1Pada suatu hari Petrus dan Yohanes pergi ke Rumah Tuhan pada pukul tiga sore, yaitu pada waktu untuk berdoa.
1ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
2Di sana di pintu gerbang yang disebut "Pintu Indah", ada seorang laki-laki yang lumpuh sejak lahir. Setiap hari orang itu dibawa ke sana untuk mengemis kepada orang-orang yang masuk ke Rumah Tuhan.
2ਜਦੋਂ ਉਹ ਮੰਦਰ ਦੇ ਵਿਹਡ਼ੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗਡ਼ਾ ਜੰਮਿਆ ਸੀ। ਉਹ ਚੱਲ ਨਹੀਂ ਸਕਦਾ ਸੀ, ਇਸ ਲਈ ਉਸਦੇ ਕੁਝ ਮਿੱਤਰਾਂ ਨੇ ਉਸ ਨੂੰ ਚੁਕਿਆ ਹੋਇਆ ਸੀ। ਹਰ ਰੋਜ਼ ਉਸਦੇ ਮਿੱਤਰ ਉਸਨੂੰ ਲਿਆਉਂਦੇ ਅਤੇ ਉਸਨੂੰ ਭੀਖ ਮੰਗਨ ਲਾਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹਡ਼ੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
3Ketika orang itu melihat Petrus dan Yohanes sedang masuk ke Rumah Tuhan, ia minta mereka memberikan sesuatu kepadanya.
3ਉਸ ਦਿਨ, ਉਸਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹਡ਼ੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।
4Maka mereka menatap dia, kemudian Petrus berkata, "Pandanglah kami!"
4ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”
5Lalu orang itu memperhatikan mereka dengan harapan akan mendapat sesuatu dari mereka.
5ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸਨੂੰ ਭੀਖ ਦੇਣਗੇ।
6Tetapi Petrus berkata kepadanya, "Saya tidak punya uang sama sekali. Tetapi apa yang ada pada saya, itu akan saya berikan kepadamu: Dengan kuasa Yesus Kristus orang Nazaret itu, berjalanlah!"
6ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉਠਕੇ ਖਢ਼ਾ ਹੋ ਅਤੇ ਚੱਲ।”
7Lalu Petrus memegang tangan kanan orang lumpuh itu dan menolong dia bangun. Langsung kaki orang itu dan mata kakinya menjadi kuat.
7ਤਦ ਪਤਰਸ ਨੇ ਉਸ ਲੰਗਡ਼ੇ ਦਾ ਸਜ੍ਜਾ ਹੱਥ ਫ਼ਡ਼ਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗਡ਼ੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਫੀ।
8Lalu ia melompat berdiri, dan mulai berjalan ke sana kemari. Kemudian ia masuk ke Rumah Tuhan bersama-sama Petrus dan Yohanes, sambil berjalan dan melompat-lompat dan memuji Allah.
8ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹਡ਼ੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁਦ੍ਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
9Semua orang melihat dia berjalan dan memuji-muji Allah.
9[This verse may not be a part of this translation]
10Lalu mereka menyadari bahwa dialah pengemis yang biasanya duduk di "Pintu Indah" di Rumah Tuhan. Mereka heran sekali dan kagum melihat apa yang terjadi kepadanya.
10[This verse may not be a part of this translation]
11Orang itu terus saja mengikuti Petrus dan Yohanes. Dan sewaktu mereka bertiga sampai di serambi yang disebut "Serambi Salomo", semua orang datang berkerumun pada mereka karena kagum.
11ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।
12Ketika Petrus melihat orang-orang itu, ia berkata kepada mereka, "Hai orang-orang Israel, mengapa Saudara-saudara heran akan hal ini? Mengapa kalian melihat terus pada kami? Apa kalian kira orang ini dapat berjalan karena ada kuasa pada kami atau karena kami taat kepada Allah?
12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
13Allah yang disembah oleh Abraham, Ishak, Yakub, Allah nenek moyang kita, Allah itu sudah memuliakan Hamba-Nya, yaitu Yesus. Yesus itulah yang kalian serahkan kepada pihak penguasa, dan kalian lawan di hadapan Pilatus, pada waktu Pilatus mau melepaskan-Nya.
13ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
14Ia suci dan baik, tetapi kalian menentang Dia dan mendesak supaya Pilatus melepaskan seorang pembunuh untuk kalian.
14ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।
15Saudara-saudara membunuh Dia, padahal justru Dialah sumber hidup untuk semua orang. Dan Allah sudah menghidupkan Dia kembali dari kematian. Kami sudah menyaksikan sendiri hal itu.
15ਇਸ ਤਰ੍ਹਾਂ ਤੁਸੀਂ ਉਸਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸਨੂੰ ਮੁਰਦੇ ਤੋਂ ਜੀਵਨ ਵੱਲ ਉਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
16Saudara-saudara sudah melihat dan menyaksikan apa yang terjadi dengan orang lumpuh ini. Ia sudah menjadi kuat dan sehat kembali karena ia percaya kepada Yesus dan kuasa-Nya. Karena percaya kepada Yesus maka orang ini sudah menjadi sehat kembali di hadapan Saudara-saudara sekalian.
16ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
17Saudara-saudara! Sekarang saya tahu bahwa apa yang kalian dan pemimpin-pemimpinmu lakukan terhadap Yesus, itu kalian lakukan karena kalian tidak tahu apa yang kalian sedang lakukan.
17“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
18Dan karena itulah terjadi juga apa yang sudah diberitahukan oleh Allah dahulu kala melalui semua nabi-nabi-Nya, bahwa Raja Penyelamat yang dijanjikan itu harus menderita.
18ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
19Oleh sebab itu Saudara-saudara, bertobatlah dari dosa-dosamu dan kembalilah kepada Allah, supaya Ia menghapuskan dosa-dosamu.
19ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸਕੇ।
20Tuhan akan datang kepadamu dan kalian akan mengalami kesegaran rohani. Dan Tuhan akan menyuruh Yesus datang kepadamu, karena Ia sudah ditentukan oleh Allah menjadi Raja Penyelamat untukmu.
20ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸਨੂੰ ਉਸਨੇ ਮਸੀਹ ਹੋਣ ਲਈ ਚੁਣਿਆ ਹੈ।
21Ia harus tinggal di surga sampai Allah menjadikan semuanya baru seperti yang dikatakan oleh Allah melalui nabi-nabi-Nya pada zaman dahulu.
21ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁਡ਼ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।
22Musa pernah berkata, 'Allah Tuhanmu akan mengutus kepadamu seorang nabi dari bangsamu sendiri, seperti Ia mengutus aku. Kamu harus mendengar semua yang dikatakan oleh nabi itu kepadamu.
22ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹਡ਼ਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸਨੂੰ ਸੁਣੋ।
23Orang yang tidak memperhatikan apa yang dikatakan oleh nabi itu, orang itu akan disingkirkan dari umat Allah dan dibinasakan.'
23ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’
24Nabi-nabi yang pernah menyampaikan berita dari Allah, mulai dari Nabi Samuel dan nabi-nabi lainnya yang datang kemudian, semuanya memberitakan tentang zaman ini.
24ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।
25Janji-janji dari Allah yang disampaikan oleh nabi-nabi adalah untuk Saudara-saudara. Dalam perjanjian yang Allah buat dengan nenek moyangmu, Allah berkata kepada Abraham begini, 'Dari keturunanmu Aku akan memberkati segala bangsa di bumi.' Perjanjian itu adalah untuk kalian juga.
25ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਪਰਿਵਾਰ ਤੇਰੀਆਂ ਔਲਾਦਾਂ ਰਾਹੀਂ ਧੰਨ ਹੋਣਗੇ।’
26Itu sebabnya Allah memilih Hamba-Nya, lalu menyuruh Dia datang kepada kalian terlebih dahulu, supaya Ia memberkati kalian. Caranya Ia memberkati ialah dengan membuat Saudara-saudara sekalian bertobat dari cara hidupmu yang jahat."
26ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।