1آنگاه دریای آب زندگی را که مثل بلور برق می زد، به من نشان داد. آن دریا از تخت سلطنت خدا و بره سرچشمه گرفته
1ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵਗਦੀ ਸੀ।
2و از میان جادۀ شهر می گذشت. در هر طرف دریا یک درخت زندگی بود که سالی دوازده بار میوه می آورد، هر ماه یکبار از برگ این درخت برای درمان درد ملتها استفاده می شد.
2ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।
3دیگر چیزی که لعنت شده باشد در آن یافت نخواهد شد.
تخت سلطنت خدا و بره در آنجا خواهد بود و بندگانش او را پرستش خواهند کرد.
3ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।
4همه او را روبرو خواهند دید و نام او را بر پیشانی های خود خواهند داشت.
4ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮਥਿਆਂ ਤੇ ਲਿਖਿਆ ਹੋਵੇਗਾ।
5دیگر شب نخواهد بود و آنها به نور چراغ و آفتاب احتیاج نخواهند داشت، زیرا خداوند، خدا، نور ایشان خواهد بود و آن ها تا به ابد فرمانروایی خواهند کرد.
5ਉਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋਡ਼ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।
6سپس آن فرشته به من گفت: «این سخنان راست و قابل اعتماد است. خداوند، خدا که به انبیاء روح نبوت را می بخشد، فرشتۀ خود را فرستاد تا به بندگانش آنچه را که بزودی واقع خواهد شد، نشان دهد.»
6ਦੂਤ ਨੇ ਮੈਨੂੰ ਆਖਿਆ, "ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹਡ਼ੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"
7عیسی می گوید: «بدانید، من بزودی می آیم، خوشا به حال کسی که به پیشگویی های این کتاب توجه کند.»
7"ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹਡ਼ਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।
8من، یوحنا، این چیزها را دیدم و شنیدم، و همین که اینها را دیدم و شنیدم، در مقابل آن فرشته ای که این چیزها را به من نشان داده بود، به خاک افتادم تا سجده کنم.
8ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਾਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।
9اما او به من گفت: «نه، چنین نکن! من خادمی هستم مانند تو و برادرانت یعنی انبیاء و کسانی که به سخنان این کتاب توجه دارند. فقط خدا را پرستش کن.»
9ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"
10سپس به من گفت: «پیشگویی های این کتاب را پنهان مکن، زیرا زمان وقوع آن نزدیک است.
10ਫ਼ਿਰ ਦੂਤ ਨੇ ਮੈਨੂੰ ਕਿਹਾ, "ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇਡ਼ੇ ਹੈ।
11پس بگذار شریر، به شرارت خود ادامه دهد و مفسد، همچنان به فساد بپردازد؛ شخص عادل، عدالت خود را ادامه دهد و هر که مقدس است، زندگی مقدس خود را.»
11ਜਿਹਡ਼ਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹਡ਼ਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹਡ਼ਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹਡ਼ਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।"
12«من به زودی می آیم و برای هرکس مطابق اعمالش اجری با خود خواهم آورد.
12ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸਦੇ ਕੀਤੇ ਦਾ ਫ਼ਲ ਦੇਵਾਂਗਾ।
13من الف و یا، اول و آخر، ابتدا و انتها هستم.
13ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।
14خوشا به حال کسانی که لباسهای خود را پاک بشویند. آنها حق خوردن از درخت زندگی را خواهند داشت و به دروازه های شهر وارد خواهند شد،
14"ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
15اما سگان و جادوگران و زناکاران و آدمکشان و بت پرستان و همۀ کسانی که در قول و فعل دروغگو هستند، در خارج از شهر می مانند.
15ਸ਼ਹਿਰ ਤੋਂ ਬਾਹਰ, ਉਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹਡ਼ੇ ਕਤਲ ਕਰਦੇ ਹਨ, ਜਿਹਡ਼ੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹਡ਼ੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।
16من، عیسی، فرشتۀ خود را پیش شما که در کلیساها هستید، فرستادم تا این امور را به شما اعلام کند. من ریشه و نهال داود و ستارۀ درخشان صبح هستم.»
16"ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।"
17روح و عروس می گویند: «بیا!» هر آنکه می شنود، بگوید: «بیا!» هر که تشنه است بیاید؛ و هر که اشتیاق دارد، آب زندگی را بپذیرد که این بخششی است رایگان.
17ਆਤਮਾ ਅਤੇ ਲਾਡ਼ੀ ਆਖਦੇ ਹਨ, "ਆਓ।" ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, "ਆਓ।" ਜੇਕਰ ਕੋਈ ਪਿਆਸਾ ਹੈ, ਉਸਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਨੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
18من به تمام کسانی که پیشگویی های این کتاب را می شنوند، اعلام می کنم که: «اگر کسی چیزی بر آن ها بیفزاید، خدا بلایایی را که در این کتاب آمده است، نصیب او خواهد کرد.
18ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹਡ਼ੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋਡ਼ਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।
19و اگر کسی از این پیشگویی ها چیزی کم کند، خدا او را از درخت زندگی و شهر مقدس که در این کتاب آمده است بی بهره خواهد ساخت.»
19ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
20کسی که همۀ این چیزها را تصدیق می کند می گوید: «بلی، من به زودی می آیم!» آمین، بیا، ای عیسی، ای خداوند.فیض عیسی خداوند با همۀ شما باد، آمین.
20ਯਿਸੂ ਹੀ ਹੈ ਜਿਹਡ਼ਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, "ਤਾਂ, ਮੈਂ ਛੇਤੀ ਆ ਰਿਹਾ ਹਾਂ।" ਆਮੀਨ, ਆਓ ਪ੍ਰਭੂ ਯਿਸੂ।
21فیض عیسی خداوند با همۀ شما باد، آمین.
21ਪ੍ਰਭੂ ਯਿਸੂ ਦੀ ਮਿਹਰ ਸਭਨਾਂ ਤੇ ਹੋਵੇ।