Indonesian

Punjabi: NT

Luke

7

1Setelah selesai mengatakan hal-hal itu kepada orang banyak, Yesus pergi ke Kapernaum.
1ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।
2Di situ ada perwira Roma yang mempunyai hamba yang sangat dikasihinya. Hamba itu sakit dan hampir mati.
2ਉਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬਡ਼ਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬਡ਼ਾ ਪਿਆਰ ਸੀ।
3Pada waktu perwira itu mendengar tentang Yesus, ia menyuruh beberapa pemimpin orang Yahudi pergi kepada-Nya untuk minta supaya Ia datang dan menyembuhkan hambanya.
3ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸਦੇ ਨੌਕਰ ਨੂੰ ਬਚਾਵੇ।
4Ketika sampai pada Yesus, orang-orang itu memohon dengan sangat supaya Ia menolong perwira itu. "Perwira ini layak ditolong oleh Bapak," kata mereka kepada Yesus,
4ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ।
5"sebab ia mengasihi bangsa kita dan sudah membangun rumah ibadat untuk kami."
5ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।”
6Maka Yesus pergi bersama-sama dengan mereka. Ketika Yesus hampir sampai di rumah itu, perwira itu mengutus kawan-kawannya kepada-Nya untuk mengatakan, "Tak usah Bapak bersusah-susah ke rumah saya. Saya tidak patut menerima Bapak di rumah saya.
6ਇਸਲਈ ਯਿਸੂ ਉਨ੍ਹਾਂ ਦੇ ਨਾਲ ਚਲਿਆ ਗਿਆ ਅਤੇ ਜਦੋਂ ਉਹ ਉਸਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਕਿਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।
7Itu sebabnya saya sendiri tidak berani menghadap Bapak. Jadi beri saja perintah supaya pelayan saya sembuh.
7ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।
8Sebab saya pun tunduk kepada perintah atasan dan di bawah saya ada juga prajurit-prajurit yang harus tunduk pada perintah saya. Kalau saya menyuruh seorang prajurit, 'Pergi!' ia pun pergi; dan kalau saya mengatakan kepada yang lain, 'Mari sini!' ia pun datang. Dan kalau saya memerintahkan hamba saya, 'Buatlah ini!' ia pun membuatnya."
8ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।
9Yesus heran mendengar itu. Ia menoleh dan berkata kepada orang banyak yang sedang mengikuti-Nya, "Bukan main orang ini. Di antara orang Israel pun belum pernah Aku menemukan iman sebesar ini!"
9ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁਡ਼ਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”
10Ketika orang-orang yang disuruh itu kembali ke rumah perwira itu, hamba itu sudah sembuh.
10ਜਿਹਡ਼ੇ ਲੋਕ ਯਿਸੂ ਕੋਲ ਭੇਜੇ ਗਏ ਸਨ ਜਦੋਂ ਉਹ ਘਰ ਨੂੰ ਵਾਪਸ ਚਲੇ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਕਰ ਰਾਜ਼ੀ ਹੋ ਗਿਆ ਸੀ।
11Tidak lama kemudian, Yesus pergi ke kota Nain. Pengikut-pengikut-Nya dan orang banyak pergi bersama Dia.
11ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀਡ਼ ਉਸਦੇ ਨਾਲ ਸਫ਼ਰ ਕਰ ਰਹੀ ਸੀ।
12Waktu Yesus sampai di dekat pintu gerbang kota, orang-orang sedang mengantar jenazah ke luar kota. Yang meninggal adalah anak laki-laki, anak tunggal seorang janda. Banyak penduduk kota menyertai ibu itu.
12ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ।
13Ketika Tuhan Yesus melihat wanita itu, Ia kasihan kepadanya lalu berkata, "Jangan menangis, Ibu!"
13ਜਦੋਂ ਪ੍ਰਭੂ ਯਿਸੂ ਨੇ ਉਸਨੂੰ ਵੇਖਿਆ ਤਾਂ ਉਸਦੇ ਦਿਲ ਨੂੰ ਬਡ਼ਾ ਦੁਖ ਲੱਗਾ ਅਤੇ ਉਸਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।”
14Kemudian Yesus mendekati usungan jenazah itu dan menjamahnya. Maka pengusung-pengusung berhenti. Yesus berkata, "Hai pemuda, Aku menyuruh engkau bangun!"
14ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁਕਿਆ ਹੋਇਆ ਸੀ, ਉਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ!
15Pemuda yang sudah mati itu, bangun duduk dan mulai berbicara. Maka Yesus menyerahkannya kepada ibunya.
15ਮੈਂ ਤੈਨੂੰ ਆਖਦਾ ਹਾਂ ਕਿ ਉਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸਨੂੰ ਉਸਦੀ ਮਾਂ ਨੂੰ ਦੇ ਦਿੱਤਾ।
16Semua orang takut dan mulai memuji Allah. Mereka berkata, "Seorang nabi yang besar sudah muncul di tengah-tengah kita! Allah sudah datang untuk menyelamatkan umat-Nya!"
16ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
17Kabar tentang Yesus ini tersebar di seluruh Yudea dan di daerah sekitarnya.
17ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ।
18Pengikut-pengikut Yohanes memberitahukan kepada Yohanes semua peristiwa itu. Maka Yohanes memanggil dua orang pengikutnya
18ਯੂਹੰਨਾ ਦੇ ਚੇਲਿਆਂ ਨੇ ਉਸਨੂੰ ਇਨ੍ਹਾਂ ਸਭ ਗੱਲਾਂ ਬਾਰੇ ਦਸਿਆ ਅਤੇ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ।
19lalu menyuruh mereka pergi kepada Tuhan Yesus dan bertanya, "Bapakkah orang yang akan datang menurut janji Allah, atau haruskah kami menunggu seorang lain?"
19ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
20Kedua pengikut Yohanes itu pergi kepada Yesus dan berkata, "Yohanes Pembaptis menyuruh kami bertanya kepada Bapak, apakah Bapak orang yang akan datang menurut janji Allah, atau haruskah kami menunggu orang lain?"
20ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਾਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?”‘
21Waktu itu, Yesus menyembuhkan banyak orang, dan mengusir banyak roh jahat serta membuat banyak orang buta dapat melihat.
21ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸਕਣ।
22Jadi Yesus menjawab, "Kembalilah kepada Yohanes dan beritahukanlah apa yang kalian dengar dan lihat: orang buta melihat, orang lumpuh berjalan, orang berpenyakit kulit yang mengerikan sembuh, orang tuli mendengar, orang mati hidup kembali, dan Kabar Baik dari Allah diberitakan kepada orang-orang miskin.
22ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
23Berbahagialah orang yang tidak ada alasan untuk menolak Aku."
23ਜੋ ਵਿਅਕਤੀ ਮੈਨੂੰ ਸਵੀਕਾਰਦਾ ਹੈ ਉਹ ਧੰਨ ਹੈ।”
24Sesudah utusan-utusan Yohanes itu pergi, Yesus mulai berbicara kepada orang banyak tentang Yohanes, kata-Nya, "Kalian pergi ke padang gurun untuk melihat apa? Sehelai rumput yang ditiup anginkah?
24ਜਦੋਂ ਯੂਹੰਨਾ ਦੇ ਚੇਲੇ ਚਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾਡ਼ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹਡ਼ਾ ਹਵਾ ਦੇ ਬੁਲ੍ਲੇ ਨਾਲ ਹਿਲਦਾ ਹੈ?
25Kalian pergi untuk melihat apa? Seorang yang berpakaian baguskah? Orang-orang yang berpakaian begitu dan yang hidup mewah tinggal di istana!
25ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹਡ਼ੇ ਲੋਕ ਵਧੀਆ ਕੱਪਡ਼ੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸਕਦੇ ਹਨ।
26Jadi, kalian keluar untuk melihat apa? Untuk melihat seorang nabikah? Benar, malah lebih dari seorang nabi.
26ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵਧ ਹੈ।
27Sebab Yohanes itulah yang dimaksudkan dalam ayat Alkitab ini, 'Inilah utusan-Ku,' kata Allah, 'Aku akan mengutus dia lebih dahulu daripada-Mu, supaya ia membuka jalan untuk-Mu!'"
27ਇਹ ਉਹੀ ਵਿਅਕਤੀ ਹੈ ਜਿਸ ਬਾਰੇ ਪੋਥੀਆਂ ਵਿੱਚ ਵੀ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਪ੍ਰਭੂ, ਆਪਣਾ ਦੂਤ ਤੇਰੇ ਅੱਗੇ-ਅੱਗੇ ਭੇਜਦਾ ਹਾਂ ਜਿਹਡ਼ਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।’ ਮਲਾਕੀ 3:1
28"Ingatlah," kata Yesus pula, "di dunia ini tidak pernah ada orang yang lebih besar daripada Yohanes Pembaptis. Tetapi orang yang terkecil di antara umat Allah, lebih besar daripada Yohanes Pembaptis."
28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹਡ਼ੇ ਵੀ ਇਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
29Semua orang--termasuk penagih-penagih pajak--mendengar Yesus mengatakan hal itu; merekalah orang-orang yang sudah mentaati tuntutan-tuntutan Allah dan mau dibaptis oleh Yohanes.
29ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ।
30Tetapi orang-orang Farisi dan guru-guru agama tidak mau menerima rencana Allah untuk diri mereka. Mereka tidak mau dibaptis oleh Yohanes.
30ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।
31Lalu Yesus berbicara lagi, kata-Nya, "Dengan apa harus Aku bandingkan orang-orang zaman ini? Seperti apakah mereka?
31“ਫ਼ਿਰ ਮੈਂ ਇਸ ਪੀਢ਼ੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?
32Mereka seperti anak-anak yang duduk di pasar; sekelompok berseru kepada yang lain, 'Kami memainkan lagu gembira untuk kalian, tetapi kalian tidak mau menari! Kami menyanyikan lagu perkabungan, dan kalian tidak menangis!'
