French 1910

Punjabi: NT

Jude

1

1Jude, serviteur de Jésus-Christ, et frère de Jacques, à ceux qui ont été appelés, qui sont aimés en Dieu le Père, et gardés pour Jésus Christ:
1ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁਰਖਿਅਤ ਰੱਖਿਆ ਗਿਆ ਹੈ।
2que la miséricorde, la paix et la charité vous soient multipliées!
2ਮਿਹਰ, ਸ਼ਾਂਤੀ ਅਤੇ ਪਿਆਰ ਵਧ ਤੋਂ ਵਧ ਤੁਹਾਡਾ ਹੋਵੇ।
3Bien-aimés, comme je désirais vivement vous écrire au sujet de notre salut commun, je me suis senti obligé de le faire afin de vous exhorter à combattre pour la foi qui a été transmise aux saints une fois pour toutes.
3ਪਿਆਰੇ ਮਿੱਤਰੋ, ਮੈਂ ਤੁਹਾਨੂੰ ਉਸ ਮੁਕਤੀ ਬਾਰੇ ਲਿਖਣ ਲਊ ਬਹੁਤ ਉਤਸੁਕ ਹਾਂ ਜਿਹਡ਼ੀ ਅਸੀਂ ਸਾਰੇ ਇਕਠੇ ਸਾਂਝੀ ਕਰਦੇ ਹਾਂ। ਪਰ ਮੈਂ ਇਸਨੂੰ ਜਰੂਰੀ ਸਮਝਿਆ ਕਿ ਤੁਹਾਨੂੰ ਕਿਸੇ ਹੋਰ ਚੀਜ਼ ਬਾਰੇ ਲਿਖਾਂ; ਮੈਂ ਤੁਹਾਨੂੰ ਉਸ ਨਿਹਚਾ ਲਈ, ਜਿਹਡ਼ੀ ਉਸਨੇ ਆਪਣੇ ਪਵਿੱਤਰ ਲੋਕਾਂ ਨੂੰ ਦਿੱਤੀ ਹੈ, ਸਖਤ ਸੰਘਰਸ਼ ਕਰਨ ਲਈ ਉਤਸਾਹਿਤ ਕਰਨਾ ਚਾਹੁੰਦਾ ਹਾਂ। ਪਰਮੇਸ਼ੁਰ ਨੇ ਇਹ ਨਿਹਚਾ ਇਕੋ ਵਾਰੀ ਪ੍ਰਦਾਨ ਕੀਤੀ ਹੈ ਅਤੇ ਇਹ ਸਦਾ ਲਈ ਦਿੱਤੀ ਗਈ ਹੈ।
4Car il s'est glissé parmi vous certains hommes, dont la condamnation est écrite depuis longtemps, des impies, qui changent la grâce de notre Dieu en dissolution, et qui renient notre seul maître et Seigneur Jésus-Christ.
4ਕੁਝ ਲੋਕ ਚੋਰੀ ਛਿਪੇ ਤੁਹਾਡੀ ਸੰਗਤ ਵਿੱਚ ਆ ਵਡ਼ੇ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਆਪਣੇ ਮੰਦੇ ਕਾਰਿਆਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਹੁਤ ਸਮਾਂ ਪਹਿਲਾਂ, ਉਨ੍ਹਾਂ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਗਿਆ ਹੈ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਹਨ। ਉਨ੍ਹਾਂ ਨੇ ਸਾਡੇ ਪਰਮੇਸ਼ੁਰ ਦੀ ਕਿਰਪਾ ਦੀ ਭਰਿਸ਼ਟ ਕਰਨੀਆਂ ਕਰਨ ਲਈ ਕੁਵਰਤੋਂ ਕੀਤੀ ਹੈ। ਇਹ ਲੋਕ ਯਿਸੂ ਮਸੀਹ, ਸਾਡੇ ਇੱਕੋ ਮਾਲਕ ਅਤੇ ਪ੍ਰਭੂ ਨੂੰ ਕਬੂਲਣ ਤੋਂ ਇਨਕਾਰ ਕਰਦੇ ਹਨ।
5Je veux vous rappeler, à vous qui savez fort bien toutes ces choses, que le Seigneur, après avoir sauvé le peuple et l'avoir tiré du pays d'Egypte, fit ensuite périr les incrédules;
5ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ।
6qu'il a réservé pour le jugement du grand jour, enchaînés éternellement par les ténèbres, les anges qui n'ont pas gardé leur dignité, mais qui ont abandonné leur propre demeure;
6ਇਹ ਵੀ ਚੇਤੇ ਰਖੋ ਕਿ, ਦੂਤਾਂ ਕੋਲ ਸ਼ਕਤੀ ਤਾਂ ਸੀ ਪਰ ਉਨ੍ਹਾਂ ਨੇ ਰਖੀ ਨਹੀਂ। ਉਨ੍ਹਾਂ ਨੇ ਆਪਣੇ ਘਰ ਛੱਡ ਦਿੱਤੇ ਅਤੇ ਇਸ ਲਈ ਪ੍ਰਭੂ ਨੇ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ। ਉਨ੍ਹਾਂ ਨੂੰ ਸਦੀਵੀ ਜੰਜ਼ੀਰਾਂ ਵਿੱਚ ਰੱਖਿਆ ਹੋਇਆ ਸੀ। ਉਸਨੇ ਉਨ੍ਹਾਂ ਨੂੰ ਉਥੇ ਮਹਾਨ ਦਿਨ ਉੱਤੇ ਉਨ੍ਹਾਂ ਦਾ ਨਿਰਣਾ ਕਰਨ ਲਈ ਰੱਖਿਆ ਹੋਇਆ ਹੈ।
7que Sodome et Gomorrhe et les villes voisines, qui se livrèrent comme eux à l'impudicité et à des vices contre nature, sont données en exemple, subissant la peine d'un feu éternel.
7ਸਦੂਮ ਅਤੇ ਅਮੋਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
8Malgré cela, ces hommes aussi, entraînés par leurs rêveries, souillent pareillement leur chair, méprisent l'autorité et injurient les gloires.
8ਜਿਹਡ਼ੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
9Or, l'archange Michel, lorsqu'il contestait avec le diable et lui disputait le corps de Moïse, n'osa pas porter contre lui un jugement injurieux, mais il dit: Que le Seigneur te réprime!
9[This verse may not be a part of this translation]
10Eux, au contraire, ils parlent d'une manière injurieuse de ce qu'ils ignorent, et ils se corrompent dans ce qu'ils savent naturellement comme les brutes.
10ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿਤ੍ਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸਕਦੇ। ਇਹੀ ਗੱਲਾਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।
11Malheur à eux! car ils ont suivi la voie de Caïn, ils se sont jetés pour un salaire dans l'égarement de Balaam, ils se sont perdus par la révolte de Coré.
11ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲਡ਼ੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
12Ce sont des écueils dans vos agapes, faisant impudemment bonne chère, se repaissant eux-mêmes. Ce sont des nuées sans eau, poussées par les vents; des arbres d'automne sans fruits, deux fois morts, déracinés;
12ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰਖਦੇ ਹਨ। ਉਹ ਬਿਨ ਵਰਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸਖਣੇ ਬਿਰਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੁਹਰੀ ਮੌਤ ਮਰਦੇ ਹਨ।
13des vagues furieuses de la mer, rejetant l'écume de leurs impuretés; des astres errants, auxquels l'obscurité des ténèbres est réservée pour l'éternité.
13ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹਡ਼ੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹਡ਼ੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰਖੀ ਗਈ ਹੈ।
14C'est aussi pour eux qu'Enoch, le septième depuis Adam, a prophétisé en ces termes: Voici, le Seigneur est venu avec ses saintes myriades,
14ਆਦਮੀ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।
15pour exercer un jugement contre tous, et pour faire rendre compte à tous les impies parmi eux de tous les actes d'impiété qu'ils ont commis et de toutes les paroles injurieuses qu'ont proférées contre lui des pécheurs impies.
15ਪ੍ਰਭੂ ਹਰ ਵਿਅਕਤੀ ਦਾ ਨਿਰਣਾ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਰਣਾ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
16Ce sont des gens qui murmurent, qui se plaignent de leur sort, qui marchent selon leurs convoitises, qui ont à la bouche des paroles hautaines, qui admirent les personnes par motif d'intérêt.
16ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
17Mais vous, bien-aimés, souvenez-vous des choses annoncées d'avance par les apôtres de notre Seigneur-Jésus Christ.
17ਪਿਆਰੇ ਮਿੱਤਰੋ ਜੋ ਕੁਝ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਆਖਿਆ ਹੈ ਉਸ ਨੂੰ ਚੇਤੇ ਰਖੋ।
18Ils vous disaient qu'au dernier temps il y aurait des moqueurs, marchant selon leurs convoitises impies;
18ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹਡ਼ੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ।” ਇਹ ਲੋਕ ਮਨ ਆਈਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।
19ce sont ceux qui provoquent des divisions, hommes sensuels, n'ayant pas l'esprit.
19ਇਹੀ ਲੋਕ ਹਨ ਜਿਹਡ਼ੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।
20Pour vous, bien-aimés, vous édifiant vous-mêmes sur votre très sainte foi, et priant par le Saint-Esprit,
20ਪਰ ਪਿਆਰੇ ਮਿੱਤਰੋ, ਤੁਸੀਂ ਉਸ ਅੱਤ ਪਵਿੱਤਰ ਨਿਹਚਾ ਦੀ ਵਰਤੋਂ ਕਰੋ ਜੋ ਤੁਸੀਂ ਆਪਣੇ ਆਪ ਨੂੰ ਤਾਕਤਵਰ ਬਨਾਉਣ ਲਈ ਪ੍ਰਾਪਤ ਕੀਤੀ ਹੈ। ਪਵਿੱਤਰ ਆਤਮਾ ਨਾਲ ਪ੍ਰਾਰਥਨਾ ਕਰੋ।
21maintenez-vous dans l'amour de Dieu, en attendant la miséricorde de notre Seigneur Jésus-Christ pour la vie éternelle.
21ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਮਿਹਰ ਵਿਖਾਵੇਗਾ ਅਤੇ ਤੁਹਾਨੂੰ ਸਦੀਵੀ ਜੀਵਨ ਦੇਵੇਗਾ।
22Reprenez les uns, ceux qui contestent;
22ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹਡ਼ੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।
23sauvez-en d'autres en les arrachant du feu; et pour d'autres encore, ayez une pitié mêlée de crainte, haïssant jusqu'à la tunique souillée par la chair.
23ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋਡ਼ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵਧਾਨ ਰਹਿਣ ਦੀ ਲੋਡ਼ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪਡ਼ਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ। ਪਰਮੇਸ਼ੁਰ ਦੀ ਵਡਿਆਈ ਕਰੋ
24Or, à celui qui peut vous préserver de toute chute et vous faire paraître devant sa gloire irrépréhensibles et dans l'allégresse,
24ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁਖ ਲਿਆ ਸਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।
25Dieu seul, notre Sauveur, par Jésus-Christ notre Seigneur, soient gloire, majesté, force et puissance, dès avant tous les temps, et maintenant, et dans tous les siècles! Amen!
25ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹਡ਼ਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।