1پس می پرسم: آیا خدا قوم برگزیدۀ خود را رد کرده است؟ هرگز نه! خود من اسرائیلی و از نسل ابراهیم و از قبیلۀ بنیامین هستم.
1ਇਸ ਲਈ ਤਾਂ ਮੈਂ ਪੁਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਜਾਮੀਨ ਦੇ ਵੰਸ਼ ਤੋਂ ਹਾਂ।
2خدا قومی را که از ابتدا برگزیده بود رد نکرده است. آیا نمی دانید دربارۀ الیاس چه نوشته شده است؟ وقتی الیاس بر ضد اسرائیل به خدا شکایت می کند، می گوید:
2ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।
3«خداوندا، انبیای تو را کشته اند و قربانگاه های تو را ویران ساخته اند و من تنها باقی مانده ام و اینک آنها قصد جان مرا دارند.»
3ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁਟਿਆ, ਤ੍ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇਕੱਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿਛੇ ਪਏ ਹੋਏ ਹਨ।”
4اما خدا چه جوابی به او داد؟ او فرمود: «من هفت هزار مردی را که در پیش بتِ بعل زانو نزده اند برای خود نگاه داشته ام.»
4ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰਖ ਛਡਿਆ ਹੈ ਜੋ ਅਜੇ ਵੀ ਮੈਨੂੰ ਮਥਾ ਟੇਕਦੇ ਹਨ, ਜਿਹਡ਼ੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
5پس همچنین در حال حاضر تعداد کمی که خدا بر اثر فیض خود برگزیده است، وجود دارند.
5ਇਸੇ ਤਰ੍ਹਾਂ ਹੁਣ ਵੀ ਉਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।
6اگر این از فیض خداست، دیگر بسته به اعمال انسانی نیست و اما اگر به اعمال انسان مربوط است، دیگر فیض معنی نخواهد داشت.
6ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵਧੇਰੇ ਤੋਹਫ਼ਾ ਨਾ ਹੁੰਦਾ।
7پس مقصود چیست؟ مقصود اینست که قوم اسرائیل آنچه را که می طلبید نیافته است. برگزیدگان آن را یافتند و دیگران نسبت به آن بی اعتنا گردیدند،
7ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
8چنانکه نوشته شده است: «خدا یک حالت بی حسی به ایشان داد، یعنی چشمانی که نمی بیند و گوش هائی که نمی شنود و حتی تا به امروز این حالت ادامه یافته است.»
8ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” ਯਸਾਯਾਹ 29:10 “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ। ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।” ਬਿਵਸਥਾ 29:4
9و داود می گوید:«دسترخوان آن ها برای ایشان تله و دام
و سنگ لغزش دهنده و عقوبت باد.
9ਅਤੇ ਦਾਊਦ ਆਖਦਾ ਹੈ: “ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ। ਉਨ੍ਹਾਂ ਨੂੰ ਫ਼ਂਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10چشمان آنها تار گردد تا نبینند
و پشت ایشان زیر بار ابدی خم شود.»
10ਉਨ੍ਹਾਂ ਦੀਆਂ ਅਖਾਂ ਧੁਂਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸਕਣ ਅਤੇ ਉਹ ਹਮੇਸ਼ਾ ਸੰਕਤ ‘ਚ ਰਹਿਣ।” ਜ਼ਬੂਰ 69:22-23
11از شما می پرسم: آیا این لغزش یهودیان برای شکست کامل آن ها بود؟ هرگز نه، بلکه تا در اثر خطای آن ها نجات به غیر یهودیان برسد و این باعث رَشک و حسادت آنها شود.
11ਤਾਂ ਮੈਂ ਪੁਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।
12حال اگر خطای آن ها موجب دولتمندی جهان و شکست ایشان موجب سعادتمندی ملتها گردیده است، گمان کنید این برکات چقدر بیشتر خواهد بود، هرگاه تعداد یهودیان به کمال برسد!
12ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵਧੇਰੇ ਅਸੀਸਾਂ ਹੋਣਗੀਆਂ।
13اکنون ای غیر یهودیان، روی سخن من با شماست و چون خود من رسولی برای غیر یهودیان هستم به مأموریت خویش افتخار می کنم.
13ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹਡ਼ਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸਕੇ ਕਰਨ ਦੀ ਕੋਸ਼ਿਸ਼ ਕਰਾਂਗਾ।
14شاید با این روش بتوانم حسادت قوم خود را برانگیزم و از این راه بعضی از آنها را نجات دهم،
14ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸਕਾਂਗਾ।
15زیرا اگر رد شدن آن ها موجب مصالحه جهان با خدا شد، برگشت آنها چه نتیجه ای جز رستاخیز از مردگان خواهد داشت؟
15ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋਡ਼ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।
16اگر اولین مشت خمیر تقدیس شده باشد بقیۀ آن نیز مقدس است و اگر ریشۀ درخت تقدیس شده باشد، شاخه هایش نیز مقدس می باشند.
16ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰਖਤ ਦੀਆਂ ਜਢ਼ਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
17اما اگر بعضی از شاخه ها بریده شده اند و تو که نهال زیتون وحشی بودی به جای آن ها پیوند شدی و در ریشه و چربی زیتون شریک گردیدی،
17ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰਖਤ ਦੀਆਂ ਕੁਝ ਟਹਿਣੀਆਂ ਤੋਡ਼ ਦਿੱਤੀ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
18به برتری خود به شاخه های بریده شده فخر نکن و اگر فخر می کنی، بخاطر داشته باش که تو حامل ریشه نیستی، بلکه ریشه حامل توست.
18ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁਟ੍ਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜਢ਼ ਹੈਜੋ ਤੁਹਾਨੂੰ ਜੀਵਨ ਦਿੰਦੀ ਹੈ।
19اما تو خواهی گفت: «شاخه ها بریده شدند تا من پیوند گردم.»
19ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋਡ਼ੀਆਂ ਗਈਆਂ ਤਾਂ ਜੋ ਮੈਂ ਦਰਖਤ ਨਾਲ ਪਿਉਂਦ ਲਾਇਆ ਜਾ ਸਕਾਂ।”
20درست است، ولی آن ها به علت بی ایمانی بریده شدند و تو به وسیلۀ ایمان در آن جا می مانی پس مغرور نباش، بلکه بترس.
20ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਅਨਾਸਥਾ ਕਾਰਣ ਤੋਡ਼ਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਆਸਥਾ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।
21زیرا اگر خدا از بریدن شاخه های طبیعی خودداری نکرد، از تو نیز صرف نظر نخواهد نمود.
21ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਆਸਥਾ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
22پس مهربانی و سختگیری خدا را فراموش نکن. او نسبت به آنانی که دور افتاده اند سختگیر است اما نسبت به تو مهربان است به شرط اینکه در مهربانی او بمانی و گرنه تو نیز بریده خواهی شد.
22ਤਾਂ ਵੇਖ ਪਰੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰਖਤ ਤੋਂ ਵਢ ਦਿੱਤਾ ਜਾਵੇਂਗਾ।
23اگر یهودیان نیز در بی ایمانی خود پافشاری نکنند دوباره پیوند خواهند شد، زیرا خدا قادر است که آنها را دوباره پیوند نماید.
23ਇਉਂ ਉਨ੍ਹਾਂ ਲਈ, ਜੇਕਰ ਉਹ ਮੁਡ਼ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰਖਤ ਦੀ ਪਿਉਂਦ ਲਾਉਣ ਯੋਗ ਹੈ।
24زیرا اگر تو که از زیتون وحشی بریده شدی و به طور غیر طبیعی به زیتون اهلی پیوند گردیدی، چقدر آسانتر است که این شاخه ها به درخت هم جنس خود پیوند شوند.
24ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹਡ਼ੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।
25ای برادران، برای اینکه شما گرفتار خود پسندی نشوید می خواهم حقیقتی را برای شما فاش سازم و آن این است که یک حالت بی حسی روحانی موقت قوم اسرائیل را فرا گرفته است تا آن زمانی که تعداد مردم ملتها که قبلاً معین شده اند تکمیل گردد.
25ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
26و بعد تمام قوم اسرائیل نجات خواهند یافت. چنانکه نوشته شده است:«نجات دهنده از سهیون خواهد آمد
و بی دینی را از خاندان یعقوب برخواهد داشت.»
26ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕਾਢ ਸੁੱਟੇਗਾ।
27«و در آن هنگام که گناهان شان را بر طرف سازم
این پیمان را با آن ها خواهم بست.»
27ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ, ਜਦੋਂ ਮੈਂ ਉਨ੍ਹਾਂ ਦੇ ਪਾਪ ਕਢ ਦੇਵਾਂਗਾ।” ਯਸਾਯਾਹ 59:20-21; 27:9
28از لحاظ انجیل، یهودیان دشمنان خدا هستند و این به نفع شماست، اما از لحاظ انتخاب خدایی به خاطر اجداد شان هنوز محبوبند،
28ਯਹੂਦੀਆਂ ਨੇ ਖੁਸ਼ ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰੇਮਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।
29زیرا نعمت های خدا و دعوت او برگشت ناپذیر است.
29ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।
30ای غیر یهودیان، همان طور که شما زمانی نسبت به خدا نافرمان بودید ولی اکنون به سبب نافرمانی یهودیان رحمت یافته اید،
30ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
31همچنین در حال حاضر آن ها یاغی هستند تا به وسیلۀ آن رحمتی که به شما رسیده است آن ها نیز از این به بعد رحمت یابند،
31ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸਕਣ।
32زیرا خدا تمام مردم را گرفتار «نافرمانی» کرده است تا بر همه رحم فرماید.
32ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸਕੇ।
33دولتمندی خدا چقدر عظیم و حکمت و معرفت او چقدر عمیق است! هدف های او غیر قابل درک و راه های او غیر قابل فهمند!
33ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿ ਅਕਤੀ ਉਸਦੇ ਨਿਰਣੇ ਦੀ ਵਿਆਖਿਆ ਨਹੀਂ ਕਰ ਸਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸਕਦਾ ਹਾਯ।
34زیرا:«کیست که افکار خدا را درک نموده
یا کیست که مشاور او بوده است.»
34ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?” ਯਸਾਯਾਹ 40:13
35«چه کسی چیزی به خدا تقدیم کرده است
تا آن را از او پس بگیرد؟»زیرا سرچشمه و وسیله و مقصد همه چیز خداست. به او تا ابد جلال باد، آمین.
35“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸਨੂੰ ਮੁਡ਼ ਵਾਪਸ ਦਿੱਤਾ ਜਾਵੇ।” ਅਯ੍ਯੂਬ 41:11
36زیرا سرچشمه و وسیله و مقصد همه چیز خداست. به او تا ابد جلال باد، آمین.
36ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।