Dari

Punjabi: NT

Revelation

12

1در این وقت علامت بزرگی در آسمان ظاهر شد: زنی را دیدم که آفتاب به تن داشت و ماه زیر پاهایش بود. او تاجی از دوازده ستاره بر سر داشت.
1ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
2او حامله بود و از درد زایمان و پریشانی، فریاد می زد.
2ਔਰਤ ਗਰਭਵਤੀ ਸੀ। ਉਹ ਸੂਤਕ ਪੀਡ਼ਾਂ ਨਾਲ ਕੁਰਲਾਹ ਰਹੀ ਸੀ ਕਿਉਂਕਿ ਉਹ ਬੱਚੇ ਨੂੰ ਜਨਮ ਦੇਣ ਹੀ ਵਾਲੀ ਸੀ।
3آنگاه علامتی دیگر در آسمان ظاهر شد: اژدهای سرخ رنگ و بزرگی را دیدم که هفت سر و ده شاخ داشت و بر هر یکی از سرهایش نیم تاجی قرار داشت،
3ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
4و با دُم خود ثلث ستارگان آسمان را جمع کرد و آنها را بر زمین ریخت. اژدها در برابر آن زنی که نزدیک بود بزاید، ایستاد تا همین که نوزادش به دنیا بیاید، آن را ببلعد.
4ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ੍ਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ।
5آن زن پسری به دنیا آورد که قرار بود با عصایی آهنین بر همۀ ملتها حکومت کند. اما کودک او به سوی خدا و تخت او ربوده شد
5ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।
6و آن زن به بیابان، به جایی که خدا برایش آماده کرده بود، گریخت تا در آنجا به مدت یکهزار و دوصد و شصت روز نگهداری شود.
6ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
7در آسمان جنگی برپا شد. میکائیل و فرشتگانش با اژدها و فرشتگان او جنگیدند.
7ਫ਼ੇਰ ਸਵਰਗ ਵਿੱਚ ਜੰਗ ਛਿਡ਼ ਗਈ। ਮਾਈਕਲ ਅਤੇ ਉਸਦੇ ਦੂਤ ਅਜਗਰ ਦੇ ਵਿਰੁੱਧ ਲਡ਼ੇ। ਅਜਗਰ ਅਤੇ ਉਸਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
8اژدها شکست خورد و دیگر در آسمان جایی برای او و فرشتگانش نبود.
8ਪਰ ਅਜਗਰ ਇੰਨਾ ਤਾਕਤਵਰ ਨਹੀਂ ਸੀ। ਵੱਡੇ ਅਜਗਰ ਅਤੇ ਉਸਦੇ ਦੂਤਾਂ ਨੇ ਸਵਰਗ ਵਿਚਲੀ ਆਪਣੀ ਥਾਂ ਗਵਾ ਲਈ।
9پس آن اژدهای بزرگ از آسمان به زیر انداخته شد، آن مار قدیمی که کلیۀ دنیا را گمراه می کند و نامش ابلیس و شیطان است، با فرشتگانش به زمین افگنده شدند.
9ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
10آنگاه صدایی بلند در آسمان شنیدم که می گفت: «اکنون نجات و قدرت و پادشاهی خدای ما رسیده است و مسیح او قدرت را به دست گرفته است و کسی که مدعی برادران ما بود و شب و روز آنها را در برابر خدای ما متهم می ساخت، از آسمان بیرون رانده شده است.
10ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
11این برادران ما با خون بره و با شهادتی که به زبان می آورند بر او غالب شده اند، زیرا آن ها حاضرند جان های خود را فدا کرده، بمیرند.
11ਸਾਡੇ ਭਰਾਵਾਂ ਨੇ ਉਸਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
12پس ای آسمان ها و همۀ ساکنان آن ها خوشی کنید. اما وای بر شما، ای زمین و ای بحر، زیرا ابلیس به سوی شما آمده است و از اینکه می داند مهلت زیادی ندارد، بسیار خشمگین است.»
12ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।"
13همین که اژدها فهمید که به زمین انداخته شده است، به دنبال زنی که کودک ذکوری به دنیا آورد، رفت.
13ਜਦੋਂ ਅਜਗਰ ਨੇ ਦੇਖਿਆ ਕਿ ਉਸਨੂੰ ਹੇਠਾਂ ਧਰਤੀ ਉੱਤੇ ਸੁੱਟ ਦਿੱਤਾ ਗਿਆ ਹੈ, ਉਸਨੇ ਉਸ ਔਰਤ ਦਾ ਪਿੱਛਾ ਕੀਤਾ ਜਿਸਨੇ ਨਰ ਬੱਚੇ ਨੂੰ ਜਨਮ ਦਿੱਤਾ ਸੀ।
14اما به آن زن دو بال عقاب بزرگ داده شد تا به سوی مکانی که در بیابان برایش آماده شده بود، پرواز کند و مدت سه و نیم سال در آنجا دور از دسترس مار نگهداری شود.
14ਪਰ ਉਸ ਔਰਤ ਨੂੰ ਵੱਡੇ ਬਾਜ਼ ਦੇ ਦੋ ਖੰਭ ਦਿੱਤੇ ਗਏ ਸਨ ਤਾਂ ਜੋ ਉਹ ਉੱਡ ਸਕੇ ਅਤੇ ਉਜਾਡ਼ ਵਿੱਚ ਜਗ਼੍ਹਾ ਤੇ ਜਾ ਸਕੇ ਜੋ ਕਿ ਉਸ ਲਈ ਤਿਆਰ ਕੀਤੀ ਗਈ ਸੀ। ਉਸ ਥਾਂ ਉੱਤੇ ਉਸਦੀ ਸਾਢੇ ਤਿੰਨਾਂ ਸਾਲਾਂ ਤੱਕ ਦੇਖ ਭਾਲ ਹੋਵੇਗੀ। ਉਥੇ ਉਹ ਅਜਗਰ ਤੋਂ ਦੂਰ ਹੋਵੇਗੀ।
15مار به دنبال آن زن سیلابی از دهان خود بیرون آورد تا با جریان آن او را بشوید و ببرد.
15ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹਢ਼ ਨਾਲ ਰੁਢ਼ ਜਾਵੇ।
16اما زمین به کمک او آمده دهان خود را باز کرد و سیلابی را که اژدها از دهان خود جاری ساخته بود فرو برد.
16ਧਰਤੀ ਨੇ ਔਰਤ ਦੀ ਸਹਾਇਤਾ ਕੀਤੀ। ਧਰਤੀ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਸ ਦਰਿਆ ਨੂੰ ਨਿਗਲ ਗਈ ਜਿਹਡ਼ਾ ਉਸ ਅਜਗਰ ਦੇ ਮੂੰਹ ਵਿੱਚੋਂ ਨਿਕਲਿਆ ਸੀ।
17از این رو اژدها نسبت به آن زن خشمگین شد و رفت تا با بقیۀ فرزندان او که احکام خدا را نگاه می دارند و به عیسی شهادت می دهند، بجنگدو اژدها در کنار بحر به انتظار ایستاد.
17ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।
18و اژدها در کنار بحر به انتظار ایستاد.