه کرد
12ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹਡ਼ੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
13و به آنها گفت: «نوشته شده است: خانۀ من جای عبادت خوانده خواهد شد. اما شما آن را لانۀ دزدان ساخته اید.»
13“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।”‘
14نابینایان و مفلوجان در عبادتگاه به نزد او آمدند و او آن ها را شفا داد.
14ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗਡ਼ੇ ਯਿਸੂ ਕੋਲ ਆਏ ਅਤੇ ਉਸਨੇ ਉਨ੍ਹਾਂ ਨੂੰ ਚੰਗਾ ਕੀਤਾ।
15سران کاهنان و علمای دین وقتی معجزات بزرگ عیسی را دیدند و شنیدند که کودکان در عبادتگاه فریاد می زدند: «مبارک باد پسر داود» خشمگین شدند.
15ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹਡ਼ੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
16آن ها از عیسی پرسیدند: «آیا می شنوی اینها چه می گویند؟» عیسی جواب داد: «بلی می شنوم! مگر نخوانده اید که کودکان و شیرخوارگان را می آموزی تا زبان آن ها به حمد و ثنای تو بپردازند؟»
16ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪਢ਼ਿਆ, ‘ਤੁਸੀਂ ਬਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿਖਾਈ?”
17آنگاه آنها را ترک کرد و از شهر خارج شد و به بیت عنیا رفت و شب را در آنجا گذرانید.
17ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕਟ੍ਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚਲਿਆ ਗਿਆ।
18صبح روز بعد وقتی عیسی به شهر برگشت، گرسنه شد
18ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁਡ਼ਿਆ ਜਾਂਦਾ ਸੀ ਤਾਂ ਉਸਨੂੰ ਭੁਖ ਲੱਗੀ।
19و در کنار جاده درخت انجیری دیده به طرف آن رفت اما جز برگ چیزی در آن نیافت. پس آن درخت را خطاب کرده فرمود: «تو دیگر هرگز ثمر نخواهی آورد.» و آن درخت در همان لحظه خشک شد.
19ਰਸਤੇ ਵਿੱਚ ਅੰਜੀਰ ਦਾ ਬਿਰਖ ਵੇਖਕੇ ਉਸਦੇ ਨੇਡ਼ੇ ਗਿਆ ਪਰ ਸਿਵਾਇ ਪਤਿਆਂ ਦੇ ਉਥੇ ਉਸਨੂੰ ਹੋਰ ਕੁਝ ਵੀ ਨਾ ਲਭਿਆ ਤਾਂ ਉਸਨੇ ਬਿਰਖ ਨੂੰ ਕਿਹਾ ਕਿ ਅੱਜ ਤੋਂ ਤੈਨੂੰ ਭਵਿਖ ਵਿੱਚ ਕਦੇ ਵੀ ਫ਼ਲ ਨਾ ਲੱਗਣ। ਤੁਰੰਤ ਹੀ ਰੁੱਖ ਸੁੱਕ ਗਿਆ।”
20شاگردان از دیدن آن تعجب کرده پرسیدند: «چرا این درخت به این زودی خشک شد؟»
20ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
21عیسی در جواب به آنها گفت: «بیقین بدانید که اگر ایمان داشته باشید و شک نکنید، نه تنها قادر خواهید بود آنچه را که نسبت به این درخت انجام شد انجام دهید، بلکه اگر به این کوه بگویید که از جای خود کنده و به بحر پرتاب شود چنین خواهد شد
21ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਖ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾਡ਼ ਨੂੰ ਵੀ ਆਖ ਸਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
22و هرچه با ایمان در دعا طلب کنید خواهید یافت.»
22ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
23عیسی داخل عبادتگاه شد و به تعلیم مردم پرداخت. سران کاهنان و بزرگان قوم نزد او آمده پرسیدند: «با چه اجازه ای دست به چنین کارهایی می زنی و چه کسی این اختیار را به تو داده است؟»
23ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
24عیسی در جواب به آن ها گفت: «من نیز از شما سؤالی می کنم، اگر به آن جواب بدهید من هم به شما خواهم گفت که با چه اجازه ای این کارها را می کنم.
24ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
25آیا تعمید یحیی از جانب خدا بود و یا از جانب انسان؟» بر سر این موضوع در میان آن ها بحثی درگرفت، می گفتند: «اگر بگوییم از جانب خدا است او خواهد گفت چرا به او ایمان نیاوردید؟
25ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
26و اگر بگوییم از جانب انسان است، از مردم می ترسیم، زیرا همه یحیی را یک نبی می دانند.»
26ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘
27از این رو در جواب عیسی گفتند: «ما نمی دانیم.» عیسی فرمود: «پس من هم به شما نخواهم گفت که با چه اجازه ای این کارها را می کنم.»
27ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
28«نظر شما در این خصوص چیست؟ شخصی دو پسر داشت. او نزد پسر بزرگ خود رفت و به او گفت: «پسرم، امروز به تاکستان برو و در آنجا کار کن.»
28“ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
29آن پسر جواب داد: «من نمی روم» اما بعد پشیمان شد و رفت.
