Dari

Punjabi: NT

Romans

7

1ای برادران، شما از شریعت اطلاع دارید و می دانید که انسان فقط تا زمانی که زنده است، مجبور به اطاعت از شریعت است.
1ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵਸ੍ਸ ਰਖਦੀ ਹੈ।
2مثلاً یک زن شوهردار تا وقتی شوهرش زنده است، شرعاً به او تعلق دارد. اما اگر شوهر او بمیرد، دیگر آن زن از قانونی که او را به شوهرش مقید می ساخت، آزاد است.
2ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।
3از این جهت اگر آن زن در زمان زندگی شوهرش با مرد دیگر زندگی کند، زناکار خوانده خواهد شد. اما اگر شوهرش بمیرد، دیگر این قانون شامل حال او نیست و چنانچه با مرد دیگری ازدواج کند، مرتکب زنا نمی شود.
3ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
4ای برادران، شما نیز در همین وضع هستید. شما چون جزئی از بدن مسیح هستید، نسبت به شریعت مرده اید و اکنون به آن کسی که پس از مرگ زنده شد تعلق دارید، تا در نتیجه برای خدا ثمری بیاوریم.
4ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹਡ਼ਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।
5زیرا هنگامی که ما گرفتار طبیعت نفسانی بودیم، شهوات گناه که به وسیلۀ شریعت برانگیخته شده بود در وجود ما کار می کرد و موجب مرگ ما می شد.
5ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
6اما اکنون از قید شریعت آزاد شده ایم زیرا نسبت به آنچه که ما را در بردگی نگاه می داشت مرده ایم تا به شکل نو یعنی به وسیلۀ روح القدس خدا را خدمت کنیم، نه مانند گذشته که از قوانین نوشته شده اطاعت می کردیم.
6ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਅਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
7پس چه بگوئیم؟ آیا شریعت گناهکار است؟ هرگز نه! اگر شریعت نمی بود من گناه را نمی شناختم. مثلاً اگر شریعت نگفته بود: «طمع نکن»، من هرگز نمی دانستم طمع کردن چیست.
7ਤਾਂ ਫ਼ੇਰ ਸਿਟ੍ਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
8گناه با استفاده از این قانون هر نوع طمع کاری را در زندگی من پدید آورد. زیرا گناه بدون شریعت مثل جسد بی جان است.
8ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
9خود من زمانی بی خبر از شریعت زنده بودم، اما همین که این حکم شریعت آمد، گناه جان تازه ای گرفت
9ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
10و من مُردم و شریعت که قرار بود زندگی را به وجود بیآورد، در مورد من مرگ به بار آورد.
10ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
11زیرا گناه با استفاده از آن حکم شریعت مرا فریب داده کُشت.
11ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
12بنابراین شریعت به خودی خود مقدس است و تمام احکام آن مقدس و عادلانه و نیکوست.
12ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।
13آیا مقصد این است که چیزی نیکو موجب مرگ من شد؟ هرگز نه! گناه این کار را کرد تا ذات واقعی آن آشکار شود. گناه با استفاده از یک چیز نیکو موجب مرگ من شد تا به وسیلۀ این حکم شریعت، پستی و شرارت بی حد گناه معلوم گردد.
13ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
14ما می دانیم که شریعت روحانی است؛ اما من نفسانی هستم و مانند برده ای به گناه فروخته شده ام.
14ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
15نمی دانم چکار می کنم؛ زیرا آنچه را که دلم می خواهد انجام نمی دهم، بلکه بر خلاف، چیزی را که از آن نفرت دارم به عمل می آورم.
15ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸਨੂੰ ਮੈਂ ਨਫ਼ਰਤ ਕਰਦਾ ਹਾਂ।
16وقتی کاری می کنم که نمی خواهم بکنم، این نشان می دهد که من قبول می کنم که شریعت درست است.
16ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।
17پس در واقع من آن کسی که این عمل را انجام می دهد نیستم؛ بلکه این گناه است که در من به سر می برد.
17ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
18می دانم که در من یعنی در طبیعت نفسانی من جائی برای نیکوئی نیست، زیرا اگرچه خواهش به نیکی کردن در من هست ولی قدرت انجام آن را ندارم.
18ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਮ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
19آن نیکی ای را که می خواهم، انجام نمی دهم، بلکه کاری بدی را که نمی خواهم، به عمل می آورم.
19ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈਡ਼ੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
20اگر کاری را که نمی خواهم، انجام می دهم، دیگر کنندۀ آن کار من نیستم. بلکه گناه است که در من بسر می برد.
20ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21پس به این قاعدۀ کلی پی می برم که: هر وقت می خواهم کاری نیکو انجام دهم، فقط شرارت از من سر می زند.
21ਸੋ ਮੈਂ ਇਹ ਅਸੂਲ ਸਿਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
22باطناً از شریعت خدا لذت می برم.
22ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕਰਦਾ ਹਾਂ।
23ولی می بینم قانون دیگری بر بدن من حاکم است، که با قانون حاکم بر ذهن من جنگ می کند و مرا اسیر قانون گناه می سازد یعنی اعضای بدن مرا تابع خود نموده است.
23ਪਰ ਮੈਂ ਆਪਣੇ ਸ਼ਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲਡ਼ਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
24من چه آدم بدبختی هستم! این بدن، مرا به سوی مرگ می کشاند. چه کسی می تواند مرا از دست آن آزاد سازد؟خدا را به وسیلۀ خداوند ما عیسی مسیح شکر می کنم که چنین کاری را کرده است. خلاصه در حالی که طبیعت نفسانی من بندۀ گناه است، با عقل خود شریعت خدا را بندگی می کنم.
24ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸ਼ਰੀਰ ਤੋਂ ਕੌਣ ਬਚਾਵੇਗਾ ਜਿਹਡ਼ਾ ਮੇਰੇ ਲਈ ਮੌਤ ਲੈਕੇ ਆਉਦਾ ਹੈ।
25خدا را به وسیلۀ خداوند ما عیسی مسیح شکر می کنم که چنین کاری را کرده است. خلاصه در حالی که طبیعت نفسانی من بندۀ گناه است، با عقل خود شریعت خدا را بندگی می کنم.
25ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਸ਼ੁਕਰਾਨਾ ਕਰਦਾ ਹਾਂ। ਇਸਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।