French 1910

Punjabi: NT

Acts

21

1Nous nous embarquâmes, après nous être séparés d'eux, et nous allâmes directement à Cos, le lendemain à Rhodes, et de là à Patara.
1ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚਲੇ ਗਏ। ਅਸੀਂ ਸਿਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।
2Et ayant trouvé un navire qui faisait la traversée vers la Phénicie, nous montâmes et partîmes.
2ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।
3Quand nous fûmes en vue de l'île de Chypre, nous la laissâmes à gauche, poursuivant notre route du côté de la Syrie, et nous abordâmes à Tyr, où le bâtiment devait décharger sa cargaison.
3ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉਥੇ ਰੁਕੇ ਨਹੀਂ। ਅਸੀਂ ਉਥੋਂ ਸੁਰਿਯਾ ਵੱਲ ਨੂੰ ਚਲੇ ਗਏ। ਅਸੀਂ ਉਥੇ ਸੂਰ ਵਿੱਚ ਜਾ ਉੱਤਰ ਕਿਉਂਕਿ ਉਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।
4Nous trouvâmes les disciples, et nous restâmes là sept jours. Les disciples, poussés par l'Esprit, disaient à Paul de ne pas monter à Jérusalem.
4ਉਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।
5Mais, lorsque nous fûmes au terme des sept jours, nous nous acheminâmes pour partir, et tous nous accompagnèrent avec leurs femmes et leurs enfants jusque hors de la ville. Nous nous mîmes à genoux sur le rivage, et nous priâmes.
5ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰਖੀ। ਉਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
6Puis, ayant pris congé les uns des autres, nous montâmes sur le navire, et ils retournèrent chez eux.
6ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚਢ਼ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।
7Achevant notre navigation, nous allâmes de Tyr à Ptolémaïs, où nous saluâmes les frères, et passâmes un jour avec eux.
7ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰਖੀ ਅਤੇ ਤੁਮਾਈਸ ਪਹੁੰਚੇ। ਅਸੀਂ ਉਥੇ ਭਰਾਵਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।
8Nous partîmes le lendemain, et nous arrivâmes à Césarée. Etant entrés dans la maison de Philippe l'évangéliste, qui était l'un des sept, nous logeâmes chez lui.
8ਅਗਲੇ ਦਿਨ ਤੁਸੀਂ ਤੁਲਸਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।
9Il avait quatre filles vierges qui prophétisaient.
9ਉਸ ਦੀਆਂ ਚਾਰ ਕੁਡ਼ੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁਡ਼ੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।
10Comme nous étions là depuis plusieurs jours, un prophète, nommé Agabus, descendit de Judée,
10ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।
11et vint nous trouver. Il prit la ceinture de Paul, se lia les pieds et les mains, et dit: Voici ce que déclare le Saint-Esprit: L'homme à qui appartient cette ceinture, les Juifs le lieront de la même manière à Jérusalem, et le livreront entre les mains des païens.
11ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
12Quand nous entendîmes cela, nous et ceux de l'endroit, nous priâmes Paul de ne pas monter à Jérusalem.
12ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।
13Alors il répondit: Que faites-vous, en pleurant et en me brisant le coeur? Je suis prêt, non seulement à être lié, mais encore à mourir à Jérusalem pour le nom du Seigneur Jésus.
13ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋਡ਼ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
14Comme il ne se laissait pas persuader, nous n'insistâmes pas, et nous dîmes: Que la volonté du Seigneur se fasse!
14ਅਸੀਂ ਉਸਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
15Après ces jours-là, nous fîmes nos préparatifs, et nous montâmes à Jérusalem.
15ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।
16Quelques disciples de Césarée vinrent aussi avec nous, et nous conduisirent chez un nommé Mnason, de l'île de Chypre, ancien disciple, chez qui nous devions loger.
16ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁਡ਼ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸਦੇ ਨਾਲ ਠਹਿਰ ਸਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।
17Lorsque nous arrivâmes à Jérusalem, les frères nous reçurent avec joie.
17ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।
18Le lendemain, Paul se rendit avec nous chez Jacques, et tous les anciens s'y réunirent.
18ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉਥੇ ਹੀ ਸਨ।
19Après les avoir salués, il raconta en détail ce que Dieu avait fait au milieu des païens par son ministère.
19ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।
20Quand ils l'eurent entendu, ils glorifièrent Dieu. Puis ils lui dirent: Tu vois, frère, combien de milliers de Juifs ont cru, et tous sont zélés pour la loi.
20ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।
21Or, ils ont appris que tu enseignes à tous les Juifs qui sont parmi les païens à renoncer à Moïse, leur disant de ne pas circoncire les enfants et de ne pas se conformer aux coutumes.
21ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।
