Dari

Punjabi: NT

Romans

3

1پس یهودیان چه برتری بر غیر یهودیان دارند؟ یا سنت چه ارزشی دارد؟
1ਇਸਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
2البته از هر لحاظ ارزش فراوان دارد، اول آنکه خدا پیام خود را به یهودیان سپرد.
2ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਹਨ।
3اما اگر بعضی از آن ها امین نبودند، آیا بی وفائی آن ها وفاداری خدا را باطل می سازد؟
3ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਅਨਾਸਥਾ ਪਰਮੇਸ਼ੁਰ ਤੋਂ ਉਸਦਾ ਵਚਨ ਤੁਡ਼ਵਾ ਸਕਦੀ ਹੈ?
4هرگز نه! حتی اگر همۀ انسان ها دروغگو باشند، خدا راستگو است! چنانکه نوشته شده است:«کلامی که گفته ای راست بوده و داوری تو عادلانه است.»
4ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”ਜ਼ਬੂਰ 51:4
5اما اگر شرارت ما عدالت خدا را بیشتر آشکار می سازد چه بگوئیم؟ آیا می توانیم بگوئیم که هرگاه خدا ما را مجازات می کند، بی انصافی می کند؟ (مثل آدمیان سخن می گویم)
5ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵਧੇਰੇ ਸਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? ਲੋਕ ਇੰਝ ਆਖ ਸਕਦੇ ਹਨ।
6هرگز نه! اگر خدا عادل نباشد چطور می تواند دنیا را داوری کند؟
6ਨਹੀਂ। ਜੇਕਰ ਉਹ ਸਾਨੂੰ ਦੰਡ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਰਣਾ ਕਿਵੇਂ ਕਰੇਗਾ?
7اما اگر دروغ من در مقابل راستی خدا جلال او را بیشتر آشکار می کند، چرا باز هم به عنوان یک گناهکار ملامت می شوم؟
7ਕੋਈ ਮਨੁੱਖ ਆਖ ਸਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”
8پس چرا نگوئیم: «بیائید بدی کنیم تا از آن خوبی به بار آید؟» در واقع عده ای تهمت زنان گزارش داده اند که ما چنین چیزی گفته ایم، محکومیت این اشخاص بجاست.
8ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
9پس چه؟ آیا ما یهودیان از غیر یهودیان وضع بهتری داریم؟ ابداً، پیش از این نشان دادیم که یهودیان و غیر یهودیان، همه در گناه گرفتار هستند.
9ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।
10چنانکه نوشته شده است:«حتی یک نفر نیست که عادل باشد.
10ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
11کسی نیست که بفهمد یا جویای خدا باشد.
11ਇਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।
12همۀ آدمیان از خدا روگردانیده اند، همگی از راه راست دور شده اند؛ حتی یک نفر نیکوکار نیست.
12ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।” ਜ਼ਬੂਰ 14 : 1-3
13گلوی شان مثل قبر روباز است، زبان شان را برای فریب دادن به کار می برند و از لب های شان سخنانی مهلک مانند زهرِ مار جاری است.
13“ਲੋਕਾਂ ਦੇ ਮੂੰਹ ਖੁਲ੍ਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” ਜ਼ਬੂਰ 5 : 9 “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” ਜ਼ਬੂਰ 140 : 3
14دهان شان پُر از دشنام های زننده و بدی است،
14“ਉਨ੍ਹਾਂ ਦੇ ਮੂੰਹ ਫ਼ਿਟਕਾਰ ਅਤੇ ਕੁਡ਼ਤ੍ਤਣ ਨਾਲ ਭਰੇ ਹਨ।” ਜ਼ਬੂਰ 10 : 7
15و پاهای شان برای خونریزی تندرو است.
15“ਉਹ ਹਮੇਸ਼ਾ ਮਾਰਨ ਲਈ ਤਿਆਰ ਹਨ;
16به هر جا که می روند، ویرانی و بدبختی بجا می گذارند،
16ਜਿਥੇ ਵੀ ਉਹ ਜਾਂਦੇ ਹਨ ਤਬਾਹੀ ਤੇ ਉਦਾਸੀ ਵਰਤਾਉਂਦੇ ਹਨ।
17و راه صلح و سلامتی را نشناخته اند.
