Indonesian

Punjabi: NT

Luke

22

1Perayaan Roti Tidak Beragi yang disebut Paskah telah dekat.
1ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇਡ਼ੇ ਆ ਪਹੁੰਚਿਆ।
2Imam-imam kepala dan guru-guru agama sedang mencari jalan untuk membunuh Yesus secara diam-diam, karena mereka takut kepada orang banyak.
2ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।
3Kemudian Iblis memasuki Yudas yang disebut juga Iskariot, yaitu seorang dari kedua belas pengikut Yesus.
3ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।
4Karena itu Yudas pergi dan berunding dengan imam-imam kepala dan para kepala pengawal Rumah Tuhan tentang bagaimana ia dapat menyerahkan Yesus kepada mereka.
4ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹਡ਼ੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ਡ਼ਵਾ ਸਕੇਗਾ।
5Mereka senang sekali dan berjanji untuk memberikan uang kepadanya.
5ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਦਾ ਕੀਤਾ ਕਿ ਇਸ ਕਾਰਜ ਲਈ ਉਹ ਉਸਨੂੰ ਪੈਸੇ ਦੇਣਗੇ।
6Yudas pun setuju dan mulai mencari kesempatan untuk menyerahkan Yesus kepada mereka, tanpa diketahui orang.
6ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀਡ਼ ਨਾ ਹੋਵੇ।
7Tibalah harinya dalam Perayaan Roti Tidak Beragi bahwa domba untuk makanan Paskah disembelih.
7ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
8Maka Yesus menyuruh Petrus dan Yohanes, "Pergilah sediakan makanan Paskah untuk kita."
8ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”
9"Di mana Bapak mau kami menyiapkannya?" tanya mereka.
9ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹਡ਼ੀ ਥਾਂ ਚਾਹੁੰਦਾ ਹੈਂ ਜਿਥੇ ਅਸੀਂ ਭੋਜਨ ਤਿਆਰ ਕਰੀਏ?” ਉਸਨੇ ਉਨ੍ਹਾਂ ਨੂੰ ਆਖਿਆ,
10Yesus menjawab, "Pada waktu kalian masuk ke kota, seorang laki-laki yang sedang membawa sebuah kendi berisi air akan bertemu dengan kalian. Ikuti dia ke rumah yang dimasukinya,
10“ਜਦੋਂ ਤੁਸੀਂ ਸ਼ਹਿਰ ਵਿੱਚ ਵਡ਼ੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘਡ਼ਾ ਚੁੱਕੀ ਜਾਂਦਿਆਂ ਵੇਖੋਂਗੇ। ਉਸਦੇ ਪਿਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵਡ਼ੇਗਾ, ਤਸੀਂ ਵੀ ਉਸ ਦੇ ਪਿਛੇ ਉਥੇ ਚਲੇ ਜਾਣਾ।
11dan katakanlah kepada pemilik rumah itu: Guru berkata, 'Di manakah tempatnya untuk pengikut-pengikut-Ku dan Aku makan makanan Paskah?'
11ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁਛਦਾ ਹੈ ‘ਉਹ ਕਮਰਾ ਕਿਥੇ ਹੈ ਜਿਥੇ ਉਹ ਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’
12Tuan rumah itu akan menunjukkan kepadamu sebuah kamar loteng yang besar, lengkap dengan perabotnya. Siapkanlah semuanya di sana."
12ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵਧੀਆ ਸਜਿਆ ਹੋਇਆ ਹੋਵੇਗਾ, ਤੁਸੀਂ ਉਥੇ ਪਸਾਹ ਦਾ ਭੋਜਨ ਤਿਆਰ ਕਰੋ।
13Maka pergilah Petrus dan Yohanes, lalu mendapati semuanya tepat seperti yang dikatakan oleh Yesus. Mereka pun menyediakan makanan Paskah itu.
13ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।
14Ketika sudah waktunya untuk makan makanan Paskah itu, Yesus duduk bersama para pengikut-Nya di tempat perjamuan.
14ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕਠ੍ਠੇ ਭੋਜਨ ਕਰਨ ਲਈ ਬੈਠ ਗਏ।
15Lalu Ia berkata kepada mereka, "Aku ingin sekali makan makanan Paskah ini bersama kalian sebelum Aku menderita!
15ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।
16Sebab, percayalah: Aku tidak akan makan ini lagi sampai arti dari perjamuan ini dinyatakan di Dunia Baru Allah."
16ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰਥਾਂ ਵਿੱਚ ਸੰਪੂਰਨ ਨਾ ਹੋਵੇ।”
17Setelah itu Yesus mengangkat piala anggur, lalu mengucap doa syukur kepada Allah, kemudian berkata, "Ambillah ini, dan bagi-bagikanlah;
17ਉਸ ਤੋਂ ਬਾਦ, ਉਸਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫਡ਼ੋ ਅਤੇ ਆਪਸ ਵਿੱਚ ਵੰਡ ਲਵੋ।
18karena ketahuilah: mulai sekarang ini Aku tidak akan minum anggur ini lagi sampai Allah telah berkuasa dengan sepenuhnya."
18ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖ ਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”
19Sesudah itu Yesus mengambil roti. Dan setelah mengucapkan doa syukur, Ia membelah-belah roti itu dengan tangan-Nya lalu memberikannya kepada mereka, dan berkata, "Inilah tubuh-Ku (yang diserahkan untuk kalian. Lakukanlah ini untuk mengenang Aku."
19ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
20Begitu juga setelah makan, Ia memberikan piala anggur itu kepada mereka dan berkata, "Piala ini adalah perjanjian Allah yang baru, yang disahkan dengan darah-Ku--darah yang dicurahkan untuk kalian.")
20ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖ ਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
21"Tetapi lihat! Orang yang mengkhianati Aku ada di sini bersama Aku!
21ਯਿਸੂ ਨੇ ਆਖਿਆ, “ਪਰ ਤੁਹਾਦੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ।
22Anak Manusia memang akan mati sebagaimana telah ditentukan Allah; tetapi celakalah orang yang mengkhianati-Nya!"
22ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸਨੂੰ ਧੋਖਾ ਦੇਵੇਗਾ।”
23Maka mereka mulai bertanya-tanya satu sama lain, siapa dari antara mereka yang akan melakukan hal itu.
23ਤਾਂ ਰਸੂਲ ਆਪਸ ਵਿੱਚ ਇਹ ਪੁਛਣ ਲੱਗੇ ਕਿ ਸਾਡੇ ਵਿੱਚੋਂ ਕਿਹਡ਼ਾ ਅਜਿਹਾ ਕਰੇਗਾ?
24Di antara pengikut-pengikut Yesus timbul pertengkaran mengenai siapa dari mereka yang harus dianggap paling besar.
24ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?
25Yesus berkata kepada mereka, "Raja-raja bangsa yang tidak mengenal Allah menindas rakyatnya, dan penguasa-penguasanya disebut 'Pelindung Rakyat'.
25ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
26Tetapi kalian tidak boleh begitu. Sebaliknya, orang yang terbesar di antaramu harus menjadi seperti yang terkecil, dan pemimpin haruslah menjadi seperti pelayan.
26“ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
27Siapakah yang lebih besar: orang yang duduk makan di meja, atau orang yang melayani dia? Tentu orang yang duduk itu. Tetapi Aku berada di antara kalian sebagai pelayan.
27ਤੁਹਾਡੀ ਰਾਇ ਵਿੱਚ ਕੌਣ ਵਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹਡ਼ਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹਡ਼ਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।’
28Dalam segala kesusahan-Ku, kalian selalu bersama-sama dengan Aku.
28ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।
29Sebagaimana Bapa sudah memberi kepada-Ku hak untuk memerintah, demikian juga Aku akan memberikan kepadamu hak itu.
29ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।
30Dengan demikian kalian boleh turut bersenang-senang dengan Aku pada waktu Aku menjadi Raja. Dan kalian akan duduk di atas dua belas takhta untuk memerintah kedua belas suku bangsa Israel."
30“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।
31"Simon, Simon, dengarkan! Iblis sudah diberi izin untuk menguji kalian; seperti gandum dipisahkan dari kulit sehingga yang baik dipisahkan dari yang buruk.
31“ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛਟ੍ਟਣ ਲਈ ਮੰਗਿਆ ਹੈ।
32Tetapi Aku sudah berdoa untuk engkau, Simon, supaya imanmu jangan luntur. Dan kalau engkau sudah kembali kepada-Ku, engkau harus menguatkan saudara-saudaramu."
32ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁਡ਼ੇਂ ਤਾ ਆਪਣੇ ਭਾਈਆਂ ਨੂੰ ਵੀ ਤਕਡ਼ਾ ਕਰੀਂ।”
33Petrus menjawab, "Tuhan, saya bersedia masuk penjara dan mati bersama-sama Tuhan!"
33ਪਰ ਪਤਰਸ ਨੇ ਉਸਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
34"Percayalah, Petrus," kata Yesus, "sebelum ayam berkokok hari ini, engkau tiga kali mengingkari Aku."
34ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕਡ਼ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁਕ੍ਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”
35Setelah itu Yesus berkata kepada mereka, "Dahulu ketika Aku mengutus kalian dengan tidak mengizinkan kalian membawa dompet, kantong atau sepatu, apakah kalian kekurangan apa-apa?" "Tidak!" jawab mereka.
35ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
36"Tetapi sekarang," kata Yesus, "siapa mempunyai dompet atau kantong, harus membawanya; dan siapa tidak mempunyai pedang, harus menjual jubahnya untuk membeli pedang.
36ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।”
37Sebab, percayalah, ayat Alkitab yang berbunyi begini, 'Ia dianggap sebagai seorang penjahat,' harus terjadi atas diri-Ku. Sebab apa yang tertulis di dalam Alkitab mengenai Aku sedang terjadi sekarang ini."
37ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ਯਸਾਯਾਹ 53:12 ਇਹ ਗੱਲ ਜਿਹਡ਼ੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”
38"Tuhan," kata pengikut-pengikut Yesus, "lihat, di sini ada dua pedang." "Sudahlah!" jawab Yesus.
38ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।”
39Yesus meninggalkan kota dan pergi seperti biasanya ke Bukit Zaitun, dan pengikut-pengikut-Nya pergi juga dengan Dia.
39[This verse may not be a part of this translation]
40Ketika sampai di situ, Ia berkata kepada mereka, "Berdoalah supaya kalian jangan berdosa kalau kalian dicobai."
40[This verse may not be a part of this translation]
41Kemudian Ia pergi lebih jauh sedikit dari mereka, kira-kira sejauh lemparan batu, lalu berlutut dan berdoa.
41ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁਕਿਆ ਅਤੇ ਪ੍ਰਾਰਥਨਾ ਕੀਟੀ,
42"Bapa," kata-Nya, "kalau boleh, jauhkanlah daripada-Ku penderitaan yang harus Kualami ini. Tetapi jangan menurut kemauan-Ku, melainkan menurut kemauan Bapa saja."
42“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”
43(Seorang malaikat datang kepada-Nya dan menguatkan-Nya.
43ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸਨੂੰ ਸ਼ਕਤੀ ਦਿੱਤੀ।
44Yesus sangat menderita secara batin sehingga Ia makin sungguh-sungguh berdoa. Keringat-Nya seperti darah menetes ke tanah.)
44ਯਿਸੂ ਵੱਡੀ ਮਾਨਸਿਕ ਪੀਡ਼ਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁਢ਼ਕਾ ਲਹੂ ਦੀਆਂ ਬੂਂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
45Selesai berdoa, Yesus kembali lagi kepada pengikut-pengikut-Nya. Ia menemukan mereka sedang tidur karena sangat sedih.
45ਉਹ ਪ੍ਰਾਰਥਨਾ ਕਰਨ ਤੋਂ ਬਾਦ, ਉਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬਡ਼ਾ ਥਕਾ ਦਿੱਤਾ ਸੀ ।
46Lalu Ia berkata kepada mereka, "Mengapa kalian tidur? Bangunlah dan berdoalah supaya kalian tidak terkena cobaan."
46ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁਤ੍ਤੇ ਕਿਉਂ ਪਏ ਹੋ? ਉਠੋ ਅਤੇ ਉਠਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋਂ।”
47Sementara Yesus masih berbicara, datanglah serombongan orang. Mereka dipimpin oleh Yudas, salah seorang pengikut Yesus. Kemudian Yudas pergi kepada Yesus lalu mencium-Nya.
47ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸਕੇ।
48Tetapi Yesus berkata kepadanya, "Yudas, apakah dengan ciuman itu engkau mau mengkhianati Anak Manusia?"
48ਪਰ ਯਿਸੂ ਨੇ ਉਸਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ਡ਼ਾਉਣ ਲਈ ਦੇ ਰਿਹਾ ਹੈਂ?”
49Ketika pengikut-pengikut Yesus yang ada di situ melihat apa yang akan terjadi, mereka berkata, "Tuhan, kami serang saja dengan pedang!"
49ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖਡ਼ੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”
50Lalu salah seorang dari mereka memarang hamba imam agung dengan pedang sehingga putus telinga kanannya.
50ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵਢ ਦਿੱਤਾ।
51Tetapi Yesus berkata, "Sudahlah!" Lalu Ia menjamah telinga orang itu dan menyembuhkannya.
