Indonesian

Punjabi: NT

Revelation

9

1Lalu malaikat kelima meniup trompetnya, dan saya melihat sebuah bintang jatuh dari langit ke atas bumi. Bintang itu diberi kunci jurang maut.
1ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁਟ੍ਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।
2Maka bintang itu membuka jurang maut itu, lalu asap keluar dari dalamnya seperti asap dari tungku yang besar. Matahari dan angkasa menjadi gelap oleh asap dari jurang itu.
2ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹਡ਼ਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿਚੋਂ ਧੂਂਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂਂਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
3Lalu dari dalam asap itu keluarlah belalang-belalang yang turun ke bumi. Belalang-belalang itu diberi kuasa yang sama seperti yang diberi kepada kalajengking.
3ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।
4Mereka dilarang merusak rumput, atau pohon-pohon, atau tanaman-tanaman lainnya. Mereka hanya boleh menyerang orang-orang yang pada dahinya tidak ada tanda segel dari Allah.
4ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
5Belalang-belalang itu tidak diizinkan membunuh orang-orang itu, melainkan hanya menyiksa mereka selama lima bulan. Nyeri yang diakibatkan oleh siksaan belalang-belalang itu sama seperti nyeri yang diakibatkan oleh sengat kalajengking.
5ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
6Selama lima bulan itu, orang-orang itu berusaha supaya mati, tetapi mereka tidak bisa mati; mereka ingin mati, tetapi maut jauh dari mereka.
6ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ।
7Rupa belalang itu seperti kuda yang siap untuk berperang. Di kepala mereka ada sesuatu yang kelihatan seperti mahkota emas. Muka mereka seperti muka manusia.
7ਟਿੱਡੀਆਂ ਉਨ੍ਹਾਂ ਘੋਡ਼ਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।
8Rambut mereka seperti rambut wanita, dan gigi mereka seperti gigi singa.
8ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।
9Dada mereka ditutupi dengan sesuatu yang mirip baju besi. Suara sayap mereka seperti suara sejumlah besar kereta-kereta kuda yang sedang menyerbu dalam peperangan.
9[This verse may not be a part of this translation]
10Mereka mempunyai ekor dan sengat seperti kalajengking. Dan di dalam ekor mereka itulah terdapat kekuatan mereka untuk menyiksa manusia selama lima bulan.
10ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।
11Mereka mempunyai raja yang memerintah mereka, dan raja itu ialah malaikat yang bertanggung jawab atas jurang maut. Namanya di dalam bahasa Ibrani ialah Abadon; dan di dalam bahasa Yunani Apolion (yang artinya "Perusak").
11ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।
12Celaka yang pertama telah lalu. Sesudah itu ada dua celaka lagi yang harus datang.
12ਪਹਿਲੀ ਵੱਡੀ ਮੁਸੀਬਤ ਮੁਕ੍ਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।
13Kemudian malaikat yang keenam meniup trompetnya. Maka saya mendengar suara datang dari keempat sudut mezbah emas yang terdapat di depan Allah.
13ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਮ੍ਹਣੇ ਰਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
14Suara itu berkata kepada malaikat keenam itu, "Lepaskanlah keempat malaikat yang terikat di Sungai Efrat itu!"
14ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, "ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹਡ਼ੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।"
15Keempat malaikat itu pun dilepaskan. Mereka sudah disiapkan khusus bagi jam, hari, bulan dan tahun itu untuk membunuh sepertiga dari seluruh umat manusia.
15ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।
16Saya diberitahukan bahwa jumlah pasukan-pasukan berkuda itu adalah sebanyak dua ratus juta.
16ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋਡ਼ਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋਡ਼ ਸਨ।
17Dan dalam penglihatan, saya melihat kuda-kuda itu dan penunggang-penunggan Penunggang-penunggangnya memakai baju besi yang berwarna merah menyala, biru seperti batu nilam, dan kuning belerang. Kepala kuda-kuda itu seperti kepala singa, dan dari mulutnya keluar api, asap, dan belerang.
17ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
18Sepertiga dari umat manusia terbunuh oleh tiga bencana itu; yaitu api, asap, dan belerang yang keluar dari mulut kuda-kuda itu.
18ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋਡ਼ਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
19Kekuatan kuda-kuda itu terdapat pada mulutnya dan juga pada ekornya. Ekor-ekornya seperti ular berkepala. Dengan ekornya itu, kuda-kuda itu menyiksa manusia.
19ਘੋਡ਼ਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।
20Tetapi sisa dari umat manusia yang tidak terbunuh oleh bencana-bencana itu pun, tidak pula meninggalkan perbuatan tangan mereka sendiri. Mereka tidak berhenti menyembah roh-roh jahat dan berhala-berhala emas, perak, tembaga, batu dan kayu yang tidak dapat melihat atau mendengar, ataupun berjalan.
20ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।
21Mereka tidak pula meninggalkan perbuatan-perbuatan mereka yang jahat, yaitu pembunuhan, ilmu-ilmu gaib, percabulan dan pencurian.
21ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋਡ਼ਿਆ।