1Femmes, soyez de même soumises à vos maris, afin que, si quelques-uns n'obéissent point à la parole, ils soient gagnés sans parole par la conduite de leurs femmes,
1[This verse may not be a part of this translation]
2en voyant votre manière de vivre chaste et réservée.
2[This verse may not be a part of this translation]
3Ayez, non cette parure extérieure qui consiste dans les cheveux tressés, les ornements d'or, ou les habits qu'on revêt,
3ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵਧੀਆ ਕੱਪਡ਼ੇ ਨਹੀਂ ਹੋਣੇ ਚਾਹੀਦੇ।
4mais la parure intérieure et cachée dans le coeur, la pureté incorruptible d'un esprit doux et paisible, qui est d'un grand prix devant Dieu.
4ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
5Ainsi se paraient autrefois les saintes femmes qui espéraient en Dieu, soumises à leurs maris,
5ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
6comme Sara, qui obéissait à Abraham et l'appelait son seigneur. C'est d'elle que vous êtes devenues les filles, en faisant ce qui est bien, sans vous laisser troubler par aucune crainte.
6ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬਚ੍ਚੀਆਂ ਹੋਵੋਂਗੀਆਂ।
7Maris, montrez à votre tour de la sagesse dans vos rapports avec vos femmes, comme avec un sexe plus faible; honorez-les, comme devant aussi hériter avec vous de la grâce de la vie. Qu'il en soit ainsi, afin que rien ne vienne faire obstacle à vos prières.
7ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
8Enfin, soyez tous animés des mêmes pensées et des mêmes sentiments, pleins d'amour fraternel, de compassion, d'humilité.
8ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
9Ne rendez point mal pour mal, ou injure pour injure; bénissez, au contraire, car c'est à cela que vous avez été appelés, afin d'hériter la bénédiction.
9ਜਿਹਡ਼ਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹਡ਼ਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
10Si quelqu'un, en effet, veut aimer la vie Et voir des jours heureux, Qu'il préserve sa langue du mal Et ses lèvres des paroles trompeuses,
10ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹਡ਼ਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
11Qu'il s'éloigne du mal et fasse le bien, Qu'il recherche la paix et la poursuive;
11ਉਸਨੂੰ ਸ਼ਾਂਤੀ ਲਭਣੀ ਚਾਹੀਦੀ ਹੈ ਅਤੇ ਇਸਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
12Car les yeux du Seigneur sont sur les justes Et ses oreilles sont attentives à leur prière, Mais la face du Seigneur est contre ceux qui font le mal.
12ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹਡ਼ੇ ਬਦੀ ਕਰਦੇ ਹਨ।” ਜ਼ਬੂਰ 34:12-16
13Et qui vous maltraitera, si vous êtes zélés pour le bien?
13ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
14D'ailleurs, quand vous souffririez pour la justice, vous seriez heureux. N'ayez d'eux aucune crainte, et ne soyez pas troublés;
14ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹਡ਼ੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”
15Mais sanctifiez dans vos coeurs Christ le Seigneur, étant toujours prêts à vous défendre, avec douceur et respect, devant quiconque vous demande raison de l'espérance qui est en vous,
15ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹਡ਼ਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹਡ਼ੀ ਤੁਹਾਨੂੰ ਹੈ।
16et ayant une bonne conscience, afin que, là même où ils vous calomnient comme si vous étiez des malfaiteurs, ceux qui décrient votre bonne conduite en Christ soient couverts de confusion.
16ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹਡ਼ੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।
17Car il vaut mieux souffrir, si telle est la volonté de Dieu, en faisant le bien qu'en faisant le mal.
17ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
18Christ aussi a souffert une fois pour les péchés, lui juste pour des injustes, afin de nous amener à Dieu, ayant été mis à mort quant à la chair, mais ayant été rendu vivant quant à l'Esprit,
18ਮਸੀਹ ਨੇ ਵੀ ਦੁੱਖ ਝਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸ਼ਰੀਰ ਮਰ ਗਿਆ ਪਰ ਉਹ ਆਪਣੇ ਆਤਮੇ ਵਿੱਚ ਜਿਉਂਦਾ ਰਿਹਾ।
19dans lequel aussi il est allé prêcher aux esprits en prison,
19ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
20qui autrefois avaient été incrédules, lorsque la patience de Dieu se prolongeait, aux jours de Noé, pendant la construction de l'arche, dans laquelle un petit nombre de personnes, c'est-à-dire, huit, furent sauvées à travers l'eau.
20ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋਡ਼ੇ ਜਿਹੇ ਲੋਕ ਜਿਹਡ਼ੇ ਗਿਣਤੀ ਵਿੱਚ ਕੁਲ ਅਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸਕੇ।
21Cette eau était une figure du baptême, qui n'est pas la purification des souillures du corps, mais l'engagement d'une bonne conscience envers Dieu, et qui maintenant vous sauve, vous aussi, par la résurrection de Jésus-Christ,
21ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸ਼ਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂਕਿ ਯਿਸੂ ਮਸੀਹ ਮੌਤ ਤੋਂ ਉਭਾਰਿਆ ਗਿਆ ਸੀ।
22qui est à la droite de Dieu, depuis qu'il est allé au ciel, et que les anges, les autorités et les puissances, lui ont été soumis.
22ਹੁਣ ਯਿਸੂ ਸਵਰਗ ਵਿੱਚ ਚਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।