1پس چه بگوئیم؟ آیا باید به زندگی در گناه ادامه دهیم تا فیض خدا افزون گردد؟
1ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਡੇ ਤੇ ਵਧ ਤੋਂ ਵਧ ਕਿਰਪਾ ਦਰਸ਼ਾਵੇ। ਨਿਸ਼ਚਿਤ ਹੀ ਨਹੀਂ।
2هرگز نه! ما که نسبت به گناه مرده ایم، چگونه می توانیم به زندگی در آن ادامه دهیم؟
2ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰਖ ਸਕਦੇ ਹਾਂ?
3آیا نمی دانید که وقتی ما در پیوستگی با مسیح عیسی تعمید یافتیم، در اتحاد با مرگ او تعمید یافتیم؟
3ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹਡ਼ਾ ਅਸਾਂ ਲਿਤ੍ਤਾ ਸੀ।
4پس با تعمید خود با او دفن شدیم و در مرگش شریک گشتیم تا همان طوری که مسیح به وسیلۀ قدرت پُر شکوه پدر، پس از مرگ زنده شد، ما نیز در زندگی نو به سر بریم.
4ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਉਭਾਰੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਸੀ।
5زیرا اگر ما در مرگی مانند مرگ او، با او یکی شدیم به همان طریق در قیامتی مثل قیامت او نیز با او یکی خواهیم بود.
5ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁਡ਼ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸਦੇ ਪੁਨਰ ਉਥਾਨ ਵਿੱਚ ਉਸਦੇ ਨਾਲ ਜੁਡ਼ਾਂਗੇ।
6این را می دانیم که آن آدمی که در پیش بودیم با مسیح بر روی صلیب او کشته شد، تا نفس گناهکار نابود گردد و دیگر بردگان گناه نباشیم،
6ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚਢ਼ਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।
7زیرا کسی که مُرد از گناه آزاد شده است.
7ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਅਜ਼ਾਦ ਹੈ।
8اگر ما با مسیح مردیم، ایمان داریم که همچنین با او خواهیم زیست.
8ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸਦੇ ਨਾਲ ਜੀਵਾਂਗੇ।
9زیرا می دانیم چون مسیح پس از مرگ زنده شده است او دیگر هرگز نخواهد مُرد. یعنی مرگ دیگر بر او تسلط نخواهد یافت.
9ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜੀਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵਸ੍ਸ ਨਹੀਂ।
10مسیح مُرد و با این مرگ یکبار برای همیشه نسبت به گناه مرده است. ولی او زنده شد و دیگر برای خدا زندگی می کند.
10ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹਡ਼ੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।
11همین طور شما نیز خود را نسبت به گناه مرده، اما نسبت به خدا در پیوستگی با مسیح عیسی زنده بدانید.
11ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।
12دیگر نباید گناه بر بدن های فانی شما حاکم باشد و شما را تابع هوس های خود سازد.
12ਪਰ ਪਾਪ ਨੂੰ, ਇਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵਸ੍ਸ ਨਹੀਂ ਹੋਣਾ ਚਾਹੀਦਾ।
13هیچ یک از اعضای بدن خود را در اختیار گناه قرار ندهید تا برای مقاصد شریرانه به کار رود. بلکه خود را به خدا تسلیم نمائید و مانند کسانی که از مرگ به زندگی بازگشته اند، تمام وجود خود را در اختیار او بگذارید تا اعضای شما برای مقاصد عدالت به کار رود.
13ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
14زیرا گناه نباید بر وجود شما حاکم باشد. چون شما تابع شریعت نیستید، بلکه زیر فیض خدا هستید.
14ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।
15پس چه؟ آیا چون زیر فیض خدا هستیم و نه تابع شریعت، اجازه داریم گناه کنیم؟ نه، به هیچ وجه!
15ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
16مگر نمی دانید که هرگاه شما خود را به عنوان برده در اختیار کسی بگذارید و تابع او باشید، شما در واقع بردۀ آن کسی هستید، که از او اطاعت می کنید، خواه بردگی از گناه باشد، که نتیجۀ آن مرگ است و خواه اطاعت از خدا، که نتیجۀ آن عدالت می باشد.
16ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
17اما خدا را شکر که اگر چه یک زمانی بردگان گناه بودید، اکنون با تمام دل از اصول تعالیمی که به شما داده شده، اطاعت می کنید
17ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿਖਾਏ ਗਏ ਸਨ।
18و از بندگی گناه آزاد شده، بردگان عدالت گشته اید.
18ਇਸ ਲਈ ਤੁਸੀਂ ਪਾਪਾਂ ਤੋਂ ਅਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।
19بخاطر ضعف طبیعی انسانی شما به طور ساده سخن می گویم: همان طور که زمانی تمام اعضای بدن خود را برای انجام گناه به بردگی ناپاکی و شرارت سپرده بودید، اکنون تمام اعضای خود را برای مقاصد مقدس به بردگی عدالت بسپارید.
19ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
20وقتی شما بردگان گناه بودید، مجبور نبودید از عدالت اطاعت کنید.
20ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰਖ ਸਕਿਆ।
21از انجام آن اعمالی که اکنون از آن ها شرم دارید چه سودی بردید؟ زیرا عاقبت آن اعمال مرگ است.
21ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
22و اکنون از گناه آزاد گشته، بردگان خدا هستید و در نتیجۀ آن زندگی شما در این دنیا مقدس و عاقبتش زندگی ابدی است.زیرا مزد گناه مرگ است، اما نعمت خدا در پیوستگی با خداوند ما، مسیح عیسی زندگی ابدی است.
22ਪਰ ਹੁਣ ਤੁਸੀਂ ਪਾਪ ਤੋਂ ਅਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ।
23زیرا مزد گناه مرگ است، اما نعمت خدا در پیوستگی با خداوند ما، مسیح عیسی زندگی ابدی است.
23ਤੁਹਾਡੇ ਪਾਪਾਂ ਦੀ ਤਨਖਾਹ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਵੀ ਜੀਵਨ ਦਿੰਦਾ ਹੈ।