29“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ‘ਪੁੱਤਰ ਬਾਦ ਵਿੱਚ, ਉਸਨੇ ਆਪਣਾ ਮਨ ਬਦਲਿਆ ਅਤੇ ਚਲਿਆ ਗਿਆ।
30آنگاه پدر نزد دومی آمد و همین را به او گفت او جواب داد: «می روم، پدر،» اما هرگز نرفت.
30“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਉਹੀ ਗੱਲ ਕਹੀ। ਉਸਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ।
31کدامیک از این دو نفر مطابق خواهش پدر رفتار کرد؟» گفتند: «اولی.» پس عیسی جواب داد: «بدانید که جزیه گیران و فاحشه ها قبل از شما به پادشاهی خدا وارد خواهند شد.
31“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
32زیرا یحیی آمد و راه صحیح زندگی را به شما نشان داد و شما سخنان او را باور نکردید ولی جزیه گیران و فاحشه ها باور کردند و شما حتی بعد از دیدن آن هم توبه نکردید و به او ایمان نیاوردید.
32ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
33به مَثَل دیگری گوش دهید: مالکی بود که تاکستانی ساخت و دور آن دیواری کشید و در آن چرخُشتی کند و یک بُرج دیده بانی هم برای آن ساخت، آنگاه آنرا به دهقانان سپرد و خود به مسافرت رفت.
33“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸਨੇ ਖੇਤ ਦੇ ਚੁਫ਼ੇਰੇ ਵਾਡ਼ ਕਰ ਦਿੱਤੀ ਅਤੇ ਉਸਨੇ ਰਸ ਵਾਸਤੇ ਇੱਕ ਚੁਬੱਚਾ ਕਢਿਆ। ਫ਼ਿਰ ਉਸ ਆਦਮੀ ਨੇ ਉਥੇ ਇੱਕ ਬੁਰਜ ਉਸਾਰਿਆ ਅਤੇ ਉਸਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚਲਿਆ ਗਿਆ।
34هنگامی که موسم چیدن انگور رسید، خادمان خود را نزد باغبانان فرستاد تا انگور را تحویل بگیرند.
34ਜਦੋਂ ਫ਼ਲਾਂ ਦੀ ਰੁੱਤ ਨੇਡ਼ੇ ਆਈ ਤਾਂ ਉਸਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
35اما باغبان، خادمان او را گرفته، یکی را لت و کوب کردند و دیگری را کشتند و سومی را سنگسار کردند.
35“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ਡ਼ ਲਿਆ ਅਤੇ ਇੱਕ ਨੂੰ ਕੁਟਿਆ ਦ੍ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
36صاحب باغ بار دیگر عدۀ بیشتری از خادمان خود را فرستاد. با آنها نیز به همانطور رفتار کردند.
36ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
37بالاخره پسر خود را پیش باغبانان فرستاده گفت: «آنها احترام پسرم را نگاه خواهند داشت.»
37ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
38اما وقتی باغبانان پسر را دیدند به یکدیگر گفتند: «این وارث است. بیایید او را بکشیم تا میراث اش از ما شود.»
38“ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’
39پس او را گرفته و از تاکستان بیرون انداخته به قتل رسانیدند.
39ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ਡ਼ ਲਿਆ ਅਤੇ ਬਾਗ ਵਿੱਚੋਂ ਬਾਹਰ ਕਢ ਉਸਨੂੰ ਮਾਰ ਦਿੱਤਾ।
40هنگامی که صاحب تاکستان بیاید با باغبانان چه خواهد کرد؟»
40“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
41آن ها جواب دادند: «آن مردان شریر را به عقوبت شدیدی خواهد رسانید و تاکستان را به دست باغبانان دیگری می سپارد تا هر وقت موسم میوه برسد، حصۀ او را بدهند.»
41ਉਨ੍ਹਾਂ ਨੇ ਉਸਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
42آنگاه عیسی به آنها فرمود: «آیا تا کنون در کلام خدا نخوانده اید: آن سنگی که معماران رد کردند به صورت سنگ اصلی بنا درآمده است. این کار خداوند است و به نظر ما عجیب می باشد.
42ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23
43بنابراین به شما می گویم که پادشاهی خدا از شما گرفته و به امتی داده خواهد شد که ثمراتی شایسته به بار آورد.
43“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
44[اگر کسی بر روی این سنگ بیفتد پارچه پارچه خواهد شد و هرگاه آن سنگ بر روی کسی بیفتد او را غبار خواهد ساخت.]»
44ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚਲਿਆ ਜਾਵੇਗਾ।”
45وقتی سران کاهنان و پیروان فرقۀ فریسی مَثَل های او را شنیدند، فهمیدند که عیسی به آن ها اشاره می کند.آن ها خواستند او را دستگیر کنند اما از مردم که عیسی را پیامبر می دانستند، می ترسیدند.
45ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਨੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
46آن ها خواستند او را دستگیر کنند اما از مردم که عیسی را پیامبر می دانستند، می ترسیدند.
46ਉਹ ਉਸਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸਨੂੰ ਨਬੀਂ ਮੰਨਦੇ ਸਨ।