French 1910

Punjabi: NT

Revelation

16

1Et j'entendis une voix forte qui venait du temple, et qui disait aux sept anges: Allez, et versez sur la terre les sept coupes de la colère de Dieu.
1ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, "ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।"
2Le premier alla, et il versa sa coupe sur la terre. Et un ulcère malin et douloureux frappa les hommes qui avaient la marque de la bête et qui adoraient son image.
2ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।
3Le second versa sa coupe dans la mer. Et elle devint du sang, comme celui d'un mort; et tout être vivant mourut, tout ce qui était dans la mer.
3ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋਢ਼ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿਚਲੀ ਹਰ ਜਿੰਦਾ ਸ਼ੈਅ ਮਰ ਗਈ।
4Le troisième versa sa coupe dans les fleuves et dans les sources d'eaux. Et ils devinrent du sang.
4ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।
5Et j'entendis l'ange des eaux qui disait: Tu es juste, toi qui es, et qui étais; tu es saint, parce que tu as exercé ce jugement.
5ਫ਼ੇਰ ਮੈਂ ਪਾਣੀਆਂ ਦੇ ਦੂਤ ਨੂੰ ਆਖਦਿਆਂ ਸੁਣਿਆ; "ਤੂੰ ਹੀ ਹੈਂ ਜੋ ਮੌਜੂਦ ਹੈ, ਅਤੇ ਮੂਜੂਦ ਸੀ। ਤੂੰ ਹੀ ਪਵਿੱਤਰ ਹੈਂ। ਤੂੰ ਇੰਨਾ ਨਿਰਣਿਆਂ ਵਿੱਚ ਉਚਿਤ ਹੈਂ ਜਿਹਡ਼ੇ ਤੂੰ ਬਣਾਏ ਹਨ।
6Car ils ont versé le sang des saints et des prophètes, et tu leur as donné du sang à boire: ils en sont dignes.
6ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁਕਵਾਂ ਹੈ।"
7Et j'entendis l'autel qui disait: Oui, Seigneur Dieu tout-puissant, tes jugements sont véritables et justes.
7ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, "ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।"
8Le quatrième versa sa coupe sur le soleil. Et il lui fut donné de brûler les hommes par le feu;
8ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾਡ਼ਨ ਦੀ ਸ਼ਕਤੀ ਦਿੱਤੀ ਗਈ।
9et les hommes furent brûlés par une grande chaleur, et ils blasphémèrent le nom du Dieu qui a l'autorité sur ces fléaux, et ils ne se repentirent pas pour lui donner gloire.
9ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯਂਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।
10Le cinquième versa sa coupe sur le trône de la bête. Et son royaume fut couvert de ténèbres; et les hommes se mordaient la langue de douleur,
10ਪੰਜਵੇਂ ਦੂਤ ਨੇ ਆਪਣਾ ਕਟੋਰਾ ਜਾਨਵਰ ਦੇ ਤਖਤ ਉੱਤੇ ਖਾਲੀ ਕਰ ਦਿੱਤਾ। ਅਤੇ ਜਾਨਵਰ ਦੀ ਸਲਤਨਤ ਨੂੰ ਹਨੇਰੇ ਨੇ ਕੱਜ ਲਿਆ। ਲੋਕਾਂ ਨੇ ਦਰਦ ਦੇ ਮਾਰੇ ਆਪਣੀਆਂ ਜੀਭਾਂ ਟੁੱਕ ਲਈਆਂ।
11et ils blasphémèrent le Dieu du ciel, à cause de leurs douleurs et de leurs ulcères, et ils ne se repentirent pas de leurs oeuvres.
11ਜਿਹਡ਼ੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
12Le sixième versa sa coupe sur le grand fleuve, l'Euphrate. Et son eau tarit, afin que le chemin des rois venant de l'Orient fût préparé.