17ਲੋਕ ਸ਼ਾਂਤੀ ਦਾ ਮਾਰਗ ਨਹੀਂ ਜਾਣਦੇ।” ਯਸਾਯਾਹ 59:7-8
18خدا ترسی بنظر ایشان نمی رسد.»
18“ਉਨ੍ਹਾਂ ਦੀਆਂ ਅਖਾਂ ਵਿੱਚ ਪਰਮੇਸ਼ੁਰ ਦਾ ਡਰ ਭੈ ਨਹੀਂ।” ਜ਼ਬੂਰ 36:1
19ما می دانیم که روی سخن در شریعت با پیروان شریعت است تا هر دهانی بسته شود و تمام دنیا خود را نسبت به خدا ملزم و مسئول بدانند.
19ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
20زیرا هیچ انسانی در نظر خدا با انجام احکام شریعت عادل شمرده نمی شود. کار شریعت اینست که انسان گناه را بشناسد.
20ਸ਼ਰ੍ਹਾ ਦੀ ਲੋਡ਼ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸਕਦੀ ਹੈ।
21اما اکنون عدالت خدا که تورات و پیامبران بر آن شهادت داده اند به ظهور رسیده است. خدا بدون در نظر گرفتن شریعت
21ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ।
22و فقط از راه ایمان به عیسی مسیح همۀ ایمانداران را عادل می شمارد، زیرا هیچ تفاوتی نیست،
22ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
23همه گناه کرده اند و از جلال خدا کم آمده اند.
23ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
24اما با فیض خدا همه به وساطت عیسی مسیح که خونبهای آزادی آن ها است، بطور رایگان، عادل شمرده می شوند.
24ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਖਤ ਧਰਮੀ ਬਣਾਏ ਗਏ ਹਨ।
25زیرا خدا مسیح را به عنوان وسیله ای برای آمرزش گناهان ـ که با ایمان به خون او به دست می آید ـ در مقابل چشم همه قرار داده و با این کار خدا عدالت خود را ثابت نمود، زیرا در گذشته به سبب بردباری خود گناهان آدمیان را نادیده گرفت
25ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸਨੇ ਅਜਿਹਾ ਇਹ ਵਿਖਾਉਣ ਲਾਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
26تا در این زمان، عدالت خدا کاملاً به ثبوت برسد، یعنی ثابت شود که خدا عادل است و کسی را که به عیسی ایمان می آورد عادل می شمارد.
26ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।
27پس فخر کردن چه معنی دارد؟ جائی برای آن نیست. به چه دلیل؟ آیا به دلیل انجام دادن شریعت؟ نخیر، بلکه چون ایمان می آوریم.
27ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿਛਾ ਕਰਨ ਦਾ ਰਸਤਾ?
28زیرا ما یقین داریم که به وسیلۀ ایمان، بدون اجرای شریعت، عادل شمرده می شویم.
28ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚੇ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ।
29آیا خدا فقط خدای یهودیان است؟ مگر خدای غیر یهودیان هم نیست؟ البته هست.
29ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
30خدا یکی است و یهودیان را بر اساس ایمان و غیر یهودیان را نیز از راه ایمان عادل می سازد.آیا این به آن معنی است که با ایمان، شریعت را از میان بر می داریم؟ نخیر، هرگز! بلکه آن را استوار می سازیم.
30ਉਹ ਯਹੂਦੀਆਂ ਨੂੰ ਉਨ੍ਹਾਂ ਦੀ ਆਸਥਾ ਰਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਆਸਥਾ ਰਾਹੀਂ ਧਰਮੀ ਬਣਾਵੇਗਾ।
31آیا این به آن معنی است که با ایمان، شریعت را از میان بر می داریم؟ نخیر، هرگز! بلکه آن را استوار می سازیم.
31ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਆਸਥਾ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।