1Oh! si vous pouviez supporter de ma part un peu de folie! Mais vous, me supportez!
1ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹੱਮਲ ਤੋਂ ਕੰਮ ਲਵੋ ਜਦੋਂ ਮੈਂ ਥੋਡ਼ਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।
2Car je suis jaloux de vous d'une jalousie de Dieu, parce que je vous ai fiancés à un seul époux, pour vous présenter à Christ comme une vierge pure.
2ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
3Toutefois, de même que le serpent séduisit Eve par sa ruse, je crains que vos pensées ne se corrompent et ne se détournent de la simplicité à l'égard de Christ.
3ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
4Car, si quelqu'un vient vous prêcher un autre Jésus que celui que nous avons prêché, ou si vous recevez un autre Esprit que celui que vous avez reçu, ou un autre Evangile que celui que vous avez embrassé, vous le supportez fort bien.
4ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹਡ਼ਾ ਤੁਹਾਡੇ ਕੋਲ ਆਉਂਦਾ ਹੈ। ਜਿਹਡ਼ਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਇੰਜੀਲ ਨੂੰ ਜੋ ਆਤਮਾ ਅਤੇ ਇੰਜੀਲ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।
5Or, j'estime que je n'ai été inférieur en rien à ces apôtres par excellence.
5ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬਿਹਤਰ ਹਨ।
6Si je suis un ignorant sous le rapport du langage, je ne le suis point sous celui de la connaissance, et nous l'avons montré parmi vous à tous égards et en toutes choses.
6ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪਸ਼ਟ ਕਰ ਦਿੱਤੀ ਹੈ।
7Ou bien, ai-je commis un péché parce que, m'abaissant moi-même afin que vous fussiez élevés, je vous ai annoncé gratuitement l'Evangile de Dieu?
7ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।
8J'ai dépouillé d'autres Eglises, en recevant d'elles un salaire, pour vous servir.
8ਮੈਂ ਹੋਰਨਾਂ ਕਲੀਸਿਯਾਵਾਂ ਵੱਲੋਂ ਤਨਖਾਹ ਪ੍ਰਵਾਨ ਕੀਤੀ। ਮੈਂ ਉਨ੍ਹਾਂ ਤੋਂ ਤੁਹਾਡੀ ਸੇਵਾ ਕਰਨ ਲਈ ਧਨ ਲਿਆ।
9Et lorsque j'étais chez vous et que je me suis trouvé dans le besoin, je n'ai été à charge à personne; car les frères venus de Macédoine ont pourvu à ce qui me manquait. En toutes choses je me suis gardé de vous être à charge, et je m'en garderai.
9ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹਡ਼ੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋਡ਼ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭਵਿਖ੍ਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ।
10Par la vérité de Christ qui est en moi, je déclare que ce sujet de gloire ne me sera pas enlevé dans les contrées de l'Achaïe.
10ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾ ਨਾਲ ਆਖ ਰਿਹਾ ਹਾਂ।
11Pourquoi?... Parce que je ne vous aime pas?... Dieu le sait!
11ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
12Mais j'agis et j'agirai de la sorte, pour ôter ce prétexte à ceux qui cherchent un prétexte, afin qu'ils soient trouvés tels que nous dans les choses dont ils se glorifient.
12ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ।
13Ces hommes-là sont de faux apôtres, des ouvriers trompeurs, déguisés en apôtres de Christ.
13ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
14Et cela n'est pas étonnant, puisque Satan lui-même se déguise en ange de lumière.
14ਇਸ ਗੱਲੋਂ ਸਾਨੂੰ ਹੈਰਾਨੀ ਹੁੰਦੀ ਹੈ। ਸ਼ੈਤਾਨ ਵੀ ਆਪਣੇ ਆਪ ਨੂੰ ਰੌਸ਼ਨੀ ਦੇ ਦੂਤ ਵਾਂਗ ਦਿਖਣ ਲਈ ਭੇਸ ਬਦਲ ਲੈਂਦਾ ਹੈ।
15Il n'est donc pas étrange que ses ministres aussi se déguisent en ministres de justice. Leur fin sera selon leurs oeuvres.
15ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।
16Je le répète, que personne ne me regarde comme un insensé; sinon, recevez-moi comme un insensé, afin que moi aussi, je me glorifie un peu.
16ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋਡ਼ੀ ਜਿਹੀ ਸ਼ੇਖੀ ਮਾਰ ਸਕਾਂਗਾ।
17Ce que je dis, avec l'assurance d'avoir sujet de me glorifier, je ne le dis pas selon le Seigneur, mais comme par folie.
17ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੁ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।
18Puisqu'il en est plusieurs qui se glorifient selon la chair, je me glorifierai aussi.
18ਬਹੁਤ ਸਾਰੇ ਲੋਕ ਦੁਨੀਆਂ ਵਿੱਚ ਆਪਣੇ ਜੀਵਨ ਬਾਰੇ ਸ਼ੇਖੀ ਮਾਰਦੇ ਹਨ। ਇਸ ਲਈ ਮੈਂ ਵੀ ਸ਼ੇਖੀ ਮਾਰਾਂਗਾ।
19Car vous supportez volontiers les insensés, vous qui êtes sages.
19ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰਖਾਂ ਬਾਰੇ ਤਹੱਮਲ ਤੋਂ ਕੰਮ ਲਵੋਂਗੇ।
20Si quelqu'un vous asservit, si quelqu'un vous dévore, si quelqu'un s'empare de vous, si quelqu'un est arrogant, si quelqu'un vous frappe au visage, vous le supportez.
20ਮੈਂ ਜਾਣਦਾ ਹਾਂ ਕਿ ਤੁਸੀਂ ਤਹੱਮਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹਡ਼ਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹੱਮਲ ਤੋਂ ਕੰਮ ਲੈਂਦੇ ਹੋ ਜਿਹਡ਼ੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹਡ਼ੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬਿਹਤਰ ਹਨ, ਜਾਂ ਤੁਹਾਨੂੰ ਥੱਪਡ਼ ਮਾਰਦੇ ਹਨ।
21J'ai honte de le dire, nous avons montré de la faiblesse. Cependant, tout ce que peut oser quelqu'un, -je parle en insensé, -moi aussi, je l'ose!
21ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।
22Sont-ils Hébreux? Moi aussi. Sont-ils Israélites? Moi aussi. Sont-ils de la postérité d'Abraham? Moi aussi.
22ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।
23Sont-ils ministres de Christ? -Je parle en homme qui extravague. -Je le suis plus encore: par les travaux, bien plus; par les coups, bien plus; par les emprisonnements, bien plus. Souvent en danger de mort,
23ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵਧਕੇ ਉਸਦੀ ਸੇਵਾ ਕਰ ਰਿਹਾ ਹਾਂ (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ) ਮੈਂ ਉਨ੍ਹਾਂ ਲੋਕਾਂ ਨਾਲੋਂ ਵਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇਡ਼ੇ ਸਾਂ।
24cinq fois j'ai reçu des Juifs quarante coups moins un,
24ਯਹੂਦੀਆਂ ਨੇ ਮੈਨੂੰ ਪੰਜ ਵੇਰੀ 39 ਕੋਡ਼ਿਆਂ ਦੀ ਸਜ਼ਾ ਦਿੱਤੀ ਸੀ।
25trois fois j'ai été battu de verges, une fois j'ai été lapidé, trois fois j'ai fait naufrage, j'ai passé un jour et une nuit dans l'abîme.
25ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪਥ੍ਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹਡ਼ੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ।
26Fréquemment en voyage, j'ai été en péril sur les fleuves, en péril de la part des brigands, en péril de la part de ceux de ma nation, en péril de la part des païens, en péril dans les villes, en péril dans les déserts, en péril sur la mer, en péril parmi les faux frères.
26ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਮ੍ਹਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹਡ਼ੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।
27J'ai été dans le travail et dans la peine, exposé à de nombreuses veilles, à la faim et à la soif, à des jeûnes multipliés, au froid et à la nudité.
27ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪਡ਼ਿਆਂ ਤੋਂ ਬਿਨਾ ਸਰਦੀ ਸਹਾਰੀ ਹੈ।
28Et, sans parler d'autres choses, je suis assiégé chaque jour par les soucis que me donnent toutes les Eglises.
28ਅਤੇ ਬਹੁਤ ਸਾਰੀਆਂ ਹੋਰ ਸਮਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।
29Qui est faible, que je ne sois faible? Qui vient à tomber, que je ne brûle?
29ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਿਆਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।
30S'il faut se glorifier, c'est de ma faiblesse que je me glorifierai!
30ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹਡ਼ੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ।
31Dieu, qui est le Père du Seigneur Jésus, et qui est béni éternellement, sait que je ne mens point!...
31ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।
32A Damas, le gouverneur du roi Arétas faisait garder la ville des Damascéniens, pour se saisir de moi;
32ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।
33mais on me descendit par une fenêtre, dans une corbeille, le long de la muraille, et j'échappai de leurs mains.
33ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿਚਾਲੇ ਖਿਡ਼ਕੀ ਰਾਹੀਂ ਲੰਘਾਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।