1از طرف پولُس بندۀ عیسی مسیح و رسولی که خدا برای بشارت انجیل برگزیده و فراخوانده است.
1ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸਦਿਆ। ਮ੍ਮੈਨੂੰ ਪਰਮੇਸ਼ੁਰ ਦੀ ਖੁਸ਼ ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।
2خدا انجیل را مدتها پیش بوسیلۀ انبیای خود در کتاب مقدس وعده داد.
2ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।
3این انجیل دربارۀ پسر او، خداوند ما عیسی مسیح است که از لحاظ جسم از نسل داود متولد شد
3[This verse may not be a part of this translation]
4و با زنده شدنش پس از مرگ با قدرت ثابت نمود که از لحاظ روحِ قدوسیت، او پسر خداست.
4[This verse may not be a part of this translation]
5خدا به وسیلۀ مسیح به ما فیض عطا فرمود تا رسولان او باشیم و همۀ ملت ها را به ایمان و اطاعت مسیح هدایت کنیم
5ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸਦੇ ਨਾਂ ਲਾਈ ਮਹਿਮਾ ਲਿਆਵੇਗਾ।
6این همچنین شامل حال شما رومیان است که خدا شما را دعوت فرموده تا از آنِ عیسی مسیح شوید.
6ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸਦਿਆ ਗਿਆ ਹੈ।
7من این رساله را به همۀ شما محبوبان خدا در روم که به این مقام مقدس خوانده شده اید می نویسم. فیض و سلامتی از طرف خدا، پدر ما، و عیسی مسیح خداوند با شما باد.
7ਇਹ ਚਿਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹਡ਼ੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।
8پیش از هر چیز خدای خود را به وساطت عیسی مسیح برای همۀ شما شکر می کنم، زیرا ایمان شما در تمام دنیا شهرت یافته است.
8ਸਭ ਤੋਂ ਪਹਿਲਾਂ ਤਾਂ ਮੈਂ ਯਿਸੂ ਮਸੀਹ ਰਾਹੀਂ ਤੁਹਾਡੇ ਸਭਨਾਂ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਸਾਰੀ ਦੁਨੀਆਂ ਵਿੱਚ ਲੋਕ ਤੁਹਾਡੇ ਮਹਾਨ ਵਿਸ਼ਵਾਸ ਬਾਰੇ ਗੱਲਾਂ ਕਰ ਰਹੇ ਹਨ।
9خدا، آن خدایی که او را با اعلام انجیل دربارۀ پسرش از دل و جان خدمت می نمایم، شاهد است
9[This verse may not be a part of this translation]
10که همیشه در وقت دعا شما را بیاد می آورم و درخواست می کنم که در صورت امکان اگر خدا بخواهد بالاخره به دیدن شما موفق شوم زیرا
10[This verse may not be a part of this translation]
11بسیار آرزومندم که شما را ببینم تا از برکت روحانی شما را بهره مند ساخته، تقویت نمایم.
11ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।
12مقصدم آن است که به وسیلۀ ایمان دو جانبه پشتیبان همکدیگر باشیم، شما به وسیلۀ ایمان من و من به وسیلۀ ایمان شما.
12ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤ੍ਵਰ ਬਣਾ ਸਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹਡ਼ਾ ਤੁਹਾਨੂੰ ਤੇ ਮੈਨੂੰ ਹੈ।
13ای برادران، نمی خواهم بی خبر باشید که بارها قصد داشتم نزد شما بیایم اما همیشه چیزی مرا از انجام آن بازداشته است. من خواسته ام همان طوری که در میان ملت های دیگر ثمری یافتم در میان شما نیز بیابم.
13ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
14زیرا من در برابر همه ـ از مردم پیشرفته گرفته تا وحشیان، از روشنفکران گرفته تا نادانان ـ دَینی به گردن دارم.
14ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ।
15بنابراین شوق دارم که به قدر توانایی خود انجیل را به شما نیز که در روم به سر می برید اعلام نمایم.
15ਇਸੇ ਲਈ ਮੈਂ ਤੁਹਾਨੂੰ ਵੀ, ਜਿਹਡ਼ੇ ਰੋਮ ਵਿੱਚ ਹੋ, ਖੁਸ਼ਖਬਰੀ ਦੇਣ ਦਾ ਇਛੁਕ ਹਾਂ।
16زیرا من از انجیل خِجِل نیستم؛ از آنرو که انجیل، قدرت خداست برای نجات هرکس که ایمان آورد، اول یهودیان و سپس غیر یهودیان
16ਮੈਨੂੰ ਖੁਸ਼ਖਬਰੀ ਤੇ ਮਾਨ ਹਾਯ। ਇਹ ਉਹ ਤਾਕਤ ਹੈ, ਜਿਹਡ਼ੀ ਪਰਮੇਸ਼ੁਰ ਉਨ੍ਹਾਂ ਸਭ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹਡ਼ੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।
17زیرا انجیل نشان می دهد که خدا چگونه آدمیان را عادل می شمارد و این پایۀ ایمان است و بر ایمان بنا شده است، چنانکه که نوشته شده است: «شخص عادل بوسیلۀ ایمان زندگی می کند.»
17ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਆਸਥਾ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ ਕਿ। “ਜਿਹਡ਼ਾ ਮਨੁੱਖ ਨਿਹਚਾ ਨਮਿਤ੍ਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।”
18غضب خدا از آسمان بر هر گونه گناه و شرارت مردمی نازل می شود که زندگی شرارت آمیز شان مانع شناسایی حقیقت است.
18ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈਡ਼ੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।
19خدا آنها را مجازات می کند و این کار برحق است، زیرا آنچه آدمیان دربارۀ خدا می توانند بدانند، بر آن ها آشکار است زیرا خدا آن را در پیش چشمان ایشان قرار داده است.
19ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸਨੇ ਸਪਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ।
20از زمان آفرینش دنیا، صفات نادیدنی او یعنی قدرت ازلی و اُلوهیت او در چیزهایی که او آفریده است، به روشنی مشاهده می شود و از این رو آن ها ابداً عذری ندارند.
20ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।
21اگرچه آن ها خدا را شناختند ولی آن طوری که شایستۀ اوست او را تکریم و شکرگذاری نکردند. در عوض افکار شان کاملاً پوچ گشته و عقل ناقص آن ها تیره شده است.
21ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
22در حالی که ادعای حکمت می کنند، نشان می دهند که نادان هستند.
22ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ।
23آن ها جلال خدای ابدی را به بُتهایی شبیه انسان فانی و پرندگان و چهارپایان و خزندگان تبدیل کردند.
23ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸਪਾਂ ਵਰਗੀਆਂ ਨਸ਼ਵਾਰ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
24به این جهت خدا ایشان را با شهوات و هوسهای خود شان در ناپاکی واگذاشت که با یکدیگر بدن های خود را ننگین سازند.
24ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
25آنها حقیقت خدا را به دروغ تبدیل کردند و آفریده های خدا را به عوض خود آفریدگار پرستیدند، آفریدگاری که تا ابد شایستۀ ستایش است.
25ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦੀਵੀ ਹੋਣੀ ਚਾਹੀਦੀ ਹੈ। ਆਮੀਨ।
26لذا خدا آدمیان را تسلیم شهوات ننگین خود شان کرده است. حتی زنها روابط طبیعی جنسی را به آنچه غیر طبیعی است تبدیل کردند.
26ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋਡ਼ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋਡ਼ ਲਏ।
27به همان طریق مردان روابط جنسی طبیعی را با زنها ترک نمودند و در آتش شهوت برای هم جنسان خود سوختند. مردان مرتکب اعمال زشت و ننگین با مردان دیگر شدند و در وجود خود شان مجازاتی را که سزاوار چنین خلافکاری است، دیدند.
27ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋਡ਼ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸ਼ਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
28چون آن ها خداشناسی را امری ناچیز شمردند، خدا آن ها را تسلیم افکار فاسد شان نمود تا اعمال زشت و ناشایست بجا آورند.
28ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹਡ਼ੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
29آن ها از انواع شرارت و بدی و طمع و بدخواهی و همچنین از حسادت و آدمکشی و نزاع و فریبکاری و بد نیتی پُر هستند. آن ها شایعه می سازند
29ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲਡ਼ਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈਡ਼ੀਆਂ ਗੱਲਾਂ ਸੋਚਦੇ ਹਨ।
30و از یکدیگر بدگویی می کنند، از خدا نفرت دارند، ظالم و مغرور و لافزن و سازندۀ بدیها هستند و از والدین خود سرپیچی می کنند.
30ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿਤ੍ਤ ਨਵੇਂ ਰਾਹਾਂ ਦੀ ਇਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
31بی فهم، بی وفا و بی محبت و بی رحم هستند.و با وجود این که حکم خدا را می دانند که کنندگان چنین کارها مستوجب مرگند ولی نه فقط خود شان این کارها را می کنند بلکه دیگران را نیز در انجام آن ها تشویق می کنند.
31ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰਖਦੇ ਹਨ।
32و با وجود این که حکم خدا را می دانند که کنندگان چنین کارها مستوجب مرگند ولی نه فقط خود شان این کارها را می کنند بلکه دیگران را نیز در انجام آن ها تشویق می کنند.
32ਉਹ ਲੋਕ ਅਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹਡ਼ੇ ਲੋਕ ਅਜਿਹਾ ਜੀਵਨ ਵਿਅਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹਡ਼ੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।