French 1910

Punjabi: NT

Romans

14

1Faites accueil à celui qui est faible dans la foi, et ne discutez pas sur les opinions.
1ਉਹ ਮਨੁੱਖ ਜਿਹਡ਼ਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸਦੇ ਅਲੱਗ ਵਿਚਾਰਾਂ ਬਾਰੇ ਬਹਿਸ ਕਰੋ।
2Tel croit pouvoir manger de tout: tel autre, qui est faible, ne mange que des légumes.
2ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।
3Que celui qui mange ne méprise point celui qui ne mange pas, et que celui qui ne mange pas ne juge point celui qui mange, car Dieu l'a accueilli.
3ਜਿਹਡ਼ਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸਕਦਾ ਹੈ ਉਸਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹਡ਼ਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
4Qui es-tu, toi qui juges un serviteur d'autrui? S'il se tient debout, ou s'il tombe, cela regarde son maître. Mais il se tiendra debout, car le Seigneur a le pouvoir de l'affermir.
4ਦੂਜੇ ਵਿਅਕਤੀ ਦੇ ਨੌਕਰ ਦਾ ਨਿਰਣਾ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸਨੂੰ ਸਹੀ ਬਨਾਉਣ ਦੇ ਸਮਰਥ ਹੈ।
5Tel fait une distinction entre les jours; tel autre les estime tous égaux. Que chacun ait en son esprit une pleine conviction.
5ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।
6Celui qui distingue entre les jours agit ainsi pour le Seigneur. Celui qui mange, c'est pour le Seigneur qu'il mange, car il rend grâces à Dieu; celui qui ne mange pas, c'est pour le Seigneur qu'il ne mange pas, et il rend grâces à Dieu.
6ਜਿਹਡ਼ਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹਡ਼ਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹਡ਼ਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
7En effet, nul de nous ne vit pour lui-même, et nul ne meurt pour lui-même.
7ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।
8Car si nous vivons, nous vivons pour le Seigneur; et si nous mourons, nous mourons pour le Seigneur. Soit donc que nous vivions, soit que nous mourions, nous sommes au Seigneur.
8ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
9Car Christ est mort et il a vécu, afin de dominer sur les morts et sur les vivants.
9ਮਸੀਹ ਮਰਿਆ ਅਤੇ ਮੁਰਦੇ ਤੋਂ ਉਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸਕੇ।
10Mais toi, pourquoi juges-tu ton frère? ou toi, pourquoi méprises-tu ton frère? puisque nous comparaîtrons tous devant le tribunal de Dieu.
10ਤੂੰ ਆਪਣੇ ਭਰਾ ਬਾਰੇ ਕਿਉਂ ਨਿਰਣਾ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖਢ਼ੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
11Car il est écrit: Je suis vivant, dit le Seigneur, Tout genou fléchira devant moi, Et toute langue donnera gloire à Dieu.
11ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ ਕਿ; “ਹਰ ਮਨੁੱਖ ਮੇਰੇ ਅੱਗੇ ਨਿਵੇਗਾ ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ। ਯਾਸਾਯਾਹ 45:23
12Ainsi chacun de nous rendra compte à Dieu pour lui-même.
12ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
13Ne nous jugeons donc plus les uns les autres; mais pensez plutôt à ne rien faire qui soit pour votre frère une pierre d'achoppement ou une occasion de chute.
13ਇਸ ਲਈ ਸਾਨੂੰ ਇੱਕ ਦੂਜੇ ਦਾ ਨਿਰਣਾ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵਧਣ ਤੋਂ ਰੋਕੇ।
14Je sais et je suis persuadé par le Seigneur Jésus que rien n'est impur en soi, et qu'une chose n'est impure que pour celui qui la croit impure.
14ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।
15Mais si, pour un aliment, ton frère est attristé, tu ne marches plus selon l'amour: ne cause pas, par ton aliment, la perte de celui pour lequel Christ est mort.
15ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਆਸਥਾ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹਡ਼ਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।
16Que votre privilège ne soit pas un sujet de calomnie.
16ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।
17Car le royaume de Dieu, ce n'est pas le manger et le boire, mais la justice, la paix et la joie, par le Saint-Esprit.
17ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉਥੇ ਇਹ ਚੀਜ਼ਾਂ ਮਹੱਤਵਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
18Celui qui sert Christ de cette manière est agréable à Dieu et approuvé des hommes.
18ਜਿਹਡ਼ਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
19Ainsi donc, recherchons ce qui contribue à la paix et à l'édification mutuelle.
19ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹਡ਼ੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
20Pour un aliment, ne détruis pas l'oeuvre de Dieu. A la vérité toutes choses sont pures; mais il est mal à l'homme, quand il mange, de devenir une pierre d'achoppement.
20ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹਡ਼ਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
21Il est bien de ne pas manger de viande, de ne pas boire de vin, et de s'abstenir de ce qui peut être pour ton frère une occasion de chute, de scandale ou de faiblesse.
21ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
22Cette foi que tu as, garde-la pour toi devant Dieu. Heureux celui qui ne se condamne pas lui-même dans ce qu'il approuve!
22ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿਢ਼ਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
23Mais celui qui a des doutes au sujet de ce qu'il mange est condamné, parce qu'il n'agit pas par conviction. Tout ce qui n'est pas le produit d'une conviction est péché.
23ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਰਣਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।