12ਛੇਵੇ ਦੂਤ ਨੇ ਆਪਣਾ ਕਟੋਰਾ ਮਹਾਨ ਫ਼ਰਾਤ ਦਰਿਆ ਉੱਤੇ ਖਾਲੀ ਕਰ ਦਿੱਤਾ। ਦਰਿਆ ਦਾ ਪਾਣੀ ਸੁੱਕ ਗਿਆ। ਇਸਨੇ ਰਾਜਿਆਂ ਨੂੰ ਪੂਰਬ ਤੋਂ ਆਉਣ ਦਾ ਰਾਹ ਬਣਾ ਦਿੱਤਾ।
13Et je vis sortir de la bouche du dragon, et de la bouche de la bête, et de la bouche du faux prophète, trois esprits impurs, semblables à des grenouilles.
13ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹਡ਼ੀਆਂ ਡਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।
14Car ce sont des esprits de démons, qui font des prodiges, et qui vont vers les rois de toute la terre, afin de les rassembler pour le combat du grand jour du Dieu tout-puissant.
14ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕਠ੍ਠਾ ਕਰਨ ਲਈ ਗਈਆਂ।
15Voici, je viens comme un voleur. Heureux celui qui veille, et qui garde ses vêtements, afin qu'il ne marche pas nu et qu'on ne voie pas sa honte!
15"ਸੁਣੋ। ਮੈਂ ਚੋਰ ਦੇ ਆਉਣ ਵਾਂਗ ਅਚਾਨਕ ਆਵਾਂਗਾ, ਉਹ ਵਿਅਕਤੀ ਸੁਭਾਗਾ ਹੈ ਜਿਹਡ਼ਾ ਜਾਗਦਾ ਰਹਿੰਦਾ ਹੈ ਅਤੇ ਆਪਣੇ ਨਾਲ ਆਪਣੇ ਵਸਤਰ ਤਿਆਰ ਰੱਖਦਾ ਹੈ। ਫ਼ੇਰ ਉਸਨੂੰ ਬਿਨਾ ਕੱਪਡ਼ਿਆਂ ਤੋਂ ਨਹੀਂ ਜਾਣਾ ਪਵੇਗਾ ਅਤੇ ਲੋਕੀ ਉਹ ਚੀਜ਼ਾਂ ਨਹੀਂ ਦੇਖਣਗੇ ਜਿਹਡ਼ੀਆਂ ਉਹ ਲੋਕਾਂ ਨੂੰ ਦਿਖਾਉਣ ਤੋਂ ਸੰਗਦਾ ਹੈ।"
16Ils les rassemblèrent dans le lieu appelé en hébreu Harmaguédon.
16ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕਠਿਆਂ ਕ੍ਕੀਤਾ ਜਿਸਨੂੰ ਇਬਰਾਨੀ ਭਾਸ਼ਾ ਵਿੱਚ ਆਰਮਾਗੇਡਨ ਆਖਿਆ ਜਾਂਦਾ ਹੈ।
17Le septième versa sa coupe dans l'air. Et il sortit du temple, du trône, une voix forte qui disait: C'en est fait!
17ਸੱਤਵੇਂ ਦੂਤ ਨੇ ਆਪਣਾ ਬਰਤਨ ਹਵਾ ਵਿੱਚ ਖਾਲੀ ਕਰ ਦਿੱਤਾ। ਫ਼ੇਰ ਮੰਦਰ ਵਿੱਚੋਂ ਤਖਤ ਤੋਂ ਉੱਚੀ ਅਵਾਜ਼ ਆਈ। ਅਵਾਜ਼ ਨੇ ਆਖਿਆ, "ਇਸਦਾ ਖਾਤਮਾ ਹੋ ਗਿਆ।"
18Et il y eut des éclairs, des voix, des tonnerres, et un grand tremblement de terre, tel qu'il n'y avait jamais eu depuis que l'homme est sur la terre, un aussi grand tremblement.
18ਉਥੇ ਫ਼ੇਰ ਬਿਜਲੀ ਦੀ ਲਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।
19Et la grande ville fut divisée en trois parties, et les villes des nations tombèrent, et Dieu, se souvint de Babylone la grande, pour lui donner la coupe du vin de son ardente colère.
19ਵੱਡਾ ਸ਼ਹਿਰ ਤਿੰਨ ਹਿਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁਲਿਆ। ਉਸ੍ਸਨੇ ਉਸਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈ ਦਾ ਪਿਆਲਾ ਦਿੱਤਾ।
20Et toutes les îles s'enfuirent, et les montagnes ne furent pas retrouvées.
20ਹਰ ਜੰਜੀਰਾ ਅਲੋਪ ਹੋ ਗਿਆ ਅਤੇ ਉਥੇ ਹੁਣ ਕੋਈ ਵੀ ਪਹਾਡ਼ ਨਹੀਂ ਸੀ।
21Et une grosse grêle, dont les grêlons pesaient un talent, tomba du ciel sur les hommes; et les hommes blasphémèrent Dieu, à cause du fléau de la grêle, parce que ce fléau était très grand.
21ਲੋਕਾਂ ਤੇ ਅਕਾਸ਼ ਤੋਂ ਵੱਡੇ ਗਡ਼ੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗਡ਼ਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗਡ਼ਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬਡ਼ੀ ਭਿਆਨਕ ਸੀ।