1آنگاه عیسی به مردم و شاگردان خود گفت:
1ਫ਼ੇਰ ਯਿਸੂ ਨੇ ਭੀਡ਼ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ,
2«چون علمای دین و پیروان فرقۀ فریسی بر مسند موسی نشسته اند،
2ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।
3شما باید به هرچه آن ها می گویند گوش دهید و مطابق آن عمل نمایید اما از اعمال آنها پیروی نکنید، زیرا خود آن ها آنچه می گویند، نمی کنند.
3ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।
4آن ها بارهای سنگین را می بندند و بر دوش مردم می گذارند در حالی که خود شان حاضر نیستند برای بلند کردن آن بار حتی انگشت خود را تکان دهند.
4ਉਹ ਸਖਤ ਨੇਮ ਬਣਾਉਂਦੇ ਹਨ ਜਿਹਡ਼ੇ ਮੰਨਣ ਲਈ ਬਡ਼ੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
5هرچه می کنند برای تظاهر و خودنمایی است. بازو بند های خود را کلان تر و دامن چپن خود را درازتر می سازند.
5“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
6آن ها دوست دارند در صدر مجالس بنشینند و در کنیسه ها بهترین جا را داشته باشند
6ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਲ੍ਲਣ ਦੇ ਬਡ਼ੇ ਭੁਖੇ ਹਨ।
7و مردم در کوچه ها به آن ها سلام نمایند و آن ها را «استاد» خطاب کنند.
7ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬਡ਼ੇ ਭੁਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।
8اما شما نباید «استاد» خوانده شوید، زیرا شما یک استاد دارید و همۀ شما برادر هستید.
8“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੁ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।
9هیچ کس را بر روی زمین پدر نخوانید، زیرا شما یک پدر دارید، یعنی همان پدر آسمانی.
9ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।
10و نباید «پیشوا» خوانده شوید زیرا شما یک پیشوا دارید که مسیح است.
10ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹ ਹੈ।
11کسی در میان شما از همه بزرگتر است که خادم همه باشد.
11ਜਿਹਡ਼ਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ।
12زیرا هر که خود را بزرگ سازد خوار ساخته خواهد شد و هرکه خود را فروتن سازد به بزرگی خواهد رسید.
12ਜਿਹਡ਼ਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।
13وای بر شما ای علمای دین و فریسی ها منافق! شما راه پادشاهی آسمانی را بر روی مردم می بندید، خود تان داخل نمی شوید و دیگران را هم که می خواهند داخل شوند، نمی گذارید.
13ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
14[وای بر شما ای علمای دین و فریسیانِ منافق، شما مال بیوه زنان را می خورید و حال آنکه محض خودنمایی دعای خود را طول می دهید، به این جهت شما شدید ترین جزاها را خواهید دید.]
14[This verse may not be a part of this translation]
15وای بر شما ای علمای دین و فریسی ها منافق، شما بحر و خشکی را طی می کنید تا کسی را پیدا کنید که دین شما را بپذیرد. و وقتی که موفق شدید، او را دو برابر بدتر از خود تان سزاوار جهنم می سازید.
15“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
16وای بر شما ای راهنمایان کور، شما می گویید: اگر کسی به عبادتگاه سوگند بخورد چیزی نیست، اما اگر به طلا های عبادتگاه سوگند بخورد، مجبور است به سوگند خود وفا کند.
16“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’
17ای احمقان و ای کوران، کدام مهمتر است، طلا یا عبادتگاهی که طلا را تقدیس می کند؟
17ਮੂਰਖੋ ਤੁਸੀਂ ਅੰਨ੍ਹੇ ਹੋ! ਕਿਹਡ਼ਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹਡ਼ਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।
18شما می گویید: هرگاه کسی به قربانگاه سوگند بخورد چیزی نمی شود، اما اگر به هدایایی که در قربانگاه قرار دارد، سوگند بخورد مجبور است به آن عمل کند.
18ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’
19ای کوران! کدام مهمتر است، هدایا یا قربانگاهی که هدایا را تقدیس می کند؟
19ਤੁਸੀਂ ਅੰਨ੍ਹੇ ਹੋ! ਕਿਹਡ਼ੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?