32ਉਹ ਉਨ੍ਹਾਂ ਬਚਿਆਂ ਵਰਗੇ ਹਨ ਜਿਹਡ਼ੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’
33Yohanes Pembaptis datang--ia berpuasa dan tidak minum anggur--dan kalian berkata, 'Ia kemasukan setan!'
33ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ ਉਸਨੂੰ ਭੂਤ ਚਿੰਬਡ਼ਿਆ ਹੋਇਆ ਹੈ।
34Anak Manusia datang--Ia makan dan minum--lalu kalian berkata, 'Lihat orang itu! Rakus, pemabuk, kawan penagih pajak dan kawan orang berdosa.'
34ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
35Meskipun begitu, kebijaksanaan Allah terbukti dari semua orang yang menerimanya."
35ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”
36Seorang Farisi, bernama Simon, mengundang Yesus makan. Yesus pergi ke rumahnya dan duduk makan.
36ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
37Di kota itu ada pula seorang wanita yang hidup dalam dosa. Waktu ia mendengar bahwa Yesus sedang makan di rumah orang Farisi itu, ia datang dengan membawa sebuah botol pualam berisi minyak wangi.
37ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
38Ia berdiri di belakang Yesus dekat kaki-Nya dan menangis sambil membasahi kaki Yesus dengan air matanya. Kemudian kaki Yesus dikeringkannya dengan rambutnya lalu diciumnya dan dituangi minyak wangi.
38ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।
39Ketika orang Farisi yang mengundang Yesus melihat hal itu, ia berkata dalam hati, "Seandainya orang ini nabi, tentu Ia tahu siapa wanita itu yang menyentuh Dia, dan bahwa wanita itu hidup dalam dosa!"
39ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹਡ਼ੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
40Lalu Yesus berkata kepada Simon, "Simon, ada sesuatu yang mau Kukatakan kepadamu." "Ya, Pak Guru," jawab Simon, "katakan saja."
40ਯਿਸੂ ਨੇ ਫ਼ਰੀਸੀ ਨੂੰ ਆਖਿਆ, “ਸ਼ਮਊਨ! ਮੈਂ ਤੈਨੂੰ ਕੁਝ ਆਖਣਾ ਹੈ।” ਸ਼ਮਊਨ ਨੇ ਕਿਹਾ, “ਗੁਰੂ! ਤੁਸੀਂ ਮੈਨੂੰ ਕੀ ਆਖਣਾ ਚਾਹੁੰਦੇ ਹੋ?”
41Yesus berkata, "Ada dua orang yang berutang kepada orang yang meminjamkan uang. Yang seorang berutang lima ratus uang perak, dan yang seorang lagi lima puluh uang perak.
41ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ।
42Kedua-duanya tidak dapat melunasi utang itu, maka utang mereka dihapuskannya. Nah, siapa di antara kedua orang itu akan lebih mengasihi orang yang meminjamkan uang itu?"
42ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸਲਈ ਉਹ ਆਪਣਾ ਕਰਜਾ ਨਾ ਦੇ ਸਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋਡ਼ ਨਹੀਂ। ਹੁਣ ਦੋਹਾਂ ਵਿੱਚੋਂ ਕਿਹਡ਼ਾ ਬੰਦਾ ਸਾਹੂਕਾਰ ਨੂੰ ਵਧ ਪਿਆਰ ਕਰੇਗਾ।
43"Saya kira orang yang paling banyak dihapus utangnya!" jawab Simon. "Pendapatmu benar," jawab Yesus.
43ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵਧੀਕ ਪਿਆਰ ਕਰੇਗਾ ਜਿਸਨੂੰ ਉਸਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
44Lalu Yesus melihat kepada wanita itu dan berkata kepada Simon, "Engkau melihat wanita ini? Aku datang ke rumahmu, dan engkau tidak menyediakan air untuk membersihkan kaki-Ku; tetapi wanita ini sudah membersihkan kaki-Ku dengan air matanya, dan mengeringkannya dengan rambutnya.
44ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
45Engkau tidak menyambut Aku dengan ciuman, tetapi wanita ini tidak berhenti menciumi kaki-Ku sejak Aku datang ke sini.
45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
46Engkau tidak menuang minyak di kepala-Ku, tetapi wanita ini sudah menuang minyak wangi di kaki-Ku.
46ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸਨੇ ਅਤਰ ਨਾਲ ਮੇਰੇ ਪੈਰ ਮਲੇ।
47Sungguh: kasihnya yang besar itu menunjukkan bahwa dosanya yang banyak sudah diampuni! Kalau orang diampuni sedikit, ia akan mengasihi sedikit juga."
47ਇਸਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋਡ਼ੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
48Lalu Yesus berkata kepada wanita itu, "Dosa-dosamu sudah diampuni."
48ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।”
49Orang-orang lain yang duduk makan bersama Yesus mulai berkata satu sama lain, "Siapa orang ini sampai dapat mengampuni dosa?"
49ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸਕਦਾ ਹੈ?”
50Tetapi Yesus berkata kepada wanita itu, "Karena engkau percaya kepada-Ku, engkau diselamatkan. Pergilah dengan damai!"
50ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਆਸਥਾ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”