1در آن زمان یحیای تعمید دهنده در بیابان یهودیه ظاهر شد و تعلیم داده می گفت:
1ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾਡ਼ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
2«توبه کنید زیرا پادشاهی آسمانی نزدیک است.»
2ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
3یحیی همان کسی است که اشعیای نبی دربارۀ او می گوید: «مردی در بیابان فریاد می زند: راه را برای خداوند آماده سازید و مسیر او را هموار سازید.»
3ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾਡ਼ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸਦੇ ਰਾਹਾਂ ਨੂੰ ਸਿਧਿਆਂ ਕਰੋ।”‘ ਯਸਾਯਾਹ 40:3
4لباس یحیی از پشم شتر بود و کمربندی چرمی به کمر داشت و خوراکش ملخ و عسل صحرایی بود.
4ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
5مردم از اورشلیم و تمام یهودیه و نواحی دریای اُردن پیش او می آمدند
5ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
6و به گناهان خود اعتراف می کردند و به دست او در دریای اُردن تعمید می گرفتند.
6ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
7وقتی یحیی دید بسیاری از پیروان فرقه های فریسی و صَدوقی برای تعمید آمده اند به آنها گفت: «ای مارها چه کسی شما را آگاه کرد تا از غضب آینده بگریزید؟
7ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ?
8پس اعمالی را که شایستۀ توبه باشد انجام دهید.
8ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
9در این فکر نباشید که پدری مانند ابراهیم دارید. بدانید که خدا قادر است از این سنگ ها برای ابراهیم فرزندانی بیافریند.
9ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
10اکنون تیشه بر ریشۀ درختان گذاشته شده و هر درختی که میوۀ خوب به بار نیاورد بریده و در آتش افگنده خواهد شد.
10ਰੁਖਾਂ ਨੂੰ ਡੇਗਣ ਲਈ ਕੁਹਾਡ਼ਾ ਤਿਆਰ ਹੈ, ਹਰ ਉਹ ਰੁੱਖ ਜਿਹਡ਼ਾ ਚੰਗਾ ਫਲ ਨਹੀਂ ਦਿਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11من شما را در آب تعمید می دهم و این تعمید نشانۀ توبه شماست ولی کسی که بعد از من می آید از من تواناتر است و من لایق آن نیستم که حتی نعلین او را بردارم. او شما را با روح القدس و آتش تعمید خواهد داد.
11“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹਡ਼ਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12او شاخی خود را در دست گرفته و خرمن خود را پاک خواهد کرد. گندم را در انبار جمع می کند، ولی کاه را در آتش خاموش نشدنی خواهد سوزانید.»
12ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂਡ਼ੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂਡ਼ੀ ਨੂੰ ਉਸ ਅੱਗ ਵਿੱਚ ਸਾਡ਼ੇਗਾ ਜਿਹਡ਼ੀ ਬੁਝਾਈ ਨਹੀਂ ਜਾ ਸਕਦੀ।”
13در آن وقت عیسی از جلیل به دریای اُردن پیش یحیی آمد تا به دست او تعمید گیرد.
13ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
14یحیی کوشش کرد عیسی از این کار بگذرد و گفت: «آیا تو پیش من می آئی؟ من احتیاج دارم به دست تو تعمید بگیرم.»
14ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋਡ਼ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
15عیسی در جواب گفت: «بگذار فعلاً اینطور باشد، زیرا به این وسیله احکام شریعت را به جا خواهیم آورد.» پس یحیی قبول کرد.
15ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹਡ਼ੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
16عیسی پس از تعمید، فوراً از آب بیرون آمد. آنگاه آسمان باز شد و او روح خدا را دید که مانند کبوتری نازل شده به سوی او می آید.و صدایی از آسمان شنیده شد که می گفت: «این است پسر عزیز من که از او خوش هستم.»
16ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮੇ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
17و صدایی از آسمان شنیده شد که می گفت: «این است پسر عزیز من که از او خوش هستم.»
17ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”