20کسی که به قربانگاه سوگند یاد می کند به آن و به هرچه بر روی آن است، سوگند می خورد
20“ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।
21و کسی که به عبادتگاه سوگند می خورد به آن و به خدایی که در آن ساکن است، سوگند خورده است.
21ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।
22و هرگاه کسی به آسمان سوگند بخورد، به تخت سلطنت خدا و آن کس که بر آن می نشیند سوگند خورده است.
22ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।
23وای بر شما ای علمای دین و فریسیانِ منافق، شما از نعناع و شِبِت و زیره ده یک می دهید، اما مهمترین احکام شریعت را که عدالت و رحمت و صداقت است، نادیده گرفته اید. شما باید اینها را انجام دهید و در عین حال از انجام سایر احکام غفلت نکنید.
23ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
24ای راهنمایان کور! شما پشه را صافی می کنید، اما شتر را می خورید.
24ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।
25وای بر شما ای علمای دین و فریسی ها منافق، شما بیرون پیاله و بشقاب را پاک می کنید، در حالی که درون آن از ظلم و ناپرهیزی پُر است.
25“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
26ای فریسی کور، اول درون پیاله را پاک کن که در آن صورت بیرون آن هم پاک خواهد بود.
26“ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
27وای بر شما ای علمای دین و فریسی ها منافق، شما مثل مقبره های سفید شده ای هستید که ظاهر زیبا دارند، اما داخل آن ها پُر از استخوانهای مردگان و انواع کثافات است!
27“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
28شما هم همینطور ظاهراً مردمان درستکار ولی در باطن پُر از ریاکاری و شرارت هستید.
28ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।
29وای بر شما ای علمای دین و فریسی ها منافق، شما مقبره های پیغمبران را می سازید و بناهایی را که به یادبود مقدسین ساخته شده، تزئین می کنید
29“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
30و می گویید: «اگر ما در زمان پدران خود زنده می بودیم، هرگز با آنها در قتل پیامبران شرکت نمی کردیم.»
30ਤੁਸੀਂ ਆਖਦੇ ਹੋ, ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’
31به این ترتیب تصدیق می کنید که فرزندان کسانی هستید که پیغمبران را به قتل رسانیده اند.
31ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹਤਿਆ ਕ੍ਕੀਤੀ।
32پس بروید و آنچه را که پدران تان شروع کردند به اتمام رسانید.
32ਅਤੇ ਜਿਹਡ਼ੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।
33ای ماران، ای افعی زادگان، شما چگونه از مجازات دوزخ می گریزید؟
33“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਰਣੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?
34به این جهت من انبیا، حکما و علما را برای شما می فرستم، اما شما بعضی را می کشید و مصلوب می کنید و بعضی را هم در کنیسه های تان تازیانه می زنید و شهر به شهر می رانید
34ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋਡ਼ੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿਛਾ ਕਰੋਂਗੇ।
35و از این جهت خون همۀ نیکمردان خدا که بر زمین ریخته شده، بر گردن شما خواهد بود، از هابیل معصوم گرفته تا زکریا پسر بَرخِیا که او را در بین عبادتگاه و قربانگاه کشتید.
35ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿਚਕਾਰ ਮਾਰਿਆ ਗਿਆ ਸੀ।
36در حقیقت به شما می گویم، گناه تمام این کارها به گردن این نسل خواهد بود.
36ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਇਸ ਪੀਢ਼ੀ ਦੇ ਲੋਕਾਂ ਨਾਲ ਵਾਪਰਨਗੀਆਂ।
37ای اورشلیم، ای اورشلیم، ای شهری که پیامبران را بقتل رسانیدی و رسولانی را که به نزد تو فرستاده شدند سنگسار کردی! چه بسیار اوقاتی که آرزو کردم مانند مرغی که چوچه های خود را بزیر پر و بال خود جمع می کند، فرزندان تو را به دور خود جمع کنم؛ اما تو نخواستی.
37“ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹਡ਼ੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕਡ਼ੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
38اکنون خانۀ شما خالی به شما واگذار خواهد شد!و بدانید که دیگر هرگز مرا نخواهید دید تا روزی که بگویید: متبارک باد او که به نام خداوند می آید.»
38ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
39و بدانید که دیگر هرگز مرا نخواهید دید تا روزی که بگویید: متبارک باد او که به نام خداوند می آید.»
39ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”