1وقتی عیسی جمعیت زیادی را دید، به بالای کوهی رفت و در آنجا نشست و شاگردانش به نزد او آمدند
1ਭੀਡ਼ ਨੂੰ ਵੇਖ ਕੇ ਯਿਸੂ ਪਹਾਡ਼ ਉੱਤੇ ਚਢ਼ ਗਿਆ ਅਤੇ ਜਦ ਬੈਠਾ ਤਾਂ ਉਸਦੇ ਚੇਲੇ ਉਸਦੇ ਆਸ-ਪਾਸ ਆਏ।
2و او دهان خود را باز کرده به آنها چنین تعلیم داد:
2ਤਦ ਯਿਸੂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਉਸਨੇ ਆਖਿਆ,
3«خوشا بحال کسانی که از فقر روحانی خود آگاهند، زیرا پادشاهی آسمانی از ایشان است.
3“ਉਹ ਵਡਭਾਗੇ ਹਨ ਜਿਹਡ਼ੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
4خوشا بحال ماتم زدگان، زیرا ایشان تسلی خواهند یافت.
4ਉਹ ਵਡਭਾਗੇ ਹਨ ਜਿਹਡ਼ੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
5خوشا بحال فروتنان، زیرا ایشان وارث زمین خواهند شد.
5ਉਹ ਵਡਭਾਗੇ ਹਨ ਜਿਹਡ਼ੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।
6خوشا بحال کسانی که گرسنه و تشنۀ عدالت هستند، زیرا ایشان سیر خواهند شد.
6ਉਹ ਵਡਭਾਗੇ ਹਨ ਜਿਹਡ਼ੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿ ਉਹ ਰਜਾਏ ਜਾਣਗੇ।
7خوشا بحال رحم کنندگان، زیرا ایشان رحمت خواهند یافت.
7ਉਹ ਵਡਭਾਗੇ ਹਨ ਜਿਹਡ਼ੇ ਮਿਹਰਬਾਨ ਹਨ ਕਿਉਂਕਿ ਉਨ੍ਹਾਂ ਤੇ ਮਿਹਰ ਕੀਤੀ ਜਾਵੇਗੀ।
8خوشا بحال پاکدلان، زیرا ایشان خدا را خواهند دید.
8ਉਹ ਵਡਭਾਗੇ ਹਨ ਜਿਹਡ਼ੇ ਦਿਲੋਂ ਸ਼ੁਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
9خوشا بحال صلح کنندگان، زیرا ایشان فرزندان خدا خوانده خواهند شد.
9ਉਹ ਵਡਭਾਗੇ ਹਨ ਜਿਹਡ਼ੇ ਸ਼ਾਂਤੀ ਲਿਆਉਂਦੇ ਹਨ ਕਿਉਂਕਿ ਉਹ ਪਰਮੇਸ਼ੁਰ ਦੇ ਬੱਚੇ ਅਖਵਾਉਣਗੇ।
10خوشا بحال کسانی که در راه عدالت جفا می بینند، زیرا پادشاهی آسمانی از ایشان است.
10ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
11خوش حال باشید اگر به خاطر من شما را خوار می سازند و جفا می رسانند و به ناحق هرگونه تهمت به شما می زنند.
11ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾਡ਼ਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
12خوشحال باشید و بسیار خوشی کنید، زیرا اجر شما در آسمان بزرگ است، چون همینطور به انبیای پیش از شما نیز جفا می رسانیدند.
12ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
13شما نمک دنیا هستید ولی هرگاه نمک مزۀ خود را از دست بدهد، چگونه می توان آن را بار دیگر نمکین ساخت؟ دیگر مصرفی ندارد، جز آنکه بیرون ریخته پایمال مردم شود.
13“ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸਕਦਾ? ਇਹ ਬੇਕਾਰ ਹੈ। ਇਹ ਬਾਹਰ ਸੁਟਿਆ ਜ੍ਜਾਵੇ ਅਤੇ ਲੋਕਾਂ ਦੁਆਰਾ ਮਿਧਿਆ ਜਾਵੇ।
14شما نور دنیا هستید. نمی توان شهری را که بر کوهی ساخته شده است، پنهان کرد.
