French 1910

Punjabi: NT

Revelation

4

1Après cela, je regardai, et voici, une porte était ouverte dans le ciel. La première voix que j'avais entendue, comme le son d'une trompette, et qui me parlait, dit: Monte ici, et je te ferai voir ce qui doit arriver dans la suite.
1ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹਡ਼ੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹਡ਼ੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, "ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।"
2Aussitôt je fus ravi en esprit. Et voici, il y avait un trône dans le ciel, et sur ce trône quelqu'un était assis.
2ਫ਼ੇਰ ਆਤਮੇ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਮ੍ਹਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।
3Celui qui était assis avait l'aspect d'une pierre de jaspe et de sardoine; et le trône était environné d'un arc-en-ciel semblable à de l'émeraude.
3ਜਿਹਡ਼ਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।
4Autour du trône je vis vingt-quatre trônes, et sur ces trônes vingt-quatre vieillards assis, revêtus de vêtements blancs, et sur leurs têtes des couronnes d'or.
4ਤਖਤ ਦੇ ਆਲੇ-ਦੁਆਲੇ ਉਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿਟ੍ਟੀ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸਨਹਿਰੀ ਤਾਜ ਸਨ।
5Du trône sortent des éclairs, des voix et des tonnerres. Devant le trône brûlent sept lampes ardentes, qui sont les sept esprits de Dieu.
5ਤਖਤ ਵੱਲੋਂ ਬਿਜਲੀ ਦਿਆਂ ਝਲਕਾਂ ਅਤੇ ਕਡ਼ਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਮ੍ਹਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
6Il y a encore devant le trône comme une mer de verre, semblable à du cristal. Au milieu du trône et autour du trône, il y a quatre êtres vivants remplis d'yeux devant et derrière.
6ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ।
7Le premier être vivant est semblable à un lion, le second être vivant est semblable à un veau, le troisième être vivant a la face d'un homme, et le quatrième être vivant est semblable à un aigle qui vole.
7ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।
8Les quatre êtres vivants ont chacun six ailes, et ils sont remplis d'yeux tout autour et au dedans. Ils ne cessent de dire jour et nuit: Saint, saint, saint est le Seigneur Dieu, le Tout-Puissant, qui était, qui est, et qui vient!
8ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"
9Quand les êtres vivants rendent gloire et honneur et actions de grâces à celui qui est assis sur le trône, à celui qui vit aux siècles des siècles,
9ਇਹ ਸਜੀਵ ਚੀਜ਼ਾਂ ਉਸਨੂੰ ਮਹਿਮਾ ਅਤੇ ਸਤਿਕਾਰ ਅਤੇ ਧਨਵਾਦ ਕਰਦੀਆਂ ਰਹਿੰਦੀਆਂ ਹਨ ਜਿਹਡ਼ਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹਡ਼ਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।
10les vingt-quatre vieillards se prosternent devant celui qui est assis sur le trône, et ils adorent celui qui vit aux siècles des siècles, et ils jettent leurs couronnes devant le trône, en disant:
10ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ ਜਿਹਡ਼ਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹਡ਼ਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਮ੍ਹਣੇ ਰਖਕੇ ਆਖਿਆ,
11Tu es digne, notre Seigneur et notre Dieu, de recevoir la gloire et l'honneur et la puissance; car tu as créé toutes choses, et c'est par ta volonté qu'elles existent et qu'elles ont été créées.
11"ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।"