French 1910

Punjabi: NT

Romans

12

1Je vous exhorte donc, frères, par les compassions de Dieu, à offrir vos corps comme un sacrifice vivant, saint, agréable à Dieu, ce qui sera de votre part un culte raisonnable.
1ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
2Ne vous conformez pas au siècle présent, mais soyez transformés par le renouvellement de l'intelligence, afin que vous discerniez quelle est la volonté de Dieu, ce qui est bon, agréable et parfait.
2ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।
3Par la grâce qui m'a été donnée, je dis à chacun de vous de n'avoir pas de lui-même une trop haute opinion, mais de revêtir des sentiments modestes, selon la mesure de foi que Dieu a départie à chacun.
3ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹਾਯ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹਡ਼ੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
4Car, comme nous avons plusieurs membres dans un seul corps, et que tous les membres n'ont pas la même fonction,
4ਸਾਡੇ ਸਭਨਾਂ ਕੋਲ ਸ਼ਰੀਰ ਹੈ ਅਤੇ ਉਸ ਸ਼ਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
5ainsi, nous qui sommes plusieurs, nous formons un seul corps en Christ, et nous sommes tous membres les uns des autres.
5ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸ਼ਰੀਰ ਹਾਂ। ਅਸੀਂ ਸਾਰੇ ਉਸ ਸ਼ਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।
6Puisque nous avons des dons différents, selon la grâce qui nous a été accordée, que celui qui a le don de prophétie l'exerce selon l'analogie de la foi;
6ਅਸੀਂ ਸਾਰੇ ਵਖ-ਵਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
7que celui qui est appelé au ministère s'attache à son ministère; que celui qui enseigne s'attache à son enseignement,
7ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸਨੂੰ ਸਿਖਿਆ ਦੇਣੀ ਚਾਹੀਦੀ ਹੈ।
8et celui qui exhorte à l'exhortation. Que celui qui donne le fasse avec libéralité; que celui qui préside le fasse avec zèle; que celui qui pratique la miséricorde le fasse avec joie.
8ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕਡ਼ੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
9Que la charité soit sans hypocrisie. Ayez le mal en horreur; attachez-vous fortement au bien.
9ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।
10Par amour fraternel, soyez pleins d'affection les uns pour les autres; par honneur, usez de prévenances réciproques.
10ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।
11Ayez du zèle, et non de la paresse. Soyez fervents d'esprit. Servez le Seigneur.
11ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
12Réjouissez-vous en espérance. Soyez patients dans l'affliction. Persévérez dans la prière.
12ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰਖੋ। ਹਰ ਵਕਤ ਪ੍ਰਾਰਥਨਾ ਕਰੋ।
13Pourvoyez aux besoins des saints. Exercez l'hospitalité.
13ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋਡ਼ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
14Bénissez ceux qui vous persécutent, bénissez et ne maudissez pas.
14ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾਡ਼ਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
15Réjouissez-vous avec ceux qui se réjouissent; pleurez avec ceux qui pleurent.
15ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
16Ayez les mêmes sentiments les uns envers les autres. N'aspirez pas à ce qui est élevé, mais laissez-vous attirer par ce qui est humble. Ne soyez point sages à vos propres yeux.
16ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
17Ne rendez à personne le mal pour le mal. Recherchez ce qui est bien devant tous les hommes.
17ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
18S'il est possible, autant que cela dépend de vous, soyez en paix avec tous les hommes.
18ਜਿੰਨਾ ਹੋ ਸਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।
19Ne vous vengez point vous-mêmes, bien-aimés, mais laissez agir la colère; car il est écrit: A moi la vengeance, à moi la rétribution, dit le Seigneur.
19ਮੇਰੇ ਮਿੱਤਰੋ। ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸਦੇ ਬਦਲੇ ਵਿੱਚ ਉਸਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹਾਯ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
20Mais si ton ennemi a faim, donne-lui à manger; s'il a soif, donne-lui à boire; car en agissant ainsi, ce sont des charbons ardents que tu amasseras sur sa tête.
20ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹਾਯ, “ਜੇਕਰ ਤੇਰਾ ਦੁਸ਼ਮਣ ਭੁਖਾ ਹੈ, ਉਸਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
21Ne te laisse pas vaincre par le mal, mais surmonte le mal par le bien.
21ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।