Dari

Punjabi: NT

Romans

2

1و اما ای آدمی، تو کیستی که دربارۀ دیگران قضاوت می کنی؟ هر که باشی هیچگونه عذری نداری زیرا وقتی تو دیگران را ملامت می کنی و در عین حال همان کاری را که آن ها انجام می دهند انجام می دهی، خودت را ملامت می کنی.
1ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਰਣਾ ਕਰ ਸਕਦੇ ਹੋ, ਤੁਸੀਂ ਗਲਤੀ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ।
2ما می دانیم وقتی خدا اشخاصی را که چنین کارهایی می کنند ملامت می کند، حق دارد.
2ਪਰਮੇਸ਼ੁਰ ਉਨ੍ਹਾਂ ਦਾ ਨਿਰਣਾ ਖੁਦ ਕਰਦਾ ਹੈ ਜਿਹਡ਼ੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਰਣਾ ਹਮੇਸ਼ਾ ਸਹੀ ਹੁੰਦਾ ਹੈ।
3آیا تو گمان می کنی که با ملامت کردن دیگران از جزا فرار خواهی کرد! در حالی که همان کارها را انجام می دهی؟
3ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਅਰਮੇਸ਼ੁਰ ਤੁਹਾਡਾ ਵੀ ਨਿਰਣਾ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸਕੋਂਗੇ।
4آیا فراوانی مهر و بردباری و صبر خدا را ناچیز می شماری؟ مگر نمی دانی که منظور مهربانی خدا این است که تو را به توبه راهنمایی فرماید؟
4ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸਨੇ ਤੁਹਾਡੇ ਨਾਲ ਬਡ਼ੇ ਸਬਰ ਤੋਂ ਕੰਮ ਲਿਤ੍ਤਾ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
5با سخت دلی و بی میلی خود نسبت به توبه، عقوبت خود را تا روز ظهور غضب خدا و داوری عادلانۀ او پیوسته شدیدتر می سازی.
5ਪਰ ਤੁਸੀਂ ਬਡ਼ੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
6زیرا خدا به هر کس بر حسب اعمالی که کرده است، اجر یا جزا خواهد داد.
6ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।
7بعضی مردم، نیکویی را دنبال می کنند و در جستجوی عزت و شرف و زندگی فناناپذیر هستند، خدا به آنها زندگی ابدی خواهد داد.
7ਜਿਹਡ਼ੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਵੀ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਅਮਰ ਜੀਵਨ ਪ੍ਰਾਪਤ ਕਰਨਗੇ।
8بعضی مردم خودخواه هستند و حقیقت را رد می کنند و به دنبال ناراستی می روند، آن ها مورد خشم و غضب خدا قرار می گیرند.
8ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
9برای همۀ آدمیانی که بدی را بجا می آورند، مصیبت و پریشانی خواهد بود، اول برای یهودیان و سپس برای غیر یهودیان.
9ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹਡ਼ਾ ਬੁਰਿਆਈ ਕਰਦਾ ਹੈ।
10اما خدا به کسانی که نیکوکاری نمایند، عزت و شرف و سلامتی خواهد بخشید، اول به یهودیان و سپس به غیر یهودیان
10ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹਡ਼ੇ ਚੰਗੇ ਕੰਮ ਕਰਦਾ ਹੈ।
11زیرا خدا تبعیض قائل نمی شود.
11ਪਰਮੇਸ਼ੁਰ ਸਭ ਲੋਕਾਂ ਦਾ ਨਿਰਣਾ ਬਿਨਾ ਪਖਪਾਤ ਤੋਂ ਕਰਦਾ ਹੈ।
12همۀ آنانی که بدون داشتن شریعت موسی گناه می کنند، بدون شریعت هلاک می شوند و همۀ آنانی که زیر شریعت هستند و گناه می کنند، به وسیلۀ شریعت محکوم می شوند.
12ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਰਣਾ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਰਣ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।
13زیرا تنها شنیدن احکام شریعت هیچ کس را در حضور خدا عادل نمی سازد، بلکه عمل کنندگان شریعتند که عادل شمرده می شوند.
13ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਾਣ ਸਕਦਾ। ਸਿਰਫ਼ ਉਹੀ, ਜਿਹਡ਼ੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।
14هرگاه غیر یهودیان که دارای شریعت نیستند، احکام شریعت را طبیعتاً انجام می دهند، معلوم است که شریعت آنها خود شانند. با وجود اینکه شریعت کتبی ندارند،
14ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।
15رفتار شان نشان می دهد که مقررات شریعت در قلب های شان نوشته شده و وجدان های ایشان نیز درستی این را تأیید می کند. زیرا افکار شان یا آن ها را ملامت می کند و یا از آن ها دفاع می نماید.
15ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
16مطابق بشارتی که من می دهم، در روزی که خدا به وسیلۀ عیسی مسیح همۀ افکار پنهانی دل های آدمیان را داوری می کند، این کار انجام خواهد گرفت.
16ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੇ ਰਹੱਸਾਂ ਦਾ ਨਿਰਣਾ ਕਰੇਗਾ। ਖੁਸ਼ ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਰਣਾ ਮਸੀਹ ਯਿਸੂ ਰਾਹੀਂ ਕਰੇਗਾ।
17اما اگر تو خود را یهودی می نامی و به شریعت پابند هستی و از اینکه خدا را می شناسی، به خود فخر می کنی،
17ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
18و ارادۀ او را می دانی و به سبب اینکه در شریعت تربیت شده ای چیزهای عالی را برتر می دانی
18ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹਡ਼ੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।
19و خاطر جمع هستی که راهنمای کوران و نور ساکنان تاریکی
19ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹਡ਼ੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹਡ਼ੇ ਹਨੇਰੇ ਵਿੱਚ ਹਨ।
20و استاد نادانان و معلم کودکان می باشی و صاحب شریعتی هستی که مظهر معرفت و حقیقت است.
20ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।
21پس تو که دیگران را تعلیم می دهی، چرا خود را تعلیم نمی دهی؟ تو که موعظه می کنی دزدی نباید کرد، آیا خودت دزدی نمی کنی؟
21ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?
22تو که می گوئی زنا نکن، آیا خودت زنا نمی کنی؟ تو که از بُتها نفرت داری، آیا خود معبدها را غارت نمی کنی؟
22ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।
23تو که به شریعت فخر می کنی، آیا با شکستن شریعت نسبت به خدا بی حرمتی نمی کنی؟
23ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋਡ਼ਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।
24چنانکه نوشته شده است: «بسبب شما، مردمان غیر یهود نام خدا را بی حرمت می سازند.»
24ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”
25چنانچه از شریعت اطاعت کنی، سنت تو ارزش دارد؛ اما اگر از شریعت سرپیچی نمایی، مثل این است که اصلاً سنت نشده ای.
25ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਆ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋਡ਼ਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।
26اگر یک غیر یهود که سنت نشده است از احکام شریعت اطاعت نماید، آیا خدا او را سنت شده به حساب نخواهد آورد؟
26ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।
27و شخصی که جسماً سنت نشده است ولی احکام شریعت را انجام می دهد، ترا که با وجود داشتن کتاب و نشانۀ سنت، از شریعت تجاوز می کنی، ملامت خواهد ساخت.
27ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋਡ਼ਦੇ ਹੋ। ਸੋ ਜਿਹਡ਼ੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸ਼ਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।
28زیرا یهودی حقیقی کسی نیست که ظاهراً یهودی باشد و سنت واقعی تنها یک عمل جسمانی نیست.بلکه یهود واقعی شخصی است که از باطن یهودی باشد، یعنی قلبش سنت شده باشد و این نیز، کار روح خدا است، نه کار شریعت مکتوب. ستایش چنین شخص از خدا است، نه از انسان.
28ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸ਼ਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸ਼ਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।
29بلکه یهود واقعی شخصی است که از باطن یهودی باشد، یعنی قلبش سنت شده باشد و این نیز، کار روح خدا است، نه کار شریعت مکتوب. ستایش چنین شخص از خدا است، نه از انسان.
29ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿ ਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।