1Recherchez la charité. Aspirez aussi aux dons spirituels, mais surtout à celui de prophétie.
1ਪ੍ਰੇਮ ਉਹ ਚੀਜ਼ ਹੈ ਜਿਸਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹਡ਼ੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।
2En effet, celui qui parle en langue ne parle pas aux hommes, mais à Dieu, car personne ne le comprend, et c'est en esprit qu'il dit des mystères.
2ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
3Celui qui prophétise, au contraire, parle aux hommes, les édifie, les exhorte, les console.
3[This verse may not be a part of this translation]
4Celui qui parle en langue s'édifie lui-même; celui qui prophétise édifie l'Eglise.
4[This verse may not be a part of this translation]
5Je désire que vous parliez tous en langues, mais encore plus que vous prophétisiez. Celui qui prophétise est plus grand que celui qui parle en langues, à moins que ce dernier n'interprète, pour que l'Eglise en reçoive de l'édification.
5ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸਕੋਂ। ਜਿਹਡ਼ਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹਡ਼ਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸਕੇ। ਫ਼ੇਰ ਕਲੀਸਿਯਾ ਨੂੰ ਉਸਦੇ ਬੋਲਾਂ ਨਾਲ ਸਹਾਇਤਾ ਮਿਲ ਸਕਦੀ ਹੈ।
6Et maintenant, frères, de quelle utilité vous serais-je, si je venais à vous parlant en langues, et si je ne vous parlais pas par révélation, ou par connaissance, ou par prophétie, ou par doctrine?
6ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿਖਿਆ ਲੈਕੇ ਆਵਾਂਗਾ।
7Si les objets inanimés qui rendent un son, comme une flûte ou une harpe, ne rendent pas des sons distincts, comment reconnaîtra-t-on ce qui est joué sur la flûte ou sur la harpe?
7ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹਡ਼ੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪਸ਼ਟ ਨਾ ਹੋਣ, ਤਾਂ ਤੁਸੀਂ ਬਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਂਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪਸ਼ਟਤਾ ਨਾਲ ਵਜਾਵੋਂਗੇ, ਤਾਂ ਤੁਸੀਂ ਧੁਨ ਨੂੰ ਸਮਝ ਸਕੋਂਗੇ ਅਤੇ ਲਡ਼ਾਈ ਵਿੱਚ ਜੇ ਤੂਰ੍ਹੀ ਦੀ ਆਵਾਜ਼ ਸਪਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸਕੇਗਾ ਕਿ ਲਡ਼ਾਈ ਲਈ ਕਦੋਂ ਤਿਆਰ ਹੋਣਾ ਹੈ।
8Et si la trompette rend un son confus, qui se préparera au combat?
8[This verse may not be a part of this translation]
9De même vous, si par la langue vous ne donnez pas une parole distincte, comment saura-t-on ce que vous dites? Car vous parlerez en l'air.
9[This verse may not be a part of this translation]
10Quelque nombreuses que puissent être dans le monde les diverses langues, il n'en est aucune qui ne soit une langue intelligible;
10ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
11si donc je ne connais pas le sens de la langue, je serai un barbare pour celui qui parle, et celui qui parle sera un barbare pour moi.
11ਇਸ ਲਈ, ਜਦੋਂ ਮੈਂ ਬੋਲਣ ਵਾਲ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
12De même vous, puisque vous aspirez aux dons spirituels, que ce soit pour l'édification de l'Eglise que vous cherchiez à en posséder abondamment.
12ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹਡ਼ੀਆਂ ਕਲੀਸਿਯਾ ਨੂੰ ਵਧਣ ਵਿੱਚ ਸਹਾਇਤਾ ਕਰਦੀਆਂ ਹਨ।
13C'est pourquoi, que celui qui parle en langue prie pour avoir le don d'interpréter.
13ਇਸ ਲਈ ਜਿਸ ਵਿਅਕਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਡੀ ਵਿਆਖਿਆ ਵੀ ਕਰ ਸਕੇ।
14Car si je prie en langue, mon esprit est en prière, mais mon intelligence demeure stérile.
14ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।
15Que faire donc? Je prierai par l'esprit, mais je prierai aussi avec l'intelligence; je chanterai par l'esprit, mais je chanterai aussi avec l'intelligence.
15ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
16Autrement, si tu rends grâces par l'esprit, comment celui qui est dans les rangs de l'homme du peuple répondra-t-il Amen! à ton action de grâces, puisqu'il ne sait pas ce que tu dis?
16ਤੁਸੀਂ ਸ਼ਾਇਦ ਆਪਣੇ ਆਤਮੇ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹਡ਼ਾ ਤੁਹਾਡੀ ਸ਼ੁਕਰਾਨੇ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।
17Tu rends, il est vrai, d'excellentes actions de grâces, mais l'autre n'est pas édifié.
17ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰਾਨਾ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।
18Je rends grâces à Dieu de ce que je parle en langue plus que vous tous;
18ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵਧ, ਮੈਨੂੰ ਦਿੱਤੀ ਗਈ ਹੈ।
19mais, dans l'Eglise, j'aime mieux dire cinq paroles avec mon intelligence, afin d'instruire aussi les autres, que dix mille paroles en langue.
19ਪਰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿਖਿਆ ਦੇ ਸਕਾਂ।
20Frères, ne soyez pas des enfants sous le rapport du jugement; mais pour la malice, soyez enfants, et, à l'égard du jugement, soyez des hommes faits.
20ਭਰਾਵੋ ਅਤੇ ਭੈਣੋ, ਮੈਂ ਬਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।
21Il est écrit dans la loi: C'est par des hommes d'une autre langue Et par des lèvres d'étrangers Que je parlerai à ce peuple, Et ils ne m'écouteront pas même ainsi, dit le Seigneur.
21ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।
22Par conséquent, les langues sont un signe, non pour les croyants, mais pour les non-croyants; la prophétie, au contraire, est un signe, non pour les non-croyants, mais pour les croyants.
22ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਆਸਥਾਵਾਨ ਹਨ, ਨਾ ਕਿ ਅਨਾਸਥਾਵਾਨਾਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾਕਿ ਅਨਾਸਥਾਵਾਨਾਂ ਲਈ।
23Si donc, dans une assemblée de l'Eglise entière, tous parlent en langues, et qu'il survienne des hommes du peuple ou des non-croyants, ne diront-ils pas que vous êtes fous?
23ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹਡ਼ੇ ਸਮਝ ਨਹੀਂ ਸਕਦੇ ਜਾਂ ਅਨਾਸਥਾਵਾਨ ਹਨ, ਉਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ।
24Mais si tous prophétisent, et qu'il survienne quelque non-croyant ou un homme du peuple, il est convaincu par tous, il est jugé par tous,
24ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।
25les secrets de son coeur sont dévoilés, de telle sorte que, tombant sur sa face, il adorera Dieu, et publiera que Dieu est réellement au milieu de vous.
25ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
26Que faire donc, frères? Lorsque vous vous assemblez, les uns ou les autres parmi vous ont-ils un cantique, une instruction, une révélation, une langue, une interprétation, que tout se fasse pour l'édification.
26ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
27En est-il qui parlent en langue, que deux ou trois au plus parlent, chacun à son tour, et que quelqu'un interprète;
27ਜਦੋਂ ਤੁਸੀਂ ਇਕਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵਧ ਤੋਂ ਵਧ, ਤਿੰਨਾਂ ਤੋਂ ਵਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
28s'il n'y a point d'interprète, qu'on se taise dans l'Eglise, et qu'on parle à soi-même et à Dieu.
28ਪਰ ਜੇ ਉਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
29Pour ce qui est des prophètes, que deux ou trois parlent, et que les autres jugent;
29ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਣਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।
30et si un autre qui est assis a une révélation, que le premier se taise.
30ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹਡ਼ਾ ਕਿ ਉਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
31Car vous pouvez tous prophétiser successivement, afin que tous soient instruits et que tous soient exhortés.
31ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿਖਾਇਆ ਅਤੇ ਹੌਂਸਲਾ ਦਿੱਤਾ ਜਾ ਸਕਦਾ ਹੈ।
32Les esprits des prophètes sont soumis aux prophètes;
32ਨਬੀਆਂ ਦੇ ਆਤਮੇ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।
33car Dieu n'est pas un Dieu de désordre, mais de paix. Comme dans toutes les Eglises des saints,
33ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
34que les femmes se taisent dans les assemblées, car il ne leur est pas permis d'y parler; mais qu'elles soient soumises, selon que le dit aussi la loi.
34ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
35Si elles veulent s'instruire sur quelque chose, qu'elles interrogent leurs maris à la maison; car il est malséant à une femme de parler dans l'Eglise.
35ਜੇ ਕੋਈ ਅਜਿਹੀ ਗੱਲ ਹੈ ਜਿਹਡ਼ੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁਛਣੀ ਚਾਹੀਦੀ ਹੈ। ਇੱਕ ਆਵ੍ਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।
36Est-ce de chez vous que la parole de Dieu est sortie? ou est-ce à vous seuls qu'elle est parvenue?
36ਕੀ ਪਰਮੇਸ਼ੁਰ ਦੀ ਸਿਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!
37Si quelqu'un croit être prophète ou inspiré, qu'il reconnaisse que ce que je vous écris est un commandement du Seigneur.
37ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
38Et si quelqu'un l'ignore, qu'il l'ignore.
38ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
39Ainsi donc, frères, aspirez au don de prophétie, et n'empêchez pas de parler en langues.
39ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
40Mais que tout se fasse avec bienséance et avec ordre.
40ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।