Dari

Punjabi: NT

Titus

1

1این رساله از طرف پولُس، بندۀ خدا و رسول عیسی مسیح است. من وظیفه یافتم که ایمان برگزیدگان خدا را تقویت کنم و حقیقتی را که با خدا شناسی یکی است، بیان نمایم.
1ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨਹਆਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਂਚ ਸਿਖਾਉਂਦਾ ਹੈ।
2این حقیقت بر اساس امید به زندگی ابدی است. خدا که هرگز دروغ نمی گوید، در ازل وعدۀ آن زندگی را به ما داد
2ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਵੀ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
3و در زمان معین آن وعده در پیامی که اعلام آن به امر نجات دهندۀ ما خدا، به من سپرده شد، آشکار شد.
3ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
4به تیتوس فرزند حقیقی ام که هر دوی ما در یک ایمان شریک هستیم، از طرف خدای پدر و مسیح عیسی نجات دهندۀ ما به تو فیض و سلامتی باد.
4ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ। ਕਰੀਟ ਵਿੱਚ ਤੀਤੁਸ ਦਾ ਕਾਰਜ
5تو را برای این در جزیره کریت گذاشتم تا کارهای با قی مانده را سر و سامان دهی و چنانکه شخصاً به تو امر کردم، رهبرانی برای کلیساها در هر شهر تعیین کنی.
5ਮੈਂ ਕਰੀਟ ਵਿੱਚ ਤੁਹਾਨੂੰ ਇਸ ਲਈ ਛਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸਕੋ ਜਿਹਡ਼ੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੀਟ ਵਿੱਚ ਛਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।
6رهبران باید اشخاص بی عیب و بی آلایش و صاحب یک زن و دارای فرزندان با ایمانی باشند که نتوان آن ها را به هرزگی و سرکشی ملامت ساخت.
6ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹਡ਼ੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
7زیرا رهبر کلیسا چون مسئول کار خداست باید بی عیب باشد، نه خودخواه، نه تندخو، نه مست باده، نه جنگجو و نه پول پرست.
7ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
8بلکه باید مهمان نواز، نیکخواه، روشن بین، عادل، پاک و خویشتن دار باشد.
8ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
9باید به پیامی که قابل اعتماد و با تعالیم صحیح یکی است، محکم بچسپد تا بتواند دیگران را با تعلیمی درست و صحیح تشویق کرده و مخالفان را جواب دندان شکن بدهد.
9ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿਥੇ ਗਲਤ ਹਨ।
10زیرا مردان سرکش، پرگوی و گمراه کننده بسیارند. این اشخاص مخصوصاً در بین نو ایمانان یهودی نژاد پیدا می شوند.
10ਬਹੁਤ ਸਾਰੇ ਅਜਿਹੇ ਲੋਕ ਹਨ ਜਿਹਡ਼ੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹਡ਼ੇ ਫ਼ਿਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹਡ਼ੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
11لازم است که زبان آن ها بسته شود، زیرا به خاطر به دست آوردن سودهای ننگ آور، با تعلیم چیزهایی که نباید آن ها را تعلیم داد، خانواده ها را تباه می سازند.
11ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇਕੇ, ਜਿਹਡ਼ੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
12یکی از انبیای کریتی که یک نفر از خود آنهاست گفت: «اهالی کریت همیشه دروغگو و حیوان های پلید، پُر خور و تنبلی هستند.»
12ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈਡ਼ੇ ਪਸ਼ੂ ਅਤੇ ਨਿਕੰਮੇ ਹਨ ਜਿਹਡ਼ੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”
13این درست است. به این دلیل آن ها را سخت سرزنش کن تا در ایمان سالم باشند
13ਜਿਹਡ਼ੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।
14و به افسانه های یهود و احکام مردمانی که حقیقت را رد کرده اند گوش ندهند.
14ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਙੇ ਜਿਹਡ਼ੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
15برای پاکان همه چیز پاک است، اما برای کسانی که آلوده و بی ایمان هستند، هیچ چیز پاک نیست. زیرا هم افکار شان و هم وجدان شان آلوده است.ادعا دارند که خدا را می شناسند، اما اعمال شان این ادعا را رد می کند. آن ها نفرت انگیز و نافرمانند و برای انجام کار نیک کاملاً بی فایده هستند.
15ਸ਼ੁਧ ਲੋਕਾਂ ਲਈ ਸਭ ਕੁਝ ਸ਼ੁਧ ਹੈ, ਪਰ ਜਿਹਡ਼ੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰਖਦੇ, ਉਨ੍ਹਾਂ ਲਈ ਕੁਝ ਵੀ ਸ਼ੁਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।
16ادعا دارند که خدا را می شناسند، اما اعمال شان این ادعا را رد می کند. آن ها نفرت انگیز و نافرمانند و برای انجام کار نیک کاملاً بی فایده هستند.
16ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹਡ਼ੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬਡ਼ੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।