51ਯਿਸੂ ਨੇ ਕਿਹਾ, “ਰੁਕੋ।” ਤਾਂ ਉਸਨੇ ਉਸ ਨੌਕਰ ਦੇ ਕੰਨ ਨੂੰ ਛੂਹਕੇ ਉਸਨੂੰ ਵੀ ਰਾਜੀ ਕਰ ਦਿੱਤਾ।
52Kemudian Yesus berkata kepada imam-imam kepala dan perwira-perwira pengawal Rumah Tuhan, serta pemimpin-pemimpin Yahudi yang datang ke situ untuk menangkap Dia, "Apakah Aku ini penjahat, sampai kalian datang dengan pedang dan pentungan untuk menangkap Aku?
52ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
53Setiap hari Aku berada dengan kalian di Rumah Tuhan, kalian tidak menangkap Aku. Tetapi inilah saatnya kalian bertindak, saat kuasa kegelapan memegang peranan."
53ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”
54Mereka menangkap Yesus dan membawa-Nya ke rumah imam agung. Petrus mengikuti dari jauh.
54ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋਡ਼ੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ।
55Di tengah-tengah halaman itu api unggun sudah dinyalakan dan Petrus pergi duduk bersama dengan orang-orang yang duduk di sekelilingnya.
55ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹਡ਼ੇ ਦੇ ਵਿਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।
56Salah seorang pelayan wanita melihat Petrus duduk di pinggir api unggun itu; lalu pelayan wanita itu memperhatikan Petrus, kemudian berkata, "Orang ini juga tadi ada bersama-sama Yesus!"
56ਇੱਕ ਨੋਕਰਾਣੀ ਨੇ ਪਤਰਸ ਨੂੰ ਉਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”
57Tetapi Petrus menyangkal. Ia berkata, "Saya sama sekali tidak mengenal orang itu!"
57ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”
58Sesaat kemudian, seorang lain melihat Petrus dan berkata, "Engkau juga salah seorang dari mereka!" Tetapi Petrus menjawab, "Tidak, bukan saya!"
58ਕੁਝ ਦੇ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”
59Kira-kira satu jam kemudian, seorang lain lagi berkata dengan keras, "Memang orang ini pengikut Yesus, sebab ia juga orang Galilea!"
59ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”
60Tetapi Petrus menjawab, "Apa maksudmu, aku tidak tahu!" Saat itu juga, sementara Petrus masih berbicara, ayam berkokok.
60ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕਡ਼ ਨੇ ਬਾਂਗ ਦਿੱਤੀ।
61Yesus pun menoleh dan memandang Petrus. Lalu Petrus teringat Tuhan sudah berkata kepadanya, "Sebelum ayam berkokok hari ini, engkau tiga kali mengingkari Aku."
61ਤਦ ਪ੍ਰਭੂ ਮੁਡ਼ਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
62Maka keluarlah Petrus dari situ dan menangis tersedu-sedu.
62ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।
63Orang-orang yang sedang menjaga Yesus, mempermainkan dan memukul Dia.
63[This verse may not be a part of this translation]
64Mereka menutup mata-Nya dan bertanya kepada-Nya, "Coba terka siapa yang memukul-Mu?"
64[This verse may not be a part of this translation]
65Banyak lagi kata-kata penghinaan yang mereka lontarkan kepada-Nya.
65ਉਨ੍ਹਾਂ ਲੋਕਾਂ ਨੇ ਉਸਨੂੰ ਬਹੁਤ ਕੁਝ ਮੰਦਾ ਆਖਿਆ।
66Pagi harinya, pemimpin-pemimpin Yahudi, imam-imam kepala, dan guru-guru agama berkumpul, lalu Yesus dibawa ke hadapan Mahkamah Agama mereka.
66ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।
67"Beritahukan kepada kami," kata mereka kepada-Nya, "apakah Engkau ini Raja Penyelamat?" Yesus menjawab, "Kalau Aku memberitahukan kepadamu, kalian toh tidak akan percaya.
67ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।
68Dan kalau Aku bertanya kepadamu, kalian toh tidak akan menjawab.
68ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੇਂਗਾ।
69Tetapi mulai sekarang, Anak Manusia akan duduk di sebelah kanan Allah Yang Mahakuasa."
69ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।”
70Mereka semua berkata, "Kalau begitu, Engkau ini Anak Allah?" Yesus menjawab, "Begitu kata kalian."
70ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ “ਮੈਂ ਹਾਂ।”
71Maka mereka berkata, "Tidak perlu lagi saksi! Kita sudah mendengar dari mulut-Nya sendiri!"
71ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋਡ਼ੀਦੀ ਹੈ?” ਅਸੀਂ ਉਸਨੂੰ ਉਸਦੇ ਹੀ ਮੂੰਹੋਂ ਸੁਣਿਆ ਹੈ।”