Dari

Punjabi: NT

Revelation

17

1آنگاه یکی از آن هفت فرشته ای که جام به دست داشتند آمد و با من صحبت کرد. او گفت: «بیا، تا مجازات آن فاحشۀ بزرگ را که در کنار دریا های بسیار قرار دارد به تو نشان دهم.
1ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, "ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹਡ਼ੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹਡ਼ੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
2پادشاهان زمین با او زنا کرده اند و مردم سراسر جهان از نوشیدن شراب زناکاری او خود را مست ساخته اند.»
2ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ। ਧਰਤੀ ਦੇ ਲੋਕ ਉਸਦੇ ਜਿਨਸੀ ਪਾਪ ਦੀ ਮੈ ਨਾਲ ਸ਼ਰਾਬੀ ਹੋ ਗਏ।
3و آن فرشته مرا در روح به بیابان بُرد و در آنجا زنی را دیدم که بر حیوان وحشی سرخ رنگی سوار بود. بدن این حیوان از نام های کفرآمیز پوشیده و دارای هفت سر و ده شاخ بود.
3ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
4آن زن لباس ارغوانی و سرخ در بر داشت و با طلا و جواهرات و مروارید آراسته شده بود. او در دست خود جام طلایی داشت که از فجور و کثافات زنای او پُر بود.
4ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
5بر پیشانی اش این اسم مرموز نوشته شده بود: «بابِل بزرگ، مادر فواحش و تمام کثافات روی زمین.»
5ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
6من دیدم که آن زن از خون مقدسین و خون شاهدان عیسی سرمست بود. همین که به او نگاه کردم، سخت در شگفت شدم.
6ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਅਸਥਾ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
7اما آن فرشته به من گفت: «چرا اینقدر تعجب کردی؟ من راز آن زن و راز آن حیوان وحشی را که دارای هفت سر و ده شاخ است و او بر آن سوار است به تو می گویم.
7ਫ਼ੇਰ ਦੂਤ ਨੇ ਮੈਨੂੰ ਆਖਿਆ, "ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦਸ ਸਿੰਗ ਹਨ।
8آن حیوان که زمانی زنده بود و دیگر زنده نیست، بزودی از چاه بی انتها بیرون می آید و به سوی هلاکت خواهد رفت. از میان مردمان روی زمین آنانی که نام های شان پیش از پیدایش دنیا در کتاب زندگی نوشته نشده بود، از دیدن این حیوان تعجب خواهند کرد، زیرا او زنده بود ولی دیگر زنده نیست اما بازهم خواهد آمد.
8ਜਿਹਡ਼ਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ।
9این به حکمت و فهم نیاز دارد. آن هفت سر، هفت تپه ای است که زن بر آن می نشیند و همچنین هفت پادشاه است
9"ਇਸ ਨੂੰ ਸਮਝਣ ਲਈ ਤੁਹਾਨੂੰ ਬੁਧ੍ਧੀਮਾਨ ਦਿਮਾਗ ਦੀ ਲੋਡ਼ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾਡ਼ੀਆਂ ਹਨ ਜਿਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ।
10که پنج نفر از آن ها از سلطنت بر کنار شده اند و یکی هم اکنون فرمانروایی می کند، و آن هفتمی هنوز نیامده است و هر وقت بیاید، فقط مدت کوتاهی دوام خواهد آورد.
10ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋਡ਼ੇ ਸਮੇਂ ਲਈ ਹੀ ਰਹੇਗਾ।
11اما آن حیوان وحشی که زمانی زنده بود و دیگر زنده نیست، هشتمی است و با وجود آن، یکی از آن هفت نفر می باشد و به سوی هلاکت می رود.
11ਉਹ ਜਾਨਵਰ ਜਿਹਡ਼ਾ ਪਹਿਲਾਂ ਜੀਵਿਤ ਸੀ ਤੇ ਹੁਣ ਜੀਵਿਤ ਨਹੀਂ ਹੈ, ਉਹ ਹੁਣ ਅਠ੍ਠਵਾਂ ਰਾਜਾ ਹੈ। ਇਹ ਅਠ੍ਠਵਾਂ ਰਾਜਾ ਵੀ ਪਹਿਲੇ ਸੱਤਾਂ ਰਾਜਿਆਂ ਨਾਲ ਦਾ ਹੈ। ਅਤੇ ਉਹ ਵੀ ਜਾਕੇ ਤਬਾਹ ਹੋ ਜਾਵੇਗਾ।
12ده شاخی که دیدی، ده پادشاه هستند که هنوز به سلطنت نرسیده اند، اما به آنها اختیار داده می شود که به مدت یک ساعت در سلطنت آن حیوان وحشی حصه داشته باشند.
12"ਦਸ ਸਿੰਗ ਜਿਹਡ਼ੇ ਤੁਸੀਂ ਦੇਖੇ ਸਨ ਉਹ ਦਸ ਰਾਜੇ ਹਨ। ਇਨ੍ਹਾਂ ਦਸਾਂ ਰਾਜਿਆਂ ਨੂੰ ਹਾਲੇ ਆਪਣਾ ਰਾਜ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਜਾਨਵਰਾਂ ਨਾਲ ਰਾਜ ਕਰਨ ਲਈ ਇੱਕ ਹੀ ਘੰਟੇ ਲਈ ਸ਼ਕਤੀ ਮਿਲੇਗੀ।
13زیرا هدف همۀ آن ها یکی است و قدرت و اختیارات خود را به حیوان وحشی می بخشند.
13ਇਨ੍ਹਾਂ ਦਸਾਂ ਰਾਜਿਆਂ ਦਾ ਇੱਕ ਹੀ ਉਦੇਸ਼ ਹੈ। ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਆਪਣਾ ਅਧਿਕਾਰ ਜਾਨਵਰਾਂ ਨੂੰ ਦੇਣ ਦਾ ਆਦੇਸ਼ ਹੈ।
14آن ها با بره جنگ خواهند کرد، اما بره پیروز خواهد شد، زیرا اوست خداوندِ خداوندان و شاهِ شاهان و همراهان او که «برگزیده و وفادار» خوانده شده اند، در پیروزی او شریک خواهند بود.»
14ਉਹ ਲੇਲੇ ਦੇ ਖਿਲਾਫ਼ ਜੰਗ ਛੇਡ਼ਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।"
15آنگاه آن فرشته به من گفت: «در جایی که فاحشه ساکن است، آن آب هایی که دیدی نشانۀ قوم ها و جمعیت ها و ملتها و زبانها می باشند.
15ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਪਾਣੀ ਤੁਸੀਂ ਦੇਖਿਆ ਜਿਥ੍ਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀਡ਼ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ।
16آن ده شاخی را که دیدی، با آن حیوان وحشی دشمن فاحشه خواهند شد و او را عریان و ویران خواهند ساخت. گوشت تنش را خواهند خورد و او را در آتش خواهند سوزانید.
16ਜਾਨਵਰ ਅਤੇ ਉਹ ਦਸ ਸੰਗ ਜਿਹਡ਼ੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾਡ਼ ਦੇਣਗੇ।
17زیرا خدا در دل های آن ها نهاده که خواست او را اجرا نمایند. پس هم رأی شدند و سلطنت خود را در اختیار حیوان وحشی قرار دادند تا آنچه خدا فرموده است، به کمال رسانند.آن زنی را که دیدی، همان شهر بزرگ است که بر پادشاهان دنیا تسلط دارد.»
17ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪ੍ਰਭੂ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ।
18آن زنی را که دیدی، همان شهر بزرگ است که بر پادشاهان دنیا تسلط دارد.»
18ਉਹ ਔਰਤ ਜਿਹਾਡ਼ੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹਡ਼ਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।"