Indonesian

Punjabi: NT

Acts

8

1Dan Saulus senang juga atas pembunuhan itu. Hari itu juga jemaat di Yerusalem mulai dikejar-kejar, sehingga semua orang beriman, kecuali rasul-rasul, terpencar-pencar ke seluruh daerah Yudea dan Samaria.
1ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ।
2Orang-orang yang takut kepada Allah menguburkan Stefanus dan menangisi dia dengan sangat sedih.
2[This verse may not be a part of this translation]
3Tetapi Saulus terus saja berusaha menghancurkan jemaat. Ia pergi dari rumah ke rumah dan menyeret ke luar orang-orang percaya, lalu memasukkan mereka ke dalam penjara.
3[This verse may not be a part of this translation]
4Orang-orang percaya yang sudah terpencar itu memberitakan Kabar Baik dari Allah itu ke mana-mana.
4ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
5Filipus pergi ke kota Samaria dan memberitakan kepada orang-orang di sana tentang Raja Penyelamat yang dijanjikan Allah.
5ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
6Ketika orang-orang mendengar Filipus berbicara dan mereka melihat keajaiban-keajaiban yang dibuatnya, banyak dari mereka yang memperhatikan apa yang dikatakan oleh Filipus.
6ਉਥੋਂ ਦੇ ਲੋਕਾਂ ਨੇ ਉਸਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।
7Sebab roh-roh jahat sudah keluar dengan menjerit-jerit dari banyak orang yang kemasukan setan. Orang-orang lumpuh dan timpang pun banyak yang disembuhkan.
7ਉਨ੍ਹਾਂ ਵਿੱਚੋਂ ਬਡ਼ੇ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬਡ਼ਾ ਸ਼ੋਰ ਮਚਾਇਆ। ਉਥੇ ਬਡ਼ੇ ਸਾਰੇ ਕਮਜ਼ੋਰ ਅਤੇ ਲੰਗਡ਼ੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
8Maka orang-orang di kota Samaria itu gembira sekali.
8ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।
9Di kota itu ada seorang laki-laki bernama Simon, yang sudah beberapa waktu lamanya membuat orang-orang Samaria terpesona akan ilmu sihirnya. Ia mengatakan kepada mereka bahwa ia orang yang luar biasa.
9ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ।
10Maka semua orang di kota itu dari semua lapisan masyarakat sangat memperhatikan dia. "Orang ini adalah kekuatan Allah yang terkenal sebagai 'Kekuatan Besar' itu," kata mereka.
10ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।”
11Sudah lama sekali ia mempesona orang-orang dengan kekuatan sihirnya, sehingga mereka sangat memperhatikan dia.
11ਕਿਉਂਕਿ ਲੋਕ ਉਸਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।
12Tetapi Filipus memberitakan kepada mereka tentang Kabar Baik mengenai bagaimana Allah akan memerintah sebagai raja dan tentang Yesus Kristus, Raja Penyelamat itu. Maka mereka percaya akan berita yang disampaikan oleh Filipus, lalu mereka dibaptis--baik orang laki-laki maupun orang wanita.
12ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
13Simon sendiri juga percaya. Dan setelah dibaptis, ia terus mengikuti Filipus. Keajaiban-keajaiban yang terjadi membuat Simon terheran-heran.
13ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
14Rasul-rasul di Yerusalem mendengar bahwa orang-orang Samaria sudah menerima perkataan Allah. Oleh sebab itu mereka mengutus Petrus dan Yohanes ke sana.
14ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।
15Ketika Petrus dan Yohanes tiba, mereka berdoa untuk orang-orang Samaria itu supaya mereka mendapat Roh Allah,
15ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।
16sebab Roh Allah belum datang menguasai seorang pun dari mereka; mereka baru dibaptis atas nama Tuhan Yesus saja.
16ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
17Lalu Petrus dan Yohanes meletakkan tangan mereka ke atas orang-orang Samaria itu; maka mereka menerima Roh Allah.
17ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
18Simon melihat bahwa karena tangan rasul-rasul diletakkan ke atas orang-orang itu, Roh Allah diberi kepada mereka. Karena itu Simon membawa uang kepada Petrus dan Yohanes,
18ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ।
19lalu berkata, "Berilah kepada saya kuasa itu juga supaya kalau tangan saya diletakkan pada siapa saja, orang itu akan menerima Roh Allah."
19ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।”
20Tetapi Petrus menjawab, "Celakalah kau dan uangmu! Kaukira pemberian Allah dapat dibeli dengan uang?
20ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।
21Engkau tidak punya hak untuk ikut di dalam pekerjaan kami, sebab hatimu tidak benar terhadap Allah.
21ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।
22Sebab itu tinggalkanlah maksudmu yang jahat itu, dan mintalah kepada Tuhan supaya Ia mengampuni pikiranmu yang jahat itu!
22ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।
23Sebab saya tahu engkau penuh dengan iri hati dan diperbudak oleh kejahatan."
23ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
24Lalu Simon berkata kepada Petrus dan Yohanes, "Tolonglah minta kepada Tuhan supaya tidak satu pun dari yang saudara-saudara katakan itu terjadi padaku."
24ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
25Setelah mereka memberikan kesaksian dan memberitakan perkataan Tuhan, Petrus dan Yohanes kembali ke Yerusalem. Dan di perjalanan, mereka memberitakan Kabar Baik itu di banyak kampung-kampung Samaria.
25ਤੱਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ ਖਬਰੀ ਦਾ ਪ੍ਰਚਾਰ ਕਰਦੇ ਗਏ।
26Seorang malaikat Tuhan berkata kepada Filipus, "Ayo berangkat! Pergilah ke arah selatan ke jalan yang menghubungkan Yerusalem dengan Gaza." Jalan itu sepi.
26ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉਠ ਅਤੇ ਦਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
27Maka Filipus pun berangkatlah. Pada waktu itu ada seorang pegawai istana Etiopia yang sedang dalam perjalanan pulang ke negerinya. Orang itu seorang pegawai tinggi yang bertanggung jawab atas semua kekayaan Kandake, ratu negeri Etiopia. Orang itu telah pergi ke Yerusalem untuk berbakti kepada Allah dan sekarang sedang kembali dengan keretanya. Sementara duduk di dalam kendaraannya itu ia membaca Buku Nabi Yesaya.
27ਫ਼ਿਲਿਪੁੱਸ ਉਠਿਆ ਤੇ ਚਲਾ ਗਿਆ। ਤਸਤੇ ਵਿੱਚ ਉਸਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।
28(8:27)
28ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰਥ ਤੇ ਅਸ੍ਵਾਰ ਯਸਾਯਾਹ ਨਬੀ ਦੀ ਪੋਥੀ ਪਢ਼ ਰਿਹਾ ਸੀ।
29Roh Allah berkata kepada Filipus, "Pergilah mendekati kendaraan itu."
29ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰਥ ਕੋਲ ਜਾ ਅਤੇ ਉਸਦੇ ਨਜ਼ਦੀਕ ਰਹਿ।”
30Maka Filipus pergi mendekati kendaraan itu, lalu ia mendengar orang itu membaca Buku Yesaya. Filipus bertanya kepadanya, "Apakah Tuan mengerti yang Tuan baca itu?"
30ਫ਼ੇਰ ਫ਼ਿਲਿਪੁੱਸ ਰਥ ਦੇ ਨਜ਼ਦੀਕ ਨਸਿਆ ਅਤੇ ਉਥੇ ਉਸਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪਢ਼ਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸਨੂੰ ਕਿਹਾ, “ਕੀ ਜੋ ਤੂੰ ਪਢ਼ ਰਿਹੈਂ ਉਸਨੂੰ ਸਮਝ ਰਿਹੈਂ?”
31Orang itu menjawab, "Bagaimana aku mengerti, kalau tidak ada yang menjelaskannya kepadaku?" Lalu ia mengajak Filipus naik ke kereta dan duduk bersama-sama dia.
31ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤੱਦ ਉਸਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰਥ ‘ਚ ਚਢ਼ ਆਵੇ ਤੇ ਉਸਦੇ ਨਾਲ ਆਕੇ ਬੈਠੇ।
32Inilah ayat-ayat yang dibacanya itu, "Ia seperti domba yang digiring untuk disembelih, seperti anak domba yang tidak mengembik kalau bulunya digunting, begitulah Ia tidak mengucapkan sepatah kata pun.
32ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33Ia dihina dan diperlakukan dengan tidak adil. Nyawa-Nya dicabut dari muka bumi sehingga seorang pun tidak ada yang dapat menceritakan tentang keturunan-Nya."
33ਉਹ ਸ਼ਰਮਸਾਰ ਸੀ, ਉਸਦੇ ਸਾਰੇ ਅਧਿਕਾਰ ਖੋਹ ਲਿਤ੍ਤੇ ਗਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉਥੇ ਕੋਈ ਨਹੀਂ ਹੋਵੇਗਾ। ਯਸਾਯਾਹ 53 : 7-8
34Pegawai tinggi dari Etiopia itu berkata kepada Filipus, "Coba beritahukan kepada saya, siapa yang dimaksudkan oleh nabi ini? Dirinya sendirikah atau orang lain?"
34ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
35Maka Filipus pun mulai berbicara; ia memakai ayat-ayat itu sebagai permulaan untuk memberitakan Kabar Baik tentang Yesus kepada pegawai tinggi itu.
35ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸਨੂੰ ਯਿਸੂ ਦੀ ਖੁਸ਼ਖਬਰੀ ਕਹੀ।
36Di tengah perjalanan, mereka sampai ke suatu tempat yang ada air. Pegawai itu berkata, "Lihat itu ada air! Apa lagi masih kurang untuk membaptis saya?"
36ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹਡ਼ੀ ਚੀਜ਼ ਰੋਕਦੀ ਹੈ?”
37(Filipus berkata, "Kalau Tuan percaya dengan sepenuh hati, Tuan boleh dibaptis." "Saya percaya Yesus Kristus adalah Anak Allah," kata pegawai tinggi dari Etiopia itu.)
37[This verse may not be a part of this translation]
38Lalu ia menyuruh keretanya berhenti; kemudian mereka berdua, Filipus dan pegawai itu, turun ke dalam air dan Filipus membaptis dia.
38ਤੱਦ ਅਫ਼ਸਰ ਨੇ ਰਥ ਨੂੰ ਰੋਕਣ ਦਾ ਹੁਕਮ ਦਿੱਤਾ, ਤੱਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸਨੂੰ ਬਪਤਿਸਮਾ ਦਿੱਤਾ।
39Ketika mereka keluar dari air, Roh Allah mengambil Filipus dari situ. Pegawai tinggi dari Etiopia itu tidak melihat dia lagi. Dengan gembira pegawai tinggi itu meneruskan perjalanannya.
39ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕਡ਼ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁਡ਼ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
40Tahu-tahu Filipus sudah ada di Asdod. Dan ketika ia meneruskan perjalanannya, ia mengabarkan Kabar Baik tentang Yesus di semua kota sampai ia tiba di Kaisarea.
40ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ।