1Au reste, mes frères, réjouissez-vous dans le Seigneur. Je ne me lasse point de vous écrire les mêmes choses, et pour vous cela est salutaire.
1ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।
2Prenez garde aux chiens, prenez garde aux mauvais ouvriers, prenez garde aux faux circoncis.
2ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹਡ਼ੇ ਬਦਕਾਰੀ ਅਕਰਦੇ ਹਨ। ਉਹ ਕੁਤਿਆਂ ਵਰਗੇ ਹਨ। ਉਹ ਸ਼ਰੀਰ ਵੱਢਣ ਲਈ ਮੰਗ ਕਰਦੇ ਹਨ।
3Car les circoncis, c'est nous, qui rendons à Dieu notre culte par l'Esprit de Dieu, qui nous glorifions en Jésus-Christ, et qui ne mettons point notre confiance en la chair.
3ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸਦੇ ਆਤਮੇ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰਖਦੇ ਹਾਂ।
4Moi aussi, cependant, j'aurais sujet de mettre ma confiance en la chair. Si quelque autre croit pouvoir se confier en la chair, je le puis bien davantage,
4ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰਖ ਸਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰਖ ਸਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵਧ ਕਾਰਣ ਹਨ।
5moi, circoncis le huitième jour, de la race d'Israël, de la tribu de Benjamin, Hébreu né d'Hébreux; quant à la loi, pharisien;
5ਮੇਰੀ ਸੁੰਨਤ ਜੰਮਨ ਤੋਂ ਬਾਦ ਅਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
6quant au zèle, persécuteur de l'Eglise; irréprochable, à l'égard de la justice de la loi.
6ਮੈਂ ਆਪਣੇ ਯਹੂਦੀ ਧਰਮ ਬਾਰੇ ਬਡ਼ਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬਡ਼ੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲਭਿਆ।
7Mais ces choses qui étaient pour moi des gains, je les ai regardées comme une perte, à cause de Christ.
7ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।
8Et même je regarde toutes choses comme une perte, à cause de l'excellence de la connaissance de Jésus-Christ mon Seigneur, pour lequel j'ai renoncé à tout, et je les regarde comme de la boue, afin de gagner Christ,
8ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂਡ਼ਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸਕਾਂ।
9et d'être trouvé en lui, non avec ma justice, celle qui vient de la loi, mais avec celle qui s'obtient par la foi en Christ, la justice qui vient de Dieu par la foi,
9ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।
10Afin de connaître Christ, et la puissance de sa résurrection, et la communion de ses souffrances, en devenant conforme à lui dans sa mort,
10ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸਨੂੰ ਮੌਤ ਤੋਂ ਉਭਾਰਿਆ ਹੈ। ਮੈਂ ਮਸੀਹ ਦੇ ਦੁਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।
11pour parvenir, si je puis, à la résurrection d'entre les morts.
11ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸਕਦਾ ਹਾਂ ਜੋ ਮੌਤ ਤੋਂ ਉਭਾਰੇ ਜਾਣਗੇ।
12Ce n'est pas que j'aie déjà remporté le prix, ou que j'aie déjà atteint la perfection; mais je cours, pour tâcher de le saisir, puisque moi aussi j'ai été saisi par Jésus-Christ.
12ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਨਿਰੰਤਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।
13Frères, je ne pense pas l'avoir saisi; mais je fais une chose: oubliant ce qui est en arrière et me portant vers ce qui est en avant,
13ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਮ੍ਹਣੇ ਹੈ।
14je cours vers le but, pour remporter le prix de la vocation céleste de Dieu en Jésus-Christ.
14ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
15Nous tous donc qui sommes parfaits, ayons cette même pensée; et si vous êtes en quelque point d'un autre avis, Dieu vous éclairera aussi là-dessus.
15ਸਾਨੂੰ ਸਾਰਿਆਂ ਨੂੰ, ਜਿਹਡ਼ੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪਸ਼ਟ ਕਰ ਦੇਵੇਗਾ।
16Seulement, au point où nous sommes parvenus, marchons d'un même pas.
16ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹਈਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ।
17Soyez tous mes imitateurs, frères, et portez les regards sur ceux qui marchent selon le modèle que vous avez en nous.
17ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹਡ਼ੇ ਨੇਡ਼ਤਾ ਨਾਲ ਸਾਡੇ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।
18Car il en est plusieurs qui marchent en ennemis de la croix de Christ, je vous en ai souvent parlé, et j'en parle maintenant encore en pleurant.
18ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲਗਿਆਂ ਮ੍ਮੈਨੂੰ ਰੋਣਾ ਆਉਂਦਾ ਹੈ।
19Leur fin sera la perdition; ils ont pour dieu leur ventre, ils mettent leur gloire dans ce qui fait leur honte, ils ne pensent qu'aux choses de la terre.
19ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹਡ਼ੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।
20Mais notre cité à nous est dans les cieux, d'où nous attendons aussi comme Sauveur le Seigneur Jésus-Christ,
20ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।
21qui transformera le corps de notre humiliation, en le rendant semblable au corps de sa gloire, par le pouvoir qu'il a de s'assujettir toutes choses.
21ਮਸੀਹ ਸਾਡੇ ਭੌਤਿਕ ਸ਼ਰੀਰਾਂ ਨੂੰ ਆਪਣੇ ਮਹਿਮਾਮਈ ਸ਼ਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯਂਤ੍ਰਣ ਹੇਠ ਰੱਖਣ ਯੋਗ ਹੈ।