1بعد از روز سَبَت، در سپیده دَم صبح روز یکشنبه، مریم مجدلیه و آن مریم دیگر به دیدن قبر رفتند.
1ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
2ناگاه زلزله شدیدی رخ داد، زیرا فرشتۀ خداوند از آسمان نازل شده بسوی سنگ آمد و آن را به کناری غلطانیده بر روی آن نشست.
2ਉਸ ਵਕਤ ਉਥੇ ਬਡ਼ਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇਡ਼ੇ ਆਕੇ ਉਸਦੇ ਉੱਪਰੋਂ ਉਹ ਵੱਡਾ ਪੱਥਰ ਰੇਢ਼ਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।
3صورت او مثل برق می درخشید و لباس هایش مانند برف سفید بود.
3ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸਦੇ ਕੱਪਡ਼ੇ ਬਰਫ਼ ਵਰਗੇ ਸਫ਼ੇਦ ਸਨ।
4از دیدن این منظره نگهبانان از ترس لرزیدند و مانند مرده به زمین افتادند.
4ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
5آنگاه فرشته به زنان گفت: «نترسید، می دانم که به دنبال عیسی مصلوب می گردید.
5ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲਭ ਰਹੀਆਂ ਹੋ ਜਿਸਨੂੰ ਸਲੀਬ ਦਿੱਤੀ ਗਈ ਸੀ।
6او اینجا نیست. چنانکه خود او قبلاً گفته بود، پس از مرگ زنده گشت. بیائید و جائی را که او خوابیده بود، ببینید
6ਪਰ ਯਿਸੂ ਇਥੇ ਨਹੀਂ ਹੈ, ਕਿਉਂਕਿ, ਜਿਵੇ ਉਸਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
7و زود بروید و به شاگردان او بگوئید که او پس از مرگ زنده شده است و پیش از شما به جلیل خواهد رفت و شما او را در آنجا خواهید دید. آنچه را به شما گفتم به خاطر داشته باشید.»
7ਅਤੇ ਜਲਦੀ ਜਾਕੇ ਉਸਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉਥੇ ਮੌਜੂਦ ਹੋਵੇਗਾ ਅਤੇ ਉਥੇ ਤੁਸੀਂ ਉਸਨੂੰ ਵੇਖੋਂਗੀਆਂ।” ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”‘
8آن ها با عجله و ترس و در عین حال شاد و خوشحال از قبر خارج شدند و دوان دوان رفتند تا این خبر را به شاگردان برسانند.
8ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬਡ਼ੀਆਂ ਹੋਈਆਂ। ਉਹ ਉਸਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
9در بین راه، ناگهان عیسی با آنها روبرو شده گفت: «سلام بر شما!» زنان پیش آمدند و بر قدم های او به خاک افتاده در مقابل او سجده کردند.
9ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉਥੇ ਯਿਸੂ ਉਨ੍ਹਾਂ ਸਾਮ੍ਹਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸਦੇ ਚਰਨ ਫ਼ਡ਼ ਲਏ ਅਤੇ ਉਸਦੀ ਉਪਾਸਨਾ ਕੀਤੀ।
10آنگاه عیسی به آنها فرمود: «نترسید، بروید و به برادران من بگوئید که به جلیل بروند و در آنجا مرا خواهند دید.»
10ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉਥੇ ਵੇਖਣਗੇ।”
11وقتی زنان در راه بودند، بعضی از نگهبانان به شهر رفته آنچه را که واقع شده بود، به سران کاهنان گزارش دادند.
11ਉਹ ਔਰਤਾਂ ਉਸਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
12سران کاهنان پس از ملاقات و مشورت با بزرگان قوم پول زیادی به عساکر دادند
12ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
13تا اینکه آن ها بگویند: «شاگردان او شبانه آمدند و هنگامی که ما در خواب بودیم، جسد را دزدیدند.»
13ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
14و نیز افزودند: «اگر این موضوع به گوش والی برسد، ما خود ما او را قانع می کنیم و نمی گذاریم که شما به زحمت بیفتید.»
14ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰਖਾਂਗੇ।”
15پس نگهبانان پول را گرفته مطابق امر آنها عمل کردند و این موضوع تا به امروز در بین یهودیان شایع است.
15ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
16یازده شاگرد عیسی به جلیل، به آن کوهی که عیسی گفته بود آنها را در آنجا خواهد دید، رفتند.
16ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾਡ਼ੀ ਤੇ ਆ ਗਏ ਜਿਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
17وقتی آن ها عیسی را دیدند، او را پرستش کردند. هر چند که بعضی در شک بودند.
17ਜਦੋਂ ਉਨ੍ਹਾਂ ਨੇ ਉਸਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।
18آنگاه عیسی پیشتر آمده برای آنها صحبت کرد و فرمود: «تمام قدرت در آسمان و بر روی زمین به من داده شده است.
18ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
19پس بروید و همۀ ملتها را شاگرد من سازید و آن ها را به نام پدر و پسر و روح القدس تعمید دهیدو به آنها تعلیم دهید که همۀ چیزهایی را که به شما گفته ام انجام دهند و بدانید که من هر روزه تا آخر با شما هستم.»
19ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।
20و به آنها تعلیم دهید که همۀ چیزهایی را که به شما گفته ام انجام دهند و بدانید که من هر روزه تا آخر با شما هستم.»
20ਉਨ੍ਹਾਂ ਨੂੰ ਇਹ ਵੀ ਸਿਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”