1Je dis la vérité en Christ, je ne mens point, ma conscience m'en rend témoignage par le Saint-Esprit:
1ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।
2J'éprouve une grande tristesse, et j'ai dans le coeur un chagrin continuel.
2ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।
3Car je voudrais moi-même être anathème et séparé de Christ pour mes frères, mes parents selon la chair,
3ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸਕਦਾ। ਮਾਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।
4qui sont Israélites, à qui appartiennent l'adoption, et la gloire, et les alliances, et la loi, et le culte, et les promesses,
4ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹਡ਼ੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
5et les patriarches, et de qui est issu, selon la chair, le Christ, qui est au-dessus de toutes choses, Dieu béni éternellement. Amen!
5ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ, “ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
6Ce n'est point à dire que la parole de Dieu soit restée sans effet. Car tous ceux qui descendent d'Israël ne sont pas Israël,
6ਹਾਂ, ਮੈਂ ਯਹੂਦੀਆਂ ਲਈ ਦੁਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹਡ਼ੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
7et, pour être la postérité d'Abraham, ils ne sont pas tous ses enfants; mais il est dit: En Isaac sera nommée pour toi une postérité,
7ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”
8c'est-à-dire que ce ne sont pas les enfants de la chair qui sont enfants de Dieu, mais que ce sont les enfants de la promesse qui sont regardés comme la postérité.
8ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹਡ਼ੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹਡ਼ਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
9Voici, en effet, la parole de la promesse: Je reviendrai à cette même époque, et Sara aura un fils.
9[This verse may not be a part of this translation]
10Et, de plus, il en fut ainsi de Rébecca, qui conçut du seul Isaac notre père;
10ਸਿਰਫ਼ ਇਹੀ ਨਹੀਂ। ਰਿਬ੍ਬਕਾਹ ਵੀ ਗਰਭਵਤੀ ਹੋ ਗਈ ਅਤੇ ਉਸਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।
11car, quoique les enfants ne fussent pas encore nés et qu'ils n'eussent fait ni bien ni mal, -afin que le dessein d'élection de Dieu subsistât, sans dépendre des oeuvres, et par la seule volonté de celui qui appelle, -
11[This verse may not be a part of this translation]
12il fut dit à Rébecca: L'aîné sera assujetti au plus jeune;
12[This verse may not be a part of this translation]
13selon qu'il est écrit: J'ai aimé Jacob Et j'ai haï Esaü.
13ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।”
14Que dirons-nous donc? Y a-t-il en Dieu de l'injustice? Loin de là!
14ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸਕਦੇ।
15Car il dit à Moïse: Je ferai miséricorde à qui je fais miséricorde, et j'aurai compassion de qui j'ai compassion.
15ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, ‘ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿ ਅਕਤੀ ਤੇ ਤਰਸ ਵਿਖਾਵਾਂਗਾ ਜਿਸ ਅਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। “
16Ainsi donc, cela ne dépend ni de celui qui veut, ni de celui qui court, mais de Dieu qui fait miséricorde.
16ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।
17Car l'Ecriture dit à Pharaon: Je t'ai suscité à dessein pour montrer en toi ma puissance, et afin que mon nom soit publié par toute la terre.
17ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”
18Ainsi, il fait miséricorde à qui il veut, et il endurcit qui il veut.
18ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।
19Tu me diras: Pourquoi blâme-t-il encore? Car qui est-ce qui résiste à sa volonté?
19ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰੇਸ਼ੁਰ ਹੀ ਹੈ ਜੋ ਉਸਨੂੰ ਨਿਯਂਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਨੇ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”
20O homme, toi plutôt, qui es-tu pour contester avec Dieu? Le vase d'argile dira-t-il à celui qui l'a formé: Pourquoi m'as-tu fait ainsi?
20ਉਹ ਨਾ ਪੁਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁਛ ਸਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
21Le potier n'est-il pas maître de l'argile, pour faire avec la même masse un vase d'honneur et un vase d'un usage vil?
21ਇੱਕ ਘੁਮਿਆਰ ਜਿਹਡ਼ਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸਕਦਾ ਹੈ।
22Et que dire, si Dieu, voulant montrer sa colère et faire connaître sa puissance, a supporté avec une grande patience des vases de colère formés pour la perdition,
22ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
23et s'il a voulu faire connaître la richesse de sa gloire envers des vases de miséricorde qu'il a d'avance préparés pour la gloire?
23ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹਡ਼ੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।
24Ainsi nous a-t-il appelés, non seulement d'entre les Juifs, mais encore d'entre les païens,
24ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।
25selon qu'il le dit dans Osée: J'appellerai mon peuple celui qui n'était pas mon peuple, et bien-aimée celle qui n'était pas la bien-aimée;
25ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ: “ਜਿਹਡ਼ੇ ਲੋਕ ਮੇਰੇ ਨਹੀਂ ਹਨ, ਮੈਂ ਆਖਾਂਗਾ ਉਹ ਮੇਰੇ ਲੋਕ ਹਨ। ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ। ਹੋਸ਼ੇਆ 2:23
26et là où on leur disait: Vous n'êtes pas mon peuple! ils seront appelés fils du Dieu vivant.
26“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।” ਹੋਸ਼ੇਆ 1:10
27Esaïe, de son côté, s'écrie au sujet d'Israël: Quand le nombre des fils d'Israël serait comme le sable de la mer, Un reste seulement sera sauvé.
27ਅਤੇ ਯਸਾਯਾਹ ਇਸਰਾਏਲ ਬਾਰੇ ਚੀਕਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸਦੇ ਕੁਝ ਲੋਕ ਹੀ ਬਚਾਏ ਜਾਣਗੇ।
28Car le Seigneur exécutera pleinement et promptement sur la terre ce qu'il a résolu.
28ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਰਣਾ ਕਰੇਗਾ।”
29Et, comme Esaïe l'avait dit auparavant: Si le Seigneur des armées Ne nous eût laissé une postérité, Nous serions devenus comme Sodome, Nous aurions été semblables à Gomorrhe.
29ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਗੋਮਰਾਹ ਜਿਹੇ ਬਣ ਜਾਂਦੇ।”
30Que dirons-nous donc? Les païens, qui ne cherchaient pas la justice, ont obtenu la justice, la justice qui vient de la foi,
30ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹਡ਼ੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
31tandis qu'Israël, qui cherchait une loi de justice, n'est pas parvenu à cette loi.
31ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ।
32Pourquoi? Parce qu'Israël l'a cherchée, non par la foi, mais comme provenant des oeuvres. Ils se sont heurtés contre la pierre d'achoppement,
32ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅਢ਼ਕੇ ਜਿਹਡ਼ੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।
33selon qu'il est écrit: Voici, je mets en Sion une pierre d'achoppement Et un rocher de scandale, Et celui qui croit en lui ne sera point confus.
33ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਪਾਉਂਦਾ ਹਾਂ ਜਿਹਡ਼ਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹਡ਼ਾ ਕਿ ਉਸ ਚੱਟਾਨ ਤੇ ਨਿਹਚਾ ਰਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।” ਯਸਾਯਾਹ 8:14: 28:16