Dari

Punjabi: NT

Philippians

1

1از طرف پولُس و تیموتاوس ـ غلامان مسیح عیسی ـ به همۀ مقدسین شهر فیلپی که در مسیح عیسی هستند و رهبران و خادمان آن ها.
1ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
2از طرف خدای پدر و عیسی مسیح خداوند فیض و سلامتی به شما باد.
2ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ।
3هر وقت که شما را به یاد می آورم خدا را شکر می کنم؛
3ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
4و در تمام دعاهایم نام شما را با شادمانی ذکر می کنم
4ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾਵਾਂ ਕਰਦਾ ਹਾਂ।
5و به خاطر همکاری شما در انتشار انجیل که از اولین روز شنیدن آن تا به حال ادامه دارد، خدا را سپاس می گویم.
5ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹਡ਼ੀ ਤੁਸੀਂ ਉਸ ਪਹਿਲੇ ਦਿਨ ਤੋਂ ਲੈਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।
6من اطمینان دارم آن خدایی که در شما کار نیکویی شروع کرد، تا روز عیسی مسیح، آن را به کمال می رساند.
6ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸਨੂੰ ਪੂਰਾ ਕਰੇਗਾ।
7من حق دارم که دربارۀ شما چنین احساسی داشته باشم، زیرا همیشه شما در دل من هستید و من چه در زندان و چه به دفاع و پشتیبانی از انجیل مشغول باشم، شما را شریکان خود در فیض خدا می دانم.
7ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।
8خدا شاهد است که تا چه اندازه با احساسات گرمی که مسیح عیسی در من ایجاد کرده است، آرزوی دیدن شما را دارم
8ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।
9و دعایم این است که محبت شما همراه با آگاهی و کمال دانایی همچنان رشد کند،
9ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ; ਤੁਹਾਡਾ ਪ੍ਰੇਮ ਵਧ ਤੋਂ ਵਧ ਵਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
10تا همه چیز را بیازمائید و عالیترین آن ها را انتخاب کنید. آن وقت در روز بزرگ مسیح بی عیب و بی تقصیر خواهید بود.
10ਤੁਸੀਂ ਚੰਗੇ ਤੇ ਮਾਰੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।
11همچنین دعا می کنم که زندگی شما از ثمرات عدالت که به وسیلۀ عیسی مسیح به دست می آید و برای جلال و ستایش خداست، پُر گردد.
11ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸਕੋਂ।
12ای برادران، می خواهم بدانید که آنچه به سر من آمده است در واقع به پیشرفت انجیل کمک کرده است،
12ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹਡ਼ੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵਧ ਤੋਂ ਵਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
13تا آنجا که تمام اعضای گارد امپراطوری و دیگران نیز می دانند که من در خدمت مسیح و به خاطر او زندانی شده ام.
13ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਡ਼ੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।
14و از طرف دیگر بسیاری برادران مسیحی به سبب حبس من به قدری قویدل شده اند که جرأت می کنند پیام خدا را بدون ترس اعلام کنند.
14ਕਿਉਂਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।
15البته بعضی ها، از روی حسادت و رقابت، به مسیح بشارت می دهند، ولی دیگران این کار را با حُسنِ نیت انجام می دهند.
15ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
16اینها از روی محبت چنین می کنند، زیرا می دانند که من به جهت دفاع از انجیل در اینجا افتاده ام.
16ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।
17ولی آن ها از روی هم چشمی به مسیح بشارت می دهند، نه از روی صمیمیت، زیرا گمان می کنند از این راه می توانند بار زحمت مرا در زندان سنگین تر سازند.
17ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅਡ਼ਚਨਾਂ ਪੈਦਾ ਕਰ ਸਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
18چه اهمیت دارد؟ از هر راهی باشد، خواه از روی نیت درست یا نادرست، مسیح به مردم اعلام می شود و این امر برای من مایۀ خوشی است. بلی، من شاد هستم و همچنان خوشی خواهم کرد،
18ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰਖਾਂਗਾ।
19زیرا می دانم که به وسیلۀ دعاهای شما و به یاری روح عیسی مسیح، این امر به نجات من تمام خواهد شد.
19ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।
20زیرا انتظار زیاد و امید من این است که در هیچ چیز خجالت نکشم، بلکه حالا با دلیری کامل مانند همیشه مسیح را در وجود خود جلال دهم ـ خواه با مرگ من باشد خواه با زندگی من.
20ਜੋ ਮੈਂ ਸਚਮੁੱਚ ਚਾਹੁੰਦਾ ਹਾਂ ਅਤੇ ਆਸ ਰਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
21زیرا مقصود من از زندگی، مسیح است و مردن نیز به نفع من تمام می شود.
21ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।”
22اما اگر با زنده ماندن بتوانم کار ارزنده ای انجام دهم، من نمی دانم کدام را انتخاب کنم.
22ਜੋ ਮੈਂ ਸ਼ਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
23بین دو راهی گیر آمده ام، آرزو دارم که این زندگی را ترک کنم و با مسیح باشم که خیلی بهتر است،
23ਜਿਉਣ ਤੇ ਮਰਨ ਵਿਚਕਾਰ ਚੋਣ ਕਰਨੀ ਔਖੀ ਹੈ। ਸੱਚਮੁਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
24اما به خاطر شما زنده ماندن من لازم تر است.
24ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸ਼ਰੀਰਕ ਤੌਰ ਤੇ ਲੋਡ਼ ਹੈ।
25با چنین اعتمادی یقین دارم که زنده خواهم ماند و برای پیشرفت و شادمانی شما در ایمان با شما خواهم بود؛
25ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋਡ਼ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇਥੇ ਠਹਿਰਾਂਗਾ ਤਾਂ ਕਿ ਤੁਸੀਂ ਵਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।
26تا به وسیلۀ آمدن دوباره من دلایل افتخار شما به من در مسیح عیسی زیادتر گردد.
26ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।
27به هر حال، طوری زندگی کنید که رفتار شما شایستۀ انجیل مسیح باشد و من چه بیایم و شما را ببینم و چه نیایم، می خواهم دربارۀ شما بشنوم که در یگانگی روح پابرجا هستید و با همآهنگی پیوسته دست به دست یکدیگر داده به خاطر ایمان انجیل تلاش می کنید.
27ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਡ਼ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹਡ਼ੀ ਖੁਸ਼ ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
28به هیچ وجه از مخالفین نترسید، زیرا این دلیری شما، به آن ها ثابت می کند که به سوی هلاکت می روند و شما نجات خواهید یافت و آن هم از طرف خداست.
28ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹਡ਼ੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
29چون این امتیاز به شما عطا شده است که نه تنها به مسیح ایمان آورید، بلکه به خاطر او نیز رنج و زحمت ببینید،زیرا شما نیز به همان مبارزه ای داخل شده اید که من داشتم و شما ناظر آن بودید و اطلاع دارید که هنوز هم گرفتار آن هستم.
29ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
30زیرا شما نیز به همان مبارزه ای داخل شده اید که من داشتم و شما ناظر آن بودید و اطلاع دارید که هنوز هم گرفتار آن هستم.
30ਤੁਸੀਂ ਉਹ ਜਦ੍ਦੋ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।