French 1910

Punjabi: NT

Hebrews

11

1Or la foi est une ferme assurance des choses qu'on espère, une démonstration de celles qu'on ne voit pas.
1ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹਡ਼ੀਆਂ ਅਸੀਂ ਨਹੀਂ ਵੇਖ ਸਕਦੇ ਕਿ ਉਹ ਸੱਚ ਹਨ।
2Pour l'avoir possédée, les anciens ont obtenu un témoignage favorable.
2ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹਡ਼ੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।
3C'est par la foi que nous reconnaissons que le monde a été formé par la parole de Dieu, en sorte que ce qu'on voit n'a pas été fait de choses visibles.
3ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹਡ਼ੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸਨੂੰ ਦੇਖਿਆ ਨਹੀਂ ਜਾ ਸਕਦਾ।
4C'est par la foi qu'Abel offrit à Dieu un sacrifice plus excellent que celui de Caïn; c'est par elle qu'il fut déclaré juste, Dieu approuvant ses offrandes; et c'est par elle qu'il parle encore, quoique mort.
4ਕਇਨ ਅਤੇ ਏਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚਢ਼ਾਈਆਂ ਸਨ। ਪਰ ਏਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚਢ਼ਾਈ ਸੀ ਕਿਉਂਕਿ ਉਸਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਏਬਲ ਦੀਆਂ ਚਢ਼ਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਏਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸਨੂੰ ਨਿਹਚਾ ਸੀ। ਏਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
5C'est par la foi qu'Enoch fut enlevé pour qu'il ne vît point la mort, et qu'il ne parut plus parce que Dieu l'avait enlevé; car, avant son enlèvement, il avait reçu le témoignage qu'il était agréable à Dieu.
5ਇਨੋਕ ਨੂੰ ਇਸ ਧਰਤੀ ਤੋਂ ਉਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਇਨੋਕ ਨੂੰ ਉਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਇਨੋਕ ਨੂੰ ਨਹੀਂ ਲਭ ਸਕੇ, ਕਿਉਂਕਿ ਪਰਮੇਸ਼ੁਰ ਨੇ ਇਨੋਕ ਨੂੰ ਸਵਰਗ ਵਿੱਚ ਹੋਣ ਲਈ ਉਠਾਇਆ। ਇਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।
6Or sans la foi il est impossible de lui être agréable; car il faut que celui qui s'approche de Dieu croie que Dieu existe, et qu'il est le rémunérateur de ceux qui le cherchent.
6ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹਡ਼ਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹਡ਼ਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹਡ਼ੇ ਉਸਨੂੰ ਸੱਚਮੁੱਚ ਲਭ੍ਭਣਾ ਚਾਹੁੰਦੇ ਹਨ।
7C'est par la foi que Noé, divinement averti des choses qu'on ne voyait pas encore, et saisi d'une crainte respectueuse, construisit une arche pour sauver sa famille; c'est par elle qu'il condamna le monde, et devint héritier de la justice qui s'obtient par la foi.
7ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
8C'est par la foi qu'Abraham, lors de sa vocation, obéit et partit pour un lieu qu'il devait recevoir en héritage, et qu'il partit sans savoir où il allait.
8ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
9C'est par la foi qu'il vint s'établir dans la terre promise comme dans une terre étrangère, habitant sous des tentes, ainsi qu'Isaac et Jacob, les cohéritiers de la même promesse.
9ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸਨੂੰ ਦੇਣ ਲਈ ਵਾਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿਥੋਂ ਦਾ ਉਹ ਨਹੀਂ ਸੀ। ਉਸਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਦਾ ਪ੍ਰਾਪਤ ਕੀਤਾ ਸੀ।
10Car il attendait la cité qui a de solides fondements, celle dont Dieu est l'architecte et le constructeur.
10ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।
11C'est par la foi que Sara elle-même, malgré son âge avancé, fut rendue capable d'avoir une postérité, parce qu'elle crut à la fidélité de celui qui avait fait la promesse.
11ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸਕਦਾ ਹੈ ਜਿਸਦਾ ਉਸਨੇ ਵਾਦਾ ਕੀਤਾ ਸੀ।
12C'est pourquoi d'un seul homme, déjà usé de corps, naquit une postérité nombreuse comme les étoiles du ciel, comme le sable qui est sur le bord de la mer et qu'on ne peut compter.
12ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।
13C'est dans la foi qu'ils sont tous morts, sans avoir obtenu les choses promises; mais ils les ont vues et saluées de loin, reconnaissant qu'ils étaient étrangers et voyageurs sur la terre.
13ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
14Ceux qui parlent ainsi montrent qu'ils cherchent une patrie.
14ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹਡ਼ਾ ਉਨ੍ਹਾਂ ਦਾ ਆਪਣਾ ਹੋਵੇਗਾ।
15S'ils avaient eu en vue celle d'où ils étaient sortis, ils auraient eu le temps d'y retourner.
15ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹਡ਼ਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉਥੇ ਵਾਪਸ ਜਾਣ ਦਾ ਵੇਲਾ ਸੀ।
16Mais maintenant ils en désirent une meilleure, c'est-à-dire une céleste. C'est pourquoi Dieu n'a pas honte d'être appelé leur Dieu, car il leur a préparé une cité.
16ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ - ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
17C'est par la foi qu'Abraham offrit Isaac, lorsqu'il fut mis à l'épreuve, et qu'il offrit son fils unique, lui qui avait reçu les promesses,
17[This verse may not be a part of this translation]
18et à qui il avait été dit: En Isaac sera nommée pour toi une postérité.
18[This verse may not be a part of this translation]
19Il pensait que Dieu est puissant, même pour ressusciter les morts; aussi le recouvra-t-il par une sorte de résurrection.
19ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸਕਦਾ ਹੈ। ਅਤੇ ਸੱਚਮੁਚ ਅਸੀਂ ਆਖ਼ ਸਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
20C'est par la foi qu'Isaac bénit Jacob et Esaü, en vue des choses à venir.
20ਇਸਹਾਕ ਨੇ ਯਾਕੂਬ ਅਤੇ ਤਿਮੋਥਿਉਸ ਦੇ ਭਵਿਖ੍ਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
21C'est par la foi que Jacob mourant bénit chacun des fils de Joseph, et qu'il adora, appuyé sur l'extrémité de son bâton.
21ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸਨੂੰ ਨਿਹਚਾ ਸੀ।
22C'est par la foi que Joseph mourant fit mention de la sortie des fils d'Israël, et qu'il donna des ordres au sujet de ses os.
22ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸਦੇ ਬਚੇ ਹੋਏ ਸ਼ਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸਨੂੰ ਨਿਹਚਾ ਸੀ।
23C'est par la foi que Moïse, à sa naissance, fut caché pendant trois mois par ses parents, parce qu'ils virent que l'enfant était beau, et qu'ils ne craignirent pas l'ordre du roi.
23ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੁ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵਗਿਆ ਕਰਨ ਤੋਂ ਵੀ ਨਾ ਡਰੇ।
24C'est par la foi que Moïse, devenu grand, refusa d'être appelé fils de la fille de Pharaon,
24ਜਦੋਂ ਮੂਸਾ ਵੱਡਾ ਹੋਇਆ, ਉਸਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸਨੂੰ ਆਸਥਾ ਸੀ, ਉਸਨੇ ਅਜਿਹਾ ਕੀਤਾ।
25aimant mieux être maltraité avec le peuple de Dieu que d'avoir pour un temps la jouissance du péché,
25ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁਕ੍ਕ ਜਾਣ ਵਾਲੇ ਸਨ। ਇਸਦੀ ਬਜਾਇ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
26regardant l'opprobre de Christ comme une richesse plus grande que les trésors de l'Egypte, car il avait les yeux fixés sur la rémunération.
26ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸਨੂੰ ਦੇਣ ਵਾਲਾ ਸੀ।
27C'est par la foi qu'il quitta l'Egypte, sans être effrayé de la colère du roi; car il se montra ferme, comme voyant celui qui est invisible.
27ਮੂਸਾ ਨੇ ਮਿਸਰ ਛੱਡ ਦਿੱਤਾ। ਉਸਨੇ ਮਿਸਰ ਇਸ ਲਈ ਛਡਿਆ ਕਿਉਂਕਿ ਉਸ੍ਸਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿਢ਼ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸਕੇ ਜਿਸਨੂੰ ਕੋਈ ਵੀ ਨਾ ਵੇਖ ਸਕਿਆ।
28C'est par la foi qu'il fit la Pâque et l'aspersion du sang, afin que l'exterminateur ne touchât pas aux premiers-nés des Israélites.
28ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿਡ਼ਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿਡ਼ਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
29C'est par la foi qu'ils traversèrent la mer Rouge comme un lieu sec, tandis que les Egyptiens qui en firent la tentative furent engloutis.
29ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁਕ੍ਕੀ ਧਰਤੀ ਉਤ੍ਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸਕੇ ਕਿਉਂਕਿ ਉਸਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
30C'est par la foi que les murailles de Jéricho tombèrent, après qu'on en eut fait le tour pendant sept jours.
30ਅਤੇ ਯੇਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢਠ ਗਈਆਂ।
31C'est par la foi que Rahab la prostituée ne périt pas avec les rebelles, parce qu'elle avait reçu les espions avec bienveillance.
31ਅਤੇ ਵੇਸਵਾ ਰਹਾਬ ਨੇ ਇਜ਼ਰਾਏਲੀ ਜਾਸੂਸਾਂ ਦਾ ਸੁਆਗਤ ਕੀਤਾ ਅਤੇ ਮਿੱਤਰਾਂ ਵਾਂਗ ਉਨ੍ਹਾਂ ਦੀ ਸਹਾਇਤਾ ਕੀਤੀ। ਅਤੇ ਆਪਣੀ ਨਿਹਚਾ ਕਾਰਣ ਉਹ ਉਨ੍ਹਾਂ ਹੋਰ ਲੋਕਾਂ ਨਾਲ ਮਾਰੀ ਨਹੀਂ ਗਈ ਜਿਨ੍ਹਾਂ ਨੇ ਆਗਿਆ ਨਹੀਂ ਮੰਨੀ।
32Et que dirai-je encore? Car le temps me manquerait pour parler de Gédéon, de Barak, de Samson, de Jephthé, de David, de Samuel, et des prophètes,
32ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋਡ਼ ਹੈ? ਤੁਹਾਨੂੰ ਗਦਿਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਸ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।
33qui, par la foi, vainquirent des royaumes, exercèrent la justice, obtinrent des promesses, fermèrent la gueule des lions,
33ਇਨ੍ਹਾਂ ਸਾਰੇ ਲੋਕਾਂ ਨੂੰ ਆਸਥਾ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
34teignirent la puissance du feu, échappèrent au tranchant de l'épée, guérirent de leurs maladies, furent vaillants à la guerre, mirent en fuite des armées étrangères.
34ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹਡ਼ੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।
35Des femmes recouvrèrent leurs morts par la résurrection; d'autres furent livrés aux tourments, et n'acceptèrent point de délivrance, afin d'obtenir une meilleure résurrection;
35ਜਿਹਡ਼ੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਉਭਾਰੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਉਭਾਰ ਕੇ ਬਿਹਤਰ ਜੀਵਨ ਪ੍ਰਾਪਤ ਹੋ ਸਕੇ।
36d'autres subirent les moqueries et le fouet, les chaînes et la prison;
36ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋਡ਼ਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
37ils furent lapidés, sciés, torturés, ils moururent tués par l'épée, ils allèrent çà et là vêtus de peaux de brebis et de peaux de chèvres, dénués de tout, persécutés, maltraités,
37ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
38eux dont le monde n'était pas digne, errants dans les déserts et les montagnes, dans les cavernes et les antres de la terre.
38ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।
39Tous ceux-là, à la foi desquels il a été rendu témoignage, n'ont pas obtenu ce qui leur était promis,
39ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
40Dieu ayant en vue quelque chose de meilleur pour nous, afin qu'ils ne parvinssent pas sans nous à la perfection.
40ਪਰਮੇਸ਼ੁਰ ਨੇ ਸਾਨੂੰ ਕੁਝ ਬਿਹਤਰ ਦੇਣ ਦੀ ਵਿਉਂਤ ਬਣਾਈ। ਉਹ ਇਨ੍ਹਾਂ ਲੋਕਾਂ ਨੂੰ ਸਾਡੇ ਸਮੇਤ ਸੰਪੂਰਣ ਬਨਾਉਣਾ ਸੀ।