French 1910

Punjabi: NT

Ephesians

1

1Paul, apôtre de Jésus-Christ par la volonté de Dieu, aux saints qui sont à Ephèse et aux fidèles en Jésus-Christ:
1ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।
2Que la grâce et la paix vous soient données de la part de Dieu notre Père et du Seigneur Jésus-Christ!
2ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।
3Béni soit Dieu, le Père de notre Seigneur Jésus-Christ, qui nous a bénis de toutes sortes de bénédictions spirituelles dans les lieux célestes en Christ!
3ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।
4En lui Dieu nous a élus avant la fondation du monde, pour que nous soyons saints et irrépréhensibles devant lui,
4ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
5nous ayant prédestinés dans son amour à être ses enfants d'adoption par Jésus-Christ, selon le bon plaisir de sa volonté,
5ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ।
6la louange de la gloire de sa grâce qu'il nous a accordée en son bien-aimé.
6ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੁ ਉਸਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸਨੂੰ ਉਹ ਪਿਆਰ ਕਰਦਾ ਹੈ।
7En lui nous avons la rédemption par son sang, la rémission des péchés, selon la richesse de sa grâce,
7ਮਸੀਹ ਦੇ ਨਮਿਤ੍ਤ ਸਾਨੂੰ ਉਸਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
8que Dieu a répandue abondamment sur nous par toute espèce de sagesse et d'intelligence,
8ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿਡ਼ਕਿਆ ਹੈ।
9nous faisant connaître le mystère de sa volonté, selon le bienveillant dessein qu'il avait formé en lui-même,
9ਉਸਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਟਾ।
10pour le mettre à exécution lorsque les temps seraient accomplis, de réunir toutes choses en Christ, celles qui sont dans les cieux et celles qui sont sur la terre.
10ਪਰਮੇਸ਼ੁਰ ਦਾ ਇਰਾਦਾ ਢੁਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿਚਲੀਆਂ ਸਾਰੀਆਂ ਚੀਜ਼ਾਂ ਨੂੰ ਇਕਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸਦੇ ਅਧੀਨ ਕਰਨ ਦੀ ਸੀ।
11En lui nous sommes aussi devenus héritiers, ayant été prédestinés suivant la résolution de celui qui opère toutes choses d'après le conseil de sa volonté,
11ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਾਣਾਈ ਹੋਈ ਸੀ, ਕਿਉਂਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।
12afin que nous servions à la louange de sa gloire, nous qui d'avance avons espéré en Christ.
12ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸਕੀਏ।
13En lui vous aussi, après avoir entendu la parole de la vérité, l'Evangile de votre salut, en lui vous avez cru et vous avez été scellés du Saint-Esprit qui avait été promis,
13ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸਨੇ ਵਾਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
14lequel est un gage de notre héritage, pour la rédemption de ceux que Dieu s'est acquis, à la louange de sa gloire.
14ਇਹ ਪਵਿੱਤਰ ਆਤਮਾ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹਡ਼ੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।
15C'est pourquoi moi aussi, ayant entendu parler de votre foi au Seigneur Jésus et de votre charité pour tous les saints,
15[This verse may not be a part of this translation]
16je ne cesse de rendre grâces pour vous, faisant mention de vous dans mes prières,
16[This verse may not be a part of this translation]
17afin que le Dieu de notre Seigneur Jésus-Christ, le Père de gloire, vous donne un esprit de sagesse et de révélation, dans sa connaissance,
17ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹਡ਼ਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸਨੇ ਤੁਹਾਨੂੰ ਜਾਣੂ ਕਰਾਇਆ ਹੈ।
18et qu'il illumine les yeux de votre coeur, pour que vous sachiez quelle est l'espérance qui s'attache à son appel, quelle est la richesse de la gloire de son héritage qu'il réserve aux saints,
18ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹਡ਼ੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
19et quelle est envers nous qui croyons l'infinie grandeur de sa puissance, se manifestant avec efficacité par la vertu de sa force.
19ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਆਸਥਾਵਾਨਾਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
20Il l'a déployée en Christ, en le ressuscitant des morts, et en le faisant asseoir à sa droite dans les lieux célestes,
20ਇਹ ਮਹਾਨ ਸ਼ਕਤੀ ਉਹੀ ਹੈ ਜਿਹਡ਼ੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਨ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
21au-dessus de toute domination, de toute autorité, de toute puissance, de toute dignité, et de tout nom qui se peut nommer, non seulement dans le siècle présent, mais encore dans le siècle à venir.
21ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿਖ ਦੀ ਦੁਨੀਆਂ ਵਿੱਚ ਤਾਕਤ ਰਖਦਾ ਹੈ।
22Il a tout mis sous ses pieds, et il l'a donné pour chef suprême à l'Eglise,
22ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
23qui est son corps, la plénitude de celui qui remplit tout en tous.
23ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।