14“ਤੁਸੀਂ ਜਗਤ ਦੇ ਚਾਨਣ ਹੋ। ਜਿਹਡ਼ਾ ਨਗਰ ਪਹਾਡ਼ ਤੇ ਬਣਿਆ ਹੋਇਆ ਹੈ ਉਸਨੂੰ ਲਕੋਇਆ ਨਹੀਂ ਜਾ ਸਕਅਦਾ।
15هیچ کس چراغ روشن نمی کند که آن را زیر سرپوش بگذارد، بلکه آن را بر چراغ دان قرار می دهد تا به تمام ساکنان خانه نور دهد.
15ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰਖਦੇ ਉਹ ਇਸਨੂੰ ਸ਼ਮ੍ਹਾਦਾਨ ਉੱਤੇ ਰਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
16پس بگذارید نور شما همینطور در برابر مردم بدرخشد تا کارهای نیک شما را ببینند و پدر آسمانی شما را تمجید نمایند.
16ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸਕਣ।
17فکر نکنید که من آمده ام تا تورات و نوشته های انبیا را منسوخ و باطل نمایم. نیامده ام تا منسوخ کنم، بلکه تا آن ها را تمام کنم.
17“ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।
18بیقین بدانید که تا آسمان و زمین بر جای هستند، هیچ حرف و نقطه ای از تورات از بین نخواهد رفت تا همۀ آن تمام شود.
18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਅਲੋਪ ਨਾ ਹੋ ਜਾਣ ਸ਼ਰ੍ਹਾ ਵਿੱਚੋਂ ਕੁਝ ਵੀ ਅਲੋਪ ਨਹੀਂ ਹੋਵੇਗਾ। ਜਦ ਤੱਕ ਕਿ ਸਭ ਕੁਝ ਪੂਰਾ ਨਹੀਂ ਹੋਵੇਗਾ ਇੱਕ ਅਖਰ ਜਾਂ ਅਖਰ ਦੀ ਇੱਕ ਬਿਂਦੀ ਵੀ ਨਹੀਂ ਗੁਆਚੇਗੀ।
19پس هرگاه کسی حتی کوچکترین احکام شریعت را بشکند و به دیگران چنین تعلیم دهد در پادشاهی آسمانی پست ترین آدم شمرده خواهد شد. حال آنکه هر کس شریعت را اجرا کند و به دیگران نیز چنین تعلیم دهد، در پادشاهی آسمانی بزرگ خوانده خواهد شد.
19ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
20بدانید که تا عدالت شما از عدالت معلمان شریعت و پیروان فرقۀ فریسی بیشتر نباشد، به داخل پادشاهی آسمانی نخواهید شد.
20ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇ ਤੁਹਾਡੇ ਕੰਮ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵਧ ਨਹੀਂ ਹੋਣਗੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਿਵੇਂ ਵੀ ਨਹੀਂ ਵਡ਼ ਸਕੋਂਗੇ।
21شنیده اید که در قدیم به مردم گفته شد: «قتل نکن و هر کس مرتکب قتل شود ملامت خواهد شد.»
21“ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹਡ਼ਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਰਣਾ ਕੀਤਾ ਜਾਵੇਗਾ।’
22اما من به شما می گویم: هر کس نسبت به برادر خود عصبانی شود، ملامت خواهد شد و هر که برادر خود را «ابله» بخواند، به محکمه برده خواهد شد و اگر او را «احمق» بخواند مستوجب آتش جهنم خواهد بود.
22ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
23پس اگر هدیۀ خود را به قربانگاه ببری و در آنجا به خاطر بیاوری که برادرت از تو شکایتی دارد،
23ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚਢ਼ਾਉਣ ਲੱਗੇ, ਅਤੇ ਉਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ।
24هدیه خود را پیش قربانگاه بگذار و اول برو با برادر خود آشتی کن و آنگاه برگرد و هدیه خویش را تقدیم کن.
24ਤਾਂ ਓਥੇ ਆਪਣੀ ਭੇਟ ਜਗਵੇਦੀ ਦੇ ਸਾਮ੍ਹਣੇ ਛੱਡ ਕੇ ਚਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚਢ਼ਾ।
25با مدعی خود وقتی که هنوز در راه محکمه هستی صلح نما مبادا آن مدعی تو را به دست قاضی بسپارد و قاضی تو را به دست عسکر بدهد و به زندان بیفتی.
25ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
26به راستی به شما می گویم تا پول آخر جیب خود را خرچ نکرده باشی، بیرون نخواهی آمد.
26ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
27شنیده اید که گفته شده است: «زنا نکن.»
27“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
28اما من به شما می گویم: هرگاه مردی از روی شهوت به زنی ببیند در دل خود با او زنا کرده است.
28ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
29پس اگر چشم راست تو باعث گمراهی تو می شود، آن را بکش و دور انداز؛ زیرا بهتر است که عضوی از بدن خود را از دست بدهی تا اینکه با تمام بدن به جهنم افگنده شوی.
29ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
30اگر دست راستت تو را گمراه می سازد، آن را ببر و دور انداز؛ زیرا بهتر است که عضوی از بدن خود را از دست بدهی تا اینکه با تمام بدن به جهنم بیفتی.
30ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
31همچنین گفته شده است: «هر مردی که زن خود را طلاق دهد، باید طلاقنامه ای به او بدهد.»
31“ਇਹ ਵੀ ਆਖਿਆ ਗਿਆ ਹੈ, ‘ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’
32اما من به شما می گویم: هر کسی که زن خود را جز به علت زنا طلاق دهد، او را به زناکاری می کشاند و هرکس با چنین زنی ازدواج نماید، زنا می کند.
32ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
33همچنین شنیده اید که در قدیم به مردم گفته شد: «قسم دروغ نخور و به هر سوگندی که به نام خداوند یاد کرده ای عمل نما.»
33“ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਦਾ ਕਰੋਂ ਤਾਂ ਇਸਨੂੰ ਨਾ ਤੋਡ਼ੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
34اما من می گویم: به هیچ وجه قسم یاد نکن، نه به آسمان زیرا که عرش خدا است،
34ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
35نه به زمین زیرا که پای انداز اوست، نه به اورشلیم زیرا که شهر آن پادشاه بزرگ است
35ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ।
36و نه به سر خود، زیرا قادر نیستی مویی از آن را سیاه یا سفید کنی.
36ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿਟ੍ਟਾ ਜਾਂ ਕਾਲਾ ਨਹੀਂ ਕਰ ਸਕਦੇ।
37پس سخن شما فقط بلی یا نه باشد. زیاده بر این از شیطان است.
37ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵਧ ਆਖਣਾ ਬਦੀ ਵੱਲੋਂ ਹੈ।
38شنیده اید که گفته شده است: «چشم به عوض چشم و دندان به عوض دندان.»
38“ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’
39اما من به شما می گویم: به کسی که به تو بدی می کند بدی نکن و اگر کسی بر گونۀ راست تو سیلی می زند، گونۀ دیگر خود را بطرف او بگردان.
39ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
40هرگاه کسی تو را برای گرفتن پیراهنت به محکمه بکشاند، کرتی خود را هم به او ببخش.
40ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
41هرگاه شخصی تو را به پیمودن یک کیلومتر راه مجبور نماید دو کیلومتر با او برو.
41ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
42به کسی که از تو چیزی می خواهد ببخش و از کسی که تقاضای قرض می کند، روی نگردان.
42ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
43شنیده اید که گفته شده است: «همسایۀ خود را دوست بدار و با دشمن خویش دشمنی کن.»
43“ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ ਅਤੇ ਆਪਣੇ ਵੈਰੀ ਨਾਲ ਵੈਰ ਰਖੋ।’
44اما من به شما می گویم: دشمنان خود را دوست بدارید و برای کسانی که به شما جفا می رسانند دعا کنید.
44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
45به این وسیله شما فرزندان پدر آسمانی خود خواهید شد، چون آفتاب او بر بدان و نیکان یک قسم می تابد و باران او بر درستکاران و بدکاران یک قسم می بارد.
45ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
46اگر فقط کسانی را دوست بدارید که شما را دوست دارند، چه اجری دارید؟ مگر جزیه گیران و سود خواران همین کار را نمی کنند؟
46ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹਡ਼ੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
47اگر فقط به دوستان خود سلام کنید چه کار فوق العاده ای کرده اید؟ مگر بی دینان همین کار را نمی کنند؟پس شما کامل باشید همانطور که پدر آسمانی شما کامل است.
47ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
48پس شما کامل باشید همانطور که پدر آسمانی شما کامل است.
48ਸੋ ਜਿਵੇਂ ਤੁਹਾਡਾ ਪਿਤਾ ਜਿਹਡ਼ਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।