22Que faire donc? Sans aucun doute la multitude se rassemblera, car on saura que tu es venu.
22ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।
23C'est pourquoi fais ce que nous allons te dire. Il y a parmi nous quatre hommes qui ont fait un voeu;
23ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।
24prends-les avec toi, purifie-toi avec eux, et pourvois à leur dépense, afin qu'ils se rasent la tête. Et ainsi tous sauront que ce qu'ils ont entendu dire sur ton compte est faux, mais que toi aussi tu te conduis en observateur de la loi.
24ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
25A l'égard des païens qui ont cru, nous avons décidé et nous leur avons écrit qu'ils eussent à s'abstenir des viandes sacrifiées aux idoles, du sang, des animaux étouffés, et de l'impudicité.
25ਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹਡ਼ੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।”‘
26Alors Paul prit ces hommes, se purifia, et entra le lendemain dans le temple avec eux, pour annoncer à quel jour la purification serait accomplie et l'offrande présentée pour chacun d'eux.
26ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।
27Sur la fin des sept jours, les Juifs d'Asie, ayant vu Paul dans le temple, soulevèrent toute la foule, et mirent la main sur lui,
27ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿਤ੍ਤ।
28en criant: Hommes Israélites, au secours! Voici l'homme qui prêche partout et à tout le monde contre le peuple, contre la loi et contre ce lieu; il a même introduit des Grecs dans le temple, et a profané ce saint lieu.
28ਅਤੇ ਪੌਲੁਸ ਨੂੰ ਫ਼ਡ਼ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹਡ਼ੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁਧ ਕਰ ਦਿੱਤਾ ਹੈ।”
29Car ils avaient vu auparavant Trophime d'Ephèse avec lui dans la ville, et ils croyaient que Paul l'avait fait entrer dans le temple.
29ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।
30Toute la ville fut émue, et le peuple accourut de toutes parts. Ils se saisirent de Paul, et le traînèrent hors du temple, dont les portes furent aussitôt fermées.
30ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ਡ਼ ਲਿਆ। ਉਨ੍ਹਾਂ ਨੇ ਉਸਨੂੰ ਮੰਦਰ ਵਿੱਚੋਂ ਧਕ੍ਕ ਕੇ ਬਾਹਰ ਕਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।
31Comme ils cherchaient à le tuer, le bruit vint au tribun de la cohorte que tout Jérusalem était en confusion.
31ਲੋਕ ਉਸਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦਡ਼ ਮੱਚੀ ਹੋਈ ਹੈ।
32A l'instant il prit des soldats et des centeniers, et courut à eux. Voyant le tribun et les soldats, ils cessèrent de frapper Paul.
32ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
33Alors le tribun s'approcha, se saisit de lui, et le fit lier de deux chaînes. Puis il demanda qui il était, et ce qu'il avait fait.
33ਤਦ ਉਸਨੇ ਨੇਡ਼ੇ ਆਕੇ ਪੌਲੁਸ ਨੂੰ ਫ਼ਡ਼ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”
34Mais dans la foule les uns criaient d'une manière, les autres d'une autre; ne pouvant donc rien apprendre de certain, à cause du tumulte, il ordonna de le mener dans la forteresse.
34ਭੀਡ਼ ਵਿੱਚੋਂ, ਵਖ-ਵਖ ਲੋਕ ਉੱਚੀ-ਉੱਚੀ ਅਡ੍ਡੋ-ਅਡ੍ਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖਪ੍ਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸਕੀ। ਇਸ ਲਈ ਉਸਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।
35Lorsque Paul fut sur les degrés, il dut être porté par les soldats, à cause de la violence de la foule;
35ਸਾਰੀ ਭੀਡ਼ ਉਸਦਾ ਪਿਛਾ ਕਰ ਰਹੀ ਸੀ। ਜਦੋਂ ਉਹ ਪੌਡ਼ੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀਡ਼ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀਡ਼ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀਡ਼ ਉਸਨੂੰ ਮਾਰਨ ਲਈ ਤਿਆਰ ਸੀ।
36car la multitude du peuple suivait, en criant: Fais-le mourir!
36ਉਹ ਉਨ੍ਹਾਂ ਦਾ ਪਿਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸਨੂੰ ਜਾਨੋ ਮਾਰ ਦਿਓ।”
37Au moment d'être introduit dans la forteresse, Paul dit au tribun: M'est-il permis de te dire quelque chose? Le tribun répondit: Tu sais le grec?
37ਸਿਪਾਹੀ ਉਸਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸਕਦਾ ਹਾਂ?” ਉਸਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?
38Tu n'es donc pas cet Egyptien qui s'est révolté dernièrement, et qui a emmené dans le désert quatre mille brigands?
38ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾਡ਼ ਵੱਲ ਲੈ ਗਿਆ ਸੀ।”
39Je suis Juif, reprit Paul, de Tarse en Cilicie, citoyen d'une ville qui n'est pas sans importance. Permets-moi, je te prie, de parler au peuple.
39ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”
40Le tribun le lui ayant permis, Paul, debout sur les degrés, fit signe de la main au peuple. Un profond silence s'établit, et Paul, parlant en langue hébraïque, dit:
40ਉਸਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌਡ਼ੀਆਂ ਤੇ ਖਢ਼ਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।