Dari

Punjabi: NT

Romans

13

1همه باید از اولیاء امور اطاعت نمایند، زیرا بدون اجازۀ خدا هیچ قدرتی وجود ندارد و صاحبانِ قدرت فعلی را خدا مقرر کرده است.
1ਤੁਹਾਨੂੰ ਸਾਰਿਆਂ ਨੂੰ, ਉਚ੍ਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨਹਆਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹਡ਼ੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
2از این جهت هرکه با آن ها مخالفت کند، با آنچه خدا برقرار کرده است مخالفت می کند و با این عمل، خود را ملامت خواهد ساخت.
2ਇਸ ਲਈ ਇੱਕ ਵਿਅਕਤੀ ਜਿਹਡ਼ਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹਡ਼ੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
3زیرا فرمانروایان باعث وحشت نیکوکاران نیستند، بلکه بدکاران باید از آن ها بترسند. آیا می خواهی از صاحبانِ قدرت ترسی نداشته باشی؟ دراین صورت نیکی کن و او تو را تعریف می کند.
3ਜਿਹਡ਼ੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹਾਯ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
4چونکه او خادم خداست و برای خیریت تو کار می کند. اما اگر کار نادرست انجام دهی از او هراسان باش، زیرا او بی سبب صاحب شمشیر نیست، بلکه خادم خداست تا غضب خدا را در مورد خطاکارن اجرا نماید.
4ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
5بنابراین باید از صاحبان قدرت اطاعت کنید، نه تنها به سبب غضب خدا، بلکه به خاطر آسایش وجدان خود نیز.
5ਇਸ ਲਈ ਤੁਹਾਨੂੰ ਉਚ੍ਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।
6و به همین سبب است که شما مالیات می پردازید زیرا اولیاء امور، خادمین خدا هستند و به این دلیل مشغول انجام وظایف خود می باشند.
6ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
7پس دَین خود را نسبت به همه ادا کنید: مالیات را به مستحق مالیات و محصولات را به مأمور وصول آن بپردازید و آن کسی را که سزاوار احترام است، احترام کنید و صاحبان عزت را عزیز بدارید.
7ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
8هیچ چیز به کسی قرض نداشته باشید، به جز محبت به یکدیگر. کسی که دیگران را محبت کند، شریعت را بجا آورده است.
8ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹਡ਼ਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
9همۀ احکام خدا: «زنا نکن، قتل نکن، دزدی نکن، طمع مورز»، و هر حکم دیگر در این حکم که «همسایه ات را مانند جان خود دوست بدار،» خلاصه شده است.
9ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”
10کسی که همسایۀ خود را دوست دارد، به او بدی نمی کند. پس محبت اجرای کامل تمام شریعت است.
10ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।
11به علاوه شما می دانید که ما در چه زمانی هستیم و می دانید که موقع بیدار شدن از خواب رسیده است. امروز نجات ما از آن روزی که ایمان آوردیم، نزدیکتر است.
11ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਮ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਡੇ ਨਿਹਚਾ ਕਰਨ ਦੇ ਸਮੇਂ ਤੋਵੀ ਬਹੁਤ ਨੇਡ਼ੇ ਹੈ।
12شب تقریباً گذشته و روز نزدیک است، پس دیگر کارهای ظلمت را مانند لباس کهنه از خود دور اندازیم و زِرِه نور را بپوشیم.
12ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚਢ਼ਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।
13چنان رفتار کنیم که شایستۀ کسانی باشد که در روشنائی روز به سر می برند و از عیاشی و مستی، فِسق، هرزگی یا نزاع و حسد بپرهیزیم.خود را با عیسی مسیح، خداوند بپوشانید و دیگر در فکر برآوردن خواهش های نفسانی خود نباشید.
13ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।
14خود را با عیسی مسیح، خداوند بپوشانید و دیگر در فکر برآوردن خواهش های نفسانی خود نباشید.
14ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।